ਅਮਰੀਕਾ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ, ਜੀਵਨ ਸਾਥੀਆਂ ਲਈ ਵਰਕ ਪਰਮਿਟ ਦੀ ਆਟੋਮੈਟਿਕ ਮਿਆਦ ਵਧਾਉਣ ਦੀ ਸਹੂਲਤ ਖ਼ਤਮ

ਨਵੀਂ ਦਿੱਲੀ, 17 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅਮਰੀਕਾ ਨੇ ਵਰਕ ਪਰਮਿਟਾਂ ਦੀ ਮਿਆਦ ਆਪਣੇ ਆਪ ਵਧਾਉਣ ਦੀ ਸਹੂਲਤ ਖ਼ਤਮ ਕਰ ਦਿੱਤੀ ਹੈ। ਇਸ ਫ਼ੈਸਲੇ ਦਾ ਅਸਰ H-1B ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਸਮੇਤ ਕਈ ਵਿਦੇਸ਼ੀ ਨਾਗਰਿਕਾਂ ’ਤੇ ਪੈ ਸਕਦਾ ਹੈ, ਜਿਨ੍ਹਾਂ ਦੀ ਰੁਜ਼ਗਾਰ ਅਧਿਕਾਰ ਦਸਤਾਵੇਜ਼ (EAD) ਨਵਿਆਉਣ ਦੀਆਂ ਅਰਜ਼ੀਆਂ ਅਜੇ ਵਿਚਾਰ ਅਧੀਨ ਹਨ। ਅਮਰੀਕੀ ਨਾਗਰਿਕਤਾ […]

Continue Reading

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਆਮ ਆਦਮੀ ਪਾਰਟੀ ਪੰਜਾਬ ਦੇ ਬੌਧਿਕ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ

ਮਾਲੇਰਕੋਟਲਾ, 17 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਪਾਰਟੀ ਦੇ ਬੌਧਿਕ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਵਿੱਚ ਪਾਰਟੀ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ, […]

Continue Reading

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

ਮਾਨਸਾ/ਅੰਮ੍ਰਿਤਸਰ, 17 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਜੂਝਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ। […]

Continue Reading

ਕਪੂਰਥਲਾ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ‘ਆਪ’ ਵਿੱਚ ਸ਼ਾਮਿਲ

ਚੰਡੀਗੜ੍ਹ 17 ਅਕਤੂਬਰ (ਦੇਸ਼ ਕਲਿੱਕ ਬਿਊਰੋ) ਆਮ ਆਦਮੀ ਪਾਰਟੀ (ਆਪ) ਨੂੰ ਕਪੂਰਥਲਾ ਵਿੱਚ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ (ਹੰਸ ਪਾਲ) ਰੰਗਾ ‘ਆਪ’ ਵਿੱਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਆਪ […]

Continue Reading

ਪਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਪਤਨੀ ਦਾ ਕਤਲ, ਖ਼ੁਦ ਵੀ ਜ਼ਹਿਰੀਲੀ ਚੀਜ਼ ਨਿਗਲ ਕੇ ਦਿੱਤੀ ਜਾਨ

ਬਰਨਾਲਾ: 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਬਰਨਾਲਾ ਦੇ ਪਿੰਡ ਚੰਨਣਵਾਲ ਵਿੱਚ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਵੀ ਖੇਤਾਂ ਵਿੱਚ ਜਾ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ […]

Continue Reading

ਨਾਲੇ ’ਚ ਡਿੱਗਿਆ 8 ਸਾਲਾ ਬੱਚਾ, ਰਾਹਗੀਰ ਨੇ ਬਚਾਈ ਜਾਨ

ਪਾਣੀਪਤ: 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਹਰਿਆਣਾ ਦੇ ਪਾਣੀਪਤ ਵਿੱਚ ਖੁੱਲ੍ਹੇ ਨਾਲੇ ਕਾਰਨ ਇੱਕ ਹਾਦਸਾ ਵਾਪਰ ਗਿਆ। ਦੇਵੀ ਮੰਦਰ ਰੋਡ ’ਤੇ ਨਾਲਾ ਪਾਰ ਕਰਦੇ ਸਮੇਂ 8 ਸਾਲਾ ਬੱਚਾ ਇਸ ਵਿੱਚ ਡਿੱਗ ਗਿਆ। ਮੌਕੇ ’ਤੇ ਮੌਜੂਦ ਇੱਕ ਸਥਾਨਕ ਵਿਅਕਤੀ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਬੱਚੇ ਨੂੰ ਨਾਲੇ ਵਿੱਚੋਂ ਬਾਹਰ ਕੱਢ ਲਿਆ, ਜਿਸ ਨਾਲ ਉਸ ਦੀ ਜਾਨ […]

Continue Reading

ਕੈਨੇਡਾ: ਮੈਨੀਟੋਬਾ ਦੀ ਵਿਧਾਨ ਸਭਾ ’ਚ ‘ਸਿੱਖ ਵਿਰੋਧੀ ਨਫ਼ਰਤ’ ਖ਼ਿਲਾਫ਼ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ: 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੈਨੇਡਾ ਦੇ ਸੂਬੇ ਮੈਨੀਟੋਬਾ ਦੀ ਵਿਧਾਨ ਸਭਾ ਵਿੱਚ ਸਿੱਖ ਭਾਈਚਾਰੇ ਵਿਰੁੱਧ ਨਫ਼ਰਤ ਅਤੇ ਵਿਤਕਰੇ ਦੀਆਂ ਘਟਨਾਵਾਂ ਖ਼ਿਲਾਫ਼ ਪੇਸ਼ ਕੀਤਾ ਗਿਆ ਮਤਾ ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਬਰੋਜ਼ ਹਲਕੇ ਤੋਂ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨਡੀਪੀ) ਦੇ ਵਿਧਾਇਕ ਦਿਲਜੀਤ ਪਾਲ ਬਰਾੜ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਰਾਹੀਂ ਸਿੱਖ ਭਾਈਚਾਰੇ ਨਾਲ […]

Continue Reading

ਗਲੀ ਵਿੱਚ ਖੇਡ ਰਹੇ ਦੋ ਸਾਲ ਦੇ ਬੱਚੇ ਨੂੰ ਥਾਰ ਨੇ ਕੁਚਲਿਆ

ਜ਼ੀਰਕਪੁਰ: 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜ਼ੀਰਕਪੁਰ ਵਿੱਚ ਗਲੀ ’ਚ ਖੇਡ ਰਹੇ ਕਰੀਬ ਦੋ ਸਾਲਾ ਮਾਸੂਮ ਬੱਚੇ ਨੂੰ ਥਾਰ ਗੱਡੀ ਨੇ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਬੱਚੇ ਨੂੰ ਚੰਡੀਗੜ੍ਹ ਦੇ ਜੀਐੱਮਸੀਐੱਚ-32 ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਬੱਚੇ ਦੇ ਪਿਤਾ ਦੀ ਸ਼ਿਕਾਇਤ ’ਤੇ […]

Continue Reading

ਪਰਵਿੰਦਰ ਝੋਟਾ ਕਤਲ ਮਾਮਲਾ: ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗੀ ਰਿਪੋਰਟ

ਮਾਨਸਾ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤੋਂ ਜਵਾਬ ਮੰਗਿਆ ਹੈ। ਜਾਰੀ ਪੱਤਰ ਵਿੱਚ ਘਟਨਾ ਸਬੰਧੀ ਵਿਸਥਾਰਤ ਤੱਥਾਤਮਕ ਰਿਪੋਰਟ ਅਤੇ ਸੂਬਾ ਸਰਕਾਰ ਵੱਲੋਂ ਹੁਣ ਤੱਕ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। […]

Continue Reading

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]

Continue Reading