ਮੋਹਾਲੀ : ਗੱਡੀ ਦੀ ਸਨਰੂਫ ਤੋਂ ਬਾਹਰ ਨਿਕਲ ਕੇ ਹੁੱਲੜਬਾਜ਼ੀ ਕਰਨੀ ਪਈ ਮਹਿੰਗੀ, 7 ਹਜ਼ਾਰ ਦਾ ਹੋਇਆ ਜ਼ੁਰਮਾਨਾ

ਮੋਹਾਲੀ, 3 ਨਵੰਬਰ, ਦੇਸ਼ ਕਲਿਕ ਬਿਊਰੋ :ਡੇਰਾਬੱਸੀ ਟ੍ਰੈਫਿਕ ਪੁਲਿਸ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ‘ਤੇ ਸਨਰੂਫ ਤੋਂ ਬਾਹਰ ਨਿਕਲ ਕੇ ਹੁੱਲੜਬਾਜ਼ੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਪੁਲਿਸ ਨੇ ਇੱਕ ਕਾਰ ਮਾਲਕ ਨੂੰ 7,000 ਰੁਪਏ ਦਾ ਔਨਲਾਈਨ ਚਲਾਨ ਜਾਰੀ ਕੀਤਾ ਹੈ।ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੁਝ ਨੌਜਵਾਨ ਅਤੇ ਔਰਤਾਂ ਚੰਡੀਗੜ੍ਹ ਤੋਂ ਅੰਬਾਲਾ ਜਾ ਰਹੀ ਇੱਕ […]

Continue Reading

ਮੈਕਸੀਕੋ: ਸੁਪਰਮਾਰਕੀਟ ਵਿੱਚ ਧਮਾਕਾ; ਬੱਚਿਆਂ ਸਮੇਤ 23 ਲੋਕਾਂ ਦੀ ਮੌਤ

ਨਵੀਂ ਦਿੱਲੀ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਮੈਕਸੀਕੋ ਦੇ ਸੋਨੋਰਾ ਰਾਜ ਦੇ ਹਰਮੋਸਿਲੋ ਵਿੱਚ ਵਾਲਡੋਸ ਸੁਪਰਮਾਰਕੀਟ ਵਿੱਚ ਸ਼ਨੀਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ। ਇਸ ਹਾਦਸੇ ਵਿੱਚ ਕਈ ਬੱਚਿਆਂ ਸਮੇਤ ਘੱਟੋ-ਘੱਟ 23 ਲੋਕ ਮਾਰੇ ਗਏ। ਗਿਆਰਾਂ ਹੋਰ ਜ਼ਖਮੀ ਹੋਏ ਹਨ ਅਤੇ ਹਰਮੋਸਿਲੋ ਦੇ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਇਹ ਧਮਾਕਾ ਸ਼ਨੀਵਾਰ ਨੂੰ ਸਥਾਨਕ ਸਮੇਂ ਅਨੁਸਾਰ […]

Continue Reading

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ – ਮੋਹਿੰਦਰ ਭਗਤ

ਚੰਡੀਗੜ੍ਹ, 31 ਅਕਤੂਬਰ : ਦੇਸ਼ ਕਲਿੱਕ ਬਿਊਰੋ : ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਿਲ ਸਕੱਤਰੇਤ ਵਿਖੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਲੂਧਿਆਣਾ ਵਿਖੇ ਸਥਿੱਤ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਮੰਤਰੀ ਨੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ […]

Continue Reading

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ CM ਮਾਨ ਅਤੇ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਪਟਿਆਲਾ, 30 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ […]

Continue Reading

ਜਸਵੀਰ ਸਿੰਘ ਗੜ੍ਹੀ ਵਲੋਂ ਡੀ.ਜੀ.ਪੀ. ਗੌਰਵ ਯਾਦਵ ਨਾਲ ਮੁਲਾਕਾਤ

ਚੰਡੀਗੜ੍ਹ, 30 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦੇ ਪੁਲਿਸ ਮੁਖੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ […]

Continue Reading

ਬਠਿੰਡਾ ਦੀ ਅਦਾਲਤ ਵਿੱਚ ਅੱਜ ਪੇਸ਼ ਹੋਵੇਗੀ ਕੰਗਨਾ ਰਣੌਤ

ਬਠਿੰਡਾ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : 2021 ਦੇ ਕਿਸਾਨ ਅੰਦੋਲਨ ਮੌਕੇ ਬਜ਼ੁਰਗ ਕਿਸਾਨ ਮਹਿਲਾ ਉਤੇ ਟਿੱਪਣੀ ਕਰਨ ਦੇ ਮਾਮਲੇ ਵਿੱਚ ਆਦਾਕਾਰ ਤੇ ਐਮਪੀ ਕੰਗਨਾ ਰਣੌਤ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਵੇਗੀ। ਅਦਾਲਤ ਨੇ ਪਹਿਲਾਂ ਕਈ ਵਾਰ ਕੰਗਨਾ ਨੂੰ ਸੰਮਨ ਜਾਰੀ ਕੀਤੇ, ਪ੍ਰੰਤੂ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਕੰਗਨਾ ਦੇ ਵਕੀਲ ਨੇ ਵੀਡੀਓ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 239ਵੇਂ ਦਿਨ ਪੰਜਾਬ ਪੁਲਿਸ ਵੱਲੋਂ 66 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 30 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 26 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 239ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਬੰਦ ਨਹੀਂ ਚੰਡੀਗੜ੍ਹ ਹੋਵੇਗਾ ਏਅਰਪੋਰਟ: ਮੈਂਟੇਨੇਂਸ ਦੇ ਕੰਮ ਦੌਰਾਨ ਵੀ ਚੱਲਣਗੀਆਂ ਫਲਾਈਟਾਂ

ਚੰਡੀਗੜ੍ਹ, 24 ਅਕਤੂਬਰ: ਦੇਸ਼ ਕਲਿੱਕ ਬਿਊਰੋ : ਚੰਡੀਗੜ੍ਹ ਹਵਾਈ ਅੱਡੇ ‘ਤੇ ਰਨਵੇਅ ‘ਤੇ ਰੱਖ-ਰਖਾਅ ਦਾ ਕੰਮ 26 ਅਕਤੂਬਰ ਤੋਂ 18 ਨਵੰਬਰ ਤੱਕ ਜਾਰੀ ਰਹੇਗਾ। ਹਾਲਾਂਕਿ, ਇਸ ਸਮੇਂ ਦੌਰਾਨ ਹਵਾਈ ਅੱਡਾ ਪੂਰੀ ਤਰ੍ਹਾਂ ਬੰਦ ਨਹੀਂ ਰਹੇਗਾ। ਰੱਖ-ਰਖਾਅ ਦੇ ਕੰਮ ਦੇ ਨਾਲ-ਨਾਲ ਉਡਾਣਾਂ ਵੀ ਚੱਲਣਗੀਆਂ। ਹਵਾਈ ਅੱਡਾ 6 ਨਵੰਬਰ ਤੱਕ ਰੋਜ਼ਾਨਾ ਸੱਤ ਘੰਟੇ ਚੱਲੇਗਾ। ਉਸ ਤੋਂ ਬਾਅਦ, […]

Continue Reading

ਅਦਾਲਤ ਵੱਲੋਂ ਗੂਗਲ ਤੇ ਫੇਸਬੁੱਕ ਨੂੰ ਮੁੱਖ ਮੰਤਰੀ ਮਾਨ ਦੀਆਂ ਫਰਜ਼ੀ ਵੀਡੀਓ 24 ਘੰਟੇ ’ਚ ਹਟਾਉਣ ਦੇ ਹੁਕਮ

ਮੋਹਾਲੀ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਫਰਜ਼ੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਵਾਇਰਲ ਕਰਨ ਦੇ ਮਾਮਲੇ ਵਿੱਚ ਅਦਾਲਤ ਵੱਲੋਂ 24 ਘੰਟਿਆਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਫਰਜ਼ੀ ਵੀਡੀਓ ਵਾਇਰਲ ਮਾਮਲੇ ਵਿੱਚ ਮੋਹਾਲੀ ਅਦਾਲਤ ਨੇ ਫੇਸਬੁੱਕ ਨੂੰ 24 ਘੰਟੇ ਵਿੱਚ ਇੰਤਰਾਜਯੋਗ ਪੋਸਟ ਹਟਾਉਣ ਦੇ ਹੁਕਮ […]

Continue Reading

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

ਚੰਡੀਗੜ੍ਹ, 21 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸੂਬੇ ਦੇ ਨੌਜਵਾਨਾਂ ਵਿੱਚ ਸੱਚਾਈ ਦੇ ਮਾਰਗ ‘ਤੇ ਚੱਲਣ, ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀਆਂ ਕਦਰਾਂ-ਕੀਮਤਾਂ ਭਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ (ਵੀ.ਸੀਜ਼.) ਅਤੇ ਕਾਲਜ ਪ੍ਰਿੰਸੀਪਲਾਂ, ਜਿਨ੍ਹਾਂ ਵਿੱਚ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸੰਸਥਾਵਾਂ ਵੀ ਸ਼ਾਮਲ ਹਨ, ਨੂੰ ਨੌਵੇਂ […]

Continue Reading