ਵਿਜੀਲੈਂਸ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦੇ ਹੋਏ ਰੰਗੇ ਹੱਥੀਂ […]

Continue Reading

ਪਾਬੰਦੀਸ਼ੁਦਾ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦਾ ਮੁੱਦਾ ਵਾਰ ਵਾਰ ਉਠਾਉਣਾ ਸ਼ਰਾਰਤ ਭਰੀ ਕਾਰਵਾਈ – SGPC

ਅੰਮ੍ਰਿਤਸਰ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਕੁਝ ਲੋਕਾਂ ਵੱਲੋਂ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਜਾਣਬੁੱਝ ਕੇ ਨਿਸ਼ਾਨੇ ਉਤੇ ਲੈਣ ਦੀਆਂ ਲਗਾਤਾਰ ਕੋਸ਼ਿਸ਼ਾਂ ਹੋ ਰਹੀਆਂ ਹਨ, ਜਿਨ੍ਹਾਂ ਤੋਂ ਸਿੱਖ ਪੰਥ ਨੂੰ ਸੁਚੇਤ ਰਹਿਣ ਦੀ ਲੋੜ ਹੈ। ਬੀਤੇ ਦਿਨ ਕੁਝ ਵਿਦਵਾਨਾਂ […]

Continue Reading

ਬੰਗਲਾਦੇਸ਼ ਵਿੱਚ ਆਇਆ ਭੂਚਾਲ, 6 ਮੌਤਾਂ, 200 ਜ਼ਖਮੀ: ਆਇਰਲੈਂਡ-ਬੰਗਲਾਦੇਸ਼ ਕ੍ਰਿਕਟ ਮੈਚ ਵਿਚਾਲੇ ਹੀ ਰੋਕਿਆ ਗਿਆ

ਨਵੀਂ ਦਿੱਲੀ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਸ਼ੁੱਕਰਵਾਰ ਸਵੇਰੇ ਲਗਭਗ 10:08 ਵਜੇ (IST) ਬੰਗਲਾਦੇਸ਼ ਵਿੱਚ 5.7 ਤੀਬਰਤਾ ਦਾ ਭੂਚਾਲ ਆਇਆ। ਜਿਸ ‘ਚ ਛੇ ਲੋਕ ਮਾਰੇ ਗਏ ਅਤੇ 200 ਤੋਂ ਵੱਧ ਜ਼ਖਮੀ ਹੋਏ। ਭੂਚਾਲ ਦਾ ਕੇਂਦਰ ਢਾਕਾ ਤੋਂ ਸਿਰਫ਼ 25 ਕਿਲੋਮੀਟਰ ਦੂਰ ਨਰਸਿੰਗਦੀ ਵਿੱਚ ਮਾਧਵਾਦੀ ਸੀ। ਭੂਚਾਲ ਇੰਨੇ ਤੇਜ਼ ਸਨ ਕਿ ਦਸ ਮੰਜ਼ਿਲਾ ਇਮਾਰਤ ਇੱਕ […]

Continue Reading

ਦੁਬਈ ਏਅਰ ਸ਼ੋਅ ‘ਚ ਤੇਜਸ ਲੜਾਕੂ ਜਹਾਜ਼ ਕ੍ਰੈਸ਼: ਪਾਇਲਟ ਦੀ ਮੌਤ

ਨਵੀਂ ਦਿੱਲੀ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਸੈਨਾ ਦਾ ਤੇਜਸ ਲੜਾਕੂ ਜਹਾਜ਼ ਕ੍ਰੈਸ਼ ਹੋ ਗਿਆ ਹੈ। ਇਹ ਹਾਦਸਾ ਅਲ ਮਕਤੂਮ ਹਵਾਈ ਅੱਡੇ ‘ਤੇ ਚੱਲ ਰਹੇ ਏਅਰ ਸ਼ੋਅ ‘ਚ ਡੈਮੋ ਉਡਾਣ ਦੌਰਾਨ ਹੋਇਆ। ਨਿਊਜ਼ ਏਜੰਸੀ ਏਪੀ ਨੇ ਰਿਪੋਰਟ ਦਿੱਤੀ ਕਿ ਇਹ ਹਾਦਸਾ ਸ਼ੁੱਕਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਦੁਪਹਿਰ 3:40 […]

Continue Reading

ਸ਼ਹੀਦੀ ਸ਼ਤਾਬਦੀ ਸਬੰਧੀ ਲਗਾਏ ਹੋਰਡਿੰਗ ਉਤਾਰੇ ਗਏ: ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸੰਬੰਧੀ ਸਮਾਗਮਾਂ ਦੀ ਜਾਣਕਾਰੀ ਦੇਣ ਲਈ ਵੱਖ ਵੱਖ ਥਾਵਾਂ ਤੇ ਲਗਾਏ ਗਏ ਹੋਰਡਿੰਗਾਂ ਨੂੰ ਉਤਾਰੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ […]

Continue Reading

ਹਰਜਿੰਦਰ ਸਿੰਘ ਦਿਲਗੀਰ ਨੂੰ ਯੂਨੀਵਰਸਿਟੀ ਮੰਚ ਦੇਣਾ ਸਿੱਖ ਭਾਵਨਾਵਾਂ ਨਾਲ ਖਿਲਵਾੜ: ਪ੍ਰੋ. ਸਰਚਾਂਦ ਸਿੰਘ ਖ਼ਿਆਲਾ

ਚੰਡੀਗੜ੍ਹ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖ਼ਿਆਲਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ 22 ਨਵੰਬਰ 2025 ਨੂੰ “ਗੁਰੂ ਨਾਨਕ ਰੀਸਰਚ ਇੰਸਟੀਚਿਊਟ, ਬਰਮਿੰਘਮ (ਯੂ.ਕੇ.)” ਦੇ ਬੈਨਰ ਹੇਠ ਵਿਵਾਦਪੂਰਨ ਵਿਅਕਤੀ ਹਰਜਿੰਦਰ ਸਿੰਘ ਦਿਲਗੀਰ ਵੱਲੋਂ ਆਯੋਜਿਤ ਕੀਤੀ ਜਾ ਰਹੀ ਕਾਨਫ਼ਰੰਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਉਹਨਾਂ ਯੂਨੀਵਰਸਿਟੀ ਦੇ […]

Continue Reading

ਸਪੀਕਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ

ਚੰਡੀਗੜ੍ਹ 21 ਨਵੰਬਰ : ਦੇਸ਼ ਕਲਿੱਕ ਬਿਊਰੋ : ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ, 24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਇਆ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਸਪੀਕਰ ਨੇ ਪੰਜਾਬ ਵਿਧਾਨ ਸਭਾ, 2025 ਦੇ 10ਵੇਂ (ਵਿਸ਼ੇਸ਼) ਇਜਲਾਸ ਦੌਰਾਨ ਸ੍ਰੀ […]

Continue Reading

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

ਚੰਡੀਗੜ੍ਹ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਅਦਾਲਤ ਦੀ ਆਫ਼ਿਸ਼ੀਅਲ ਨੋਟੀਫਿਕੇਸ਼ਨ ਅਨੁਸਾਰ, ਐਡਵੋਕੇਟ ਐਕਟ 1961 ਦੀ ਧਾਰਾ 16(2) ਤਹਿਤ ਆਪਣੇ ਅਧਿਕਾਰ ਦੀ ਵਰਤੋਂ ਕਰਦਿਆਂ ਇਹ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਸ. ਬੇਦੀ […]

Continue Reading

ਟੀ-20 ਵਿਸ਼ਵ ਕੱਪ ਵਿੱਚ ਫੇਰ ਭਿੜਨਗੇ ਭਾਰਤ ਅਤੇ ਪਾਕਿਸਤਾਨ, ਪੜ੍ਹੋ ਕਦੋਂ ਹੋਵੇਗਾ ਮੁਕਾਬਲਾ

ਨਵੀਂ ਦਿੱਲੀ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਫੇਰ ਭਿੜਨਗੇ। ਇਹ ਮੈਚ 15 ਫਰਵਰੀ ਨੂੰ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਹੋਣ ਦੀ ਉਮੀਦ ਹੈ। ਮਹਿਲਾ ਵਨਡੇ ਵਿਸ਼ਵ ਕੱਪ ਵਿੱਚ ਵੀ ਭਾਰਤ-ਪਾਕਿਸਤਾਨ ਮੈਚ ਵੀ 5 ਅਕਤੂਬਰ ਨੂੰ ਉੱਥੇ ਹੀ ਖੇਡਿਆ ਗਿਆ ਸੀ। ਰਿਪੋਰਟਾਂ ਅਨੁਸਾਰ, […]

Continue Reading

ਗੁਰਤੇਜ ਖੋਸਾ ਨੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਵਜੋਂ ਅਹੁਦਾ ਸੰਭਾਲਿਆ

ਫ਼ਰੀਦਕੋਟ 21 ਨਵੰਬਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਗੁਰਤੇਜ ਸਿੰਘ ਖੋਸਾ ਨੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਵਜੋਂ ਆਪਣਾ ਅਹੁਦਾ ਸੰਭਾਲਿਆ। ਸਮੁੱਚੀ ਲੀਡਰਸ਼ਿਪ ਨੇ ਨਵ- ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਅਮੋਲਕ ਸਿੰਘ ਵਿਸ਼ੇਸ਼ ਤੌਰ […]

Continue Reading