ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀ ਕੇ ਮਰਨ ਵਾਲਿਆਂ ਦੀ ਗਿਣਤੀ 16 ਹੋਈ, DSP ਤੇ SHO ਸਸਪੈਂਡ

ਅੰਮ੍ਰਿਤਸਰ, 13 ਮਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 16 ਹੋ ਗਈ ਹੈ। 6 ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਸਾਰੇ ਲੋਕ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਹਨ।ਇਸ ਮੰਦਭਾਗੀ ਘਟਨਾ ‘ਤੇ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਪੁਲਿਸ ਦੇ ਸੰਬੰਧਿਤ DSP ਤੇ […]

Continue Reading

CBSE ਨੇ 12ਵੀਂ ਜਮਾਤ ਦੇ ਨਤੀਜੇ ਐਲਾਨੇ

ਨਵੀਂ ਦਿੱਲੀ, 13 ਮਈ, ਦੇਸ਼ ਕਲਿਕ ਬਿਊਰੋ :ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਵਿਦਿਆਰਥੀ ਡਿਜੀਲਾਕਰ ਰਾਹੀਂ ਆਪਣੇ ਨਤੀਜੇ ਦੇਖ ਸਕਣਗੇ। ਸੀਬੀਐਸਈ (CBSE) ਬੋਰਡ ਪ੍ਰੀਖਿਆ 2025 ਦੇ ਨਤੀਜਿਆਂ ਦੇ ਐਲਾਨ ਲਈ ਵਿਦਿਆਰਥੀਆਂ ਅਤੇ ਮਾਪਿਆਂ ਦੀ ਉਡੀਕ ਖਤਮ ਹੋ ਗਈ ਹੈ। ਨਤੀਜੇ ਜਾਰੀ ਹੋਣ ਤੋਂ ਬਾਅਦ, ਵਿਦਿਆਰਥੀ cbse.gov.in, cbseresults.nic.in, results.cbse.nic.in ਅਤੇ […]

Continue Reading

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਮਿਲੇਗੀ Digital Mark Sheet

ਚੰਡੀਗੜ੍ਹ, 13 ਮਈ, ਦੇਸ਼ ਕਲਿਕ ਬਿਊਰੋ :10ਵੀਂ ਅਤੇ 12ਵੀਂ ਬੋਰਡ ਪ੍ਰੀਖਿਆਵਾਂ ਤੋਂ ਬਾਅਦ ਵਿਦਿਆਰਥੀਆਂ ਨੂੰ ਡਿਜੀਟਲ ਮਾਰਕਸ਼ੀਟਾਂ ਪ੍ਰਦਾਨ ਕਰਨ ਦੀ ਸਹੂਲਤ ਸ਼ੁਰੂ ਕੀਤੀ ਹੈ। ਬੋਰਡ ਨੇ ਕਿਹਾ ਕਿ ਨਤੀਜੇ ਐਲਾਨੇ ਜਾਣ ਤੋਂ ਬਾਅਦ, ਵਿਦਿਆਰਥੀ ਡਿਜੀ ਲਾਕਰ ਐਪ ਰਾਹੀਂ ਆਪਣੇ ਨਤੀਜੇ ਦੇਖ ਸਕਣਗੇ ਅਤੇ ਇੱਕ ਵਿਸ਼ੇਸ਼ 6-ਅੰਕਾਂ ਵਾਲਾ ਕੋਡ ਦਰਜ ਕਰਕੇ ਇੱਕ ਡਿਜੀਟਲ ਮਾਰਕ ਸ਼ੀਟ ਵੀ […]

Continue Reading

ਫੌਜ ‘ਚ ਸਿੱਧੀ ਭਰਤੀ ਦੀ ਜਾਅਲੀ ਪੋਸਟ ਦੇਖ ਕੇ ਵੱਖ-ਵੱਖ ਰਾਜਾਂ ਤੋਂ ਵੱਡੀ ਗਿਣਤੀ ਨੌਜਵਾਨ ਪੰਜਾਬ ਪਹੁੰਚੇ

ਫਿਰੋਜ਼ਪੁਰ, 13 ਮਈ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਵਿਖੇ ਫੌਜ ਵਿੱਚ ਸਿੱਧੀ ਭਰਤੀ ਦੀ ਜਾਅਲੀ ਪੋਸਟ ਦੇਖ ਕੇ ਹਰਿਆਣਾ ਸਮੇਤ ਵੱਖ-ਵੱਖ ਰਾਜਾਂ ਦੇ ਵੱਡੀ ਗਿਣਤੀ ਨੌਜਵਾਨ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਪਹੁੰਚੇ। ਦਰਅਸਲ, ਆਪ੍ਰੇਸ਼ਨ ਸੰਧੂਰ ਦੌਰਾਨ, ਐਤਵਾਰ ਨੂੰ, ਫੌਜ ਵਿੱਚ ਸਿੱਧੀ ਭਰਤੀ ਸੰਬੰਧੀ ਸੋਸ਼ਲ ਮੀਡੀਆ ‘ਤੇ ਇੱਕ ਫਰਜ਼ੀ ਪੋਸਟ ਵਾਇਰਲ ਹੋਈ।ਇਸ ਸੰਦੇਸ਼ ਵਿੱਚ ਲਿਖਿਆ ਗਿਆ ਸੀ ਕਿ ਜੋ […]

Continue Reading

ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਿੱਖਿਆ ਲਈ ਨਵੇਂ ਮਾਪਦੰਡ ਨਿਰਧਾਰਤ

ਚੰਡੀਗੜ੍ਹ, 12 ਮਈ: ਦੇਸ਼ ਕਲਿੱਕ ਬਿਓਰੋ ਖੇਤੀਬਾੜੀ ਸਿੱਖਿਆ ‘ਚ ਇਕਸਾਰਤਾ ਲਿਆਉਣ ਅਤੇ ਇਸਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਲਈ ਆਈ.ਸੀ.ਏ.ਆਰ. ਮਾਡਲ ਐਕਟ, 2023 (ਸੋਧ) ਨੂੰ ਅਪਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ (ਪੀ.ਐਸ.ਸੀ.ਏ.ਈ.) ਦੀ ਮੀਟਿੰਗ ਵਿੱਚ […]

Continue Reading

ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ‘ਨਸ਼ਾ ਮੁਕਤੀ ਯਾਤਰਾ’ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹੈ: ਚੁਸ਼ਪਿੰਦਰਵੀਰ ਸਿੰਘ ਚਹਿਲ

ਸ੍ਰੀ ਮੁਕਤਸਰ ਸਾਹਿਬ, 12 ਮਈ, ਦੇਸ਼ ਕਲਿੱਕ ਬਿਓਰੋ           ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਾ ਰਹਿਤ ਜ਼ਿੰਦਗੀ ਜਿਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਲਵਾ ਜ਼ੋਨ ਦੇ ਨਸ਼ਾ […]

Continue Reading

ਰਾਜੇਸ਼ ਕੋਛੜ ਬਣੇ ਖੱਤਰੀ ਸਭਾ ਦੇ ਸੀਨੀਅਰ ਮੀਤ ਪ੍ਰਧਾਨ

ਮੋਗਾ: 2 ਮਈ, ਦੇਸ਼ ਕਲਿੱਕ ਬਿਓਰੋ  ਖੱਤਰੀ ਸਭਾ ਮੋਗਾ ਦੇ ਚੇਅਰਮੈਨ ਵਿਜੇ ਧੀਰ ਐਡਵੋਕੇਟ ਅਤੇ ਪ੍ਰਧਾਨ ਡਾਕਟਰ ਐਮ ਐਲ ਜੈਦਕਾ ਨੇ ਅੱਜ ਇੱਥੇ ਖੱਤਰੀ ਭਵਨ ਵਿੱਚ ਖੱਤਰੀ ਸਭਾ ਦੇ ਮੈਂਬਰਾਂ ਦੀ ਵੱਡੀ ਗਿਣਤੀ ਦੀ ਇਕੱਤਰਤਾ ਵਿੱਚ ਖੱਤਰੀ ਸਭਾ ਦੇ ਸੀਨੀਅਰ ਮੈਂਬਰ ਪੱਤਰਕਾਰ ਰਾਜੇਸ਼ ਕੋਛੜ ਨੂੰ ਖੱਤਰੀ ਸਭਾ ਮੋਗਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। […]

Continue Reading

ਭਾਰਤ-ਪਾਕਿਸਤਾਨ ਵਿਚਾਲੇ DGMO ਪੱਧਰ ਦੀ ਗੱਲਬਾਤ ਦਾ ਸਮਾਂ ਤਬਦੀਲ

ਨਵੀਂ ਦਿੱਲੀ, 12 ਮਈ, ਦੇਸ਼ ਕਲਿਕ ਬਿਊਰੋ :ਜੰਗਬੰਦੀ ‘ਤੇ ਦੋਵਾਂ ਦੇਸ਼ਾਂ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨਜ਼ (DGMO) ਵਿਚਕਾਰ ਦੁਪਹਿਰ 12 ਵਜੇ ਹੋਣ ਵਾਲੀ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ। ਗੱਲਬਾਤ ਤੋਂ ਬਾਅਦ ਦੁਪਹਿਰ 2:30 ਵਜੇ ਇੱਕ ਪ੍ਰੈਸ ਬ੍ਰੀਫਿੰਗ ਹੋਣੀ ਸੀ; ਇਸਦਾ ਸਮਾਂ ਵੀ ਬਦਲ ਸਕਦਾ ਹੈ। ਕੋਈ ਹੋਰ ਦੇਸ਼ ਗੱਲਬਾਤ ਵਿੱਚ ਸ਼ਾਮਲ ਨਹੀਂ ਹੋਵੇਗਾ।ਜਿਕਰਯੋਗ […]

Continue Reading

ਪੰਜਾਬ ‘ਚ ਭਾਰਤੀ ਫੌਜ ਨਾਲ ਸਬੰਧਤ ਗੁਪਤ ਜਾਣਕਾਰੀ ਪਾਕਿਸਤਾਨ ਨੂੰ ਭੇਜ ਰਹੇ ਦੋ ਜਸੂਸ ਗ੍ਰਿਫਤਾਰ

ਚੰਡੀਗੜ੍ਹ, 11 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ 2 ਪਾਕਿਸਤਾਨੀ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦੋਵੇਂ ਭਾਰਤੀ ਫੌਜ ਨਾਲ ਸਬੰਧਤ ਗੁਪਤ ਜਾਣਕਾਰੀ ਪਾਕਿਸਤਾਨ ਨੂੰ ਭੇਜ ਰਹੇ ਸਨ। ਬਦਲੇ ਵਿੱਚ, ਉਨ੍ਹਾਂ ਨੂੰ ਔਨਲਾਈਨ ਭੁਗਤਾਨ ਮਿਲ ਰਿਹਾ ਸੀ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਦੋ ਮੋਬਾਈਲ […]

Continue Reading

ਭਗਵੰਤ ਮਾਨ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਨੂੰ ਦਿੱਤੀ ਪ੍ਰਵਾਨਗੀ 

ਮੋਹਾਲੀ, 11 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਕਿ ਇਤਿਹਾਸਕ ਸਥਾਨ ਚੱਪੜਚਿੜੀ ਲਈ ਇੱਕ ਮਹੱਤਵਪੂਰਨ ਪਹੁੰਚ ਮਾਰਗ ਹੈ। ਐਸ.ਏ.ਐਸ. ਨਗਰ ਦੇ ਵਿਧਾਇਕ ਕੁਲਵੰਤ ਸਿੰਘ ਨੇ ਲੰਬੇ ਸਮੇਂ ਤੋਂ ਚੱਲੀ ਆ […]

Continue Reading