ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਨਵੀਂ ਸਿੱਖਿਆ ਨੀਤੀ-2020 ਨੂੰ ਲੈਕੇ ਕਰਵਾਈ ਚੇਤਨਾ ਕਨਵੈਨਸ਼ਨ

ਮੋਰਿੰਡਾ 17 ਅਪ੍ਰੈਲ  ਭਟੋਆ  ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਨਵੀਂ ਸਿੱਖਿਆ ਨੀਤੀ-2020 ਅਤੇ ਵਿੱਦਿਅਕ ਸਰੋਕਾਰਾਂ ਨੂੰ ਲੈ ਕੇ ਬਾਬਾ ਸੋਹਣ ਸਿੰਘ ਭਕਨਾ ਹਾਲ ਚੰਡੀਗੜ੍ਹ ਵਿਖੇ ‘ਚੇਤਨਾ ਕਨਵੈਨਸ਼ਨ’ ਕੀਤੀ ਗਈ ਜਿਸ ਵਿੱਚ ਨਵੀਂ ਸਿੱਖਿਆ ਨੀਤੀ ਰਾਹੀਂ ਇੱਕ ਰਾਸ਼ਟਰ, ਇੱਕ ਭਾਸ਼ਾ ਅਤੇ ਇੱਕ ਸੱਭਿਆਚਾਰ ਥੋਪਣ ਦੀ ਫਾਸ਼ੀਵਾਦੀ ਨੀਤੀ ਖਿਲਾਫ਼ ਅਧਿਆਪਕ ਵਰਗ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ। […]

Continue Reading

ਸਾਉਣੀ ਦੀਆਂ ਫ਼ਸਲਾਂ ਸਬੰਧੀ ਲੋੜੀਂਦੇ ਇਨਪੁਟਸ ਲਈ ਕੀਤੀ ਡੀਲਰਾਂ ਨਾਲ ਮੀਟਿੰਗ: ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਸਾਉਣੀ 2025 ਦੌਰਾਨ ਬੀਜੀਆਂ ਜਾਣ ਵਾਲੀਆਂ ਫ਼ਸਲਾਂ, ਖਾਸ ਕਰਕੇ ਨਰਮੇ ਅਤੇ ਝੋਨੇ ਦੀ ਫ਼ਸਲ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਸਬੰਧੀ, ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਤੇ ਲੰਬੀ ਦੇ ਸਮੂਹ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀ ਅਹਿਮ ਬੈਠਕ ਕੀਤੀ ਗਈ। […]

Continue Reading

ਫਾਜ਼ਿਲਕਾ ਦੇ ਘੰਟਾ ਘਰ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਬਣਾਈ ਮਨੁੱਖੀ ਲੜੀ

ਫਾਜ਼ਿਲਕਾ, 17 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਕਰਵਾਏ ਜਾ ਰਹੇ ਜਾਗਰੂਕਤਾ ਸਮਾਗਮਾਂ ਦੀ ਲੜੀ ਤਹਿਤ ਇਤਿਹਾਸਕ ਘੰਟਾਘਰ ਚੌਕ ਫਾਜ਼ਿਲਕਾ ਵਿਖੇ ਮਨੁੱਖੀ ਲੜੀ ਬਣਾਈ ਗਈ। ਇਸ ਜਾਗਰੂਕਤਾ ਮੁਹਿੰਮ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਅਤੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ […]

Continue Reading

ਮਾਸਟਰ ਕੇਡਰ ਯੂਨੀਅਨ ਫਾਜਿਲਕਾ ਦਾ ਕੈਲੰਡਰ ਜਾਰੀ

ਫਾਜ਼ਿਲਕਾ: 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਮਾਸਟਰ ਕੇਡਰ ਯੂਨੀਅਨ ਅਧਿਆਪਕਾਂ ਦੇ ਹੱਕਾਂ ਲਈ ਲੜਨ ਵਾਲੀ ਸਿਰਮੌਰ ਜਥੇਬੰਦੀ ਹੈ। ਮਾਸਟਰ ਕੇਡਰ ਯੂਨੀਅਨ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਹਨ, ਜੋ ਸਿੱਖਿਆ ਵਿਭਾਗ ਵਿੱਚ ਹੋ ਰਹੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੀ ਹੈ ।ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਜਿਲਾ ਜਨਰਲ ਸਕੱਤਰ ਦਲਜੀਤ ਸਿੰਘ ਸੱਭਰਵਾਲ ਨੇ ਦੱਸਿਆ ਕਿ ਅੱਜ […]

Continue Reading

ਦੇਸ਼ ਨਿਕਾਲੇ ਨੂੰ ਲੈ ਕੇ ਭਾਰਤੀ ਵਿਦਿਆਰਥੀ ਸਮੇਤ 4 ਨੇ ਟਰੰਪ ਪ੍ਰਸ਼ਾਸਨ ‘ਤੇ ਕੀਤਾ ਮੁਕੱਦਮਾ

ਨਵੀਂ ਦਿੱਲੀ: 17 ਅਪ੍ਰੈਲ, ਦੇਸ਼ ਕਲਿੱਕ ਬਿਓਰੋਇੱਕ ਭਾਰਤੀ ਵਿਦਿਆਰਥੀ ਸਮੇਤ ਚਾਰ ਵਿਦਿਆਰਥੀਆਂ ਨੇ ਡੋਨਾਲਡ ਟਰੰਪ ਪ੍ਰਸ਼ਾਸਨ ‘ਤੇ ਉਨ੍ਹਾਂ ਦੇ ਵਿਦਿਆਰਥੀ ਇਮੀਗ੍ਰੇਸ਼ਨ ਦਰਜੇ ਨੂੰ ਗੈਰ-ਕਾਨੂੰਨੀ ਢੰਗ ਨਾਲ ਖਤਮ ਕਰਨ ਦਾ ਦੋਸ਼ ਲਗਾਇਆ ਹੈ ਜਿਸ ਕਾਰਨ ਉਨ੍ਹਾਂ ਨੂੰ ਦੇਸ਼ ਨਿਕਾਲੇ ਮਿਲਣ ਦਾ ਖ਼ਤਰਾ ਵਧ ਗਿਆ ਹੈ।ਭਾਰਤ ਦਾ ਚਿਨਮਯ ਦਿਓਰ ਅਤੇ ਮਿਸ਼ੀਗਨ ਪਬਲਿਕ ਯੂਨੀਵਰਸਿਟੀਆਂ ਦੇ ਤਿੰਨ ਹੋਰ ਅੰਤਰਰਾਸ਼ਟਰੀ […]

Continue Reading

ਜਸਟਿਸ ਗਵਈ ਹੋਣਗੇ ਸੁਪਰੀਮ ਕੋਰਟ ਦੇ ਅਗਲੇ CJI

ਨਵੀਂ ਦਿੱਲੀ: 17 ਅਪ੍ਰੈਲ, ਦੇਸ਼ ਕਲਿੱਕ ਬਿਓਰੋਸੁਪਰੀਮ ਕੋਰਟ ( Supreme Court) ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਜਸਟਿਸ ਖੰਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਅਗਲੇ CJI ਬਣਨਗੇ। ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਨੇ ਬੁੱਧਵਾਰ ਨੂੰ ਕੇਂਦਰ ਨੂੰ ਜਸਟਿਸ ਗਵਈ ਨੂੰ ਅਗਲਾ ਸੀਜੇਆਈ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ।ਜਸਟਿਸ ਗਵਈ 13 ਮਈ ਨੂੰ […]

Continue Reading

ਮੌਸਮ: ਗਰਮੀ ਤੋਂ ਰਾਹਤ ਪਰ ਕਿਸਾਨਾਂ ‘ਚ ਚਿੰਤਾ

ਚੰਡੀਗੜ੍ਹ: 17 ਅਪ੍ਰੈਲ, ਦੇਸ਼ ਕਲਿੱਕ ਬਿਓਰੋਬੁੱਧਵਾਰ ਰਾਤ ਨੂੰ ਪੰਜਾਬ ਵਿੱਚ ਗਰਮੀ ਤੋਂ ਭਾਵੇਂ ਰਾਹਤ ਮਿਲੀ ਪਰ ਕਿਸਾਨਾ ਲਈ ਇਹ ਮੌਸਮ ਚਿੰਤਾ ਵਧਾ ਰਿਹਾ ਹੈ। ਰਾਤ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ। ਰਾਤ ਨੂੰ ਤੇਜ਼ ਹਨ੍ਹੇਰੀ ਦੇ ਨਾਲ ਨਾਲ ਮੀਂਹ ਪਿਆ, ਜਿਸ ਨਾਲ ਗਰਮੀ […]

Continue Reading

ਅੱਜ ਦਾ ਇਤਿਹਾਸ

ਅੱਜ ਦੇ ਦਿਨ 2008 ਵਿੱਚ ਬ੍ਰਾਜ਼ੀਲ ਅਤੇ ਭਾਰਤ ਵਿਚਕਾਰ ਚਾਰ ਮਹੱਤਵਪੂਰਨ ਸੰਧੀਆਂ ‘ਤੇ ਦਸਤਖਤ ਕੀਤੇ ਗਏ। ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 17 ਅਪ੍ਰੈਲ ਦੇ ਇਤਿਹਾਸ ਨਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-04-2025ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ […]

Continue Reading

ਨਸ਼ਿਆਂ ਵਿਰੁੱਧ ‘ਆਪ’ ਦੀ ਵੱਡੀ ਯੋਜਨਾ: ਪੰਜਾਬ ਨੂੰ 5 ਜ਼ੋਨਾਂ ਵਿੱਚ ਵੰਡ ਕੇ ਬਣਾਇਆ ‘ਨਸ਼ਾ ਮੁਕਤੀ ਮੋਰਚਾ’

ਬਲਤੇਜ ਪੰਨੂ ਨੂੰ ਬਣਾਇਆ ‘ਨਸ਼ਾ ਮੁਕਤੀ ਮੋਰਚਾ’ ਦਾ ਮੁੱਖ ਬੁਲਾਰਾ, ਹਰੇਕ ਜ਼ੋਨ ਲਈ ​​ਕੋਆਰਡੀਨੇਟਰ ਨਿਯੁਕਤ ਚੰਡੀਗੜ੍ਹ, 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਪੰਜਾਬ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਮੰਗਲਵਾਰ ਨੂੰ ਪਾਰਟੀ ਨੇ ਨਸ਼ਿਆਂ ਵਿਰੁੱਧ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਨੂੰ ਪੰਜ ਜ਼ੋਨਾਂ ਵਿੱਚ ਵੰਡਿਆ […]

Continue Reading