26 ਨਵੰਬਰ ਨੂੰ ਕਿਸਾਨਾਂ ਵੱਲੋਂ ਦੇਸ਼ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ

ਕਰਨਾਲ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਕਿਸਾਨ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕਰਦਿਆਂ 26 ਨਵੰਬਰ ਨੂੰ ਨਵੀਂ ਦਿੱਲੀ ਸਮੇਤ ਦੇਸ਼ ਭਰ ਵਿੱਚ ਵੱਡੇ ਵਿਰੋਧ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਹਰਿਆਣਾ ਦੇ ਕਰਨਾਲ ਸਥਿਤ ਜਾਟ ਭਵਨ ਵਿੱਚ ਹੋਈ ਮੋਰਚੇ ਦੀ ਕੌਮੀ ਕੌਂਸਲ ਦੀ ਮੀਟਿੰਗ ਵਿੱਚ 23 ਅਕਤੂਬਰ ਨੂੰ ਜ਼ਿਲ੍ਹਾ […]

Continue Reading

ਸੈਫ ਅਲੀ ਖ਼ਾਨ ਦੀ ਇੰਸਟਾਗ੍ਰਾਮ ’ਤੇ ਐਂਟਰੀ

ਮੁੰਬਈ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਨੇ ਆਖ਼ਰਕਾਰ ਇੰਸਟਾਗ੍ਰਾਮ ’ਤੇ ਆਪਣਾ ਅਧਿਕਾਰਤ ਅਕਾਊਂਟ ਬਣਾ ਲਿਆ ਹੈ। ‘ਸੈਫ ਅਲੀ ਖ਼ਾਨ ਪਟੌਦੀ’ ਦੇ ਨਾਂ ਨਾਲ ਬਣੇ ਇਸ ਅਕਾਊਂਟ ’ਤੇ ਉਨ੍ਹਾਂ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਅਕਾਊਂਟ ਤੋਂ ਉਨ੍ਹਾਂ ਨੇ ਆਪਣੀ ਪਤਨੀ ਅਤੇ ਅਦਾਕਾਰਾ ਕਰੀਨਾ ਕਪੂਰ ਖ਼ਾਨ ਨੂੰ ਵੀ ਫਾਲੋ ਕੀਤਾ ਹੈ। […]

Continue Reading

ਸੀਵਰੇਜ ਬੋਰਡ ਅਤੇ ਪਾਵਰਕਾਮ ਐਂਡ ਟਰਾਂਸਕੋ  ਦੇ ਆਊਟਸੋਰਸ ਮੁਲਾਜ਼ਮ ਵਿੱਤ ਮੰਤਰੀ ਦੇ ਹਲਕੇ ‘ਚ ਕੱਲ੍ਹ ਨੂੰ ਦੇਣਗੇ ਧਰਨਾ

ਚੰਡੀਗੜ੍ਹ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ  ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇਮਪਲਾਈਜ਼ ਕੰਟਰੈਕਟ ਵਰਕਰਜ  ਲੇਬਰ ਯੂਨੀਅਨ ਰਜਿ ਅਤੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜਬਾ ਵਿਖੇ ਪਰਿਵਾਰਾਂ ਤੇ ਬੱਚਿਆਂ ਸਮੇਤ 14 ਅਕਤੂਬਰ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਬੀਤੇ ਦਿਨੀ ਹਲਕਾ ਦਿੜਬਾ ਵਿਖੇ ਲਗਾਏ ਗਏ ਧਰਨੇ […]

Continue Reading

ਜੈਵਿਕ ਖੇਤੀ ਨੂੰ ਹੁਲਾਰਾ: ਖੁੱਡੀਆਂ ਵੱਲੋਂ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਚੰਡੀਗੜ੍ਹ/ਐੱਸ.ਏ.ਐੱਸ. ਨਗਰ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਜੈਵਿਕ ਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਸ.ਏ.ਐਸ. ਨਗਰ ਦੇ ਕਾਲਕਟ ਭਵਨ ਵਿਖੇ ਇੱਕ ਅਤਿ-ਆਧੁਨਿਕ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ ਕੀਤਾ, ਜਿਸ […]

Continue Reading

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ – ਐਡਵੋਕੇਟ ਧਾਮੀ

ਅੰਮ੍ਰਿਤਸਰ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਦੀ ਮੰਦਭਾਗੀ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਨੌਜਵਾਨ ਦਾ ਇਸ ਤਰ੍ਹਾਂ ਕਤਲ ਹੋਣਾ […]

Continue Reading

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: ਕੱਲ੍ਹ ਨੂੰ ਜਾਰੀ ਕੀਤੀ ਜਾਵੇਗੀ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ

ਚੰਡੀਗੜ੍ਹ, 11 ਅਕਤੂਬਰ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (SIR)-2026 ਤਹਿਤ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ ਕੱਲ੍ਹ ਕੀਤੀ ਜਾਵੇਗੀ। ਇਸ ਸੂਚੀ ਦੇ ਜਾਰੀ ਹੋਣ ਨਾਲ ਵੋਟਰ ਸੂਚੀ ਦੀ ਸੁਧਾਈ ਦੀ ਪ੍ਰਕਿਰਿਆ ਦਾ ਅਹਿਮ ਪੜਾਅ ਪੂਰਾ ਹੋਵੇਗਾ। ਦੱਸ ਦਈਏ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਈ ਗਈ ਵਿਸ਼ੇਸ਼ ਗਹਿਰੀ ਸੁਧਾਈ ਦੇ ਪਹਿਲੇ […]

Continue Reading

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026 (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜੋ ਦਿਨ-ਰਾਤ ਲੋਕਾਂ ਲਈ ਕੰਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕੰਮਾਂ ਨੇ ਉਨ੍ਹਾਂ ਦੀ ਸਰਕਾਰ ਦਾ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਹੈ। ਕਿਸਾਨਾਂ […]

Continue Reading

Breaking: LPU ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਫਗਵਾੜਾ, ਅਕਤੂਬਰ 11 (ਦੇਸ਼ ਕਲਿੱਕ ਬਿਊਰੋ): ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਇੱਕ 21 ਸਾਲਾ ਵਿਦਿਆਰਥੀ ਨੇ ਨਿੱਜੀ ਪੀਜੀ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ 10 ਅਤੇ 11 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਯੂਨੀਵਰਸਿਟੀ ਨੇੜੇ ਮੇਹਰੂ ਪਿੰਡ ਦੇ ਲਾਅ ਗੇਟ ਇਲਾਕੇ ਵਿੱਚ ਵਾਪਰੀ। ਵਿਦਿਆਰਥੀ ਕੁਝ ਦਿਨ ਪਹਿਲਾਂ ਹੀ ਯੂਨੀਵਰਸਿਟੀ ਦਾ ਹੋਸਟਲ ਛੱਡ […]

Continue Reading

ਵੱਡੀ ਖ਼ਬਰ: ਤਰਨਤਾਰਨ ’ਚ ASI ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ, ਅਕਤੂਬਰ 11 (ਦੇਸ਼ ਕਲਿੱਕ ਬਿਊਰੋ): ਤਰਨਤਾਰਨ ਵਿੱਚ ਐਤਵਾਰ ਦੇਰ ਸ਼ਾਮ ਸਹਾਇਕ ਸਬ-ਇੰਸਪੈਕਟਰ (ASI) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਉਸ ਸਮੇਂ ਹੋਈ ਜਦੋਂ ਉਹ ਡਿਊਟੀ ਖ਼ਤਮ ਕਰਕੇ ਮੋਟਰਸਾਈਕਲ ’ਤੇ ਆਪਣੇ ਘਰ ਪਰਤ ਰਹੇ ਸਨ। ਰਸਤੇ ਵਿੱਚ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ […]

Continue Reading

ਬੱਚੇ ਦੀ ਜਨਮਦਿਨ ਪਾਰਟੀ ਦੌਰਾਨ ਫਾਇਰਿੰਗ, ਔਰਤ ਦੀ ਮੌਤ; ਬੱਚਾ ਤੇ ਫੋਟੋਗ੍ਰਾਫਰ ਜ਼ਖ਼ਮੀ

ਜਲੰਧਰ, ਅਕਤੂਬਰ 11 (ਦੇਸ਼ ਕਲਿੱਕ ਬਿਊਰੋ): ਜਲੰਧਰ ਵਿੱਚ ਇੱਕ ਸਾਲ ਦੇ ਬੱਚੇ ਦੀ ਜਨਮਦਿਨ ਪਾਰਟੀ ਦੌਰਾਨ ਫਾਇਰਿੰਗ ਹੋਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਅਤੇ ਫੋਟੋਗ੍ਰਾਫਰ ਜ਼ਖ਼ਮੀ ਹੋ ਗਏ। ਮੁਲਜ਼ਮ ਪਾਰਟੀ ਵਿੱਚ ਸ਼ਾਮਲ ਪਰਿਵਾਰ ਦਾ ਹੀ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ […]

Continue Reading