ਸੇਵਾ ਮੁਕਤ ਅਧਿਆਪਕ, ਔਸ਼ਧੀ ਪੌਦਿਆਂ ਰਾਹੀਂ ਫਸਲੀ ਵਿਭਿੰਨਤਾ ਅਪਣਾਉਣ ਦਾ ਦੇ ਰਹੇ ਨੇ ਸੰਦੇਸ਼

ਮਾਲੇਰਕੋਟਲਾ, 13 ਜੁਲਾਈ: ਦੇਸ਼ ਕਲਿੱਕ ਬਿਓਰੋ  Diversification through medicinal plants: ਸਿੱਖਿਆ ਅਤੇ ਕੁਦਰਤ ਨਾਲ ਪਿਆਰ ਰੱਖਣ ਵਾਲੇ ਇੱਕ ਵਿਅਕਤੀ ਨੇ ਸਾਬਤ ਕੀਤਾ ਹੈ ਕਿ ਉਮਰ ਜਾਂ ਨੌਕਰੀ ਦੀ ਰਿਟਾਇਰਮੈਂਟ ਮਨੁੱਖ ਦਾ ਉਤਸਾਹ, ਸੇਵਾ ਅਤੇ ਸਮਰਪਣ ਦੇ ਰਸਤੇ ਵਿੱਚ ਰੁਕਾਵਟ ਨਹੀਂ ਬਣ ਸਕਦੀ। 66 ਸਾਲਾਂ ਦੇ ਸਟੇਟ ਅਵਾਰਡੀ ਜੋਗਾ ਸਿੰਘ (ਬੀ.ਐਸ.ਸੀ ਐਗਰੀਕਲਚਰ ਆਨਰਜ਼), ਜੋ ਕਿ ਇੱਕ ਸੇਵਾਮੁਕਤ ਹੈਂਡਮਾਸਟਰ ਹਨ । ਪੰਜਾਬ ਦੇ ਮਲੇਰਕੋਟਲਾ ਦੇ ਸੰਗਾਲਾ ਪਿੰਡ ਵਿਖੇ ਉਹ ਔਸ਼ਧੀ ਪਰਿਵਰਤਨ ਦਾ ਇੱਕ ਬਾਗ਼ ਉਗਾ ਰਹੇ ਹਨ ਜੋ ਔਸ਼ਧੀ ਪੌਦਿਆਂ ਅਤੇ ਕੁਦਰਤੀ ਇਲਾਜਾਂ ਰਾਹੀਂ ਨਵੀਂ ਲਹਿਰ ਲੈ ਕੇ ਆਏ ਹਨ। ਜੋ ਕਿ ਅਗਾਂਹਵਧੂ ਸੋਚ ਵਾਲੇ ਨੌਜਵਾਨ ਕਿਸਾਨਾਂ ਨੂੰ ਫਸ਼ਲੀ ਵਿਭਿੰਨਤਾ ਅਪਣਾਉਣਾ ਦੇ ਸੰਦੇਸ਼ ਦੇਣ ਦਾ ਉਪਰਾਲਾ ਸਾਦ ਕੇ ਦੋ ਏਕੜ ’ਚ “ਨੇਚਰ ਵਿਊ ਨਰਸਰੀ” ਚਲਾ ਰਹੇ ਹਨ ।                 ਸੇਵਾਮੁਕਤ ਖੇਤੀਬਾੜੀ ਅਧਿਆਪਕ ਜਿਥੇ ਪੌਦਿਆਂ ਰਾਹੀਂ ਕੁਦਰਤੀ ਇਲਾਜ ਦਾ ਸੰਦੇਸ ਦਿੰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਅਪਣਾ ਕੇ ਆਪਣਾ ਆਰਥਿਕ ਪੱਧਰ ਉੱਚਾ ਕਰ ਰਹੇ , ਉਥੇ ਹੀ ਉਹ ਇੱਕ ਸਿੱਖਿਅਕ ਵਜੋਂ ਆਪਣੀਆਂ ਜੜ੍ਹਾਂ (ਕਿਸਾਨਾਂ ਅਤੇ ਨੌਜਵਾਨਾਂ )ਨਾਲ ਸੱਚਾ ਗਿਆਨ ਯੂਟਿਊਬ ਚੈਨਲ ਰਾਹੀਂ  ਸਾਂਝਾ ਕਰ ਰਹੇ । ਉਹ ਜੜੀ-ਬੂਟੀਆਂ ਦੇ ਇਲਾਜ ਅਤੇ ਟਿਕਾਊ ਖੇਤੀ ਬਾਰੇ ਜਾਗਰੂਕਤਾ ਵੀ ਪੈਦਾ ਕਰ […]

Continue Reading

ਮਿਊਸੀਪਲ ਪਾਰਕ ਵਿਖੇ ਆਯੋਜਿਤ ਭੰਗੜਾ ਕਲਾਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ 

-ਸੱਭਿਆਚਾਰ, ਸ਼ਾਨਦਾਰ ਵਿਰਸੇ  ਨੂੰ ਸੰਭਾਲਣ ਲਈ  ਨੌਜਵਾਨ ਵਰਗ ਦਾ ਸਹਿਯੋਗ ਜਰੂਰੀ-ਸੰਧਵਾਂ  ਕੋਟਕਪੂਰਾ 13 ਜੁਲਾਈ, ਦੇਸ਼ ਕਲਿੱਕ ਬਿਓਰੋ  ਗੁੱਡ ਮੋਰਨਿੰਗ ਵੈਲਫੇਅਰ ਕਲੱਬ ਅਤੇ ਆਪਣਾ ਪੰਜਾਬ ਭੰਗੜਾ ਅਕੈਡਮੀ ਕੋਟਕਪੂਰਾ ਦੇ ਸਾਂਝੇ ਉਪਰਾਲੇ ਨਾਲ ਸਥਾਨਕ ਲਾਲਾ ਲਾਜਪਤ ਰਾਏ ਮਿਊਸੀਪਲ ਪਾਰਕ ਵਿਖੇ ਭੰਗੜਾ ਸਿਖਲਾਈ ਕਲਾਸ ਦਾ ਆਯੋਜਨ ਕੀਤਾ ਗਿਆ, ਜਿਸ  ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ […]

Continue Reading

ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ

ਅੰਮ੍ਰਿਤਸਰ, 13 ਜੁਲਾਈ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖਤ ਸਾਹਿਬਾਨ ਦੀ ਮਰਿਆਦਾ ਸਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ ਬੁਲਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਵਿਸ਼ੇਸ਼ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ […]

Continue Reading

ਰਿਟਾਇਰਡ ਅਧਿਆਪਕਾ ਨਾਲ ਵੱਜੀ 74 ਲੱਖ 60 ਹਜ਼ਾਰ ਦੀ ਸਾਈਬਰ ਠੱਗੀ

ਪਟਿਆਲਾ: 13 ਜੁਲਾਈ, ਦੇਸ਼ ਕਲਿੱਕ ਬਿਓਰੋਇੱਕ ਸੇਵਾਮੁਕਤ ਅਧਿਆਪਕਾ ਨੂੰ ਡਿਜੀਟਲ ਗ੍ਰਿਫ਼ਤਾਰੀ ਦੀ ਧਮਕੀ ਦੇ ਕੇ ਠੱਗਾਂ ਵੱਲੋਂ 74 ਲੱਖ 60 ਹਜ਼ਾਰ 188 ਰੁਪਏ ਦੀ ਠੱਗੀ ਮਾਰਨ ਦੀ ਘਟਨਾ ਵਾਪਰੀ ਹੈ। ਸਾਈਬਰ ਕ੍ਰਾਈਮ ਪੁਲਿਸ ਨੇ ਪਟਿਆਲਾ ਦੀ ਰਹਿਣ ਵਾਲੀ 65 ਸਾਲਾ ਗੁਰਸ਼ਰਨ ਕੌਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਹੈ।ਘਟਨਾ ਇਸ ਤਰ੍ਹਾਂ ਵਾਪਰੀ ਕਿ ਇੱਕ ਅਣਪਛਾਤੇ […]

Continue Reading

ਤਾਮਿਲਨਾਡੂ: ਡੀਜ਼ਲ ਲੈ ਕੇ ਜਾ ਰਹੀ ਮਾਲ ਗੱਡੀ ਵਿੱਚ ਭਿਆਨਕ ਅੱਗ

ਤਾਮਿਲਨਾਡੂ: ਡੀਜ਼ਲ ਲੈ ਕੇ ਜਾ ਰਹੀ ਮਾਲ ਗੱਡੀ ਵਿੱਚ ਭਿਆਨਕ ਅੱਗਤਿਰੂਵੱਲੂਰ: 13 ਜੁਲਾਈ, ਦੇਸ਼ ਕਲਿੱਕ ਬਿਓਰੋਡੀਜ਼ਲ ਲੈ ਕੇ ਜਾ ਰਹੀ ਇੱਕ ਮਾਲ ਗੱਡੀ ਦੇ ਚਾਰ ਡੱਬਿਆਂ ਵਿੱਚ ਭਿਆਨਕ ਅੱਗ ਲੱਗਣ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਫੈਲ ਗਈ। ਘਟਨਾ ਸਥਾਨ ਤੋਂ ਡੱਬਿਆਂ ਵਿੱਚੋਂ ਅੱਗ ਦੀਆਂ ਉੱਚੀਆਂ ਲਪਟਾਂ ਅਤੇ ਕਾਲੇ ਧੂੰਏਂ ਦੇ ਸੰਘਣੇ ਗੁਬਾਰ ਉੱਠਦੇ ਦਿਖਾਈ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ: 13 ਜੁਲਾਈ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਵੱਲੋਂ ਭਾਵੇਂ ਪੰਜਾਬ ਵਿੱਚ ਭਾਰੀ ਮੀਂਹ ਜਾਂ ਗਰਜ-ਤੂਫ਼ਾਨ ਦੀ ਕੋਈ ਚੇਤਾਵਨੀ ਨਹੀਂ ਹੈ। ਪਰ ਫਿਰ ਵੀ ਮੌਸਮ ਵਿਭਾਗ ਨੇ ਰਾਜ ਭਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਰਾਜ ਵਿੱਚ ਤਾਪਮਾਨ 24 ਘੰਟਿਆਂ ਵਿੱਚ 0.1 ਡਿਗਰੀ ਘੱਟ ਰਿਹਾ ਹੈ, ਜੋ ਕਿ ਆਮ ਨਾਲੋਂ 1.6 ਡਿਗਰੀ ਘੱਟ […]

Continue Reading

ਅੱਜ ਦਾ ਇਤਿਹਾਸ

13 ਜੁਲਾਈ ਨੂੰ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਤਿੰਨ ਬੰਬ ਧਮਾਕਿਆਂ ਨਾਲ ਹਿੱਲ ਗਈ। ਇਹ ਧਮਾਕੇ ਮੁੰਬਈ ਦੇ ਜ਼ਵੇਰੀ ਬਾਜ਼ਾਰ, ਓਪੇਰਾ ਹਾਊਸ ਅਤੇ ਦਾਦਰ ਵਿੱਚ ਹੋਏ। ਚੰਡੀਗੜ੍ਹ, 13 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 13 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 13-07-2025 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ […]

Continue Reading

ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ: 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 76 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 12 ਜੁਲਾਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 133ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 120 […]

Continue Reading

‘ਆਪ’ ਆਗੂਆਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤਾ ਭਾਜਪਾ ਖਿਲਾਫ ਰੋਸ਼-ਪ੍ਰਦਰਸ਼ਨ ਕਿਹਾ, ਭਾਜਪਾ ਗੈਂਗਸਟਰਾਂ ਦੇ ਨਾਲ

ਭਾਜਪਾ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਗੈਂਗਸਟਰਾਂ ਨੂੰ ਕੇਂਦਰੀ ਜੇਲ੍ਹਾਂ ਵਿੱਚ ਪਨਾਹ ਦੇ ਰਹੀ ਹੈ ਚੰਡੀਗੜ੍ਹ, 12 ਜੁਲਾਈ, ਦੇਸ਼ ਕਲਿੱਕ ਬਿਓਰੋ ਅਬੋਹਰ ਵਿੱਚ ਕੱਪੜਾ ਵਪਾਰੀ ਸੰਜੇ ਵਰਮਾ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਦੇ ਸਮਰਥਨ ਵਿੱਚ ਭਾਜਪਾ ਆਗੂ ਮਨਜਿੰਦਰ ਸਿਰਸਾ ਵੱਲੋਂ ਦਿੱਤੇ ਬਿਆਨਾਂ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਨਿੰਦਾ ਕੀਤੀ […]

Continue Reading