CM ਮਾਨ ਨੇ ਲੁਧਿਆਣਾ ਵਿੱਚ CBG ਪਲਾਂਟ ਦਾ ਕੀਤਾ ਉਦਘਾਟਨ, ₹65 ਕਰੋੜ ‘ਚ ਪੂਰਾ ਹੋਵੇਗਾ ਪ੍ਰੋਜੈਕਟ

ਲੁਧਿਆਣਾ, 14 ਅਗਸਤ (ਦੇਸ਼ ਕਲਿੱਕ ਬਿਰੂਓ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਲੁਧਿਆਣਾ ਪਹੁੰਚੇ ਅਤੇ ਹੈਬੋਵਾਲ ਵਿੱਚ ਇੱਕ ਕੰਪ੍ਰੈਸਡ ਬਾਇਓਗੈਸ (ਸੀਬੀਜੀ) ਪਲਾਂਟ ਦੇ ਨਿਰਮਾਣ ਦਾ ਉਦਘਾਟਨ ਕੀਤਾ। ਲਗਭਗ ₹65 ਕਰੋੜ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨੂੰ ਸਤੰਬਰ 2027 ਤੱਕ ਪੂਰਾ ਕਰਨ ਦਾ ਟੀਚਾ ਹੈ। CM ਮਾਨ ਦੇ ਅਨੁਸਾਰ, ਇਸ ਪਲਾਂਟ ਨਾਲ ਇਲਾਕੇ ਦੇ […]

Continue Reading

ਹਰਿਆਣਾ ਪੁਲਿਸ ਵੱਲੋਂ ਸਿੱਖਾਂ ’ਤੇ ਲਾਠੀਚਾਰਜ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਅੰਮ੍ਰਿਤਸਰ, 14 ਅਗਸਤ (ਦੇਸ਼ ਕਲਿੱਕ ਬਿਰੂਓ): ਹਰਿਆਣਾ ਦੇ ਅੰਬਾਲਾ ਵਿਖੇ ਸਿੱਖ ਸੰਗਤ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਬੀਤੀ ਰਾਤ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। […]

Continue Reading

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਤਾ ਸਮਰਥਨ

ਅੰਮ੍ਰਿਤਸਰ, 14 ਅਗਸਤ (ਦੇਸ਼ ਕਲਿੱਕ ਬਿਊਰੋ): ਕੌਮੀ ਦਰਦ ਨੂੰ ਮਹਿਸੂਸ ਕਰਦਿਆਂ ਸੰਘਰਸ਼ ਦੇ ਰਾਹ ਪਏ ਸਿੱਖ ਨੌਜਵਾਨ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਜੇਲ੍ਹਾਂ ਵਿੱਚ ਬਿਤਾਇਆ ਹੈ, ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਰਾਜਪਾਲ ਭਵਨ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

Continue Reading

ਹਾਈ ਕੋਰਟ ਦੀ ਰੋਕ ਨੇ ਭਗਵੰਤ ਮਾਨ ਸਰਕਾਰ ਦੀ ਭਰਤੀ ਪ੍ਰਕਿਰਿਆ ਵਿੱਚ ਭ੍ਰਿਸ਼ਟਾਚਾਰ ਤੇ ਬੇਨਿਯਮੀਆਂ ਦੀ ਪੋਲ ਖੋਲ੍ਹੀ: ਢਿੱਲੋਂ

ਚੰਡੀਗੜ੍ਹ, 13 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਸਰਕਾਰੀ ਭਰਤੀਆਂ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 41 ਬਲਾਕ ਪ੍ਰੋਗਰਾਮ ਮੈਨੇਜਰਾਂ ਅਤੇ 44 ਕਲਸਟਰ ਕੋਆਰਡੀਨੇਟਰਾਂ ਦੀਆਂ ਭਰਤੀਆਂ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਗਈ ਰੋਕ, ਫਾਰਮੇਸੀ ਅਫ਼ਸਰ […]

Continue Reading

ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਲਾਇਬ੍ਰੇਰੀਅਨ ਦਿਵਸ ਮਨਾਇਆ

ਮੋਹਾਲੀ, 13 ਅਗਸਤ (ਦੇਸ਼ ਕਲਿੱਕ ਬਿਊਰੋ): ਰਿਆਤ ਬਾਹਰਾ ਯੂਨੀਵਰਸਿਟੀ ਦੀ ਕੇਂਦਰੀ ਲਾਇਬ੍ਰੇਰੀ ਵੱਲੋਂ ਭਾਰਤ ਵਿੱਚ ਲਾਇਬ੍ਰੇਰੀ ਵਿਗਿਆਨ ਦੇ ਪਿਤਾਮਾ ਡਾ. ਐਸ. ਆਰ. ਰੰਗਨਾਥਨ ਦੇ ਜਨਮ ਦਿਵਸ ਨੂੰ ਸਮਰਪਿਤ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਰੰਗਨਾਥਨ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਦੇ ਖੇਤਰ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਨੂੰ ਯਾਦ ਕੀਤਾ ਗਿਆ। ਸਮਾਗਮ ਵਿੱਚ ਯੂਨੀਵਰਸਿਟੀ ਦੇ […]

Continue Reading

ਸੀਜੀਸੀ ਲਾਂਡਰਾਂ ਨੇ ‘ਜੀਵਾਂਸ਼’ ਮੁਹਿੰਮ ਰਾਹੀਂ ਵਿੱਢੀ ਅੰਗਦਾਨ ਜਾਗਰੂਕਤਾ ਦੀ ਮੁਹਿੰਮ

ਮੋਹਾਲੀ, 13 ਅਗਸਤ (ਦੇਸ਼ ਕਲਿੱਕ ਬਿਊਰੋ): ਵਿਸ਼ਵ ਅੰਗਦਾਨ ਦਿਵਸ ਨੂੰ ਸਮਰਪਿਤ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਵੱਲੋਂ ਅੰਗਦਾਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ‘ਜੀਵਾਂਸ਼—ਲਾਈਫ ਬਿਓਂਡ ਲਾਈਫ’ ਨਾਮਕ ਕਮਿਊਨਿਟੀ ਕੇਂਦਰਿਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸੰਸਥਾ ਦੀ ਇੰਸਟੀਚਿਊਸ਼ਨਲ ਸੋਸ਼ਲ ਰਿਸਪੌਂਸੇਬਿਲਟੀ (ਆਈਐਸਆਰ) ਪਹਿਲਕਦਮੀ ਤਹਿਤ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਉਦੇਸ਼ ਨੌਜਵਾਨਾਂ ਸਮੇਤ ਆਮ ਲੋਕਾਂ ਨੂੰ […]

Continue Reading

ਪੁਲਿਸ ਨੇ ਛੇ ਸਾਲ ਪਹਿਲਾਂ ਮਰ ਚੁੱਕੇ ਇੱਕ ਵਿਅਕਤੀ ਵਿਰੁੱਧ FIR ਕੀਤੀ ਦਰਜ

ਬਠਿੰਡਾ, 13 ਅਗਸਤ (ਦੇਸ਼ ਕਲਿੱਕ ਬਿਊਰੋ): ਬਠਿੰਡਾ ਜ਼ਿਲ੍ਹੇ ਦੇ ਭਗਤ ਭਾਈ ਕਾ ਪੁਲਿਸ ਸਟੇਸ਼ਨ ਵਿੱਚ ਪੁਲਿਸ ਦੀ ਲਾਪਰਵਾਹੀ ਦਾ ਇੱਕ ਹੈਰਾਨ ਕਰਨ ਵਾਲਾ ਕਾਰਨਾਮਾ ਸਾਹਮਣੇ ਆਇਆ ਹੈ। ਉਨ੍ਹਾਂ ਨੇ ਛੇ ਸਾਲ ਪਹਿਲਾਂ ਮਰਨ ਵਾਲੇ ਇੱਕ ਵਿਅਕਤੀ ਦਾ ਨਾਮ ਇੱਕ ਅਪਰਾਧਿਕ ਮਾਮਲੇ ਵਿੱਚ ਦਰਜ ਕਰ ਲਿਆ। ਐਫਆਈਆਰ ਵਿੱਚ ਨਾਮਜ਼ਦ ਵਿਅਕਤੀ ਜੰਗੀਰ ਸਿੰਘ ਪੁੱਤਰ ਜਗਤ ਸਿੰਘ ਹੈ। […]

Continue Reading

ਹਰਿਆਣਾ ‘ਚ ਗੁਰਸਿਮਰਨ ਮੰਡ ਵਿਰੁੱਧ FIR ਦਰਜ

ਅੰਬਾਲਾ, 13 ਅਗਸਤ (ਦੇਸ਼ ਕਲਿੱਕ ਬਿਊਰੋ): ਹਰਿਆਣਾ ਦੇ ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਸੰਗਤ ਵਿਚਕਾਰ ਵੀਰਵਾਰ ਦੁਪਹਿਰ ਤੋਂ ਸ਼ੁਰੂ ਹੋਈ ਝੜਪ ਰਾਤ 8:30 ਵਜੇ ਤੱਕ ਨਹੀਂ ਰੁਕੀ। ਜੀਟੀ ਰੋਡ (ਐਨਐਚ-44) ‘ਤੇ ਅੰਬਾਲਾ ਜੱਗੀ ਸਿਟੀ ਸੈਂਟਰ ਦੇ ਬਾਹਰ ਦੁਪਹਿਰ 2 ਵਜੇ ਤੋਂ ਨਾਕਾਬੰਦੀ ਕੀਤੀ ਹੋਈ ਹੈ। ਆਵਾਜਾਈ ਨੂੰ ਸ਼ਾਹਾਬਾਦ ਰਾਹੀਂ ਮੋੜ ਦਿੱਤਾ ਗਿਆ ਹੈ। ਅੰਬਾਲਾ ਰੇਂਜ […]

Continue Reading

ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ, ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, ਅਗਸਤ 13 (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ […]

Continue Reading

ਵੱਡੀ ਖ਼ਬਰ: ED ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ 11 ਥਾਵਾਂ ‘ਤੇ ਕੀਤੀ ਰੇਡ

ਚੰਡੀਗੜ੍ਹ, 13 ਅਗਸਤ (ਦੇਸ਼ ਕਲਿੱਕ ਬਿਊਰੋ): ਇਨਫੋਰਸਮੈਂਟ ਡਾਇਰੈਕਟੋਰੇਟ ਦੇ ਜਲੰਧਰ ਜ਼ੋਨਲ ਦਫ਼ਤਰ ਨੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (PSIEC) ਵਿੱਚ ਹੋਏ ਬਹੁ-ਕਰੋੜੀ ਉਦਯੋਗਿਕ ਪਲਾਟ ਅਲਾਟਮੈਂਟ ਘੁਟਾਲੇ ਦੇ ਸਬੰਧ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ 11 ਥਾਵਾਂ ‘ਤੇ ਵੱਡੇ ਛਾਪੇ ਮਾਰੇ ਹਨ। PMLA ਦੇ ਤਹਿਤ ਕੀਤੀ ਗਈ ਇਸ ਕਾਰਵਾਈ ਵਿੱਚ, ED ਨੇ ਅਧਿਕਾਰੀਆਂ ਦੇ ਰਿਸ਼ਤੇਦਾਰਾਂ ਅਤੇ […]

Continue Reading