ਸਾਲ 2024 ਦੌਰਾਨ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 30 ਅਕਤੂਬਰ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ […]

Continue Reading

ਖਾਲਿਸਤਾਨੀਆਂ ਖ਼ਿਲਾਫ਼ ਕਾਰਵਾਈ ਪਿੱਛੇ ਅਮਿਤ ਸ਼ਾਹ ਦਾ ਹੱਥ : ਕੈਨੇਡਾ ਸਰਕਾਰ

ਓਟਾਵਾ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਟਰੂਡੋ ਸਰਕਾਰ ਦੇ ਇੱਕ ਮੰਤਰੀ ਨੇ ਕਿਹਾ ਕਿ ਅਮਿਤ ਸ਼ਾਹ ਨੇ ਕੈਨੇਡਾ ਵਿੱਚ ਖਾਲਿਸਤਾਨੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਸਨ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਕੈਨੇਡਾ ਦੇ ਉਪ ਵਿਦੇਸ਼ ਮੰਤਰੀ ਡੇਵਿਡ ਮੌਰੀਸਨ ਨੇ ਮੰਗਲਵਾਰ ਨੂੰ ਸੰਸਦੀ ਪੈਨਲ ‘ਚ ਇਹ ਬਿਆਨ ਦਿੱਤਾ।ਮੌਰੀਸਨ ਨੇ ਸੰਸਦੀ ਪੈਨਲ ਨੂੰ ਦੱਸਿਆ ਕਿ ਉਸ ਨੇ ਅਮਰੀਕੀ […]

Continue Reading

ਬਰਨਾਲਾ ਦੇ ਡਾ: ਤੇਜਿੰਦਰ ਸਿੰਘ ਗਰੇਵਾਲ ਕੈਨੇਡਾ ‘ਚ ਵਿਧਾਇਕ ਚੁਣੇ ਗਏ

ਬਰਨਾਲਾ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਬਰਨਾਲਾ ਜ਼ਿਲ੍ਹੇ ‘ਚ ਭਦੌੜ ਦੇ ਜੰਮਪਲ ਅਤੇ ਤਰਕਸ਼ੀਲ ਆਗੂ ਮਾਸਟਰ ਰਜਿੰਦਰ ਭਦੌੜ ਦੇ ਛੋਟੇ ਭਰਾ ਵਿਗਿਆਨੀ ਡਾ: ਤੇਜਿੰਦਰ ਸਿੰਘ ਗਰੇਵਾਲ ਕੈਨੇਡਾ ਵਿੱਚ ਵਿਧਾਇਕ ਚੁਣੇ ਗਏ ਹਨ।ਜਿਕਰਯੋਗ ਹੈ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਤੋਂ ਪੀਐਚਡੀ ਕਰਨ ਤੋਂ ਬਾਅਦ ਤਜਿੰਦਰ ਸਿੰਘ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਡਾ: ਰਵਿੰਦਰ ਕੌਰ ਗਰੇਵਾਲ ਨੇ […]

Continue Reading

ਕੈਨੇਡਾ ‘ਚ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਦੇ ਦੋਸ਼ ਵਿੱਚ ਮਾਂ-ਪੁੱਤਰਾਂ ਸਮੇਤ ਪੰਜ ਪੰਜਾਬੀ ਗ੍ਰਿਫ਼ਤਾਰ

ਓਟਾਵਾ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ‘ਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ‘ਚ ਇਕ ਔਰਤ ਸਮੇਤ ਪੰਜ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚ ਇੱਕ ਔਰਤ ਅਤੇ ਉਸ ਦੇ ਦੋ ਪੁੱਤਰ ਸ਼ਾਮਲ ਹਨ। ਔਰਤ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮਾਂ ਦੀ ਉਮਰ 20 ਤੋਂ 22 ਸਾਲ ਦਰਮਿਆਨ ਹੈ।ਮੁਲਜ਼ਮਾਂ […]

Continue Reading

ਚੰਗੇ ਭਵਿੱਖ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਪਣੇ ਚੰਗੇ ਭਵਿੱਖ ਲਈ ਪੰਜਾਬ ਛੱਡ ਕੇ ਕੁਵੈਤ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਸਬਾ ਗੜ੍ਹਦੀਵਾਲ ਦੇ ਨਜ਼ਦੀਕੀ ਪਿੰਡ ਡੱਫਰ ਦਾ 44 ਸਾਲਾ ਨੌਜਵਾਨ ਗੁਰਦੀਪ ਸਿੰਘ ਭੁੱਲਾ ਆਪਣੇ ਚੰਗੇ ਭਵਿੱਖ ਲਈ ਕੁਵੈਤ ਗਿਆ ਸੀ। ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ […]

Continue Reading

ਕੈਨੇਡਾ ‘ਚ ਵਿਦੇਸ਼ੀਆਂ ਨੂੰ ਪਵੇਗੀ ਵੱਡੀ ਮਾਰ, ਕੰਮ ਮਿਲਣਾ ਹੋਵੇਗਾ ਔਖਾ, ਟਰੂਡੋ ਸਰਕਾਰ ਨੇ ਲਿਆ ਸਖਤ ਫ਼ੈਸਲਾ

ਓਟਾਵਾ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਦੀ ਸਰਕਾਰ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿੱਚ ਕਟੌਤੀ ਕਰਨ ਦੇ ਫ਼ੈਸਲੇ ‘ਤੇ ਅਮਲ ਕਰ ਰਹੀ ਹੈ। ਇਸ ਦੇ ਤਹਿਤ, ਕੰਪਨੀਆਂ ‘ਤੇ ਸਖ਼ਤ ਨਿਯਮ ਲਾਗੂ ਕੀਤੇ ਜਾ ਰਹੇ ਹਨ।ਨਵੇਂ ਨਿਯਮਾਂ ਅਨੁਸਾਰ, ਕੰਪਨੀਆਂ ਨੂੰ ਹੁਣ ਸਪੱਸ਼ਟ ਤੌਰ ‘ਤੇ ਸਾਬਤ ਕਰਨਾ ਪਵੇਗਾ ਕਿ ਉਹਨਾਂ ਨੇ ਪਹਿਲਾਂ ਕੈਨੇਡੀਅਨ ਮਜ਼ਦੂਰਾਂ ਨੂੰ ਰੋਜ਼ਗਾਰ […]

Continue Reading

ਪੰਜਾਬ ‘ਚ 58 ਸਾਲਾ NRI ਵਿਅਕਤੀ ਦੀ 13ਵੀਂ ਮੰਜ਼ਿਲ ਤੋਂ ਡਿੱਗ ਕੇ ਸ਼ੱਕੀ ਹਾਲਾਤਾਂ ਵਿੱਚ ਮੌਤ

ਲੁਧਿਆਣਾ, 21 ਅਕਤੂਬਰ, ਦੇਸ਼ ਕਲਿਕ ਬਿਊਰੋ :ਓਮੈਕਸ ਰੈਜ਼ੀਡੈਂਸੀ, ਲੁਧਿਆਣਾ ਵਿੱਚ ਰਾਤ 10:45 ਵਜੇ ਦੇ ਕਰੀਬ ਇੱਕ 58 ਸਾਲਾ NRI ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਵਿਅਕਤੀ 13ਵੀਂ ਮੰਜ਼ਿਲ ਤੋਂ ਡਿੱਗਿਆ। ਉਸ ਦੇ ਸਿਰ ‘ਤੇ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਓਮੈਕਸ ਰੈਜ਼ੀਡੈਂਸੀ ‘ਚ ਰਹਿੰਦੇ ਲੋਕ ਵੀ […]

Continue Reading

12 ਪੰਜਾਬੀਆਂ ਨੇ ਕੈਨੇਡਾ ਦੇ ਬੀਸੀ ਸੂਬੇ ਦੀ ਚੋਣ ਜਿੱਤ ਕੇ ਗੱਡੇ ਝੰਡੇ

ਵੈਨਕੂਵਰ,19 ਅਕਤੂਬਰ ,ਦੇਸ਼ ਕਲਿੱਕ ਬਿਓਰੋਕੈਨੇਡਾ ਦੇ ਪੰਜਾਬੀ ਬਹੁਲਤਾ ਵਾਲੇ ਸੂਬੇ ਬੀਸੀ ਵਿੱਚ ਰਾਜਨੀਤਿਕ ਸਫਲਤਾ ਦੇ ਇੱਕ ਸ਼ਾਨਦਾਰ ਪ੍ਰਦਰਸ਼ਨ ਵਿੱਚ, 10 ਪੰਜਾਬੀ ਮੂਲ ਦੇ ਉਮੀਦਵਾਰ ਜਿੱਤੇ ਹਨ ਅਤੇ ਇੱਕ ਅੱਗੇ ਚੱਲ ਰਿਹਾ ਹੈ, ਜਿਸ ਨੇ ਕੈਨੇਡੀਅਨ ਰਾਜਨੀਤੀ ਵਿੱਚ ਭਾਈਚਾਰੇ ਦੇ ਪ੍ਰਭਾਵ ਨੂੰ ਹੋਰ ਮਜ਼ਬੂਤ ​​ਕੀਤਾ ਹੈ। ਇਹ ਜਿੱਤ ਅਜਿਹੇ ਸਮੇਂ ਵਿੱਚ ਹੋਈ ਹੈ ਜਦੋਂ ਇੰਡੋ-ਕੈਨੇਡੀਅਨ ਆਬਾਦੀ, […]

Continue Reading

ਪੰਜਾਬੀ ਵਿਅਕਤੀ ਦੀ ਅਮਰੀਕਾ ‘ਚ ਮੌਤ

ਪਠਾਨਕੋਟ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਪੰਜਾਬ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਪਠਾਨਕੋਟ ਦੇ ਅਮਨਦੀਪ ਸਿੰਘ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਘਟਨਾ ਦੀ ਜਾਣਕਾਰੀ ਪੀੜਤ ਪਰਿਵਾਰ ਨੂੰ ਮਿਲੀ ਤਾਂ ਘਰ ‘ਚ ਮਾਤਮ ਛਾ ਗਿਆ। ਅਮਨਦੀਪ ਦੀ ਮੌਤ ਦਾ ਕਾਰਨ ਅੰਤੜੀਆਂ ਦਾ […]

Continue Reading

ਪੰਜਾਬਣ ਲੜਕੀ ਨੂੰ ਵਿਦੇਸ਼ ‘ਚ ਵੇਚਿਆ, ਹੋ ਰਹੀ ਮਾਰਕੁੱਟ, ਰਿਕਾਰਡਿੰਗ ਭੇਜੀ

ਬਰਨਾਲਾ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਬਰਨਾਲਾ ਦੀ ਲੜਕੀ ਓਮਾਨ ਵਿੱਚ ਫਸੀ ਹੋਈ ਹੈ। ਜਿੱਥੇ ਉਸ ‘ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਬੱਚੀ ਦੀ ਮਾਂ ਦਾ ਕਹਿਣਾ ਹੈ ਕਿ ਓਮਾਨ ‘ਚ ਫਸੀ ਹੋਈ ਉਸ ਦੀ ਬੇਟੀ ਨੂੰ ਕੁੱਟਿਆ ਜਾ ਰਿਹਾ ਹੈ ਅਤੇ ਉਸ ਦੀ ਬੇਟੀ ਮਦਦ ਦੀ ਗੁਹਾਰ ਲਗਾ ਰਹੀ ਹੈ।ਲੜਕੀ ਦੀ ਮਾਂ ਸੁੱਖੀ ਵਾਸੀ […]

Continue Reading