ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ  ਵਿਸ਼ਵ ਗੱਤਕਾ ਫੈਡਰੇਸ਼ਨ ਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵਲੋਂ 10 ਤੋਂ 12 ਅਕਤੂਬਰ, 2025 ਤੱਕ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਦੇ ਭਿਲਾਈ ਸ਼ਹਿਰ ਵਿੱਚ ਸਥਿਤ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 13ਵੀਂ ਨੈਸ਼ਨਲ ਗੱਤਕਾ (ਪੁਰਸ਼ ਤੇ ਮਹਿਲਾ) ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਕੌਮੀ ਪੱਧਰ ਦਾ ਇਹ ਟੂਰਨਾਮੈਂਟ ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ ਛੱਤੀਸਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਰਾਜਾਂ ਦੀਆਂ ਗੱਤਕਾ ਟੀਮਾਂ ਤਿੰਨ ਦਿਨਾਂ ਤੱਕ ਗੱਤਕਾ-ਸੋਟੀ ਅਤੇ ਫੱਰੀ-ਸੋਟੀ ਵਿੱਚ ਗਹਿ-ਗੱਚਵੇਂ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਦੀ ਲੜੀ ਵਿੱਚ ਹਿੱਸਾ ਲੈਣਗੀਆਂ।           ਇਸ ਸਮਾਗਮ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਤੇ ਰਾਜ ਪੁਰਸਕਾਰ ਜੇਤੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਅਜਿਹੇ ਸਲਾਨਾ ਮੁਕਾਬਲੇ ਰਵਾਇਤੀ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਸੰਭਾਲਣ, ਉਤਸ਼ਾਹਿਤ ਕਰਨ ਅਤੇ ਪੇਸ਼ੇਵਰ ਖੇਡ ਬਣਾਉਣ ਤੋਂ ਇਲਾਵਾ ਉੱਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਰਾਸ਼ਟਰੀ ਪਲੇਟਫਾਰਮ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਏ ਜਾਂਦੇ ਹਨ।           ਉਨ੍ਹਾਂ ਕਿਹਾ, “ਇਹ ਚੈਂਪੀਅਨਸ਼ਿਪਾਂ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਤਿਆਰ ਕੀਤੇ ਲੰਬੇ ਸਮੇਂ ਦੇ ‘ਵਿਜ਼ਨ ਦਸਤਾਵੇਜ਼-2030’ ਦਾ ਹਿੱਸਾ ਹਨ ਤਾਂ ਜੋ ਗੱਤਕਾ ਖੇਡ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਖੇਡ ਬਣਾਇਆ ਜਾ ਸਕੇ। ਸਾਡਾ ਉਦੇਸ਼ ਬਿਹਤਰ ਤਕਨੀਕੀ ਮਿਆਰਾਂ ਨੂੰ ਲਾਗੂ ਕਰਨ, ਮਿਸ਼ਰਤ ਮੁਕਾਬਲਿਆਂ ਰਾਹੀਂ ਲਿੰਗ ਸਮਾਨਤਾ ਨੂੰ ਯਕੀਨੀ ਬਣਾਉਣਾ ਅਤੇ ਸੂਚਨਾ ਤਕਨੀਕ ਅਧਾਰਤ ਟੂਰਨਾਮੈਂਟ ਪ੍ਰਬੰਧਨ ਪ੍ਰਣਾਲੀਆਂ ਨੂੰ ਅਪਣਾ ਕੇ ਇਸਨੂੰ ਓਲੰਪਿਕ ਪੱਧਰ ਲਈ ਤਿਆਰ ਕਰਨਾ ਹੈ।”           ਐਨ.ਜੀ.ਏ.ਆਈ. ਦੇ ਕਾਰਜਕਾਰੀ ਪ੍ਰਧਾਨ ਸੁਖਚੈਨ ਸਿੰਘ ਕਲਸਾਨੀ, ਜਨਰਲ ਸਕੱਤਰ ਹਰਜਿੰਦਰ ਕੁਮਾਰ ਅਤੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ ਨੇ ਅੱਗੇ ਕਿਹਾ, “ਅਸੀਂ ਆਪਣੇ ਨੌਜਵਾਨਾਂ ਨੂੰ ਆਪਣੀ ਵਿਰਾਸਤੀ ਖੇਡ ਦੇ ਮੁਕਾਬਲੇ ਕਰਵਾਉਣ ਲਈ ਸੁਰੱਖਿਅਤ ਅਤੇ ਪ੍ਰਤੀਯੋਗੀ ਪਲੇਟਫਾਰਮ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਇਹ ਚੈਂਪੀਅਨਸ਼ਿਪ ਗੱਤਕੇ ਦੀ ਦਿਨੋ-ਦਿਨ ਵਧਦੀ ਪ੍ਰਸਿੱਧੀ ਸਮੇਤ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਇਸਨੂੰ ਪ੍ਰਫੁੱਲਿਤ ਕਰਨ ਲਈ ਐਨ.ਜੀ.ਏ.ਆਈ. ਦੇ ਯਤਨਾਂ ਦਾ ਪ੍ਰਮਾਣ ਹੈ।”           ਗੱਤਕਾ ਪ੍ਰਮੋਟਰ ਗਰੇਵਾਲ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦਾ ਉਦਘਾਟਨੀ ਸਮਾਰੋਹ 10 ਅਕਤੂਬਰ ਨੂੰ ਹੋਵੇਗਾ ਜਦੋਂ ਕਿ ਸਮਾਪਤੀ ਸਮਾਰੋਹ ਦੌਰਾਨ 12 ਅਕਤੂਬਰ ਨੂੰ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੇ ਐਥਲੀਟਾਂ ਨੂੰ ਮੈਡਲ, ਟਰਾਫੀਆਂ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਐਨ.ਜੀ.ਏ.ਆਈ. ਨੇ ਖੇਡ ਪ੍ਰੇਮੀਆਂ, ਸਮਾਜਿਕ ਸੰਸਥਾਵਾਂ ਅਤੇ ਆਮ ਜਨਤਾ ਨੂੰ ਇਸ ਇਤਿਹਾਸਕ ਸਮਾਗਮ ਮੌਕੇ ਜੰਗਜੂ ਕਲਾ ਗੱਤਕਾ ਦੇ ਯੋਧਿਆਂ ਦੇ ਫਸਵੇਂ ਮੁਕਾਬਲੇ ਦੇਖਣ ਅਤੇ ਹੌਸਲਾ ਵਧਾਉਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।

Continue Reading

ਦੁਆਬਾ ਗਰੁੱਪ ਵਿਖੇ ਧੂਮ ਧੜੱਕੇ ਨਾਲ ਹੋਈ ਦੱਖਣੀ ਜ਼ੋਨ ਯੂਥ ਫੈਸਟੀਵਲ ਦੀ ਸ਼ੁਰੂਆਤ

ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਨਾਲ ਸੰਬੰਧਿਤ 32 ਕਾਲਜਾਂ ਨੇ ਲਿਆ ਭਾਗ ਖਰੜ/ ਮੋਹਾਲੀ (3 ਅਕਤੂਬਰ 2025): ਦੇਸ਼ ਕਲਿੱਕ ਬਿਓਰੋ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਵੱਲੋਂ ਦੱਖਣੀ ਜ਼ੋਨ ਯੂਥ ਫੈਸਟੀਵਲ 2025 ਦੀ ਸ਼ੁਰੂਆਤ ਦੋਆਬਾ ਬਿਜ਼ਨਸ ਸਕੂਲ, ਦੋਆਬਾ ਗਰੁੱਪ ਆਫ ਕਾਲਜਜ਼ ਕੈਂਪਸ–I, ਖ਼ਰੜ ਵਿਖੇ ਪੂਰੇ ਧੂਮ ਧੜੱਕੇ ਦੇ ਨਾਲ ਹੋਈ। ਇਸ ਫੈਸਟੀਵਲ ਵਿੱਚ ਪੰਜਾਬ ਟੈਕਨੀਕਲ ਯੂਨੀਵਰਸਿਟੀ […]

Continue Reading

ਮੋਹਾਲੀ ਪੁਲਿਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ‘ਤੇ ਸ਼ਿਕੰਜਾ ਕੱਸਿਆ

11 ਐਫ ਆਈ ਆਰ ਦਰਜ, 1.15 ਕਰੋੜ ਰੁਪਏ ਦੀ ਧੋਖਾਧੜੀ ਦਾ ਪਰਦਾਫਾਸ਼ ਮੋਹਾਲੀ, 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਅਣਅਧਿਕਾਰਤ ਇਮੀਗ੍ਰੇਸ਼ਨ ਗਤੀਵਿਧੀਆਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ, ਮੋਹਾਲੀ ਪੁਲਿਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ਅਤੇ ਬਿਨਾਂ ਲਾਇਸੈਂਸਾਂ ਤੋਂ ਕੰਮ ਕਰਨ ਵਾਲੀਆਂ ਏਜੰਸੀਆਂ ਵਿਰੁੱਧ 11 ਐਫ ਆਈ ਆਰ ਦਰਜ ਕੀਤੀਆਂ ਹਨ। ਜਾਣਕਾਰੀ ਸਾਂਝੀ ਕਰਦੇ ਹੋਏ, ਐਸ ਐਸ ਪੀ […]

Continue Reading

ਮੁੱਖ ਮੰਤਰੀ ਨੇ ਭਾਈ ਜੈਤਾ ਜੀ ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

ਇਹ ਯਾਦਗਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲੈ ਕੇ ਆਉਣ ਵਾਲੇ ਮਹਾਨ ਸਿੱਖ ਯੋਧੇ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ ਸੂਬੇ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈ ਸ੍ਰੀ ਆਨੰਦਪੁਰ ਸਾਹਿਬ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ […]

Continue Reading

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਅਧਿਆਪਕਾਂ ਨੂੰ ਕੌਮ ਦੇ ਨਿਰਮਾਤਾ ਦੱਸਿਆ, ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਸਭ ਤੋਂ ਵੱਧ ਯੋਗਦਾਨ ਅਧਿਆਪਕਾਂ ਦਾ *ਸ੍ਰੀ ਅਨੰਦਪੁਰ ਸਾਹਿਬ ਵਿਖੇ ਅਧਿਆਪਕ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨ*ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ ਜਾਣੂੰ […]

Continue Reading

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ‘ਤੇ 25 ਕਰੋੜ ਰੁਪਏ ਦੀ ਲਾਗਤ ਨਾਲ 580 ਮੀਟਰ ਮਾਰਗ ਬਣਾਇਆ ਜਾਵੇਗਾ ਪੰਜ ਤਖ਼ਤ ਸਹਿਬਾਨ ਨੂੰ ਰੇਲ ਮਾਰਗ ਰਾਹੀਂ ਜੋੜਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਵਾਂਗੇ ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਸ਼ਹਿਰ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 218ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.9 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

 ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 20 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 313 […]

Continue Reading

ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ

ਪੰਜਾਬ ਦੇ ਸਾਰੇ 154 ਬਲਾਕਾਂ ਵਿੱਚ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਹੋਣਗੇ ਮੁਕਾਬਲੇ: ਗੁਰਮੀਤ ਸਿੰਘ ਖੁੱਡੀਆਂ ਇਸ ਕਦਮ ਦਾ ਉਦੇਸ਼ ਪਸ਼ੂ ਪਾਲਣ ਦੇ ਵਧੀਆ ਅਭਿਆਸਾਂ ਦੀ ਪਛਾਣ ਕਰਕੇ ਪਸ਼ੂ-ਪਾਲਕਾਂ ਨੂੰ ਸਨਮਾਨ ਦੇਣਾ ਅਤੇ ਪਾਸਾਰ ਕਰਨਾ: ਪਸ਼ੂ ਪਾਲਣ ਮੰਤਰੀ ਚੰਡੀਗੜ੍ਹ, 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. […]

Continue Reading

ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚੇਤਾਵਨੀ

ਮੋਰਿੰਡਾ 5 ਅਕਤੂਬਰ  (ਭਟੋਆ)  ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ ,ਜਿਸ ਦੌਰਾਨ ਮੁਖ ਕਾਰਜਕਾਰੀ ਅਫਸਰ ਵੱਲੋਂ 09 ਅਕਤੂਬਰ  ਨੂੰ ਜਥੇਬੰਦੀ ਨਾਲ ਮੀਟਿੰਗ ਕਰਨ ਲਈ ਸਮਾਂ ਦੇਣ ਉਪਰੰਤ 06 ਅਕਤੂਬਰ  ਨੂੰ ਨਿਗਰਾਨ ਇੰਜੀਨੀਅਰ ਦਫ਼ਤਰ ਬਠਿੰਡਾ ਦਾ ਧਰਨਾ ਮੁਲਤਵੀ  ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ […]

Continue Reading

ਚੇਅਰਪਰਸਨ ਪ੍ਰਭਜੋਤ ਕੌਰ ਨੇ ਗ੍ਰਾਮ ਪੰਚਾਇਤ ਕੁਰੜਾ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਪ੍ਰਵਾਨਗੀ ਪੱਤਰ ਸੌਂਪਿਆ

ਮੋਹਾਲੀ, 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਯੋਜਨਾ ਕਮੇਟੀ (ਡੀ ਪੀ ਸੀ), ਐਸ ਏ ਐਸ ਨਗਰ ਦੇ ਚੇਅਰਮੈਨ, ਇੰਜੀਨੀਅਰ ਪ੍ਰਭਜੋਤ ਕੌਰ ਨੇ ਅੱਜ ਵਿੱਤੀ ਸਾਲ 2024-25 ਲਈ ਜ਼ਿਲ੍ਹਾ ਯੋਜਨਾ ਕਮੇਟੀਆਂ/ਜ਼ਿਲ੍ਹਾ ਵਿਸ਼ੇਸ਼ ਯੋਜਨਾਵਾਂ ਦੇ ਅਨ-ਟਾਈਡ ਫੰਡਾਂ ਤਹਿਤ ਗ੍ਰਾਮ ਪੰਚਾਇਤ ਕੁਰੜਾ ਨੂੰ 5 ਲੱਖ ਰੁਪਏ ਦੀ ਗਰਾਂਟ ਦਾ ਪ੍ਰਵਾਨਗੀ ਪੱਤਰ ਸੌਂਪਿਆ। ਇਹ ਗ੍ਰਾਂਟ ਪਿੰਡ ਵਿੱਚ ਐਸ ਸੀ […]

Continue Reading