ਦੋ ਮੋਟਰਸਾਈਕਲਾਂ ਦੀ ਆਪਸ ‘ਚ ਹੋਈ ਟੱਕਰ: ਇੱਕ ਨੌਜਵਾਨ ਦੀ ਹੋਈ ਮੌਤ

ਮੋਰਿੰਡਾ 29 ਅਕਤੂਬਰ (ਭਟੋਆ) ਮੋਰਿੰਡਾ ਚੰਡੀਗੜ੍ਹ ਸੜਕ ਤੇ ਸਥਿਤ ਪਿੰਡ ਮੜੌਲੀ ਕਲਾਂ ਕੋਲੋਂ ਗੁਜਰਦੇ ਬਾਈਪਾਸ ਤੇ ਦੋ ਮੋਟਰਸਾਈਕਲਾਂ ਦਰਮਿਆਨ ਹੋਈ ਟੱਕਰ ਵਿੱਚ ਪਿੰਡ ਘੜੂੰਆਂ ਦੇ ਵਸਨੀਕ ਇਕ 25 ਸਾਲਾ ਨੌਜਵਾਨ ਮੋਟਰਸਾਈਕਲ ਚਾਲਕ ਦੇ ਜਿਆਦਾ ਸੱਟਾਂ ਲੱਗਣ ਕਾਰਨ ਮੌਤ ਹੋ ਗਈ, ਜਦਕਿ ਟੱਕਰ ਮਾਰਨ ਵਾਲਾ ਮੋਟਰਸਾਈਕਲ ਚਾਲਕ ਮੌਕੇ ਤੋਂ ਫਰਾਰ ਹੋਣ ਵਿੱਚ ਸਫਲ ਹੋ ਗਿਆ । […]

Continue Reading

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 20 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਟਰੈਵਲ ਏਜੰਟ ਵਿਰੁੱਧ ਪਰਚਾ ਦਰਜ

ਮੋਰਿੰਡਾ 28 ਅਕਤੂਬਰ (ਭਟੋਆ) ਮੋਰਿੰਡਾ ਪੁਲਿਸ ਵੱਲੋਂ ਬਲਾਕ ਦੇ ਪਿੰਡ ਬੂਰਮਾਜਰਾ ਦੀ ਇੱਕ ਔਰਤ ਵੱਲੋਂ ਪਿੰਡ ਬੂਰਮਾਜਰਾ ਦੇ ਹੀ ਇੱਕ ਟਰੈਵਲ ਏਜੰਟ ਵੱਲੋਂ ਉਸਦੇ ਲੜਕੇ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 20 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ ਐਸਐਸਪੀ ਰੂਪਨਗਰ ਨੂੰ ਦਿੱਤੀ ਸ਼ਿਕਾਇਤ ਦੀ ਪੜਤਾਲ ਉਪਰੰਤ ਟਰੈਵਲ ਏਜੰਟ ਵਿਰੁੱਧ ਵੱਖ ਵੱਖ ਧਰਾਵਾਂ ਅਧੀਨ ਮਾਮਲਾ […]

Continue Reading

ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨੱਟਨ ਦੇ ਘਰ ‘ਤੇ ਫਾਇਰਿੰਗ, ਪੜ੍ਹੋ ਕਿਸ ਨੇ ਲਈ ਜ਼ਿੰਮੇਵਾਰੀ

ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ : ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨੱਟਨ ਦੇ ਘਰ ‘ਤੇ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਮੀਡੀਆ ਦੀਆਂ ਰਿਪੋਰਟਾਂ ਦੇ ਅਨੁਸਾਰ ਲਾਰੈਂਸ ਦੇ ਕਰੀਬੀ ਗੈਂਗਸਟਰ ਗੋਲਡੀ ਢਿੱਲੋਂ ਨੇ ਇਹ ਗੋਲੀਬਾਰੀ ਕਰਨ ਦਾ ਦਾਅਵਾ ਕੀਤਾ ਹੈ ਅਤੇ ਇਸ ਸੰਬੰਧੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ ਗੈਂਗ […]

Continue Reading

ਆਸਟ੍ਰੇਲੀਆ ‘ਚ ਸ਼ੋਅ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ

ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬੀ ਗਾਇਕ ਅਤੇ ਫਿਲਮ ਅਦਾਕਾਰ ਦਿਲਜੀਤ ਦੋਸਾਂਝ ਨੂੰ ਖਾਲਿਸਤਾਨੀ ਪੱਖੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਧਮਕੀ ਦੇਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਦਿਲਜੀਤ ਨੇ ‘ਕੌਣ ਬਣੇਗਾ ਕਰੋੜਪਤੀ’ ਸ਼ੋਅ ‘ਤੇ ਅਮਿਤਾਭ ਬੱਚਨ ਦੇ ਪੈਰਾਂ ਨੂੰ ਹੱਥ ਲਾਇਆ ਸੀ। ਜਿਸ ਨੂੰ ਲੈ ਕੇ ਪੰਨੂ ਵੱਲੋਂ ਧਮਕੀ ਦਿੱਤੀ ਗਈ ਹੈ। […]

Continue Reading

ਡੀਆਈਜੀ ਭੁੱਲਰ ਦਾ ਵਿਚੋਲਾ ਸੀਬੀਆਈ ਰਿਮਾਂਡ ‘ਤੇ

ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਧਦੀਆਂ ਦਿਸ ਰਹੀਆਂ ਹਨ, ਕਿਉਂਕਿ ਅੱਜ ਸੀਬੀਆਈ ਵੱਲੋਂ ਉਸ ਦੇ ਵਿਚੋਲੇ ਨੂੰ ਰਿਮਾਂਡ ‘ਤੇ ਲੈਣ ਵਾਲੀ ਪਟੀਸ਼ਨ ‘ਤੇ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਿਚੋਲੇ ਕ੍ਰਿਸ਼ਨੂ ਨੂੰ 9 ਦਿਨਾਂ ਦੇ ਰਿਮਾਂਡ ‘ਤੇ […]

Continue Reading

ਪੰਜਾਬ ਪੁਲਿਸ ਦਾ ਸਾਬਕਾ ਏ.ਆਈ.ਜੀ. ਗ੍ਰਿਫ਼ਤਾਰ

ਜਲੰਧਰ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਪੁਲਿਸ ਵੱਲੋਂ ਸਾਬਕਾ ਏ.ਆਈ.ਜੀ. ਰਛਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਖਬਰ ਸਾਹਮਣੇ ਆਈ ਹੈ। ਜਿਸ ਮਾਮਲੇ ‘ਚ ਗ੍ਰਿਫਤਾਰੀ ਹੋਈ ਉਹ ਮਾਮਲਾ 2019 ਦਾ ਹੈ, ਦੋਸ਼ ਹਨ ਕਿ ਇਹ ਉਨ੍ਹਾਂ ਵੱਲੋਂ ਝੂਠਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਪੂਰੇ ਮਾਮਲੇ ਬਾਰੇ ਡੀ.ਜੀ.ਪੀ. ਵਲੋਂ ਜਲਦ ਹੀ ਖ਼ੁਲਾਸਾ ਕੀਤਾ ਜਾਵੇਗਾ। […]

Continue Reading

ਮਾਨ ਸਰਕਾਰ ਭਵਿੱਖ ਦੇ ਨੇਤਾਵਾਂ ਨੂੰ ਕਰ ਰਹੀ ਤਿਆਰ , 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਦਿਆਰਥੀਆਂ ਦਾ ਹੋਵੇਗਾ ਇਤਿਹਾਸਕ ਮੋਕ ਸੈਸ਼ਨ

ਚੰਡੀਗੜ੍ਹ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇੱਕ ਇਤਿਹਾਸਕ ਕਦਮ ਚੁੱਕਿਆ ਹੈ, ਜੋ ਲੱਖਾਂ ਨੌਜਵਾਨਾਂ ਦੇ ਦਿਲਾਂ ਵਿੱਚ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਜਗਾਏਗਾ। 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲਾ ‘ਮਖੌਲ ਸੈਸ਼ਨ’ ਸਿਰਫ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ […]

Continue Reading

ਹੜ੍ਹਾਂ ਨਾਲ ਤਬਾਹ ਹੋਏ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਮੁੱਖ ਮੰਤਰੀ ਮਾਨ: 1.85 ਲੱਖ ਕੁਇੰਟਲ ਕਣਕ ਦਾ ਬੀਜ ਕਿਸਾਨਾਂ ਤੱਕ ਪਹੁੰਚਾਇਆ

ਚੰਡੀਗੜ੍ਹ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਇਤਿਹਾਸ ਵਿੱਚ ਸ਼ਾਇਦ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਮੁੱਖ ਮੰਤਰੀ ਨੇ ਖੁਦ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਕਿਸਾਨਾਂ ਤੱਕ ਮਦਦ ਪਹੁੰਚਾਉਣ ਦੀ ਸ਼ੁਰੂਆਤ ਕੀਤੀ ਹੋਵੇ। ਐਤਵਾਰ ਨੂੰ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤ ਟਰੱਕ ਕਣਕ ਦੇ ਬੀਜਾਂ ਨਾਲ ਭਰਵਾ ਕੇ ਹੜ੍ਹ ਪ੍ਰਭਾਵਿਤ […]

Continue Reading

ਪੰਜਾਬ ਪੁਲਿਸ ਵੱਲੋਂ ਡਿਜੀਟਲ ਖ਼ਤਰਿਆਂ ਤੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਫਲੈਗਸ਼ਿਪ ਪਹਿਲਕਦਮੀ ‘ਸਾਈਬਰ ਜਾਗੋ’ ਦੀ ਸ਼ੁਰੂਆਤ

ਚੰਡੀਗੜ੍ਹ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ: ਬੱਚਿਆਂ ਨੂੰ ਵੱਧ ਰਹੇ ਔਨਲਾਈਨ ਖਤਰਿਆਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅੱਜ “ਸਾਈਬਰ ਜਾਗੋ” ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ, ਜੋ ਸਕੂਲੀ ਬੱਚਿਆਂ ਨੂੰ ਇੰਟਰਨੈੱਟ ਸੇਫ਼ਟੀ ਅਤੇ ਇਸਦੀ ਸੁਰੱਖਿਅਤ ਵਰਤੋਂ ਬਾਰੇ ਜਾਗਰੂਕ ਕਰਨ […]

Continue Reading

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ – CM ਮਾਨ

ਪਟਿਆਲਾ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਚੱਜੇ ਢੰਗ ਨਾਲ ਬਣਾਈ ਰੱਖਣ ਲਈ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਗਿਣਤੀ ਪਹਿਲੀ ਵਾਰ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਇੱਕ ਵੱਡੀ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ […]

Continue Reading