ਤੇਂਦੂਏ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ: ਖੇਤਾਂ ‘ਚੋਂ ਮਿਲੀ ਲਾਸ਼

ਜੂਨਾਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ ਤੇਂਦੂਏ ਨੇ 6 ਸਾਲਾ ਬੱਚੀ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਛਾਣ ਪ੍ਰਿਸ਼ਾ ਸੋਲੰਕੀ ਵਜੋਂ ਹੋਈ ਹੈ। ਘਟਨਾ ਦੀ CCTV ਵੀਡੀਓ ਸ਼ੁੱਕਰਵਾਰ ਨੂੰ ਸਾਹਮਣੇ ਆਈ। ਘਟਨਾ ਮੇਂਦਰਡਾ ਇਲਾਕੇ ਵਿੱਚ ਥੋਭਣਭਾਈ ਕੋਰਾਟ ਦੇ ਖੇਤ ਵਿੱਚ […]

Continue Reading

ਮਾਲੇਰਕੋਟਲਾ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਏਗਾ ‘ਮਿਸ਼ਨ ਰਫ਼ਤਾਰ’

ਮਾਲੇਰਕੋਟਲਾ, 25 ਸਤੰਬਰ: (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਵੱਲੋਂ ‘ਮਿਸ਼ਨ ਰਫ਼ਤਾਰ’ ਸ਼ੁਰੂ ਕੀਤਾ ਗਿਆ ਹੈ। ਇਸ ਮਿਸ਼ਨ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਦੇ 10 ਚੁਣੇ ਹੋਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ […]

Continue Reading

BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਹਾਦਸਾ, ਭਾਜਪਾ ਆਗੂਆਂ ਦੀ ਕਾਰ ਟਰੱਕ ਨਾਲ ਟਕਰਾਈ, ਇੱਕ ਦੀ ਮੌਤ

ਮਾਨਸਾ, 23 ਸਤੰਬਰ (ਦੇਸ਼ ਕਲਿੱਕ ਬਿਊਰੋ): ਮਾਨਸਾ ਵਿੱਚ ਬੁੱਧਵਾਰ ਨੂੰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਸੜਕ ਹਾਦਸਾ ਵਾਪਰ ਗਿਆ। ਪਿੰਡ ਕੋਟ ਧਰਮੂ ਨੇੜੇ ਭਾਜਪਾ ਆਗੂਆਂ ਦੀ ਸਵਿਫਟ ਕਾਰ ਦੀ ਟਰੱਕ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਸਮੇਤ 5 ਵਿਅਕਤੀ ਜ਼ਖਮੀ […]

Continue Reading

SIT ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ। ਪਾਰਟੀ ਦੇ ਸੀਨੀਅਰ ਮੀਤ […]

Continue Reading

ਵੱਡੀ ਖ਼ਬਰ: CM ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ (ਦੇਸ਼ ਕਲਿੱਕ ਬਿਊਰੋ: ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿੱਚ 1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਹ ਫ਼ੈਸਲਾ ਅੱਜ ਇਥੇ ਰੈਵੇਨਿਊ ਪਟਵਾਰ ਯੂਨੀਅਨ ਦੇ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਲਿਆ […]

Continue Reading

ਸ਼ਿਮਲਾ ਦੇ ਨੇਰਵਾ ਵਿੱਚ ਦੋ ਭੈਣਾਂ ਦੀ ਮੌਤ, ਸੱਪ ਦੇ ਡੰਗਣ ਦਾ ਸ਼ੱਕ

ਸ਼ਿਮਲਾ, 23 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼ਿਮਲਾ ਜ਼ਿਲ੍ਹੇ ਦੇ ਨੇਰਵਾ ਬਲਾਕ ਦੀਆਂ ਦੋ ਭੈਣਾਂ ਦੀ ਸੱਪ ਦੇ ਡੰਗਣ ਦੇ ਸ਼ੱਕ ਕਾਰਨ ਮੌਤ ਹੋ ਗਈ। ਦੋਵਾਂ ਨੂੰ 20 ਸਤੰਬਰ ਨੂੰ ਗੰਭੀਰ ਹਾਲਤ ਵਿੱਚ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ (IGMC), ਸ਼ਿਮਲਾ ਲਿਆਂਦਾ ਗਿਆ ਸੀ। ਪਰਿਵਾਰ ਦੇ ਗੁਆਂਢੀ ਰਾਮ ਲਾਲ ਪਾਂਡੇ ਮੁਤਾਬਕ ਦੋਵੇਂ ਭੈਣਾਂ ਟੇਲਰ ਪਿੰਡ ਵਿੱਚ […]

Continue Reading

GMADA ਹੈੱਡਕੁਆਰਟਰ ’ਤੇ ED ਦੀ ਰੇਡ ਦੂਜੇ ਦਿਨ ਵੀ ਜਾਰੀ, ਰਾਤ ਲਈ ਗੱਦੇ ਮੰਗਵਾਏ

ਮੋਹਾਲੀ, 23 ਸਤੰਬਰ (ਦੇਸ਼ ਕਲਿੱਕ ਬਿਊਰੋ): ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਫੇਜ਼-8 ਸਥਿਤ ਹੈੱਡਕੁਆਰਟਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਛਾਪੇਮਾਰੀ ਦੂਜੇ ਦਿਨ ਵੀ ਜਾਰੀ ਰਹੀ। ਕਾਰਵਾਈ ਲੰਮੀ ਖਿੱਚਣ ਦੇ ਮੱਦੇਨਜ਼ਰ ਬੁੱਧਵਾਰ ਨੂੰ ਦਫ਼ਤਰ ਅੰਦਰ ਹੋਰ ਗੱਦੇ ਮੰਗਵਾਏ ਗਏ। ਇਸ ਤੋਂ ਸੰਕੇਤ ਮਿਲਿਆ ਕਿ ED ਅਧਿਕਾਰੀਆਂ ਅਤੇ ਜਾਂਚ ਦੇ ਘੇਰੇ ਵਿੱਚ ਆਏ ਅਧਿਕਾਰੀਆਂ ਨੂੰ […]

Continue Reading

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 23 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹਿਜ਼ ਇੱਕ ਹਫ਼ਤੇ ਦੇ ਅੰਦਰ-ਅੰਦਰ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ […]

Continue Reading

AAP ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ ED ਦੀ ਰੇਡ

ਲੁਧਿਆਣਾ, 23 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਾਣਜੇ ਦੇ ਲੁਧਿਆਣਾ ਸਥਿਤ ਘਰ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਛਾਪੇਮਾਰੀ ਕੀਤੀ ਹੈ। ED ਦੀਆਂ ਟੀਮਾਂ ਮੰਤਰੀ ਦੇ ਭਾਣਜੇ ਗੁਰਪ੍ਰੀਤ ਸਿੰਘ ਉਰਫ਼ ਪ੍ਰਿੰਸ ਦੇ ਘਰ ਦੀ ਤਲਾਸ਼ੀ ਲੈ ਰਹੀਆਂ ਹਨ। ਇਹ ਕਾਰਵਾਈ ਮੰਗਲਵਾਰ ਤੋਂ ਗ੍ਰੇਟਰ […]

Continue Reading

AAP ਸਰਪੰਚ ਦੇ ਪਤੀ ਦੀ ਸੜਕ ਕਿਨਾਰੇ ਮਿਲੀ ਲਾਸ਼, 3 ਦਿਨ ਤੋਂ ਸੀ ਲਾਪਤਾ

ਅੰਮ੍ਰਿਤਸਰ, 23 ਸਤੰਬਰ (ਦੇਸ਼ ਕਲਿੱਕ ਬਿਊਰੋ): ਅਜਨਾਲਾ ਦੇ ਪਿੰਡ ਮਹਿਮਦ ਮੰਦਰਾਂਵਾਲਾ ਦੀ ਆਮ ਆਦਮੀ ਪਾਰਟੀ ਦੀ ਸਰਪੰਚ ਦੇ ਪਤੀ ਅਤੇ ਸਾਬਕਾ ਫੌਜੀ ਕੁਲਜੀਤ ਸਿੰਘ ਸੰਧੂ ਦੀ ਲਾਸ਼ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤਹਿਸੀਲ ਅਧੀਨ ਪੈਂਦੇ ਪਿੰਡ ਹਰਦੌਰਵਾਲ ਵਿੱਚ ਸੜਕ ਕਿਨਾਰੇ ਤੋਂ ਮਿਲੀ। ਉਹ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸਨ। ਲਾਸ਼ ਮਿਲਣ ਦੀ […]

Continue Reading