ਭਾਜਪਾ ਚੋਣਾਂ ‘ਚ ਫਰਜ਼ੀ ਵੋਟਿੰਗ ਕਰਵਾਏਗੀ : ਅਰਵਿੰਦ ਕੇਜਰੀਵਾਲ

ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ ਨਵੀਂ ਦਿੱਲੀ, 29 ਦਸੰਬਰ, ਦੇਸ਼ ਕਲਿਕ ਬਿਊਰੋ :ਜਿਵੇਂ-ਜਿਵੇਂ ਦਿੱਲੀ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਆਮ ਆਦਮੀ ਪਾਰਟੀ ਅਤੇ ਭਾਜਪਾ ਇੱਕ ਦੂਜੇ ‘ਤੇ ਵੋਟਰਾਂ ਦੀ ਗਿਣਤੀ ਵਿੱਚ ਬੇਨਿਯਮੀਆਂ ਦੇ ਦੋਸ਼ ਲਗਾ ਰਹੀਆਂ ਹਨ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ।ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੀ […]

Continue Reading

ਪਲਾਸਟਿਕ ਦੇ ਲਿਫ਼ਾਫ਼ੇ ਵਰਤਣ ਵਾਲੇ ਦੁਕਾਨਦਾਰਾਂ ਦੇ 12 ਕੱਟੇ ਚਾਲਾਨ, 55 ਕਿਲੋ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ

*ਸਿੰਗਲ ਯੂਜ਼ ਪਲਾਸਟਿਕ, ਪਲਾਸਟਿਕ ਕੈਰੀ ਬੈਗ ਅਤੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸ਼ਹਿਰ ਨਿਵਾਸੀ- ਐਸ.ਡੀ.ਓ ਅਮਨਦੀਪ ਸਿੰਘ* ਮਾਲੇਰਕੋਟਲਾ 29 ਦਸੰਬਰ : ਦੇਸ਼ ਕਲਿੱਕ ਬਿਓਰੋ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਨਗਰ ਕੌਂਸਲ ਮਾਲੇਰਕੋਟਲਾ ਨਾਲ ਮਿਲ ਕੇ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਿੰਗਲ ਯੂਜ਼ ਪਲਾਸਟਿਕ, ਪਲਾਸਟਿਕ ਕੈਰੀ ਬੈਗ ਤੇ ਚਾਈਨਾ ਡੋਰ ਨੂੰ ਵੇਚਣ ਵਾਲਿਆਂ ਵਿਰੁੱਧ ਇੱਕ ਸਾਂਝੀ ਚੈਕਿੰਗ ਅਤੇ ਜਾਗਰੂਕਤਾ  ਮੁਹਿੰਮ ਦਾ ਆਯੋਜਨ ਕੀਤਾ ਗਿਆ । ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਐਸ.ਡੀ.ਓ ਅਮਨਦੀਪ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ ਦੀ ਅਗਵਾਈ ਵਿੱਚ ਗਠਿਤ ਟੀਮ ਵੱਲੋਂ ਸਥਾਨਕ ਬਜ਼ਾਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 55 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਜ਼ਬਤ ਕੀਤੇ ਗਏ ਅਤੇ 12 ਚਲਾਨ ਵੀ ਕੱਟੇ ਗਏ ਅਤੇ ਦੁਕਾਨਦਾਰਾਂ ਨੂੰ ਚਾਇਨਾ ਡੋਰ ਨਾ ਵੇਚਣ ਲਈ ਵੀ ਜਾਗਰੂਕ ਕੀਤਾ ਗਿਆ।ਇਸ ਮੌਕੇ ਸੈਨੇਟਰੀ ਇੰਸਪੈਕਟਰ ਗੁਰਿੰਦਰ ਪਾਲ ਸਿੰਘ, ਸੈਨੇਟਰੀ ਸੁਪਰਵਾਈਜ਼ਰ ਪਰਮਜੀਤ ਸਿੰਘ ਸੀ.ਐਫ ਰੋਹਿਤ ਅਤੇ ਰਾਜਪਾਲ ਕੌਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਤਿਆਰ ਕੀਤੇ ਟੈਂਪਲੈਟ ਵੀ ਵੰਡੇ ਗਏ । ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਐਸ.ਡੀ.ਓ ਅਮਨਦੀਪ ਸਿੰਘ ਨੇ ਕਿਹਾ ਕਿ ਮਾਲੇਰਕੋਟਲਾ ਨੂੰ ਪਲਾਸਟਿਕ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਥਾਨਕ ਪ੍ਰਸਾਸ਼ਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਆਉਂਣ ਵਾਲੀਆਂ ਪੀੜ੍ਹੀਆਂ ਨੂੰ ਸੁਗਾਤ ਵਜੋਂ ਸਵੱਛ ਵਾਤਾਵਰਣ ਦਿੱਤਾ ਜਾ ਸਕੇ । ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਿੰਗਲ-ਯੂਜ਼ ਪਲਾਸਟਿਕ ‘ਤੇ ਨਿਰਭਰਤਾ ਨੂੰ ਘਟਾਉਣ ਲਈ ਪ੍ਰਸਾਸ਼ਨ ਦਾ ਸਹਿਯੋਗ ਦੇਣ ਦੇ ਨਾਲ ਨਾਲ ਵਾਤਾਵਰਣ ਪੱਖੀ ਬੈਗ ਦੀ ਵਰਤੋਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਆਮ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਇਹਨਾਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਜਗ੍ਹਾ ਜੂਟ ਤੇ ਕੱਪੜੇ ਦੇ ਬੈਗ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਚਾਈਨਾ ਡੋਰ ਦਾ ਭੰਡਾਰਨ ਕਰਨ ਵਾਲਿਆਂ ਤੇ ਵੇਚਣ ਵਾਲਿਆਂ ’ਤੇ ਪਾਬੰਦੀ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਹਿਲਾਂ ਹੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਹੋਏ ਹਨ । ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਦੂਸ਼ਣ-ਮੁਕਤ ਮਾਹੌਲ ਬਣਾਉਣ ਲਈ ਸਹਿਯੋਗ ਦੇਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 29 ਦਸੰਬਰ,2024, ਦੇਸ਼ ਕਲਿੱਕ ਬਿਓਰੋ   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ   ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਦਰਪੇਸ਼ ਮੁਸ਼ਕਿਲਾਂ/ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ […]

Continue Reading

ਗੁਜਰਾਤ ਦੇ ਇੱਕ ਕੈਮੀਕਲ ਪਲਾਂਟ ‘ਚ ਗੈਸ ਲੀਕ ਹੋਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ

ਗਾਂਧੀਨਗਰ, 29 ਦਸੰਬਰ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਕੈਮੀਕਲ ਪਲਾਂਟ ਵਿੱਚ ਗੈਸ ਲੀਕ ਹੋਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਹਾਦਸਾ ਦਹੇਜ ਸਥਿਤ ਗੁਜਰਾਤ ਫਲੋਰੋਕੈਮੀਕਲਸ ਲਿਮਟਿਡ (ਜੀਐਫਐਲ) ਦੇ ਸੀਐਮਐਸ ਪਲਾਂਟ ਵਿੱਚ ਵਾਲਵ ਲੀਕ ਹੋਣ ਕਾਰਨ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਏ ਮਜ਼ਦੂਰਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ […]

Continue Reading

ਕਿਵੇਂ ਵਾਪਸ ਹੋ ਸਕਦੇ ਹਨ ਸਾਈਬਰ ਠੱਗਾਂ ਦੁਆਰਾ ਲੁੱਟੇ ਪੈਸੇ

ਚੰਡੀਗੜ੍ਹ: 29 ਦਸੰਬਰ, ਦੇਸ਼ ਕਲਿੱਕ ਬਿਓਰੋ ਕਈ ਸ਼ਾਤਰ ਦਿਮਾਗ ਲੁਟੇਰਿਆਂ ਵੱਲੋਂ ਦਿਨੋਂ ਦਿਨ ਲੁੱਟ ਖੋਹ ਦੇ ਨਵੇਂ ਨਵੇਂ ਤਰੀਕੇ ਅਪਣਾ ਕੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਪਿਛਲੇ ਸਮੇਂ ਦੌਰਾਨ ਡਿਜੀਟਲ ਗ੍ਰਿਫਤਾਰੀ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਹ ਤਰੀਕਾ ਵਰਤ ਕੇ ਉਹ ਲੋਕਾਂ ਤੋਂ ਲੱਖਾਂ ਰੁਪਏ ਦੀ ਲੁੱਟ ਕਰ ਰਹੇ ਹਨ […]

Continue Reading

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, 5 ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਤਰਨਤਾਰਨ, 29 ਦਸੰਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਬੱਲ ਦੇ 5 ਸਾਥੀ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲੋਂ 4 ਦੇ ਕਰੀਬ ਨਜਾਇਜ਼ ਹਥਿਆਰ ਬਰਾਮਦ ਹੋਏ ਹਨ। ਖਾਸ ਗੱਲ ਇਹ ਹੈ ਕਿ ਉਕਤ ਹਥਿਆਰਾਂ ਵਿਚੋਂ ਇਕ ਹਥਿਆਰ 9 ਐਮਐਮ ਅਮਰੀਕਾ ਦਾ ਬਣਿਆ ਹੋਇਆ ਹੈ। ਪੁਲਸ ਨੇ […]

Continue Reading

ਡੱਲੇਵਾਲ, ਮਰਨ ਵਰਤ ਤੇ ਕਿਸਾਨਾਂ ਦੇ ਸਾਂਝੇ ਪਲੇਟਫਾਰਮ ਦੀ ਲੋੜ

ਸੁਖਦੇਵ ਸਿੰਘ ਪਟਵਾਰੀ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ 2024 ਤੋਂ ਮਰਨ ਵਰਤ ‘ਤੇ ਬੈਠੇ ਹਨ। ਅੱਜ ਉਨ੍ਹਾਂ ਦੇ ਵਰਤ ਦਾ 34ਵਾਂ ਦਿਨ ਹੈ। ਜਿਉਂ ਜਿਉਂ ਦਿਨ ਗੁਜ਼ਰਦਾ ਹੈ, ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵਿੱਚ ਬੇਚੈਨੀ ਵੱਧਦੀ ਜਾ ਰਹੀ ਹੈ। ਇਸ ਦੇ ਕਈ ਕਾਰਨ ਹਨ। ਮੋਦੀ ਸਰਕਾਰ ਲਈ ਹੁਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਐਤਵਾਰ, ੧੫ ਪੋਹ (ਸੰਮਤ ੫੫੬ ਨਾਨਕਸ਼ਾਹੀ) 29-12-2024 ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ […]

Continue Reading

ਪੀਲੀਭੀਤ ਮਾਮਲੇ ਦੀ ਜਾਂਚ ਕਰਾ ਕੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ: ਗਿਆਸਪੁਰਾ

ਲੁਧਿਆਣਾ,28ਦਸੰਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਗੁਰਦਾਸਪੁਰ ਦੇ ਤਿੰਨ ਨੌਜਵਾਨਾਂ ਦਾ ਯੂ ਪੀ ਦੇ ਪੀਲੀਭੀਤ ਵਿੱਚ ਕੀਤੇ ਪੁਲਿਸ ਮਕਾਬਲੇ ਦੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ।ਗਿਆਸਪੁਰਾ ਨੇ ਕਿਹਾ ਕਿ ਤਿੰਨ ਦਲਿੱਤ ਨੌਜਵਾਨਾਂ ਨੂੰ ਨਜਾਇਜ ਮਾਰਿਆ ਗਿਆ ਹੈ […]

Continue Reading

ਯੂਰੀਆ ਦੀ ਵਰਤੋਂ ਮਾਹਿਰਾਂ ਦੀ ਸਿਫਾਰਿਸ਼ ਅਨੁਸਾਰ ਕੀਤੀ ਗਈ ਮਾਤਰਾ ਅਨੁਸਾਰ ਹੀ ਕੀਤੀ ਜਾਵੇ-ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ

ਵਰਖਾ ਦੌਰਾਨ ਯੂਰੀਆ ਖਾਦ ਖੇਤਾਂ ਵਿੱਚ ਨਾ ਪਾਈ ਜਾਵੇ ਮੋਹਾਲੀ, 28 ਦਸੰਬਰ, 2024: ਦੇਸ਼ ਕਲਿੱਕ ਬਿਓਰੋਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਾੜ੍ਹੀ ਦੀਆਂ ਫਸਲਾਂ ਲਈ ਯੂਰੀਆ ਦੀ ਵਰਤੋਂ ਮਾਹਿਰਾਂ ਦੀ ਸਿਫਾਰਿਸ਼ ਅਨੁਸਾਰ ਕੀਤੀ ਗਈ ਮਾਤਰਾ ਅਨੁਸਾਰ ਹੀ ਕੀਤੀ ਜਾਵੇ ।ਉਨ੍ਹਾਂ ਵੱਲੋ  ਖਾਦ ਵਿਕਰੇਤਾਵਾਂ ਨੂੰ ਵੀ ਹਦਾਇਤ ਕੀਤੀ ਗਈ ਕਿ […]

Continue Reading