ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋਂ ਮੋਰਿੰਡਾ ਵਿਖੇ 30 ਦੇ ਬੰਦ ਸਬੰਧੀ ਕੀਤਾ ਪ੍ਰਚਾਰ 

ਸਮੂਹ ਦੁਕਾਨਦਾਰਾਂ ਤੇ ਰੇੜੀ ਫੜੀ ਵਾਲਿਆਂ ਨੂੰ ਬਜਾਰ ਬੰਦ ਰੱਖਣ ਦੀ ਕੀਤੀ ਅਪੀਲ  ਮੋਰਿੰਡਾ, 29 ਦਸੰਬਰ (ਭਟੋਆ)  ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ ‘ਤੇ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ 30 ਦਸੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ‘ਤੇ ਪੰਜਾਬ ਬੰਦ ਨੂੰ ਲੈ ਕੇ […]

Continue Reading

ਪਲਾਸਟਿਕ ਦੇ ਲਿਫ਼ਾਫ਼ੇ ਵਰਤਣ ਵਾਲੇ ਦੁਕਾਨਦਾਰਾਂ ਦੇ 12 ਕੱਟੇ ਚਾਲਾਨ, 55 ਕਿਲੋ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ

*ਸਿੰਗਲ ਯੂਜ਼ ਪਲਾਸਟਿਕ, ਪਲਾਸਟਿਕ ਕੈਰੀ ਬੈਗ ਅਤੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸ਼ਹਿਰ ਨਿਵਾਸੀ- ਐਸ.ਡੀ.ਓ ਅਮਨਦੀਪ ਸਿੰਘ* ਮਾਲੇਰਕੋਟਲਾ 29 ਦਸੰਬਰ : ਦੇਸ਼ ਕਲਿੱਕ ਬਿਓਰੋ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਨਗਰ ਕੌਂਸਲ ਮਾਲੇਰਕੋਟਲਾ ਨਾਲ ਮਿਲ ਕੇ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਿੰਗਲ ਯੂਜ਼ ਪਲਾਸਟਿਕ, ਪਲਾਸਟਿਕ ਕੈਰੀ ਬੈਗ ਤੇ ਚਾਈਨਾ ਡੋਰ ਨੂੰ ਵੇਚਣ ਵਾਲਿਆਂ ਵਿਰੁੱਧ ਇੱਕ ਸਾਂਝੀ ਚੈਕਿੰਗ ਅਤੇ ਜਾਗਰੂਕਤਾ  ਮੁਹਿੰਮ ਦਾ ਆਯੋਜਨ ਕੀਤਾ ਗਿਆ । ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਐਸ.ਡੀ.ਓ ਅਮਨਦੀਪ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ ਦੀ ਅਗਵਾਈ ਵਿੱਚ ਗਠਿਤ ਟੀਮ ਵੱਲੋਂ ਸਥਾਨਕ ਬਜ਼ਾਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 55 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਜ਼ਬਤ ਕੀਤੇ ਗਏ ਅਤੇ 12 ਚਲਾਨ ਵੀ ਕੱਟੇ ਗਏ ਅਤੇ ਦੁਕਾਨਦਾਰਾਂ ਨੂੰ ਚਾਇਨਾ ਡੋਰ ਨਾ ਵੇਚਣ ਲਈ ਵੀ ਜਾਗਰੂਕ ਕੀਤਾ ਗਿਆ।ਇਸ ਮੌਕੇ ਸੈਨੇਟਰੀ ਇੰਸਪੈਕਟਰ ਗੁਰਿੰਦਰ ਪਾਲ ਸਿੰਘ, ਸੈਨੇਟਰੀ ਸੁਪਰਵਾਈਜ਼ਰ ਪਰਮਜੀਤ ਸਿੰਘ ਸੀ.ਐਫ ਰੋਹਿਤ ਅਤੇ ਰਾਜਪਾਲ ਕੌਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਤਿਆਰ ਕੀਤੇ ਟੈਂਪਲੈਟ ਵੀ ਵੰਡੇ ਗਏ । ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਐਸ.ਡੀ.ਓ ਅਮਨਦੀਪ ਸਿੰਘ ਨੇ ਕਿਹਾ ਕਿ ਮਾਲੇਰਕੋਟਲਾ ਨੂੰ ਪਲਾਸਟਿਕ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਥਾਨਕ ਪ੍ਰਸਾਸ਼ਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਆਉਂਣ ਵਾਲੀਆਂ ਪੀੜ੍ਹੀਆਂ ਨੂੰ ਸੁਗਾਤ ਵਜੋਂ ਸਵੱਛ ਵਾਤਾਵਰਣ ਦਿੱਤਾ ਜਾ ਸਕੇ । ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਿੰਗਲ-ਯੂਜ਼ ਪਲਾਸਟਿਕ ‘ਤੇ ਨਿਰਭਰਤਾ ਨੂੰ ਘਟਾਉਣ ਲਈ ਪ੍ਰਸਾਸ਼ਨ ਦਾ ਸਹਿਯੋਗ ਦੇਣ ਦੇ ਨਾਲ ਨਾਲ ਵਾਤਾਵਰਣ ਪੱਖੀ ਬੈਗ ਦੀ ਵਰਤੋਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਆਮ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਇਹਨਾਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਜਗ੍ਹਾ ਜੂਟ ਤੇ ਕੱਪੜੇ ਦੇ ਬੈਗ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਚਾਈਨਾ ਡੋਰ ਦਾ ਭੰਡਾਰਨ ਕਰਨ ਵਾਲਿਆਂ ਤੇ ਵੇਚਣ ਵਾਲਿਆਂ ’ਤੇ ਪਾਬੰਦੀ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਹਿਲਾਂ ਹੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਹੋਏ ਹਨ । ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਦੂਸ਼ਣ-ਮੁਕਤ ਮਾਹੌਲ ਬਣਾਉਣ ਲਈ ਸਹਿਯੋਗ ਦੇਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Continue Reading

ਗੁਜਰਾਤ ਦੇ ਇੱਕ ਕੈਮੀਕਲ ਪਲਾਂਟ ‘ਚ ਗੈਸ ਲੀਕ ਹੋਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ

ਗਾਂਧੀਨਗਰ, 29 ਦਸੰਬਰ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਕੈਮੀਕਲ ਪਲਾਂਟ ਵਿੱਚ ਗੈਸ ਲੀਕ ਹੋਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਹਾਦਸਾ ਦਹੇਜ ਸਥਿਤ ਗੁਜਰਾਤ ਫਲੋਰੋਕੈਮੀਕਲਸ ਲਿਮਟਿਡ (ਜੀਐਫਐਲ) ਦੇ ਸੀਐਮਐਸ ਪਲਾਂਟ ਵਿੱਚ ਵਾਲਵ ਲੀਕ ਹੋਣ ਕਾਰਨ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਏ ਮਜ਼ਦੂਰਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ […]

Continue Reading

ਲਾਰੈਂਸ ਇੰਟਰਵਿਊ ਮਾਮਲਾ : ਪੰਜਾਬ ਸਰਕਾਰ ਨੇ DSP ਨੂੰ ਬਰਖਾਸਤ ਕਰਨ ਲਈ ਫਾਈਲ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜੀ

ਚੰਡੀਗੜ੍ਹ, 29 ਦਸੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਿਰਾਸਤੀ ਇੰਟਰਵਿਊ ਸਬੰਧੀ ਫ਼ਾਈਲ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜ ਦਿੱਤੀ ਹੈ। ਜਿਸ ਨੂੰ ਉਸਨੇ ਸਵੀਕਾਰ ਕਰ ਲਿਆ ਹੈ। ਰਿਪੋਰਟ ਵਿੱਚ ਪੰਜਾਬ ਪੁਲੀਸ ਦੇ ਡੀਐਸਪੀ ਗੁਰਸ਼ੇਰ ਸਿੰਘ ਨੂੰ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਸੂਬਾ ਸਰਕਾਰ ਨੇ ਹਾਈ ਕੋਰਟ […]

Continue Reading

ਡੱਲੇਵਾਲ, ਮਰਨ ਵਰਤ ਤੇ ਕਿਸਾਨਾਂ ਦੇ ਸਾਂਝੇ ਪਲੇਟਫਾਰਮ ਦੀ ਲੋੜ

ਸੁਖਦੇਵ ਸਿੰਘ ਪਟਵਾਰੀ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ 2024 ਤੋਂ ਮਰਨ ਵਰਤ ‘ਤੇ ਬੈਠੇ ਹਨ। ਅੱਜ ਉਨ੍ਹਾਂ ਦੇ ਵਰਤ ਦਾ 34ਵਾਂ ਦਿਨ ਹੈ। ਜਿਉਂ ਜਿਉਂ ਦਿਨ ਗੁਜ਼ਰਦਾ ਹੈ, ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵਿੱਚ ਬੇਚੈਨੀ ਵੱਧਦੀ ਜਾ ਰਹੀ ਹੈ। ਇਸ ਦੇ ਕਈ ਕਾਰਨ ਹਨ। ਮੋਦੀ ਸਰਕਾਰ ਲਈ ਹੁਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਐਤਵਾਰ, ੧੫ ਪੋਹ (ਸੰਮਤ ੫੫੬ ਨਾਨਕਸ਼ਾਹੀ) 29-12-2024 ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ […]

Continue Reading

CM ਮਾਨ ਵੱਲੋਂ ਬਠਿੰਡਾ ਬੱਸ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ 3-3 ਲੱਖ ਸਹਾਇਤਾ ਰਾਸ਼ੀ ਦਾ ਐਲਾਨ

ਚੰਡੀਗੜ੍ਹ: 28 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਭਿਆਨਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ […]

Continue Reading

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਹੁਣ 30 ਦੀ ਬਜਾਏ 31 ਦਸੰਬਰ ਨੂੰ ਹੋਵੇਗੀ

ਅੰਮ੍ਰਿਤਸਰ, 28 ਦਸੰਬਰ: ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 31 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਫੈਸਲਾ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸਮਰਥਨ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ 31 ਦਸੰਬਰ ਨੂੰ ਹੋਣ […]

Continue Reading

ASI ਨਰਿੰਦਰ ਸਿੰਘ ਸੋਲਖੀਆਂ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਫਤਿਹਗੜ੍ਹ ਸਾਹਿਬ ,28, ਦਸੰਬਰ (ਮਲਾਗਰ ਖਮਾਣੋਂ) ਪੰਜਾਬ ਪੂਲੀਸ ਬਲਾਕ ਅਮਲੋਹ ਵਿਖੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ASI ਨਰਿੰਦਰ ਸਿੰਘ ਸੋਲਖੀਆਂ ਦੀ 20 ਦਸੰਬਰ ਨੂੰ ਅਚਾਨਕ ਮੌਤ ਹੋ ਗਈ ਸੀ। ਇਹਨਾਂ ਦੀ ਸੇਵਾ ਮੁਕਤੀ ਹੋਣ ਵਿੱਚ ਲਗਭਗ ਪੰਜ ਸਾਲ ਰਹਿੰਦੇ ਸਨ। ਨਰਿੰਦਰ ਸਿੰਘ ਦੀ 2018 ਵਿੱਚ ਏਐਸਆਈ ਵਜੋਂ ਪ੍ਰਮੋਸ਼ਨ ਹੋਈ ਸੀ। ਇਸ ਤੋਂ ਪਹਿਲਾਂ  ਲੰਮਾਂ ਸਮਾਂ […]

Continue Reading

ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਕਿਹਾ, ਦੇਸ਼ ਇੱਕ ਮਹਾਨ ਨੇਤਾ ਤੋਂ ਵਾਂਝਾ ਹੋਇਆ ਚੰਡੀਗੜ੍ਹ, 27 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ. ਸੰਧਵਾਂ ਨੇ […]

Continue Reading