ਅਕਾਲੀ ਦਲ ਨੂੰ ਵੱਡਾ ਝਟਕਾ, 40 ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਲੰਬੀ, 12 ਸਤੰਬਰ (ਦੇਸ਼ ਕਲਿੱਕ ਬਿਊਰੋ): ਪਿੰਡ ਬੋਦੀ ਵਾਲਾ ਖੜਕ ਸਿੰਘ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਟਕਸਾਲੀ ਅਕਾਲੀ ਆਗੂ ਗੁਰਮੀਤ ਸਿੰਘ, ਸੁਖਮੰਦਰ ਸਿੰਘ,ਸਾਬਕਾ ਮੈਂਬਰ ਪ੍ਰਤਾਪ ਸਿੰਘ, ਮੰਗਾ ਸਿੰਘ,ਗੋਰਾ ਸਿੰਘ,ਜਰਨੈਲ ਸਿੰਘ,ਸੁਖਦੇਵ ਸਿੰਘ,ਅਮਨ ਸਿੰਘ, ਕੁਲਵਿੰਦਰ ਸਿੰਘ,ਸੀਰਾ ਸਿੰਘ ਸਣੇ 40 ਪਰਿਵਾਰਾਂ ਨੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ […]

Continue Reading

ਕੇਂਦਰੀ ਪੰਜਾਬੀ ਲੇਖਕ ਸਭਾ ਦਾ ਤਿੰਨ ਸਾਲਾ ਇਜਲਾਸ ਭਲਕੇ, ਤਿਆਰੀਆਂ ਮੁਕੰਮਲ

ਜਲੰਧਰ: 12 ਸਤੰਬਰ (ਦੇਸ਼ ਕਲਿੱਕ ਬਿਊਰੋ): ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦਾ ਤਿੰਨ ਸਾਲਾ ਇਜਲਾਸ 13 ਸਤੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਹੋਵੇਗਾ। ਇਜਲਾਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਸਭਾ ਦੀਆਂ ਪਿਛਲੇ ਤਿੰਨ ਸਾਲਾਂ ਦੀਆਂ ਜਥੇਬੰਦਕ ਅਤੇ ਸਾਹਿਤਕ ਸਰਗਰਮੀਆਂ ਦੀ ਰਿਪੋਰਟ ਦੇ ਨਾਲ ਵਿੱਤੀ ਰਿਪੋਰਟ ਵੀ ਪੇਸ਼ ਕੀਤੀ ਜਾਵੇਗੀ। […]

Continue Reading

2018 ਦੇ ਬਾਰਡਰ-ਨਾਨ ਬਾਰਡਰ ਨਿਯਮ ਰੱਦ ਕਰਕੇ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕਰਨ ਦੀ ਮੰਗ

ਐੱਸ ਏ ਐੱਸ ਨਗਰ, 12 ਸਤੰਬਰ (ਜਸਬੀਰ ਗੋਸਲ/ਦੇਸ਼ ਕਲਿੱਕ ਬਿਊਰੋ): ਅੱਜ ਗੌਰਮਿੰਟ ਸਕੂਲ ਪ੍ਰਮੋਸ਼ਨ ਫਰੰਟ ਪੰਜਾਬ ਦੀ ਹੰਗਾਮੀ ਮੀਟਿੰਗ ਐੱਸ ਏ ਐੱਸ ਨਗਰ ਵਿਖੇ ਸਕੂਲ ਤੇ ਇੰਸਪੈਕਸ਼ਨ ਕਾਡਰ ਗਰੁੱਪ ਏ ਅਤੇ ਗਰੁੱਪ ਬੀ ਦੇ 2018 ਦੇ ਬਾਰਡਰ ਤੇ ਨਾਨ ਬਾਰਡਰ ਏਰੀਏ ਦੇ ਨਿਯਮਾਂ ਉੱਤੇ ਚਰਚਾ ਲਈ ਕੀਤੀ ਗਈ |ਇਸ ਤੋਂ ਬਾਅਦ ਆਗੂਆਂ ਸ੍ਰੀ ਸੰਜੀਵ ਕੁਮਾਰ, […]

Continue Reading

ਵਾਅਦਿਆਂ ਤੋਂ ਅਮਲ ਤੱਕ: ਮੁਲਾਜ਼ਮ-ਪੈਨਸ਼ਨਰ ਮੋਰਚਾ ਸਰਕਾਰ ਤੋਂ ਹਿਸਾਬ ਮੰਗੇ

ਚੋਣਾਂ ਤੋਂ ਪਹਿਲਾਂ ਵਾਅਦਿਆਂ ਦੀ ਝੜੀ, ਸੱਤਾ ਵਿੱਚ ਆ ਕੇ ਫ਼ੈਸਲਿਆਂ ਦੀ ਉਡੀਕ ,ਹੁਣ ਭਰੋਸਿਆਂ ਨਹੀਂ, ਲਿਖਤੀ ਫ਼ੈਸਲਿਆਂ ਅਤੇ ਸਮਾਂਬੱਧ ਅਮਲ ਦਾ ਵੇਲਾ ਲੋਕਤੰਤਰ ਵਿੱਚ ਚੋਣਾਂ ਸਿਰਫ਼ ਸੱਤਾ ਬਦਲਣ ਦਾ ਮੌਕਾ ਨਹੀਂ ਹੁੰਦੀਆਂ, ਇਹ ਵਾਅਦਿਆਂ ਅਤੇ ਅਮਲ ਵਿਚਕਾਰ ਪੁਲ ਬਣਾਉਣ ਦੀ ਪ੍ਰਕਿਰਿਆ ਵੀ ਹੁੰਦੀਆਂ ਹਨ। ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਲੋਕਾਂ ਦੇ ਸੁਪਨਿਆਂ ਨੂੰ ਸ਼ਬਦ […]

Continue Reading

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ ਰੋਗਨ ਦੀ ਸੇਵਾ ਹੋਈ ਆਰੰਭ

ਅੰਮ੍ਰਿਤਸਰ, 12 ਸਤੰਬਰ (ਦੇਸ਼ ਕਲਿੱਕ ਬਿਊਰੋ): ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ ਰੋਗਨ ਦੀ ਸੇਵਾ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਆਰੰਭ ਕੀਤੀ […]

Continue Reading

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 12 ਸਤੰਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ […]

Continue Reading

ਪਹਿਲੇ ਪ੍ਰਕਾਸ਼ ਦੀ ਵਰ੍ਹੇਗੰਢ ਮੌਕੇ ਸ਼੍ਰੋਮਣੀ ਕਮੇਟੀ ਨੂੰ ਕਰਤਾਰਪੁਰੀ ਬੀੜ ਦੀ ਸੰਭਾਲ ਬਾਰੇ ਗੱਲਬਾਤ ਸ਼ੁਰੂ ਕਰਨ ਦੀ ਬੇਨਤੀ; ਹਰ ਪੱਤਰੇ ਦੇ ਡਿਜੀਟਲ ਸਕੈਨ ਦੀ ਤੁਰੰਤ ਮੰਗ

ਚੰਡੀਗੜ੍ਹ, 12 ਸਤੰਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਹਰਿਮੰਦਰ ਸਾਹਿਬ ਵਿਖੇ ਆਦਿ ਗ੍ਰੰਥ ਦੇ ਪਹਿਲੇ ਪ੍ਰਕਾਸ਼ ਦੀ ਚਾਰ ਸੌ ਬਾਈਵੀਂ ਵਰ੍ਹੇਗੰਢ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਕਰਤਾਰਪੁਰ ਦੇ ਸੋਢੀ ਪਰਿਵਾਰ ਨਾਲ ਸਤਿਕਾਰ ਸਹਿਤ ਗੱਲਬਾਤ ਸ਼ੁਰੂ ਕਰੇ, ਤਾਂ ਜੋ ਕਰਤਾਰਪੁਰੀ ਬੀੜ — 1604 ਦਾ ਮੂਲ ਆਦਿ ਗ੍ਰੰਥ — ਪੰਥ ਦੀ […]

Continue Reading

ਇਜ਼ਰਾਈਲ ਨੇ ਲੇਬਨਾਨ ’ਚ ਹਿਜ਼ਬੁੱਲਾਹ ਦੀ 2 ਕਿਲੋਮੀਟਰ ਤੋਂ ਵੱਧ ਲੰਬੀ ਸੁਰੰਗ ਉਡਾਈ

ਨਵੀਂ ਦਿੱਲੀ; 11 ਸਤੰਬਰ (ਦੇਸ਼ ਕਲਿੱਕ ਬਿਊਰੋ): ਇਜ਼ਰਾਈਲ ਨੇ ਦੱਖਣੀ ਲੇਬਨਾਨ ਵਿੱਚ ਹਿਜ਼ਬੁੱਲਾਹ ਦੀ 2 ਕਿਲੋਮੀਟਰ ਤੋਂ ਵੱਧ ਲੰਬੀ ਸੁਰੰਗ ਨੂੰ ਧਮਾਕੇ ਨਾਲ ਤਬਾਹ ਕਰ ਦਿੱਤਾ। ਇਜ਼ਰਾਈਲੀ ਫੌਜ ਮੁਤਾਬਕ ਸੁਰੰਗ ਨੂੰ ਉਡਾਉਣ ਲਈ ਕਰੀਬ 1100 ਟਨ ਵਿਸਫੋਟਕ ਵਰਤਿਆ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੇ ਇਲਾਕਿਆਂ ਵਿੱਚ 4.1 ਤੀਬਰਤਾ ਦੇ ਭੂਚਾਲ ਵਰਗੇ ਝਟਕੇ ਮਹਿਸੂਸ […]

Continue Reading

ਪੰਜਾਬ ’ਚ CM ਚਿਹਰਾ ਐਲਾਨ ਨਹੀਂ ਕਰੇਗੀ ਕਾਂਗਰਸ: ਸਚਿਨ ਪਾਇਲਟ

ਚੰਡੀਗੜ੍ਹ; 11 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣਨ ਤੋਂ ਬਾਅਦ ਸਚਿਨ ਪਾਇਲਟ ਜਲਦ ਪੰਜਾਬ ਦਾ ਦੌਰਾ ਕਰਨ ਵਾਲੇ ਹਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਸਿਆਸੀ ਮੁੱਦਿਆਂ ’ਤੇ ਖੁੱਲ੍ਹ ਕੇ ਆਪਣੀ ਰਣਨੀਤੀ ਸਪੱਸ਼ਟ ਕੀਤੀ ਹੈ। ਪਾਇਲਟ ਨੇ ਕਿਹਾ ਕਿ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦਾ ਚਿਹਰਾ […]

Continue Reading

ਅਮਨ ਅਰੋੜਾ ਨੂੰ ਆਪ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾਉਣ ਦੀਆਂ ਖ਼ਬਰਾਂ ਪੂਰੀ ਤਰ੍ਹਾਂ ਝੂਠੀਆਂ: ਮਨੀਸ਼ ਸਿਸੋਦੀਆ

ਚੰਡੀਗੜ੍ਹ; 11 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਉਨ੍ਹਾਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੂੰ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਇਨ੍ਹਾਂ ਖ਼ਬਰਾਂ […]

Continue Reading