ਕਹਾਣੀ : ਭਗਤੂ ਬਾਬਾ

ਮਨਇੰਦਰਜੀਤ ਸਿੰਘ ਮੌਖਾ ਭਗਤੂ ਬਾਬਾ ਸਹਿਰੋਂ ਬਾਹਰ ਛੋਟੀ ਨਹਿਰ ਲਾਗੇ ਆਪਣੀ ਝੋਪੜੀ ’ਚ ਰਹਿੰਦਾ, ਸਵੇਰੇ ਮੂੰਹ ਹਨੇਰੇ ਉੱਠ ਇਸ਼ਨਾਨ ਪਾਣੀ ਕਰਨਾ ਤੇ, ਫਿਰ ਵਾਹਿਗੁਰੂ ਦੀ ਬੰਦਗੀ ’ਚ ਲੀਨ ਹੋ ਜਾਣਾ। ਉਸ ਦਾ ਨਿਤਨੇਮ ਸੀ, ਪਰ ਨਾਲ ਹੀ ਦਿਹਾੜੀ ਲਈ ਵੀ ਲੇਬਰ ਚੌਂਕ ਸਵੱਖਤੇ ਹੀ ਪੁੱਜ ਜਾਣਾ ਵੀ ਉਸ ਦੇ ਜੀਵਨ ਦਾ ਇਕ ਅਹਿਮ ਹਿੱਸਾ ਸੀ […]

Continue Reading

ਭਾਸ਼ਾ ਵਿਭਾਗ ਵੱਲੋਂ ਸਾਲ 2024 ਲਈ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

ਪਟਿਆਲਾ 26 ਅਕਤੂਬਰ: ਦੇਸ਼ ਕਲਿੱਕ ਬਿਓਰੋ   ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ, ਸੰਸਕ੍ਰਿਤ ਅਤੇ ਉਰਦੂ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਤਹਿਤ ਵਿਭਾਗ ਵੱਲੋਂ ਸਾਲ 2024 ਲਈ ਹਿੰਦੀ ਦੇ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 4 ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।  […]

Continue Reading

ਦਰਿਆਵਾਂ ਦੇ ਵਹਿਣ ਵਰਗੇ ਨੇ ਭਾਸ਼ਾ ਅਤੇ ਬਾਜ਼ਾਰ: ਡਾ. ਦੀਪਕ ਮਨਮੋਹਨ ਸਿੰਘ

ਬਠਿੰਡਾ: 22 ਅਕਤੂਬਰ, ਦੇਸ਼ ਕਲਿੱਕ ਬਿਓਰੋ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਅਤੇ ਸਾਹਿਤ ਸਿਰਜਣਾ ਮੰਚ (ਰਜਿ.) ਵੱਲੋਂ “ਵਿਸ਼ਵ ਬਾਜ਼ਾਰ ਅਤੇ ਪੰਜਾਬੀ ਭਾਸ਼ਾ” ਵਿਸ਼ੇ ਉੱਪਰ ਟੀਚਰਜ਼ ਹੋਮ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਯੁੱਗ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਇਸ ਸੈਮੀਨਾਰ ਦੀ ਪ੍ਰਧਾਨਗੀ ਉੱਘੇ ਚਿੰਤਕ ਡਾ. ਦੀਪਕ ਮਨਮੋਹਨ ਸਿੰਘ […]

Continue Reading

ਭਾਸ਼ਾ ਵਿਭਾਗ ਵੱਲੋਂ ਸਾਲ 2022 ਦੇ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

ਪਟਿਆਲਾ 14 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਤਹਿਤ ਵਿਭਾਗ ਵੱਲੋਂ ਸਾਲ 2022 ਦੇ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 10 ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ, ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2024 ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ।                    ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ 2021 ਸਾਲ ਦੌਰਾਨ ਛਪੀਆਂ ਪੁਸਤਕਾਂ ਦੀ ਸਰਵੋਤਮ ਪੁਸਤਕ ਪੁਰਸਕਾਰਾਂ ਲਈ ਮੰਗ ਕੀਤੀ ਗਈ ਸੀ ਅਤੇ ਵੱਖ-ਵੱਖ ਖੇਤਰਾਂ ਦੇ ਵਿਦਵਾਨ ਵਿਸ਼ਾ ਮਾਹਿਰਾਂ ਤੋਂ ਇਨ੍ਹਾਂ ਪੁਸਤਕਾਂ ਦਾ ਮੁਲਾਂਕਣ ਕਰਵਾਇਆ ਗਿਆ ਅਤੇ ਸਰਵੋਤਮ ਪੁਸਤਕਾਂ ਦੀ ਚੋਣ ਕੀਤੀ ਗਈ। ਇਸ ਪੁਰਸਕਾਰ ’ਚ ਇਨਾਮੀ ਰਾਸ਼ੀ ਦੇ ਨਾਲ-ਨਾਲ ਇਕ ਪਲੇਕ ਅਤੇ ਸ਼ਾਲ ਭੇਂਟ ਕੀਤੀ ਜਾਵੇਗੀ। ਇਹ ਵੀ ਪੜ੍ਹੋ: 65000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ                    ਸਾਲ 2022 ਨਾਲ ਸਬੰਧਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਤਹਿਤ ਗਿਆਨੀ ਗੁਰਮੁੱਖ ਸਿੰਘ ਮੁਸਾਫ਼ਿਰ ਪੁਰਸਕਾਰ (ਕਵਿਤਾ) ਵਿਜੇ ਵਿਵੇਕ ਦੀ ਪੁਸਤਕ ‘ਛਿਣ ਭੰਗਰ ਵੀ ਕਾਲਾਤੀਤ ਵੀ’ ਨੂੰ, ਪ੍ਰਿੰ. ਸੁਜਾਨ ਸਿੰਘ ਪੁਰਸਕਾਰ (ਕਹਾਣੀ) ਅਰਵਿੰਦਰ ਕੌਰ ਧਾਲੀਵਾਲ ਦੀ ਪੁਸਤਕ ‘ਝਾਂਜਰਾਂ ਵਾਲੇ ਪੈਰ’ ਨੂੰ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ) ਜਗਤਾਰਜੀਤ ਸਿੰਘ ਦੀ ਪੁਸਤਕ ‘ਚਿੱਤਰਕਾਰੀ ਵਿੱਚ ਗੁਰੂ ਨਾਨਕ’ ਨੂੰ, ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ ਟੀਕਾਕਾਰੀ/ਕੋਸ਼ਕਾਰੀ) ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਉੱਡਣਾ ਬਾਜ਼’ ਨੂੰ, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ) ਡਾ. ਮਨਜੀਤ ਕੌਰ ਅਜ਼ਾਦ ਦੀ ਪੁਸਤਕ ‘ਵਿਸ਼ਵ ਸੱਭਿਆਚਾਰ ਬਨਾਮ ਸਥਾਨਕ

Continue Reading

ਆਪਣੇ-ਆਪ ਨੂੰ ਮੱਛਰ ਦੇ ਕੱਟਣ ਤੋਂ ਬਚਾਉਣ ਲਈ ਪੂਰੇ ਕੱਪੜੇ ਪਾਏ ਜਾਣ : ਡਾ. ਨਾਗਰਾ

ਕੌਲੀ, 11 ਅਕਤੂਬਰ 2024, ਦੇਸ਼ ਕਲਿੱਕ ਬਿਓਰੋ : ਸਿਹਤ ਵਿਭਾਗ ਕੌਲੀ ਵੱਲੋਂ ਡੇਂਗੂ ਵਿਰੁੱਧ ਸਮਾਜਿਕ ਚੇਤਨਾ ਵਧਾਉਣ ਦੇ ਉਦੇਸ਼ ਨਾਲ ਬਲਾਕ ਦੀਆਂ ਵੱਖ ਵੱਖ ਥਾਵਾਂ ‘ਤੇ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੈਗਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ । ਇਸ ਦੌਰਾਨ ਡੇਂਗੂ ਵਿਰੋਧੀ ਟੀਮਾਂ ਨੇ ਲੋਕਾਂ ਦੇ ਘਰਾਂ ਵਿੱਚ ਲਾਰਵਾ ਵੀ ਚੈੱਕ ਕੀਤਾ […]

Continue Reading

ਪੰਜਾਬ ਸਾਹਿਤ ਅਕਾਦਮੀ ਦੀ ਜਨਰਲ ਕੌਂਸਲ ਦਾ ਗਠਨ ਅਤੇ ਸਮਾਗਮਾਂ ਦੀ ਰੂਪ-ਰੇਖਾ ਕੀਤੀ ਤਿਆਰ

ਚੰਡੀਗੜ੍ਹ: 06 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਦੀ ਜਨਰਲ ਕੌਂਸਲ ਦੀ ਮੀਟਿੰਗ, ਕਲਾ ਭਵਨ ਸੈਕਟਰ 16 ਵਿਖੇ, ਪੰਜਾਬ ਕਲਾ ਪਰਿਸ਼ਦ ਦੇ ਪ੍ਰਧਾਨ ਸਵਰਨਜੀਤ ਸਵੀ, ਆਤਮ ਸਿੰਘ ਰੰਧਾਵਾ ਤੇ ਡਾ. ਰਵੇਲ ਸਿੰਘ ਦੀ ਰਾਹਨੁਮਾਈ ਹੇਠ ਹੋਈ,ਜਿਸ ਵਿਚ ਪੰਜਾਬੀ ਸਾਹਿਤ ਅਕਾਦਮੀ ਦੀ ਜਨਰਲ ਕੌਂਸਲ ਦਾ ਗਠਨ ਕੀਤਾ ਗਿਆ। ਇਸ ਦੌਰਾਨ ਡਾ. ਅਮਰਜੀਤ ਸਿੰਘ, ਜਨਰਲ […]

Continue Reading