ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ (PET SCAN) ਪੀਈਟੀ ਸਕੈਨ ਸੈਂਟਰ ਸ਼ੁਰੂ

ਨਵੀਂ ਦਿੱਲੀ 6 ਜੂਨ, 2025, ਦੇਸ਼ ਕਲਿੱਕ ਬਿਓਰੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਥਿਤ ਗੁਰੂ ਹਰਕਿਸ਼ਨ ਪੋਲੀਕਲਿਨਿਕ ਵਿੱਚ (PET SCAN ) ਪੀਈਟੀ ਸਕੈਨ ਸੈਂਟਰ ਨੂੰ ਸਮਰਪਿਤ ਕੀਤਾ। ਕੈਂਸਰ ਦੀ ਬਿਮਾਰੀ ਦੀ ਜਲਦੀ ਪਹਿਚਾਣ ਅਤੇ ਇਲਾਜ ਲਈ ਬਣਾਏ ਗਏ ਇਸ ਸਹੂਲਤ ਕੇਂਦਰ ਦੇ ਉਦਘਾਟਨ ਤੋਂ ਪਹਿਲਾਂ ਸ੍ਰੀ ਕਲਕਾ ਦੀ ਅਗਵਾਈ ਹੇਠ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਅਰਦਾਸ ਕੀਤੀ। ਸ੍ਰੀ ਕਾਲਕਾ ਨੇ  ਦੱਸਿਆ ਕਿ ਇਹ ਸਕੈਨ ਸੈਂਟਰ 6 ਜੂਨ ਨੂੰ ਸ਼ੁਰੂ ਕੀਤਾ ਗਿਆ ਹੈ ਜੋ ਕਿ 1984 ਵਿੱਚ ਅੱਜ ਤੋਂ 41 ਸਾਲ ਪਹਿਲਾਂ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿੱਚ ਹੋਏ ਸਾਕਾ ਨੀਲਾ ਤਾਰਾ ਦੀ ਤਾਰੀਖ ਨਾਲ ਮਿਲਦੀ ਹੈ, ਜਦੋਂ ਸਿੱਖਾਂ ਦੀ ਸਭ ਤੋਂ ਉੱਚੀ ਪ੍ਰਭੂਸੱਤਾ ਦਾ ਮੁੱਖ ਕੇਂਦਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਪੀਈਟੀ ਸਕੈਨ ਸੈਂਟਰ ਦੀ ਸ਼ੁਰੂਆਤ 21ਵੀਂ ਸਦੀ ਦੇ ਉਹਨਾਂ ਸ਼ਹੀਦਾਂ ਨੂੰ ਵੀ ਸਮਰਪਿਤ ਹੈ ਜੋ ਜ਼ੁਲਮ ਅਤੇ ਤਾਨਾਸ਼ਾਹੀ ਦੇ ਕਾਰਨ ਸ਼ਹੀਦ ਹੋਏ। ਸ੍ਰੀ ਕਾਲਕਾ ਨੇ ਕਿਹਾ, “ਅਸੀਂ ਆਪਣੇ ਗੁਰੂ ਸਾਹਿਬਾਨਾਂ ਦੇ ਦੱਸੇ ਰਾਹ ਉੱਤੇ ਚੱਲਦੇ ਹੋਏ ਮਨੁੱਖਤਾ ਦੀ ਸੇਵਾ ਕਰ ਰਹੇ ਹਾਂ। ਅਸੀਂ ਸੰਸਾਰ ਨੂੰ ਇਹ ਸਾਫ਼ ਸੁਨੇਹਾ ਦੇਣਾ ਚਾਹੁੰਦੇ ਹਾਂ ਕਿ ਸਿੱਖ ਕੌਮ ਇੱਕ ਅਮਨ ਪਸੰਦ ਅਤੇ ਧਾਰਮਿਕ ਰੂਪ ਵਿੱਚ ਨਿਰਪੱਖ ਭਾਈਚਾਰਾ ਹੈ ਜੋ ਦੁੱਖ ਸਹਿ ਕੇ ਵੀ ਮਨੁੱਖਤਾ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੰਦਾ ਹੈ”। ਉਨ੍ਹਾਂ ਦੱਸਿਆ ਕਿ ਪੀਈਟੀ ਸਕੈਨ ਦੀ ਲਾਗਤ ਬਹੁਤ ਘੱਟ ਰੱਖੀ ਗਈ ਹੈ, ਸਿਰਫ਼ ਟੈਸਟ ਕਰਨ ਵਿੱਚ ਆਉਣ ਵਾਲਾ ਖ਼ਰਚਾ ਹੀ ਲਿਆ ਜਾਵੇਗਾ। “ ਉਨਾਂ ਕਿਹਾ ਕਿ ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਕਿਸੇ ਵੀ ਪਰਿਵਾਰ ਨੂੰ ਇਹ ਸਹੂਲਤ ਲੈਣ ਦੀ ਲੋੜ ਨਾ ਪਏ, ਕਿਉਂਕਿ ਕੈਂਸਰ ਦੇ ਰੋਗ ਦੀ ਪਛਾਣ ਹੋਣ ‘ਤੇ ਪਰਿਵਾਰ ਤੇ  ਦੁੱਖ ਦਾ ਪਹਾੜ ਟੁੱਟ ਪੈਂਦਾ ਹੈ । ਉਨ੍ਹਾਂ ਐਲਾਨ ਕੀਤਾ ਕਿ ਇਹ ਸਹੂਲਤ ਹਰ ਕਿਸੇ ਲਈ ਉਪਲਬਧ ਹੋਵੇਗੀ, ਭਾਵੇਂ ਉਹ ਕਿਸੇ ਵੀ ਧਰਮ ਜਾਂ ਜਾਤੀ ਨਾਲ ਸਬੰਧਤ ਹੋਣ। ਸ੍ਰੀ ਕਾਲਕਾ ਨੇ ਬਾਬਾ ਬਚਨ ਸਿੰਘ ਅਤੇ ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲਿਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਪੀਈਟੀ ਸਕੈਨ ਸੈਂਟਰ ਦੀ ਇਮਾਰਤ ਤਿਆਰ ਕੀਤੀ।ਉਨ੍ਹਾਂ ਇਹ ਵੀ ਦੱਸਿਆ ਕਿ PET SCAN ਮਸ਼ੀਨ ਦੀ ਕੀਮਤ 10 ਕਰੋੜ ਰੁਪਏ ਹੈ ਜੋ ਕਿ ਇੱਕ ਗੁਰੂ ਘਰ ਦੇ ਪ੍ਰੇਮੀ ਪਰਿਵਾਰ ਵੱਲੋਂ ਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ, “ਮੈਨੂੰ ਕਈ ਪ੍ਰਮੁੱਖ ਵਿਅਕਤੀਆਂ ਨੇ ਪੁੱਛਿਆ ਕਿ 6 ਜੂਨ — ਜਿਸ ਦਿਨ 1984 ਵਿੱਚ ਸ਼੍ਰੀ ਦਰਬਾਰ ਸਾਹਿਬ ਵਿੱਚ ਘਲੂਘਾਰਾ ਹੋਇਆ ਸੀ — ਨੂੰ ਹੀ ਸਕੈਨ ਸੈਂਟਰ ਦੀ ਸ਼ੁਰੂਆਤ ਕਿਉਂ ਕੀਤੀ ਗਈ? ਮੈਂ ਉਨ੍ਹਾਂ ਨੂੰ ਕਿਹਾ ਕਿ ਇਹ ਸੰਸਾਰ ਲਈ ਸੁਨੇਹਾ ਹੈ ਕਿ ਜਿੰਨੀ ਵਾਰੀ ਸਿੱਖ ਕੌਮ ਨੂੰ ਦਬਾਇਆ ਜਾਂਦਾ ਹੈ, ਉਹ ਉੱਤਨੀ ਹੀ ਵੱਧ ਤਾਕਤ ਨਾਲ ਵਾਪਸ ਉਭਰਦੀ ਹੈ, ਪਰ ਕਦੇ ਵੀ ਮਨੁੱਖਤਾ ਦੀ ਸੇਵਾ ਕਰਨਾ ਨਹੀਂ ਛੱਡਦੀ।”* ਸ੍ਰੀ ਕਾਲਕਾ ਨੇ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਦਿੱਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਐੱਸ. ਮਨਜਿੰਦਰ ਸਿੰਘ ਸਿਰਸਾ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਦੇ ਕਾਰਜਕਾਲ ਦੌਰਾਨ ਪੋਲੀਕਲਿਨਿਕ ਵਿੱਚ ਮੁਫ਼ਤ ਡਾਇਲਿਸਿਸ, ਘੱਟ ਲਾਗਤ ਵਾਲੀ ਐਮਆਰਆਈ ਅਤੇ ਹੋਰ ਟੈਸਟਾਂ ਦੀ ਸੇਵਾ ਸ਼ੁਰੂ ਹੋਈ ਸੀ।

Continue Reading

ਸੂਬਾ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਵਚਨਵੱਧ ਤੇ ਯਤਨਸ਼ੀਲ : ਮਾਸਟਰ ਜਗਸੀਰ ਸਿੰਘ

ਬਠਿੰਡਾ, 23 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਵਚਨਬੱਧ ਤੇ ਯਤਨਸ਼ੀਲ ਹੈ। ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਕਾਬਲੀਅਤ ਤੇ ਮਿਹਨਤ ਸਦਕਾ ਹਰ ਖੇਤਰ ਵਿੱਚ ਮੋਹਰੀ […]

Continue Reading

ਕੰਟੈਂਟ ਬਲੌਕ ਕਰਨ ਨੂੰ ਲੈਕੇ ਟਵਿਟਰ (X) ਨੇ ਭਾਰਤ ਸਰਕਾਰ ‘ਤੇ ਕੀਤਾ ਕੇਸ

ਬੈਂਗਲੁਰੂ, 20 ਮਾਰਚ, ਦੇਸ਼ ਕਲਿਕ ਬਿਊਰੋ :ਐਲਨ ਮਸਕ ਦੀ ਕੰਪਨੀ X ਨੇ ਕਰਨਾਟਕ ਉੱਚ ਅਦਾਲਤ ਵਿੱਚ ਭਾਰਤ ਸਰਕਾਰ ਵਿਰੁੱਧ ਇੱਕ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ IT ਐਕਟ ਦੀ ਧਾਰਾ 79(3)(ਬੀ) ਦੇ ਇਸਤੇਮਾਲ ਦੇ ਤਰੀਕੇ ਨੂੰ ਚੁਣੌਤੀ ਦਿੱਤੀ ਗਈ ਹੈ।X ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਭਾਰਤ ਵਿੱਚ IT ਐਕਟ ਦਾ ਗਲਤ ਇਸਤੇਮਾਲ ਹੋ ਰਿਹਾ […]

Continue Reading