ਲੁਧਿਆਣਾ ਵਿਖੇ ਸਿਵਲ ਹਸਪਤਾਲ ‘ਚ ਮਰੀਜ਼ ਤੋਂ ਪੈਸੇ ਲੈ ਰਿਹਾ ਸਰਜਨ ਮੁਅੱਤਲ

ਲੁਧਿਆਣਾ, 19 ਮਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ। ਉਨ੍ਹਾਂ ਨੇ ਸਿਵਲ ਹਸਪਤਾਲ ਦੇ ਇੱਕ ਸਰਜਨ ਨੂੰ ਮੁਅੱਤਲ ਕਰ ਦਿੱਤਾ ਹੈ। ਮੰਤਰੀ ਕੋਲ ਇੱਕ ਵੀਡੀਓ ਪਹੁੰਚੀ ਸੀ ਜਿਸ ਵਿੱਚ ਸਰਜਨ ਮਰੀਜ਼ ਤੋਂ ਪੈਸੇ ਲੈ ਰਿਹਾ ਸੀ। ਉਨ੍ਹਾਂ ਨੇ ਮਾਮਲੇ ਦੀ ਜਾਂਚ ਦੇ ਹੁਕਮ […]

Continue Reading

ਸਿਵਲ ਹਸਪਤਾਲ ਬਰਨਾਲਾ ਬਚਾਓ ਕਮੇਟੀ ਦਾ ਵਫ਼ਦ ਬੰਦ ਪਈ ਜੱਚਾ-ਬੱਚਾ ਸੰਭਾਲ ਨਰਸਰੀ ਜਲਦ ਚਾਲੂ ਕਰਵਾਉਣ ਸਬੰਧੀ ਸਿਵਲ ਸਰਜਨ ਨੂੰ ਮਿਲਿਆ 

ਦਲਜੀਤ ਕੌਰ  ਬਰਨਾਲਾ, 18 ਮਈ, 2025: ਸਿਵਲ ਹਸਪਤਾਲ ਬਰਨਾਲਾ ਬੰਦ ਕੀਤੀ ਜੱਚਾ-ਬੱਚਾ ਸੰਭਾਲ ਨਰਸਰੀ ਜਲਦ ਚਾਲੂ ਕਰਵਾਉਣ ਸਬੰਧੀ ਸਿਵਲ ਹਸਪਤਾਲ ਬਚਾਓ ਕਮੇਟੀ ਬਰਨਾਲਾ ਦੀ ਇਕੱਤਰਤਾ ਹਸਪਤਾਲ ਪਾਰਕ ਵਿੱਚ ਹੋਈ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਬਚਾਓ ਕਮੇਟੀ ਦੇ ਆਗੂ ਸੋਹਣ ਸਿੰਘ ਮਾਝੀ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਸਿਵਲ ਹਸਪਤਾਲ ਬਰਨਾਲਾ ਵਿੱਚ ਇੱਕੋ ਇੱਕ […]

Continue Reading

ਲੂਅ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਅਡਵਾਈਜ਼ਰੀ ਜਾਰੀ

ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ: ਡਾਕਟਰ ਰਾਜ ਕੁਮਾਰ। ਫਾਜਿਲਕਾ 17 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਵੱਧ ਰਹੀ ਗਰਮੀ ਦੇ ਮੱਦੇਨਜਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜਿਲਕਾ ਵੱਲੋਂ ਜਿਲ੍ਹਾ ਨਿਵਾਸੀਆਂ ਨੂੰ ਲੂਅ ਤੋਂ ਬਚਣ ਲਈ ਅਡਵਾਈਜ਼ਰੀ ਜਾਰੀ ਕੀਤੀ ਹੈ।  ਡਾ ਅਭੀਨਵ ਸਚਦੇਵਾ ਮੈਡੀਕਲ ਸਪੈਸ਼ਲਿਸਟ ਸਿਵਲ ਹਸਪਤਾਲ ਫਾਜਿਲਕਾ ਨੇ ਦੱਸਿਆ ਕਿ ਜੇਕਰ ਅੱਖਾਂ ਦੇ ਸਾਹਮਣੇ ਹਨੇਰਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖਾਰ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ਼ ਦਰਦ ਅਤੇ ਉਲਟੀਆਂ ਆਉਣਾ, ਕਮਜ਼ੋਰੀ ਮਹਿਸੂਸ ਹੋਣਾ, ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ, ਮਾਸ਼ ਪੇਸ਼ੀਆਂ ਵਿੱਚ ਦਰਦ ਆਦਿ ਲੂਅ ਲੱਗਣ ਦੇ ਲੱਛਣ ਹਨ, ਜੇਕਰ ਅਜਿਹੇ ਲੱਛਣ ਨਜਰ ਆਉਣ ਤਾਂ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰੋ, ਪੀਣ ਲਈ ਕੁਝ ਤਰਲ ਪਦਾਰਥ ਦਿਓ, ਠੰਢੇ ਪਾਣੀ ਦੀਆਂ ਪੱਟੀਆਂ ਕਰੋ, ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿੱਚ ਮਰੀਜ਼ ਨੂੰ ਲਿਟਾਓ। ਓ.ਆਰ.ਐਸ. ਦਾ ਘੋਲ ਬਣਾ ਕੇ ਪਿਲਾਓ। ਉਹਨਾਂ ਦੱਸਿਆ ਕਿ ਜੇਕਰ ਬੁਖਾਰ 104—105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ, ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਰੁੱਖੀ ਹੋ ਜਾਵੇ, ਮਰੀਜ਼ ਬੇਹੋਸ਼ ਹੋ ਜਾਵੇ, ਜ਼ਿਆਦਾ ਘਬਰਾਹਟ ਹੋਵੇ ਤਾਂ ਤੁਰੰਤ ਸਿਹਤ ਸੰਸਥਾ ਵਿਖੇ ਮਾਹਿਰ ਡਾਕਟਰ ਨੂੰ ਦਿਖਾਓ।  ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ। ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਡਾ ਸੁਨੀਤਾ ਕੰਬੋਜ਼ ਨੋਡਲ ਅਫ਼ਸਰ ਨੇ ਦੱਸਿਆ ਕਿ ਲੂਅ ਦੇ ਪ੍ਰਕੋਪ ਤੋਂ ਬਚਣ ਲਈ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਸੂਤੀ ਹਲਕੇ ਅਤੇ ਆਰਾਮਦਾਇਕ ਕੱਪੜੇ ਪਾਓ ਅਤੇ ਸਿਰ ਨੂੰ ਢੱਕ ਕੇ ਰੱਖੋ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕਰੋ। ਉਹਨਾਂ ਕਿਹਾ ਕਿ ਗਰਮੀ ਵਿੱਚ ਜਾਣ ਸਮੇਂ ਖਾਲੀ ਪੇਟ ਘਰੋਂ ਬਾਹਰ ਨਾ ਨਿਕਲੋ,  ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕਰੋ, ਕੂੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚੋਂ ਇੱਕ ਦਮ ਧੁੱਪ ਵਿੱਚ ਨਾ ਨਿਕਲੋ। ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ ਨੇ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਲੂਅ ਤੋਂ ਬਚਣ ਲਈ ਸਾਵਧਾਨੀਆਂ ਅਮਲ ਵਿੱਚ ਲਿਆਓ ਅਤੇ ਜ਼ਿਆਦਾ ਸਮਾਂ ਘਰ ਵਿੱਚ ਰਹੋ, ਸੁਰੱਖਿਅਤ ਰਹੋ ਤੇ ਸਵਸਥ ਰਹੋ।

Continue Reading

ਪੰਜਾਬ ਵਿੱਚ ਨਸ਼ਾ ਮੁਕਤੀ ਯਾਤਰਾ ਨਾਲ ਨਸ਼ਿਆਂ ਖਿਲਾਫ ਯੁੱਧ ਫੈਸਲਾਕੁੰਨ ਦੌਰ ਵਿੱਚ ਪਹੁੰਚਿਆ: ਡਾ. ਬਲਬੀਰ ਸਿੰਘ

ਮੋਹਾਲੀ, 16 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਜੰਗੀ ਪੱਧਰ ਤੇ ਮੁਹਿੰਮ ਚਲਾਈ ਗਈ ਹੈ, ਜਿਸਦੇ ਤਹਿਤ ਪੁਲਿਸ ਵੱਲੋਂ ਨਸ਼ਾ ਵੇਚਣ ਵਾਲਿਆਂ ਦੇ ਵਿਰੁੱਧ ਸਖਤ ਕਾਰਵਾਈ ਕਰਨ ਤੋਂ ਇਲਾਵਾ ਪੰਜਾਬ ਵਾਸੀਆਂ ਨੂੰ ਨਸ਼ੇ ਤੋਂ ਦੂਰ […]

Continue Reading

ਕੀ ਬਲੱਡ ਪ੍ਰੈਸ਼ਰ ਨੂੰ ਹਲਕੇ ਵਿੱਚ ਲੈਣਾ ਖ਼ਤਰਨਾਕ ਹੋ ਸਕਦਾ ਹੈ ?

ਡਾ ਅਜੀਤਪਾਲ ਸਿੰਘ ਐਮ ਡੀਤਣਾਅ, ਸਿਰਦਰਦ, ਚੱਕਰ ਆਉਣੇ, ਗਲੇ ਵਿੱਚ ਖਰਾਸ਼, ਇਨਸੌਮਨੀਆ, ਛੋਟੀਆਂ-ਛੋਟੀਆਂ ਗੱਲਾਂ ਦਾ ਡਰ, ਲੱਤਾਂ ਦੀ ਸੋਜ ਬਾਅਦ ਦੇ ਪੜਾਅ ਵਿੱਚ ਦਿਖਾਈ ਦਿੰਦੀ ਹੈ।ਆਮ ਤੌਰ ਉੱਤੇ ਹਾਈ ਬਲੱਡ ਪ੍ਰੈਸ਼ਰ (blood pressure) ਨੂੰ ਗੰਭੀਰ ਬਿਮਾਰੀ ਨਹੀਂ ਸਮਝਿਆ ਜਾਂਦਾ ਪਰ ਡਾਕਟਰਾਂ ਵੱਲੋਂ ਲਗਾਤਾਰ ਇਸ ਗੱਲ ਦੀ ਚੇਤਾਵਨੀ ਦਿੱਤੀ ਜਾਂਦੀ ਹੈ ਕਿ ਜੇਕਰ ਇਸ ਨੂੰ ਗੰਭੀਰਤਾ […]

Continue Reading

ਪਿੰਡਾਂ ਅਤੇ ਕਸਬਿਆਂ ਚ ਘਰੇਲੂ ਖਾਣ-ਪੀਣ ਦੀਆਂ ਵਸਤਾਂ ਦੀ ਚੈਕਿੰਗ ਕਰਨੀ ਬਣਾਈ ਜਾਵੇ ਯਕੀਨੀ : ਪੂਨਮ ਸਿੰਘ

ਬਠਿਡਾ, 14 ਮਈ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਵੱਲੋਂ ਬਠਿੰਡਾ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਫੂਡ ਸੇਫ਼ਟੀ ਵੈਨ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ […]

Continue Reading

ਐਸ ਐਮ ਓ ਡਾ. ਨਵਦੀਪ ਕੌਰ ਵੱਲੋ ਵੱਖ ਵੱਖ ਸਿਹਤ ਕੇਂਦਰ ਦੇ ਪਿੰਡਾਂ ਵਿੱਚ ਟੀਕਾਕਰਨ ਕੈਂਪਾਂ ਦਾ ਕੀਤਾ ਅਚਨਚੇਤ ਦੌਰਾ

     ਫਤਿਹਗੜ ਸਾਹਿਬ/ਬੱਸੀ ਪਠਾਣਾ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਫਤਿਹਗੜ ਸਾਹਿਬ ਡਾ. ਦਵਿੰਦਰਜੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ ਐਚ ਸੀ ਨੰਦਪੁਰ ਕਲੌੜ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਨਵਦੀਪ ਕੌਰ ਵੱਲੋਂ ਸਿਹਤ ਕੇਂਦਰ ਨੌਗਾਵਾਂ ਦੇ ਪਿੰਡ ਵਜੀਦਪੁਰ, ਸਿਹਤ ਕੇਂਦਰ ਧੂੰਦਾ, ਸਿਹਤ ਕੇਂਦਰ ਦਮਹੇੜੀ ਦੇ ਪਿੰਡ ਖਾਲਸਪੁਰ ਅਤੇ ਸਿਹਤ ਕੇਂਦਰ […]

Continue Reading

ਪੰਜਾਬ ਚ 1,000 ਹੋਰ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ: ਡਾ. ਬਲਬੀਰ ਸਿੰਘ

ਡੇਰਾਬੱਸੀ (ਐਸ ਏ ਐਸ ਨਗਰ), 12 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸਰਕਾਰੀ ਹਸਪਤਾਲਾਂ ਵਿੱਚ 1,000 ਵਾਧੂ ਡਾਕਟਰਾਂ ਦੀ ਭਰਤੀ ਕਰੇਗੀ ਤਾਂ ਜੋ ਮੈਡੀਕਲ ਪੇਸ਼ੇਵਰਾਂ ਦੀ ਘਾਟ ਨੂੰ ਪੂਰਾ ਕੀਤਾ […]

Continue Reading

ਪੰਜਾਬ ਸਰਕਾਰ ਦਾ ਡੇਂਗੂ ਜਾਗਰੂਕਤਾ ਰਾਹੀਂ ਇਸ ਸੀਜ਼ਨ ’ਚ ਕੇਸ 80 ਫ਼ੀਸਦੀ ਘੱਟ ਕਰਨ ਦਾ ਟੀਚਾ-ਡਾ. ਬਲਬੀਰ ਸਿੰਘ

ਮੋਹਾਲੀ, 9 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਤੇ ਸਿਹਤ  ਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਇਸ ਵਰ ਸੂਬੇ ’ਚੋੋਂ ਡੇਂਗੂ ਵਿਰੁੱਧ ਜਾਗਰੂਕਤਾ ਮੁਹਿੰਮ ਰਾਹੀਂ ਪਿਛਲੇ ਸਾਲ ਨਾਲੋਂ 80 ਫ਼ੀਸਦੀ ਕੇਸ ਘਟਾਉਣ ਦਾ ਟੀਚਾ ਰੱਖਿਆ ਗਿਆ ਹੈ। ਪਿਛਲੇ ਸਾਲ ਇਨ੍ਹਾਂ ਕੋਸ਼ਿਸ਼ਾਂ ਸਦਕਾ […]

Continue Reading

ਡਾ. ਪਰਮਿੰਦਰਜੀਤ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੇ ਐਸ.ਐਮ.ਓ.-2 ਵਜੋਂ ਅਹੁਦਾ ਸੰਭਾਲਿਆ

ਮੋਹਾਲੀ, 9 ਮਈ : ਦੇਸ਼ ਕਲਿੱਕ ਬਿਓਰੋ ਡਾ. ਪਰਮਿੰਦਰਜੀਤ ਸਿੰਘ ਨੇ ਬਦਲੀ ਉਪਰੰਤ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਸੀਨੀਅਰ ਮੈਡੀਕਲ ਅਫ਼ਸਰ-2 ਵਜੋਂ ਅਹੁਦਾ ਸੰਭਾਲ ਲਿਆ। ਇਸ ਵੇਲੇ ਉਹ ਸਬ-ਡਵੀਜ਼ਨਲ ਹਸਪਤਾਲ ਖਰੜ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੇਵਾ ਨਿਭਾ ਰਹੇ ਸਨ। ਜ਼ਿਕਰਯੋਗ ਹੈ ਕਿ ਇਸ ਹਸਪਤਾਲ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਸੀਨੀਅਰ ਮੈਡੀਕਲ ਅਫ਼ਸਰ ਡਾ. […]

Continue Reading