ਮਾਨਸਾ, 30 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ ਅਤੇ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਦੀ ਅਗਵਾਈ ਵਿਚ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਕੀਮਾ ਸਪੋਸਰਸਿ਼ਪ ਤੇ ਫੋਸਟਰ ਕੇਅਰ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਬਾਲ ਭੀਖਿਆ, ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਆਧਿਆਪਕਾਂ ਨੂੰ ਬੱਚਿਆਂ ਨੂੰ ਸਰੀਰਿਕ ਸਜ਼ਾ ਨਾ ਦੇ ਕੇ ਪੜ੍ਹਾਈ ਲਈ ਉਤਸ਼ਾਹਿਤ ਕਰਨ ਅਤੇ ਪ੍ਰੇਰਨਾ ਦੇਣ ਦੀ […]
Continue Reading