ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਚੰਡੀਗੜ੍ਹ, 18 ਜੁਲਾਈ: ਸੂਬੇ ਦੇ ਹਰ ਬਜ਼ੁਰਗ ਨੂੰ ਮਾਣ-ਸਤਿਕਾਰ ਅਤੇ ਸਨਮਾਨ ਭਰੀ ਜ਼ਿੰਦਗੀ ਦੇਣ ਦੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਸਾਰੇ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ […]

Continue Reading

ਵੱਡੀ ਖਬਰ: ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਲਾਰੈਂਸ ਗੈਂਗ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੰਬਈ, 18 ਜੁਲਾਈ (ਦੇਸ਼ ਕਲਿੱਕ ਬਿਊਰੋ): ਅਦਾਕਾਰ ਆਮਿਰ ਖਾਨ ਨੂੰ ਕਥਿਤ ਤੌਰ ‘ਤੇ ਲਾਰੈਂਸ ਗੈਂਗ ਵੱਲੋਂ ਉਸਦੇ ਤੀਜੇ ਵਿਆਹ ਲਈ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਰਿਪੋਰਟਾਂ ਅਨੁਸਾਰ, ਗੈਂਗ ਨੇ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਆਮਿਰ ਖਾਨ ਦੇ ਵਿਆਹ ਨੂੰ ਲਵ ਜੇਹਾਦ ਦੱਸਿਆ ਹੈ। ਆਜ ਤਕ ਦੀ ਇੱਕ ਰਿਪੋਰਟ ਦੇ ਅਨੁਸਾਰ, ਸ਼ਨੀਵਾਰ ਨੂੰ ਲਾਰੈਂਸ […]

Continue Reading

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 16 ਦਿਨਾਂ ਦੀ ਸੂਬਾ ਪੱਧਰੀ ਖੁਫੀਆ ਜਾਣਕਾਰੀ ਅਧਾਰਤ ਇਨਫੋਰਸਮੈਂਟ ਮੁਹਿੰਮ, ਆਪਰੇਸ਼ਨ ਪ੍ਰਹਾਰ-3.0 ਚਲਾਈ, ਜਿਸ ਦੌਰਾਨ ਸੰਗਠਿਤ ਅਪਰਾਧ ਅਤੇ ਡਰੱਗ-ਗੈਂਗਸਟਰ ਗਠਜੋੜ ਨੂੰ ਵੱਡੇ ਪੱਧਰ ‘ਤੇ ਠੱਲ ਪਾਈ […]

Continue Reading

ਊਧਮ ਸਿੰਘ ਸੰਬੰਧੀ ਕਿਤਾਬ ਤੇ ਗੋਸ਼ਟੀ 8 ਅਗਸਤ ਨੂੰ

ਦਲਜੀਤ ਕੌਰ ਸੁਨਾਮ ਊਧਮ ਸਿੰਘ ਵਾਲਾ, 18 ਜੁਲਾਈ, 2026: ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਵੱਲੋਂ ਪ੍ਰਕਾਸ਼ਿਤ ਪ੍ਰਸਿੱਧ ਇਤਿਹਾਸਕਾਰ ਰਾਕੇਸ਼ ਕੁਮਾਰ ਦੀ ਊਧਮ ਸਿੰਘ ਬਾਰੇ ਨਵੀਂ ਕਿਤਾਬ ‘ਊਧਮ ਸਿੰਘ ਭਾਰਤ ਦੀ ਆਜ਼ਾਦੀ ਲਈ ਫਾਂਸੀ ਚੜ੍ਹਿਆ ‘ਤੇ ਗੋਸ਼ਟੀ 8 ਅਗਸਤ ਨੂੰ ਸੁਨਾਮ ਵਿਖੇ ਹੋਵੇਗੀ। ਮੰਚ ਦੇ ਸੂਬਾ ਪ੍ਰਧਾਨ ਬਲਬੀਰ ਲੌਂਗੋਵਾਲ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਖੋਜੀ […]

Continue Reading

‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

ਪਠਾਨਕੋਟ; 18 ਜੁਲਾਈ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਜੁਲਾਈ ਨੂੰ ਪਠਾਨਕੋਟ ‘ਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਰ ਧਰਮ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ‘ਆਪ’ ਮੁਖੀ ਨੇ ਕਿਹਾ ਕਿ ਪੰਜਾਬ […]

Continue Reading

ਵੱਡੀ ਖ਼ਬਰ: ਮੈਕਸੀਕੋ ਵਿੱਚ ਆਇਆ 7.4 ਦੀ ਤੀਬਰਤਾ ਦਾ ਜ਼ਬਰਦਸਤ ਭੂਚਾਲ: ਸੁਨਾਮੀ ਦੀ ਚੇਤਾਵਨੀ ਜਾਰੀ

ਚੰਡੀਗੜ੍ਹ, 17 ਜੁਲਾਈ (ਦੇਸ਼ ਕਲਿੱਕ ਬਿਊਰੋ): ਸ਼ੁੱਕਰਵਾਰ ਨੂੰ ਦੱਖਣੀ ਮੈਕਸੀਕਨ ਰਾਜ ਚਿਆਪਸ ਦੇ ਤੱਟ ‘ਤੇ 7.4 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਲਗਭਗ 10 ਲੱਖ ਲੋਕਾਂ ਲਈ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। USGS ਦੇ ਅਨੁਸਾਰ, ਭੂਚਾਲ ਦਾ ਕੇਂਦਰ ਮੈਕਸੀਕਨ ਸ਼ਹਿਰ ਪੋਰਟੋ ਮਾਡੇਰੋ ਦੇ ਨੇੜੇ ਸੀ। ਇਹ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ, ਜਿਸ […]

Continue Reading

ਹਾਈ ਕੋਰਟ ਤੋਂ ਸਾਬਕਾ ਕ੍ਰਿਕਟਰ ਹਰਭਜਨ ਭੱਜੀ ਨੂੰ ਲੱਗਿਆ ਵੱਡਾ ਝਟਕਾ

ਚੰਡੀਗੜ੍ਹ, 17 ਜੁਲਾਈ (ਦੇਸ਼ ਕਲਿੱਕ ਬਿਊਰੋ): ਜਲੰਧਰ ਦੇ ਵਸਨੀਕ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਝਟਕਾ ਦਿੱਤਾ ਹੈ। ਅਦਾਲਤ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਬਹਾਲ ਕਰਨ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਰਿਕਾਰਡ ਦੇ ਆਧਾਰ ‘ਤੇ, ਇਹ ਨਹੀਂ […]

Continue Reading

ਦੇਸ਼ ਵਿੱਚ ਜਲਦੀ ਹੀ ਚੱਲਣਗੇ ਪਲਾਸਟਿਕ ਦੇ ਨੋਟ, RBI ਨੇ ਟੈਂਡਰ ਕੀਤਾ ਜਾਰੀ

ਚੰਡੀਗੜ੍ਹ, 17 ਜੁਲਾਈ (ਦੇਸ਼ ਕਲਿੱਕ ਬਿਊਰੋ): ਭਾਰਤੀ ਰਿਜ਼ਰਵ ਬੈਂਕ ਜਲਦੀ ਹੀ ਦੇਸ਼ ਵਿੱਚ ਪਲਾਸਟਿਕ, ਜਾਂ ਪੋਲੀਮਰ, ਨੋਟਾਂ ਲਈ ਪਹਿਲਾ ਪਾਇਲਟ ਪ੍ਰੋਜੈਕਟ ਸ਼ੁਰੂ ਕਰੇਗਾ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਦੇਸ਼ ਵਿੱਚ ਨਵੀਂ ਪੀੜ੍ਹੀ ਦੀ ਕਰੰਸੀ ਪੇਸ਼ ਕਰਨ ਦੀ RBI ਦੀ ਯੋਜਨਾ ਦਾ ਅਗਲਾ ਕਦਮ ਹੈ। ਸ਼ੁਰੂਆਤੀ ਪੜਾਅ ਵਿੱਚ, ਰਿਜ਼ਰਵ ਬੈਂਕ ਪਹਿਲਾਂ ਛੋਟੇ ਮੁੱਲ ਦੇ ਨੋਟਾਂ ‘ਤੇ […]

Continue Reading

ਸਫਾਈ ਕਰਮਚਾਰੀਆਂ ਦੀ ਹੜਤਾਲ ‘ਤੇ ਹਾਈ ਕੋਰਟ ਸਖ਼ਤ: ਕਿਹਾ ਸਰਕਾਰ ESMA ਲਾਗੂ ਕਰਨ ‘ਤੇ ਕਰੇ ਵਿਚਾਰ

ਚੰਡੀਗੜ੍ਹ, 17 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਈ ਨਗਰ ਕੌਂਸਲਾਂ ਅਤੇ ਨਗਰ ਪਾਲਿਕਾਵਾਂ ਵਿੱਚ ਸਫਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ‘ਤੇ ਸਖ਼ਤ ਰੁਖ਼ ਅਪਣਾਇਆ ਹੈ। ਅਦਾਲਤ ਨੇ ਰਾਜ ਸਰਕਾਰ ਨੂੰ 20 ਜੁਲਾਈ ਤੱਕ ਵਿਸਤ੍ਰਿਤ ਸਥਿਤੀ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ, […]

Continue Reading

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੇਂਦਰੀ ਤਨਖਾਹ ਸਕੇਲਾਂ ਵਾਲੇ ਪੱਤਰ ਦੀਆਂ ਕਾਪੀਆਂ ਫੂਕ ਕੇ ਕੀਤੀ ਨਾਅਰੇਬਾਜ਼ੀ

ਦਲਜੀਤ ਕੌਰ ਸੰਗਰੂਰ, 17 ਜੁਲਾਈ, 2026: ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝ੍ਹਾ ਮੁਲਾਜ਼ਮ ਮੰਚ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵੱਲੋਂ 20/7/2020 ਨੂੰ ਜਾਰੀ ਕੀਤੇ ਕੇਂਦਰੀ ਤਨਖਾਹ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ […]

Continue Reading