PNB (ਲੀਡ ਬੈਂਕ) ਮੋਹਾਲੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਮੋਹਾਲੀ, 15 ਮਈ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਐਸ ਏ ਐਸ ਨਗਰ ਮੋਹਾਲੀ ਦੇ ਲੀਡ ਬੈਂਕ, ਪੰਜਾਬ ਨੈਸ਼ਨਲ ਬੈਂਕ (PNB) ਨੇ ਹਾਲ ਹੀ ਵਿੱਚ ਐਲਾਨੇ ਗਏ ਨਤੀਜਿਆਂ ਵਿੱਚ ਵਿਦਿਆਰਥੀਆਂ ਦੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਨੂੰ ਮਾਨਤਾ ਦਿੰਦੇ ਹੋਏ ਦੋ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਪੀਐਨਬੀ ਦੇ ਉੱਚ ਪ੍ਰਬੰਧਨ ਦੁਆਰਾ ਚਲਾਈ ਗਈ ਇਸ ਪਹਿਲਕਦਮੀ ਦਾ ਉਦੇਸ਼ […]

Continue Reading

ਲਾਲ ਚੰਦ ਕਟਾਰੂਚੱਕ ਵੱਲੋਂ ਅਧਿਕਾਰੀਆਂ ਨੂੰ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼

ਚੰਡੀਗੜ੍ਹ, 15 ਮਈ: ਦੇਸ਼ ਕਲਿੱਕ ਬਿਓਰੋ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨਿਵੇਕਲੀ ਪਹਿਲਕਦਮੀ ਸ਼ੁਰੂ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਿਸ ਤਹਿਤ ਸ਼ਹਿਰੀ ਖੇਤਰਾਂ ਵਿੱਚ ਲੰਬੇ ਪੌਦੇ ਲਗਾਏ ਜਾਣਗੇ। ਇਨ੍ਹਾਂ ਪੌਦਿਆਂ ਦੀ ਸੁਰੱਖਿਆ ਲਈ ਇਨ੍ਹਾਂ ਦੇ ਦੁਆਲੇ ਟ੍ਰੀ ਗਾਰਡਾਂ ਲਾਏ […]

Continue Reading

ਚੋਣ ਕਮਿਸ਼ਨ ਵੱਲੋਂ ‘ਆਪ’ ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ: ਸਿਬਿਨ ਸੀ

ਚੰਡੀਗੜ੍ਹ, 15 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਅੱਜ ਨਿਰਵਾਚਨ ਸਦਨ, ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਏ ਵਫ਼ਦ ਨਾਲ ਵਿਚਾਰ-ਵਟਾਂਦਰਾ ਕੀਤਾ। ਇਹ […]

Continue Reading

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਚੰਡੀਗੜ੍ਹ, 15 ਮਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 75ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ […]

Continue Reading

ਪਨਬੱਸ ਅਤੇ ਪੀ.ਆਰ.ਟੀ.ਸੀ. ਬੇੜੇ ‘ਚ 1262 ਨਵੀਆਂ ਬੱਸਾਂ ਹੋਣਗੀਆਂ ਸ਼ਾਮਲ

ਚੰਡੀਗੜ੍ਹ, 15 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਨਵੀਆਂ ਬੱਸਾਂ ਪਾਉਣ ਦੀ ਕਾਰਵਾਈ ਵਿਚ ਤੇਜ਼ੀ ਲਿਆਂਦੀ ਜਾਵੇ। ਜ਼ਿਕਰਯੋਗ ਹੈ ਕਿ ਪਨਬੱਸ ਦੇ ਬੇੜੇ ‘ਚ 606 ਅਤੇ ਪੀ.ਆਰ.ਟੀ.ਸੀ ‘ਚ 656 ਸਮੇਤ 100 ਮਿੰਨੀ ਬੱਸਾਂ ਦੇ ਕੁੱਲ […]

Continue Reading

30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ਸਹਾਇਕ ਟਾਊਨ ਪਲੈਨਰ ​​ਗ੍ਰਿਫ਼ਤਾਰ

ਚੰਡੀਗੜ੍ਹ, 15 ਮਈ, 2025, ਦੇਸ਼ ਕਲਿੱਕ ਬਿਓਰੋ – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਨਗਰ ਨਿਗਮ, ਜਲੰਧਰ ਦੇ ਸਹਾਇਕ ਨਗਰ ਯੋਜਨਾਕਾਰ ​​(ਏਟੀਪੀ) ਸੁਖਦੇਵ ਵਸ਼ਿਸ਼ਟ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ […]

Continue Reading

ਭਾਰਤ ਦੀ ਬੇਟੀ ਸੋਫੀਆ ਕੁਰੈਸ਼ੀ ਖਿਲਾਫ਼ ਭਾਜਪਾ ਦੇ ਮੰਤਰੀ ਵਿਜੈ ਸ਼ਾਹ ਦੀ ਟਿੱਪਣੀ ਨਿੰਦਣਯੋਗ: ਬਲਬੀਰ ਸਿੱਧੂ

ਮੋਹਾਲੀ, 15 ਮਈ, 2025, ਦੇਸ਼ ਕਲਿੱਕ ਬਿਓਰੋ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਰਨਲ ਸੋਫੀਆ ਕੁਰੈਸ਼ੀ ਵਿਰੁੱਧ ਭਾਜਪਾ ਦੇ ਮੰਤਰੀ ਵਿਜੈ ਸ਼ਾਹ ਵਲੋਂ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਨਿਖੇਧੀ ਕੀਤੀ ਅਤੇ ਉਸਨੂੰ ਅਪਮਾਨਜਨਕ ਆਖਦੇ ਹੋਏ ਕਿਹਾ, ” ਭਾਰਤ ਦੀ ਬੇਟੀ ਦੀ ਧਾਰਮਿਕ ਪਛਾਣ ਨੂੰ ਪਾਕਿਸਤਾਨੀ ਅਤੇ ਅੱਤਵਾਦੀਆਂ ਨਾਲ ਜੋੜਨਾ […]

Continue Reading

ਡੀ ਸੀ ਨੇ ਨਸ਼ਾ ਮੁਕਤੀ ਕੇਂਦਰ ਮੋਹਾਲੀ ਦੇ ਕੰਮਕਾਜ ਦਾ ਜਾਇਜ਼ਾ ਲਿਆ

ਮੋਹਾਲੀ, 15 ਮਈ: ਦੇਸ਼ ਕਲੱਕ ਬਿਓਰੋ ਨਵੇਂ ਸ਼ੁਰੂ ਕੀਤੇ ਗਏ ਹੁਨਰ ਵਿਕਾਸ ਕੋਰਸਾਂ ਅਤੇ ਨਸ਼ਾ ਮੁਕਤੀ ਕੇਂਦਰ, ਮੋਹਾਲੀ ਦੇ ਸਮੁੱਚੇ ਕੰਮਕਾਜ ਦਾ ਮੁਲਾਂਕਣ ਕਰਨ ਲਈ, ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੁਸਾਇਟੀ, ਐਸ ਏ ਐਸ ਨਗਰ ਦੀ ਚੇਅਰਪਰਸਨ ਕੋਮਲ ਮਿੱਤਲ ਨੇ ਕੇਂਦਰ ਦਾ ਦੌਰਾ ਕੀਤਾ ਅਤੇ ਉੱਥੇ ਇਲਾਜ ਕਰਵਾ ਰਹੇ ਨੌਜੁਆਨਾਂ ਨਾਲ […]

Continue Reading

ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਹਰ ਹੀਲੇ ਬਣਾਇਆ ਜਾਵੇ ਯਕੀਨੀ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 15 ਮਈ: ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭੀਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਮੁਕਤਸਰ ਵਿਖੇ ਸਮੂਹ ਸਕੂਲਾ ਦੇ ਪ੍ਰਿੰਸੀਪਲ ਅਤੇ ਟਰਾਸਪੋਰਟ ਇੰਨਚਾਰਜ ਲਈ ਸੇਫ ਸਕੂਲ ਵਾਹਨ ਪਾਲਸੀ ਤਹਿਤ ਟ੍ਰਰੇਨਿੰਗ ਪ੍ਰੋਗਰਾਮ ਡੀ. ਏ. ਵੀ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਦੋਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ […]

Continue Reading

ਡੀ ਐਸ ਪੀ ਟ੍ਰੈਫਿਕ ਵੱਲੋਂ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਮੋਹਾਲੀ ਵਿਖੇ ਲਾਇਆ ਗਿਆ ਸੈਮੀਨਾਰ

ਮੋਹਾਲੀ, 15 ਮਈ: ਦੇਸ਼ ਕਲਿੱਕ ਬਿਓਰੋ ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਨਵਨੀਤ ਸਿੰਘ ਮਾਹਲ, ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ,  ਕਰਨੈਲ ਸਿੰਘ, ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਵੀਰਵਾਰ ਬੀ.ਐਸ.ਐਚ. ਆਰੀਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ 78, ਐਸ.ਏ.ਐਸ.ਨਗਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ […]

Continue Reading