ਬਾਲੀਵੁੱਡ ਅਦਾਕਾਰ ਗੋਵਿੰਦਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਮੁੰਬਈ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਬਾਲੀਵੁੱਡ ਅਦਾਕਾਰ ਗੋਵਿੰਦਾ ਨੂੰ ਮੁੰਬਈ ਦੇ ਕ੍ਰਿਟੀਕਲ ਕੇਅਰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਅਦਾਕਾਰ ਨੂੰ ਮੰਗਲਵਾਰ ਰਾਤ ਨੂੰ 1 ਵਜੇ ਘਰ ਵਿੱਚ ਬੇਹੋਸ਼ ਹੋਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਹ ਜਾਣਕਾਰੀ ਉਨ੍ਹਾਂ ਦੇ ਦੋਸਤ ਅਤੇ ਕਾਨੂੰਨੀ ਸਲਾਹਕਾਰ, ਲਲਿਤ ਬਿੰਦਲ ਨੇ ਦਿੱਤੀ ਸੀ। ਛੁੱਟੀ […]

Continue Reading

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ

ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਅਨੰਦਾਂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰ ‘ਤੇ ਲਿਜਾਣ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਰਧਾਪੂਰਵਕ ਢੰਗ ਨਾਲ ਮਨਾਉਣ ਲਈ ਅੱਜ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਕਿਲ੍ਹਾ ਅਨੰਦਗੜ੍ਹ […]

Continue Reading

ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ

ਚੰਡੀਗੜ੍ਹ/ਬਟਾਲਾ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ […]

Continue Reading

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ: ਲਿਫਟਿੰਗ ਪੱਖੋਂ ਪਟਿਆਲਾ

ਚੰਡੀਗੜ੍ਹ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਵਿੱਚ ਸੰਗਰੂਰ ਜ਼ਿਲ੍ਹਾ ਆਮਦ ਅਤੇ ਖਰੀਦ ਦੋਵਾਂ ਪੱਖੋਂ ਪਹਿਲੇ ਸਥਾਨ ‘ਤੇ ਹੈ। ਸੁਚਾਰੂ ਅਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਇੱਕ ਠੋਸ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ […]

Continue Reading

ਪੰਜਾਬ ਸਿਵਲ ਸਕੱਤਰੇਤ ‘ਚ 7 ਅਧਿਕਾਰੀਆਂ ਦੇ ਤਬਾਦਲੇ: ਪੜ੍ਹੋ ਸੂਚੀ

ਚੰਡੀਗੜ੍ਹ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਨੇ ਸਿਵਲ ਸਕੱਤਰੇਤ ‘ਚ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ 7 ਅਧੀਨ ਸਕੱਤਰਾਂ ਸੁਪਰਡੈਂਟ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲਿਆਂ ਦੀ ਪੂਰੀ ਸੂਚੀ ਹੇਠਾਂ ਪੜ੍ਹੋ…….

Continue Reading

ਪ੍ਰਧਾਨ ਮੰਤਰੀ ਮੋਦੀ ਦਿੱਲੀ ਬੰਬ ਧਮਾਕੇ ਦੇ ਜ਼ਖਮੀਆਂ ਹਾਲ-ਚਾਲ ਜਾਨਣ ਲਈ ਹਸਪਤਾਲ ਪਹੁੰਚੇ

ਨਵੀਂ ਦਿੱਲੀ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਭੂਟਾਨ ਦੇ ਦੋ ਦਿਨਾਂ ਦੇ ਸਰਕਾਰੀ ਦੌਰੇ ਤੋਂ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ ਦਿੱਲੀ ਪਹੁੰਚਣ ‘ਤੇ ਸਿੱਧੇ ਐਲਐਨਜੇਪੀ ਹਸਪਤਾਲ ਗਏ। ਜਿੱਥੇ PM ਮੋਦੀ ਨੇ ਦਿੱਲੀ ਦੇ ਲਾਲ ਕਿਲ੍ਹਾ ਕੋਲ ਹੋਏ ਧਮਾਕੇ ਵਿੱਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਮੋਦੀ ਬੁੱਧਵਾਰ ਦੁਪਹਿਰ 2 ਵਜੇ ਦੇ […]

Continue Reading

ਭਾਰਤ ਸਰਕਾਰ ਨੇ ਪੰਜਾਬ ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ

ਚੰਡੀਗੜ੍ਹ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ “ਟਾਪ ਅਚੀਵਰ” ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਅੱਜ ਕੌਮੀ ਰਾਜਧਾਨੀ […]

Continue Reading

ਹਮਾਸ ਨੇ 11 ਸਾਲਾਂ ਬਾਅਦ ਇਜ਼ਰਾਈਲੀ ਸੈਨਿਕ ਦੀ ਲਾਸ਼ ਸੌਂਪੀ, 2014 ਵਿੱਚ ਹੋਈ ਸੀ ਹੱਤਿਆ

ਨਵੀਂ ਦਿੱਲੀ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਇਜ਼ਰਾਈਲ ਨੂੰ 11 ਸਾਲਾਂ ਬਾਅਦ ਆਪਣੇ ਸੈਨਿਕ ਲੈਫਟੀਨੈਂਟ ਹਦਰ ਗੋਲਡਿਨ ਦੀ ਲਾਸ਼ ਹਮਾਸ ਤੋਂ ਵਾਪਸ ਮਿਲੀ ਹੈ। ਹਦਰ ਗੋਲਡਿਨ 23 ਸਾਲ ਦਾ ਸੀ ਜਦੋਂ ਉਹ 2014 ਵਿੱਚ ਗਾਜ਼ਾ ਵਿੱਚ ਹਮਾਸ ਦੇ ਹਮਲੇ ਵਿੱਚ ਮਾਰਿਆ ਗਿਆ ਸੀ। ਇਜ਼ਰਾਈਲੀ ਫੌਜ (IDF) ਨੇ ਪੁਸ਼ਟੀ ਕੀਤੀ ਕਿ ਗੋਲਡਿਨ ਦੀ ਲਾਸ਼ ਦੀ […]

Continue Reading

ਹੋਰ ਚਾਰ ਜ਼ਿਲ੍ਹਿਆਂ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ

ਚੰਡੀਗੜ੍ਹ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ […]

Continue Reading

ਦਿੱਲੀ ਬਲਾਸਟ: ਭਾਰਤ-ਦੱਖਣੀ ਅਫਰੀਕਾ ਮੈਚ ਤੋਂ ਪਹਿਲਾਂ ਈਡਨ ਗਾਰਡਨ ਸਟੇਡੀਅਮ ਦੀ ਸੁਰੱਖਿਆ ਵਧਾਈ

ਕੋਲਕਾਤਾ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਦਿੱਲੀ ਧਮਾਕੇ ਤੋਂ ਬਾਅਦ, ਕੋਲਕਾਤਾ ਪੁਲਿਸ ਨੇ ਈਡਨ ਗਾਰਡਨ ਸਟੇਡੀਅਮ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਜਿੱਥੇ ਭਾਰਤੀ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਠਹਿਰੀਆਂ ਹੋਈਆਂ ਹਨ, ਉਨ੍ਹਾਂ ਹੋਟਲਾਂ ਦੇ ਬਾਹਰ ਤਾਇਨਾਤ ਪੁਲਿਸ ਕਰਮਚਾਰੀਆਂ ਦੀ ਗਿਣਤੀ ਵੀ ਵਧਾ ਦਿੱਤੀ ਗਈ ਹੈ। ਦੱਖਣੀ ਅਫਰੀਕਾ ਦੀ ਟੀਮ ਇਸ […]

Continue Reading