English Hindi Sunday, October 24, 2021

ਦੁਆਬਾ

28 ਅਕਤੂਬਰ ਤੋਂ ਬੇਰੁਜ਼ਗਾਰ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲਾਉਣਗੇ ਪੱਕਾ ਮੋਰਚਾ

ਜਲ੍ਹਿਆਂਵਾਲੇ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਦੇਸ਼ ਭਗਤ ਯਾਦਗਾਰ ਕਮੇਟੀ ਦੀ ਅਗਵਾਈ 'ਚ ਰੋਸ ਰੈਲੀ

ਭੂਮੀ ਤੇ ਜਲ ਸੰਭਾਲ ਮੰਤਰੀ ਨੇ ਸੋਧਿਆ ਹੋਇਆ ਪਾਣੀ ਸਿੰਚਾਈ ਲਈ ਵਰਤਣ ਵਾਲੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਪੰਜਾਬ ਦੇ ਭੂਮੀ ਤੇ ਜਲ ਸੰਭਾਲ, ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇਥੇ ਕਿਹਾ ਕਿ ਬੀ.ਐਸ.ਐਫ. ਦੇ 15 ਕਿਲੋਮੀਟਰ ਘੇਰੇ ਨੂੰ 50 ਕਿਲੋਮੀਟਰ ਕਰਕੇ ਕੇਂਦਰ ਸਰਕਾਰ ਨੇ ਪੰਜਾਬ ’ਤੇ ਚੌਥਾ ਕਾਲਾ ਕਾਨੂੰਨ ਥੋਪਿਆ ਹੈ ਜਿਸ ਨਾਲ ਸੂਬੇ ਦੀ ਤਰੱਕੀ ਅਤੇ ਵਿਕਾਸ ਵਿਚ ਖੜੋਤ ਆਵੇਗੀ।

ASI ਨੇ ਕੁੜੀਆਂ ’ਤੇ ਚੜ੍ਹਾਈ ਗੱਡੀ, ਇਕ ਦੀ ਮੌਤ, ਇਕ ਗੰਭੀਰ ਜ਼ਖਮੀ

ਜਲੰਧਰ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਅੱਜ ਸਵੇਰੇ ਵਾਪਰੇ ਇਕ ਦਰਦਨਾਇਕ ਹਾਦਸੇ ਵਿੱਚ ਇਕ ਲੜਕੀ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜਲੰਧਰ-ਫਗਵਾੜਾ ਹਾਈਵੇਅ ਉਤੇ ਇਕ ਤੇਜ਼ ਰਫਤਾਰ ਆ ਰਹੀ ਕਾਰ ਨੇ ਦੋ ਲੜਕੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। 

ਚੰਨੀ ਸਰਕਾਰ ਲੋਕਾਂ ਨੂੰ ਕਾਗਜ਼ਾਂ ‘ਚ ਪਲਾਟ ਦੇ ਰਹੀ ਅਸਲੀਅਤ ‘ਚ ਨਹੀਂ: ਸਿਸੋਦੀਆ

ਪੰਜਾਬ ਦੀਆਂ ਓਬੀਸੀ ਸ਼੍ਰੇਣੀਆਂ ਦੇ ਹੱਕਾਂ ਦੀ ਲੜਾਈ ਲੜੇਗੀ ਬਸਪਾ -ਜਸਵੀਰ ਸਿੰਘ ਗੜ੍ਹੀ

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ਕਾਰਨ ਕੇਜਰੀਵਾਲ ਨੂੰ ਕਰਨਾ ਪਿਆ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ

ਦੇਸ਼ ਭਿਆਨਕ ਦੌਰ ਚੋਂ ਲੰਘ ਰਿਹਾ, ਸਿਆਸੀ ਜਮਾਤਾਂ ਨੇ ਕਾਰਪੋਰੇਟਾਂ ਅੱਗੇ ਗੋਡੇ ਟੇਕੇ : ਬਲਬੀਰ ਸਿੰਘ ਰਾਜੇਵਾਲ

ਇਥੇ ਟੋਲ ਪਲਾਜ਼ਾ ਸਾਂਝੀ ਕਿਸਾਨ ਸੰਘਰਸ਼ ਕਮੇਟੀ ਵਲੋਂ ਹਰਸਾ ਮਾਨਸਰ ਮੁਕੇਰੀਆਂ ਵਿਖੇ ਚਲਦੇ ਸੰਘਰਸ਼ ਦੇ ਇਕ ਸਾਲ ਪੂਰਾ ਹੋਣ ਉਤੇ ਅੱਜ ਕਿਸਾਨ ਮਹਾਂ ਪੰਚਾਇਤ ਕੀਤੀ ਗਈ। 

ਬਿਜਲੀ ਸੰਕਟ ਦੇ ਚਲਦਿਆਂ ਕਿਸਾਨਾਂ ਨੇ ਜਾਮ ਕੀਤਾ ਹਾਈਵੇ

ਪੰਜਾਬ ਵਿੱਚ ਲੱਗ ਰਹੇ ਬਿਜਲੀ ਕੱਟਾਂ ਦੀ ਪ੍ਰੇਸ਼ਾਨੀ ਦੇ ਚਲਦਿਆਂ ਕਿਸਾਨਾਂ ਵੱਲੋਂ ਰਾਸ਼ਟਰੀ ਰਾਜਮਾਰਗ ਉਤੇ ਜਾਮ ਲਗਾਇਆ ਗਿਆ। ਬਿਜਲੀ ਸਕੰਟ ਦੇ ਚਲਦਿਆਂ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਬਿਜਲੀ ਦੀ ਮੰਗ ਨੂੰ ਲੈ ਕੇ ਜਲੰਧਰ ਵਿਖੇ ਹਾਈਵੇ-1 ਬੰਦ ਕਰ ਦਿੱਤਾ ਹੈ। 

ਪੱਤਰਕਾਰਾਂ ਨੇ ਪੱਤਰਕਾਰਾਂ ਖਿਲਾਫ ਲਾਈ ਝੂਠੀ ਖਬਰ, 4 ਵਿਰੁੱਧ ਕੇਸ ਦਰਜ

ਫਗਵਾੜਾ ਵਿੱਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਕਿ ਸੋਸਲ ਮੀਡੀਆਂ ਉਤੇ ਪੱਤਰਕਾਰਾਂ ਨੇ ਆਪਣੀ ਵਾਹ-ਵਾਹ ਖੱਟਣ ਦੇ ਚੱਕਰ ਵਿੱਚ ਆ ਹੀ ਕਸੂਤੇ ਫਸ ਗਏ। ਕੁਝ ਪੱਤਰਕਾਰਾਂ ਨੇ ਬਿਨਾਂ ਕਿਸੇ ਤੱਥ ਤੋਂ ਇਹ ਖਬਰ ਚਲਾਈ ਕਿ ਇਕ ਪੱਤਰਕਾਰ ਵੱਲੋਂ 16 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ, ਇਸ ਖਬਰ ਵਿੱਚ ਕਿਸੇ ਪੱਤਰਕਾਰ ਦਾ ਨਾਮ ਨਹੀਂ ਲਿਖਿਆ ਗਿਆ ਸੀ। ਇਸ ਨਾਲ ਪੱਤਰਕਾਰਾਂ ਵਿੱਚ ਭਾਰੀ ਰੋਸ ਪਾਇਆ ਜਾਣ ਲੱਗਿਆ।

ਭਾਰਤੀ ਕਿਸਾਨ ਯੁਨੀਅਨ ਏਕਤਾ ਡਕੌਦਾ ਵੱਲੋਂ ਭਗਤ ਸਿੰਘ ਦੇ ਜਨਮ ਦਿਹਾੜੇ ਤੇ ਹੁਸੈਨੀਵਾਲਾ 'ਚ ਵਿਸ਼ਾਲ ਕਾਨਫਰੰਸ

ਜਲੰਧਰ ‘ਚ ਵੱਖ-ਵੱਖ ਥਾਂਵਾਂ 'ਤੇ ਟ੍ਰੈਫ਼ਿਕ ਜਾਮ ਕਰਕੇ ਕਿਸਾਨ ਕਰ ਰਹੇ ਨੇ ਰੋਸ ਪ੍ਰਦਰਸ਼ਨ

ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਭਾਰਤ ਬੰਦ ਹੈ।ਭਾਰਤ ਬੰਦ ਕਰਕੇ ਇਹ ਗੁੱਸਾ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਪ੍ਰਗਟ ਕੀਤਾ ਜਾ ਰਿਹਾ ਹੈ। ਜਲੰਧਰ 'ਚ 7 ਥਾਵਾਂ' ਤੇ ਨੈਸ਼ਨਲ ਹਾਈਵੇ ਜਾਮ ਕੀਤਾ ਗਿਆ ਹੈ। ਕਿਸਾਨ ਰੇਲਵੇ ਟਰੈਕ 'ਤੇ ਰੋਸ ਪ੍ਰਦਰਸ਼ਨ ਵੀ ਕਰ ਰਹੇ ਹਨ।

ਵਰਿੰਦਰ ਪ੍ਰਹਾਰ ਹੋਣਗੇ ਹੁਸ਼ਿਆਰਪੁਰ ਤੋਂ ਅਕਾਲੀ–ਬਸਪਾ ਦੇ ਉਮੀਦਵਾਰ

ਕਾਂਗਰਸ ਪੂਨਾ ਪੈਕਟ ਦੇ ਉਤਪਾਦਾਂ ਨਾਲ ਪਛੜੀਆਂ ਸ਼੍ਰੇਣੀਆਂ ਨੂੰ ਗੁੰਮਰਾਹ ਨਹੀਂ ਕਰ ਸਕਦੀ - ਜਸਵੀਰ ਸਿੰਘ ਗੜ੍ਹੀ

ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਹੋਈ ਬੇਅਦਬੀ ਦਾ ਮਾਮਲਾ

ਬੇਕਾਬੂ ਟਰੈਕਟਰ-ਟਰਾਲੀ ਵਲੋਂ ਕੁਚਲਣ ਕਾਰਨ ਰਾਹਗੀਰ ਦੀ ਮੌਤ

24 ਸਤੰਬਰ ਦੀ ਹੜਤਾਲ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਮਾਝਾ ਦੁਆਬਾ ਬੈਲਟ ਦੀ ਭਰਵੀਂ ਮੀਟਿੰਗ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿੱਚ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਈ। ਮੀਟਿੰਗ ਵਿੱਚ ਜਲੰਧਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਮੋਗਾ, ਫਿਰੋਜ਼ਪੁਰ, ਪਠਾਨਕੋਟ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਵੱਖ ਵੱਖ ਸਰਕਲਾਂ ਨੇ ਹਿੱਸਾ। 

ਕਿਸਾਨਾਂ ਨੇ ਭਾਜਪਾ ਆਗੂ ਕਾਹਲ਼ੋਂ ਦਾ ਘਰ ਘੇਰ ਕੇ ਕਾਰਵਾਈ ਮੰਗੀ

ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਸੂਬਾਈ ਬੁਲਾਰੇ ਐਡਵੋਕੇਟ ਹਰਿੰਦਰ ਸਿੰਘ ਕਾਹਲੋਂ ਦੀ ਅੰਦੋਲਨਕਾਰੀ ਕਿਸਾਨਾਂ ਬਾਰੇ ਟਿੱਪਣੀ ਕਾਰਨ ਮਾਹੌਲ ਗਰਮਾ ਗਿਆ ਹੈ। ਅੱਜ ਸ਼ਾਮ ਨੂੰ ਕਿਸਾਨਾਂ ਨੇ ਕਾਹਲੋਂ ਦੇ ਜਲੰਧਰ ਦੇ ਦਕੋਹਾ ਵਿਖੇ ਘਰ ਨੂੰ ਘੇਰ ਲਿਆ।

ਭਾਜਪਾ ਨੂੰ ਵੱਡਾ ਝਟਕਾ, ਸੂਬਾ ਕਾਰਜਕਾਰਣੀ ਦਾ ਮੈਂਬਰ ਸੈਂਕੜੇ ਸਾਥੀਆਂ ਸਮੇਤ ਬਹੁਜਨ ਸਮਾਜ ਪਾਰਟੀ ’ਚ ਸ਼ਾਮਲ

ਭਾਰਤੀ ਜਨਤਾ ਪਾਰਟੀ ਨੂੰ ਬਹੁਜਨ ਸਮਾਜ ਪਾਰਟੀ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੇ ਕਾਰਜਕਾਰਣੀ ਮੈਂਬਰ ਸੁਸ਼ੀਲ ਸ਼ਰਮਾ ਪਿੰਕੀ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸੁਸ਼ੀਲ ਸ਼ਰਮਾ ਪਿੰਕੀ ਦਾ ਬਸਪਾ ਵਿੱਚ ਸ਼ਾਮਲ ਹੋਣ ਤੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਵਾਗਤ ਕਰਦਿਆਂ ਕਿਹਾ ਕਿ ਬਸਪਾ ਵਿੱਚ ਸਾਰੇ ਹੀ ਧਰਮਾਂ ਦਾ ਸਤਿਕਾਰ ਹੈ ਅਤੇ ਬਸਪਾ ਦੀ ‘ਸਰਵਜਨ ਹਿਤਾਇ, ਸਰਵਜਨ ਸੁਖਾਇ’ ਦੀ ਨੀਤੀ ਦਾ ਹੀ ਅਸਰ ਹੈ ਕਿ ਪੰਜਾਬ ਦੇ ਹਰ ਵਰਗ ਦੇ ਲੋਕ ਬਹੁਜਨ ਸਮਾਜ ਪਾਰਟੀ ਦੇ ਨਾਲ ਜੁੜ ਰਹੇ ਹਨ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਾਲੀ ਅਕਾਲੀ-ਬਸਪਾ ਦੀ ਸਰਕਾਰ ਦਾ ਮੁੱਢ ਬੰਨ ਰਹੇ ਹਨ।

(advt54)

ਭਾਜਪਾ ਪ੍ਰਦੇਸ਼ ਕਾਰਜਕਾਰਨੀ ਮੈਂਬਰ ਭਲਕੇ ਹੋਣਗੇ ਬਸਪਾ ’ਚ ਸ਼ਾਮਲ

ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਬਰ ਅਤੇ ਰੋਪੜ ਤੋਂ ਪ੍ਰਭਾਰੀ ਤੇ ਪ੍ਰਸਿੱਧ ਠੇਕੇਦਾਰ ਸੁਸ਼ੀਲ ਕੁਮਾਰ ਸ਼ਰਮਾ ਉਰਫ ਪਿੰਕੀ ਆਪਣੇ ਸਾਥੀਆਂ ਸਮੇਤ ਭਲਕੇ (ਮੰਗਲਵਾਰ) ਨੂੰ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ।

ਕਾਂਗਰਸ ਤੇ ਭਾਜਪਾ ਪੰਜਾਬ ਦੇ ਜ਼ਿਲ੍ਹਿਆਂ ਦੇ ਨਾਮਾਂ ਤੇ ‘ਲੈਟਰਾਂ’ ਦੀ ਸਿਆਸਤ ਬੰਦ ਕਰਕੇ ਨੋਟਿਫਿਕੇਸ਼ਨ ਕਰਨ: ਗੜ੍ਹੀ

ਸੁਖਬੀਰ ਬਾਦਲ ਅਦਾਲਤ ਵਿੱਚ ਪੇਸ਼ ਹੋਏ

ਅਕਾਲੀ ਦਲ ਦੇ ਦੋ ਵੱਖਰੇ ਸੰਵਿਧਾਨ ਹੋਣ ਦੇ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਅੱਜ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਹੋਏ।

ਸਤੰਬਰ ਮਹੀਨਾ ਬਾਬਾ ਜੀਵਨ ਸਿੰਘ ਜੀ ਦੇ ਸੰਘਰਸ਼ ਨੂੰ ਸਮਰਪਿਤ ਕਰੇਗੀ ਬਸਪਾ- ਜਸਵੀਰ ਸਿੰਘ ਗੜ੍ਹੀ

ਮਹਿਲਾ ਪੁਲਿਸ ਕਰਮਚਾਰੀਆਂ ਦੇ ਹੇਅਰ ਸਟਾਈਲ ਬਣਾਉਣ ’ਤੇ ਹੋਵੇਗੀ ਵਿਭਾਗੀ ਕਾਰਵਾਈ, SSP ਵੱਲੋਂ ਹੁਕਮ ਜਾਰੀ

ਹੁਸ਼ਿਆਰਪੁਰ ਦੇ ਐਸਐਸਪੀ ਵੱਲੋਂ ਇਕ ਪੱਤਰ ਜਾਰੀ ਕਰਕੇ ਮਹਿਲਾ ਪੁਲਿਸ ਕਰਮਚਾਰੀਆਂ ਦੇ ਹੇਅਰ ਸਟਾਈਲ ਉਤੇ ਰੋਕ ਲਗਾ ਦਿੱਤੀ ਗਈ ਹੈ। ਪੱਤਰ ਵਿੱਚ ਇਹ ਵੀ ਕਿਹਾ ਗਿਆ ਕਿ ਜੇਕਰ ਨਿਯਮਾਂ ਦੀ ਉਲੰਘਣਾ ਕੀਤੀ ਤਾਂ ਕਾਰਵਾਈ ਹੋਵੇਗੀ।  

ਪੰਜਾਬ ਦੀ ਸਿਆਸਤ ਦੇ ਸਮੀਕਰਨ ਬਦਲ ਦੇਵੇਗੀ ਬੀਐਸਪੀ ਦੀ ਫਗਵਾੜਾ ਦੀ “ਅਲਖ ਜਗਾਓ” ਰੈਲੀ: ਗੜ੍ਹੀ

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਵੱਲੋਂ ਵੱਖ ਵੱਖ ਸਕੂਲਾਂ ਦਾ ਦੌਰਾ

ਹੁਸ਼ਿਆਰਪੁਰ ਵਿੱਚ ਵਾਪਰੀ ਕਰੂਰਤਾਪੂਰਣ ਘਟਨਾ, ਸਿਪਾਹੀ ਦੀ ਲੱਤ ਕੱਟ ਕੇ 15 ਫੁੱਟ ਦੂਰ ਸੁੱਟੀ

ਕਿਸਾਨਾਂ ਵਲੋਂ ਮੀਟਿੰਗ ਕਰਨ ਪਹੁੰਚੇ ਭਾਜਪਾਈਆਂ ਦਾ ਵਿਰੋਧ

ਚੱਬੇਵਾਲ ਵਿੱਚ ਇੱਕ ਐਨ ਆਰ ਆਈ ਵੱਲੋਂ ਦਿਲਕੰਬਾਊ ਘਟਨਾ ਨੂੰ ਦਿੱਤਾ ਅੰਜ਼ਾਮ

ਕਾਰ ਸੇਵਾ ਵਾਲ਼ਿਆਂ ਦੀ ਸਕਾਰਪੀਓ ਪਲਟੀ,ਤਿੰਨ ਮੌਤਾਂ ਛੇ ਜ਼ਖ਼ਮੀ

ਕੈਪਟਨ ਦੀ ਆਨੰਦਪੁਰ ਸਾਹਿਬ ਦੀ ਫੇਰੀ ਲਈ ਪ੍ਰਸ਼ਾਸ਼ਨ ਪੱਬਾਂ ਭਾਰ

ਕਿਸਾਨਾਂ ਦਾ ਕਾਫਲਾ ਚੜੂਨੀ ਨਾਲ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਤੋਂ 20 ਅਗਸਤ ਨੂੰ ਦਿੱਲੀ ਲਈ ਹੋਵੇਗਾ ਰਵਾਨਾ

ਕਿਸਾਨਾਂ ਨੇ ਗੰਨੇ ਦਾ ਰੇਟ ਵਧਾਉਣ ਅਤੇ ਬਕਾਇਆ ਲੈਣ ਲਈ ਕੈਪਟਨ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸਿਹਤ ਮੰਤਰੀ ਨਾਲ ਮੀਟਿੰਗ ਹੋਈ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵੱਲੋਂ 24 ਤਾਰੀਕ ਨੂੰ ਮੁਹਾਲੀ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਜਾਣਕਾਰੀ ਜੱਥੇਬੰਦੀ ਦੀ ਸੂਬਾ ਪ੍ਰਧਾਨ ਸੁਖਵਿੰਦਰ ਕੌਰ, ਪਸਸਫ਼ ਪ੍ਰਧਾਨ ਸਤੀਸ਼ ਰਾਣਾ ਅਤੇ ਏਟਕ ਆਗੂ ਨਿਰਮਲ ਸਿੰਘ ਧਾਲੀਵਾਲ ਨੇ ਦਿੱਤੀ। ਅੱਜ ਜੱਥੇਬੰਦੀ ਦੇ ਵਫ਼ਦ ਦੀ ਸਿਹਤ ਮੰਤਰੀ ਪੰਜਾਬ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਮੀਟਿੰਗ ਹੋਈ। ਜਿਸ ਵਿੱਚ ਸੂਬਾ ਪ੍ਰਧਾਨ ਸੁਖਵਿੰਦਰ ਕੌਰ, ਜਨ ਸਕੱਤਰ ਲਖਵਿੰਦਰ ਕੌਰ, ਪਸਸਫ਼ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਅਤੇ ਏਟਕ ਆਗੂ ਨਿਰਮਲ ਸਿੰਘ ਧਾਲੀਵਾਲ ਸ਼ਾਮਲ ਸਨ। 

ਦੋ ਧਿਰਾਂ ਵਿਚਕਾਰ ਹੋਏ ਝਗੜੇ ’ਚ ASI ਦੇ ਪੁੱਤਰ ਦਾ ਕਤਲ

ਬੀਤੇ ਦੇਰ ਰਾਤ ਤੇਜ਼ ਹਥਿਆਰਾਂ ਨਾਲ ਹਮਲਾ ਕਰਕੇ ਇਕ ਏਐਸਆਈ ਦੇ ਪੁੱਤਰ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕੈਂਟ ਰੇਲਵੇ ਸਟੇਸ਼ਨ ਦੇ ਨਜ਼ਦੀਕ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਦੋ ਧਿਰਾਂ ਵਿਚਕਾਰ ਟਕਰਾਅ ਹੋ ਗਿਆ। ਟਕਰਾਅ ਹੱਥੋਂ ਤੱਕ ਵੱਧ ਗਿਆ ਕਿ ਤੇਜ਼ਹਥਿਆਰ ਨਾਲ ਹਮਲਾ ਕਰਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ‘ਚ ਵਿਧਾਇਕਾਂ ਦੇ ਘਰਾਂ ਮੂਹਰੇ ਧਰਨਾ ਪ੍ਰਦਰਸ਼ਨ

ਬੜਾ ਪਿੰਡ ਤੋਂ ਜੰਡਿਆਲਾ ਸੜਕ ਦਾ ਨਾਂ ਹੋਵੇਗਾ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਮਾਰਗ

ਜ਼ਿਲ੍ਹਾ ਜਲੰਧਰ ਵਿਖੇ ਬੜਾ ਪਿੰਡ ਤੋਂ ਲੈ ਕੇ ਜੰਡਿਆਲਾ ਤੱਕ ਕੁੱਲ 25.46 ਕਿਲੋਮੀਟਰ ਲੰਬੀ ਸੜਕ ਦਾ ਨਾਂ ‘‘ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਮਾਰਗ’’ ਹੋਵੇਗਾ।
ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਪ੍ਰਵਾਨ ਕਰਨ ਦੇ ਹੁਕਮ ਮਾਣਯੋਗ ਗਵਰਨਰ ਪੰਜਾਬ ਵੱਲੋਂ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ, ‘‘ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਦੱਖਣੀ ਬਾਈਪਾਸ (ਬੜਾ ਪਿੰਡ ਤੋਂ ਜੰਡਿਆਲਾ) ਜ਼ਿਲ੍ਹਾ ਜਲੰਧਰ, ਕੁੱਲ ਲੰਬਾਈ 25.46 ਕਿਲੋਮੀਟਰ ਸੜਕ ਦਾ ਨਾਮ, ‘‘ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਮਾਰਗ’’ ਰੱਖਣ ਦੀ ਪ੍ਰਵਾਨਗੀ ਦਿੰਦੇ ਹਨ।’’ ਇਸ ਫੈਸਲੇ ਦੀ ਚਿੱਠੀ ਦੀਆਂ ਕਾਪੀਆਂ ਡਿਪਟੀ ਕਮਿਸ਼ਨਰ ਜਲੰਧਰ ਅਤੇ ਹੋਰ ਸਬੰਧਤ ਅਧਿਕਾਰੀਆਂ ਤੇ ਮਹਿਕਮੇ ਨੂੰ ਭੇਜ ਦਿੱਤੀਆਂ ਗਈਆਂ ਹਨ।

53 ਸਾਲਾ ਪੰਜਾਬੀ ਦੀ ਅਮਰੀਕਾ ਵਿਖੇ ਸੜਕ ਹਾਦਸੇ ‘ਚ ਮੌਤ

ਡੀ.ਜੀ.ਪੀ. ਪੰਜਾਬ ਵਲੋਂ ਐਸ.ਬੀ.ਐਸ. ਨਗਰ ਵਿੱਚ ਪੁਲਿਸ ਢਾਂਚੇ ਦੇ ਸਰਵਪੱਖੀ ਵਿਕਾਸ ਲਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਦਾ ਨਾਂ ਸੰਵਿਧਾਨ ਦੇ ਪਿਤਾਮਾ ਡਾ. ਬੀ.ਆਰ. ਅੰਬੇਡਕਰ ਦੇ ਨਾਂ 'ਤੇ ਰੱਖਿਆ

ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵੱਖ -ਵੱਖ ਜ਼ਿਲ੍ਹਿਆਂ ਦੇ 14 ਹੋਰ ਸਕੂਲਾਂ ਦਾ ਨਾਮ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਦੇ ਨਾਂ ‘ਤੇ ਰੱਖਿਆ ਗਿਆ ਹੈ ਤਾਂ ਜੋ ਇਹਨਾਂ ਸੂਰਬੀਰਾਂ ਦੀਆਂ ਕੁਰਬਾਨੀਆਂ ਤੇ ਸਮਾਜ ‘ਚ ਪਾਏ ਯੋਗਦਾਨ ਲਈ ਉਹਨਾਂ ਨੂੰ ਬਣਦਾ ਸਨਮਾਨ ਦਿੱਤਾ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਦਾ ਨਾਂ ਬਦਲਣ ਦਾ ਮੰਤਵ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨਾ ਹੈ, ਜਿਨ੍ਹਾਂ ਨੇ ਸਾਡੇ ਦੇਸ਼ ਦੇ ਹਿੱਤਾਂ ਅਤੇ ਤਰੱਕੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।

1234567