ਹੜ੍ਹ ਪ੍ਰਭਾਵਿਤ ਪਿੰਡਾਂ ਦੇ ਮੁੜ ਵਸੇਬੇ ਲਈ ਸੂਬਾ ਸਰਕਾਰ ਯਤਨਸ਼ੀਲ-ਵਿਧਾਇਕ ਬੁੱਧ ਰਾਮ

*ਵਿਧਾਇਕ ਬੁੱਧ ਰਾਮ ਵੱਲੋਂ ਪਿੰਡ ਦਰੀਆਪੁਰ ਖੁਰਦ ਅਤੇ ਦਰੀਆਪੁਰ ਕਲਾਂ ਤੋਂ ਸਫਾਈ ਅਤੇ ਪੁਨਰਵਾਸ ਮੁਹਿੰਮ ਦੀ ਸ਼ੁਰੂਆਤ* *ਪਿੰਡ ਵਾਸੀਆਂ ਲਈ ਵਿਸ਼ੇਸ਼ ਮੈਡੀਕਲ ਕੈਂਪ ਆਯੋਜਿਤ* ਬੁਢਲਾਡਾ/ਮਾਨਸਾ, 15 ਸਤੰਬਰ: ਦੇਸ਼ ਕਲਿੱਕ ਬਿਓਰੋ             ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 100 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ਾਲ ਪੁਨਰਵਾਸ ਤੇ ਸਫਾਈ […]

Continue Reading

ਏਅਰ ਸ਼ੋਅ ਦੇ ਮੱਦੇਨਜ਼ਰ ਸੁਰੱਖਿਅਤ ਉਡਾਣ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਮਨਾਹੀ ਦੇ ਹੁਕਮ ਜਾਰੀ

ਮੋਹਾਲੀ, 15 ਸਤੰਬਰ: ਦੇਸ਼ ਕਲਿੱਕ ਬਿਓਰੋ ਆਉਂਦੀ 26 ਸਤੰਬਰ ਨੂੰ ਏਅਰ ਫੋਰਸ ਸਟੇਸ਼ਨ ‘ਤੇ ਹੋਣ ਵਾਲੇ ਆਗਾਮੀ ਏਅਰ ਸ਼ੋਅ ਦੇ ਮੱਦੇਨਜ਼ਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜ਼ਿਲ੍ਹਾ ਸੀਮਾਵਾਂ ਵਿੱਚ ਸੁਰੱਖਿਅਤ ਉਡਾਣ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਭਾਰਤੀ ਸਿਵਲ ਡਿਫੈਂਸ ਕੋਡ, 2023 (2023 ਦਾ 46) […]

Continue Reading

ਝੋਨੇ ਦੀ ਕਟਾਈ ਲਈ ਕੰਬਾਈਨਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ

ਹੁਕਮ 2 ਨਵੰਬਰ 2025 ਤੱਕ ਰਹਿਣਗੇ ਲਾਗੂ ਫਰੀਦਕੋਟ 15 ਸਤੰਬਰ,ਦੇਸ਼ ਕਲਿੱਕ ਬਿਓਰੋ ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਝੋਨੇ ਦੀ ਕਟਾਈ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 15 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਜਲੰਧਰ ਵਿਖੇ ਸੜਕ ਹਾਦਸੇ ਵਿੱਚ ਹੋਏ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਪੈ ਸਕਦਾ ਮੀਂਹ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਅਨੁਸਾਰ ਅੱਜ ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੇਕਰ ਮੀਂਹ ਪੈਂਦਾ ਹੈ ਤਾਂ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੇਗੀ।ਮੌਸਮ ਵਿਭਾਗ ਵਲੋਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।ਐਤਵਾਰ ਨੂੰ ਬਠਿੰਡਾ ਸੂਬੇ ਦਾ […]

Continue Reading

BMW ਕਾਰ ਦੀ ਟੱਕਰ ਨਾਲ ਵਿੱਤ ਮੰਤਰਾਲੇ ਦੇ ਅਧਿਕਾਰੀ ਨਵਜੋਤ ਸਿੰਘ ਦੀ ਮੌਤ, ਪਤਨੀ ਗੰਭੀਰ

ਨਵੀਂ ਦਿੱਲੀ, 15 ਸਤੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਛਾਉਣੀ ਮੈਟਰੋ ਸਟੇਸ਼ਨ ਨੇੜੇ ਇੱਕ BMW ਕਾਰ ਦੀ ਟੱਕਰ ਨਾਲ ਵਿੱਤ ਮੰਤਰਾਲੇ ਦੇ ਇੱਕ ਅਧਿਕਾਰੀ ਦੀ ਮੌਤ ਹੋ ਗਈ। ਅਧਿਕਾਰੀ ਦੀ ਪਛਾਣ ਵਿੱਤ ਮੰਤਰਾਲੇ ਦੇ ਆਰਥਿਕ ਮਾਮਲਿਆਂ ਦੇ ਵਿਭਾਗ ਵਿੱਚ ਡਿਪਟੀ ਸੈਕਟਰੀ ਨਵਜੋਤ ਸਿੰਘ ਵਜੋਂ ਹੋਈ ਹੈ।ਨਵਜੋਤ ਆਪਣੀ ਪਤਨੀ ਨਾਲ ਮੋਟਰਸਾਈਕਲ ‘ਤੇ ਜਾ ਰਿਹਾ ਸੀ ਇਸ […]

Continue Reading

2 ਗੁੱਟਾਂ ਵਿਚਕਾਰ ਝੜਪ ਦੌਰਾਨ ਚੱਲੀਆਂ ਗੋਲੀਆਂ, 8 ਲੋਕ ਜ਼ਖਮੀ

ਬਟਾਲਾ, 15 ਸਤੰਬਰ, ਦੇਸ਼ ਕਲਿਕ ਬਿਊਰੋ :ਬੀਤੀ ਦੇਰ ਸ਼ਾਮ ਪਿੰਡ ਬਿਸ਼ਨੀਵਾਲ ਵਿੱਚ 2 ਗੁੱਟਾਂ ਵਿਚਕਾਰ ਝੜਪ ਹੋਈ। ਇਸ ਲੜਾਈ ਦੌਰਾਨ ਇੱਕ ਗੁੱਟ ਵੱਲੋਂ ਗੋਲੀਬਾਰੀ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਇਸ ਲੜਾਈ ਵਿੱਚ ਦੋਵਾਂ ਗੁੱਟਾਂ ਦੇ ਇੱਕ ਨਾਬਾਲਗ ਸਮੇਤ 8 ਲੋਕ ਜ਼ਖਮੀ ਹੋ ਗਏ ਹਨ। ਗੋਲੀ ਨਾਬਾਲਗ ਦੇ ਹੱਥ ਵਿੱਚ ਲੱਗੀ ਅਤੇ ਉਸਨੂੰ ਅੰਮ੍ਰਿਤਸਰ ਰੈਫਰ […]

Continue Reading

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਦੀ ਸਿਹਤ ਵਿਗੜੀ, ਹਸਪਤਾਲ ਦਾਖਲ

ਪਟਿਆਲਾ, 15 ਸਤੰਬਰ, ਦੇਸ਼ ਕਲਿਕ ਬਿਊਰੋ :ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਸਿਮਰਨਜੀਤ ਪਠਾਨਮਾਜਰਾ ਨੂੰ ਖਰਾਬ ਸਿਹਤ ਕਾਰਨ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਵਿਧਾਇਕ ਪਠਾਨਮਾਜਰਾ ਦੇ ਕੇਸਾਂ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਬਿਕਰਮਜੀਤ ਭੁੱਲਰ ਨੇ ਕਿਹਾ ਕਿ ਘਰ ਵਿੱਚ ਨਜ਼ਰਬੰਦੀ ਕਾਰਨ ਸਿਮਰਨਜੀਤ ਪਠਾਨਮਾਜਰਾ ਕਈ ਦਿਨਾਂ ਤੋਂ ਮਾਨਸਿਕ ਦਬਾਅ ਵਿੱਚ ਸੀ, ਜਿਸ […]

Continue Reading

ਭਾਰਤ ਨੇ ਏਸ਼ੀਆ ਕ੍ਰਿਕਟ ਕੱਪ ਦੇ ਛੇਵੇਂ ਮੈਚ ‘ਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਦੁਬਈ, 15 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤ ਨੇ ਏਸ਼ੀਆ ਕੱਪ ਦੇ ਛੇਵੇਂ ਮੈਚ ਵਿੱਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ। ਟੀਮ ਨੇ 16ਵੇਂ ਓਵਰ ਵਿੱਚ 3 ਵਿਕਟਾਂ ਗੁਆ ਕੇ 128 ਦੌੜਾਂ ਦਾ ਟੀਚਾ ਪ੍ਰਾਪਤ ਕਰ ਲਿਆ। ਪਾਕਿਸਤਾਨ ਨੇ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 9 ਵਿਕਟਾਂ ਗੁਆ ਕੇ […]

Continue Reading

ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ

ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿਕ ਬਿਊਰੋ :ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਸੋਮਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਹੜ੍ਹ ਪੀੜਤਾਂ ਨਾਲ ਵੀ ਮੁਲਾਕਾਤ ਕਰਨਗੇ। ਉਹ ਹੜ੍ਹਾਂ ਕਾਰਨ ਝੋਨੇ ਦੀ ਫਸਲ ਨੂੰ ਹੋਏ ਨੁਕਸਾਨ ਦਾ ਵੀ ਜਾਇਜ਼ਾ ਲੈਣਗੇ। ਉਹ ਸਵੇਰੇ ਲਗਭਗ 9:30 ਵਜੇ […]

Continue Reading