ਪੰਜਾਬ ‘ਚ ਠੰਢ ਹੋਈ ਜਾਨਲੇਵਾ, ਇਕ ਵਿਅਕਤੀ ਦੀ ਮੌਤ

ਜਲੰਧਰ, 4 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਠੰਢ ਨੇ ਗੰਭੀਰ ਰੂਪ ਧਾਰਨ ਕਰ ਲਿਆ ਹੈ। ਜਿਸ ਕਾਰਨ ਪਸ਼ੂ-ਪੰਛੀਆਂ ਨੂੰ ਹੀ ਨਹੀਂ ਸਗੋਂ ਮਨੁੱਖਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ ‘ਚ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਕੜਾਕੇ ਦੀ ਠੰਡ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸ਼ਨਿਚਰਵਾਰ, ੨੧ ਪੋਹ (ਸੰਮਤ ੫੫੬ ਨਾਨਕਸ਼ਾਹੀ) 04-01-2025 ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ […]

Continue Reading

ਆਰ.ਐਮ.ਪੀ.ਆਈ. ਦੇ ਸੱਦੇ ‘ਤੇ 48 ਥਾਵਾਂ ‘ਤੇ ਫੂਕੇ ਗਏ ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ

-‘ਸੰਵਿਧਾਨ ਬਚਾਉ ਮੋਦੀ ਹਟਾਉ’ ਦਿਵਸ ਮਨਾਉਣ ਦੇ ਸੱਦੇ ਪ੍ਰਤੀ ਲੋਕਾਂ ਨੇ ਭਰਿਆ ਭਰਵਾਂ ਹੁੰਗਾਰਾ  ਦਲਜੀਤ ਕੌਰ  ਚੰਡੀਗੜ੍ਹ/ਜਲੰਧਰ, 03 ਜਨਵਰੀ, 2025: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਨੇ ਪਾਰਟੀ ਦੇ ਸੱਦੇ ‘ਤੇ 48 ਥਾਵਾਂ ‘ਤੇ ਭਰਵੇਂ ਇਕੱਠ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ […]

Continue Reading

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਬੰਪਰ ਰਾਜ ਦੇ ਵਿਕਾਸ ਵਿੱਚ ਯੋਗਦਾਨ ਪਾਉਂਦੇ ਹੋਏ ਵੱਡੇ ਇਨਾਮ ਜਿੱਤਣ ਦੇ ਰੋਮਾਂਚਕ ਮੌਕੇ ਦੀ ਕਰਦਾ ਹੈ ਪੇਸ਼ਕਸ਼ ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਲੋਹੜੀ ਮੱਕਰ ਸੰਕ੍ਰਾਂਤੀ ਬੰਪਰ ਲਾਟਰੀ 2025 ਲਈ ਇਨਾਮੀ ਰਾਸ਼ੀ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ, ਜੋ ਕਿ ਹੁਣ ਕੁੱਲ […]

Continue Reading

ਮਲੋਟ ਵਿਖੇ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀ ਬੱਸ ਖਾਈ ‘ਚ ਡਿੱਗੀ, 7 ਲੋਕ ਜ਼ਖਮੀ

ਮਲੋਟ, 3 ਜਨਵਰੀ, ਦੇਸ਼ ਕਲਿਕ ਬਿਊਰੋ :ਮੁਕਤਸਰ ਦੇ ਮਲੋਟ ‘ਚ ਸੰਘਣੀ ਧੁੰਦ ਕਾਰਨ ਇਕ ਨਿੱਜੀ ਬੱਸ 10 ਫੁੱਟ ਡੂੰਘੀ ਖਾਈ ‘ਚ ਪਲਟ ਗਈ। ਹਾਦਸੇ ਵਿੱਚ ਡਰਾਈਵਰ ਅਤੇ ਦੋ ਔਰਤਾਂ ਸਮੇਤ 7 ਸਵਾਰੀਆਂ ਜ਼ਖ਼ਮੀ ਹੋ ਗਈਆਂ। ਇਹ ਹਾਦਸਾ ਗੰਨੇ ਨਾਲ ਭਰੀ ਟਰਾਲੀ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ।ਇਹ ਹਾਦਸਾ ਮਲੋਟ-ਅਬੋਹਰ ਰੋਡ ‘ਤੇ ਸਥਿਤ ਪਿੰਡ ਕਰਮਗੜ੍ਹ ਨੇੜੇ […]

Continue Reading

ਜ਼ਿਲ੍ਹਾ ਪੱਧਰੀ ਆਨਲਾਈਨ ਇਲੈਕਸ਼ਨ ਕੁਇਜ਼ ਮੁਕਾਬਲਾ 19 ਜਨਵਰੀ ਨੂੰ

ਬਠਿੰਡਾ, 3 ਜਨਵਰੀ : ਦੇਸ਼ ਕਲਿੱਕ ਬਿਓਰੋ ਭਾਰਤੀ ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਰਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਜੋ ਕਿ 25 ਜਨਵਰੀ 2025 ਨੂੰ ਸਮਰਪਿਤ ਪੰਜਾਬ “ਇਲੈਕਸ਼ਨ ਕੁਇਜ਼-2025” ਤਹਿਤ ਮੁਕਾਬਲੇ ਆਨਲਾਈਨ […]

Continue Reading

ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਲਈ ਹਾਈਕੋਰਟ ਦਾ ਅਹਿਮ ਫੈਸਲਾ

ਚੰਡੀਗੜ੍ਹ: 3 ਜਨਵਰੀ, ਦੇਸ਼ ਕਲਿੱਕ ਬਿਓਰੋਪ੍ਰੇਮ ਵਿਆਹ ਕਰਵਾਉਣ ਵਾਲੇ ਜੋੜੇ ਅਕਸਰ ਹੀ ਆਪਣੇ ਪਰਿਵਾਰਾਂ ਤੋਂ ਸੁਰੱਖਿਆ ਲਈ ਅਦਾਲਤ ਦਾ ਰੁਖ ਕਰਦੇ ਹਨ। ਇਸ ਕਾਰਨ ਹਾਈਕੋਰਟ ਵਿੱਚ ਕੇਸਾਂ ਦੀ ਗਿਣਤੀ ਵਿੱਚ ਬਹੁਤ ਵਾਧਾ ਹੋ ਰਿਹਾ ਹੈ। ਅਜਿਹੇ ਕੇਸਾਂ ਦੇ ਵਾਧੇ ਨੂੰ ਮੁੱਖ ਰੱਖਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਘਰੋਂ ਭੱਜੇ […]

Continue Reading

ਪੰਜਾਬ ‘ਚ ਸਰਕਾਰੀ ਬੱਸਾਂ ਤਿੰਨ ਦਿਨ ਰਹਿਣਗੀਆਂ ਬੰਦ

ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿਕ ਬਿਊਰੋ :ਸੂਬੇ ਵਿੱਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਹੋਣ ਵਾਲੀ ਹੈ। ਪੀਆਰਟੀਸੀ ਅਤੇ ਪਨਬੱਸ ਦੀਆਂ ਬੱਸਾਂ 6, 7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ।ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ।ਇਸ ਕਾਰਨ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਹੋਈ Zero, ਉਡਾਣਾਂ ਪ੍ਰਭਾਵਿਤ

ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਚੰਡੀਗੜ੍ਹ ‘ਚ ਅੱਜ ਵੀ ਧੁੰਦ ਦਾ ਕਹਿਰ ਜਾਰੀ ਹੈ। ਅੰਮ੍ਰਿਤਸਰ ‘ਚ ਰਾਤ 10 ਵਜੇ ਤੋਂ ਬਾਅਦ ਵਿਜ਼ੀਬਿਲਟੀ ਜ਼ੀਰੋ ‘ਤੇ ਪਹੁੰਚ ਗਈ ਹੈ। ਹਾਲਾਤ ਇਹ ਹਨ ਕਿ ਰਾਤ 10 ਵਜੇ ਤੋਂ ਬਾਅਦ ਕੋਈ ਵੀ ਫਲਾਈਟ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਹੀਂ ਉਤਰੀ ਹੈ। ਰਾਤ 10.15 […]

Continue Reading

ਹਲਕਾ ਵਿਧਾਇਕ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਚੈੱਕ

ਮੋਰਿੰਡਾ, 2 ਜਨਵਰੀ (ਭਟੋਆ)  ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਬੀਡੀਪੀਓ ਦਫਤਰ ਮੋਰਿੰਡਾ ਵਿਖੇ ਹਲਕੇ ਦੇ  ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 15 ਲੱਖ ਰੁਪਏ ਦੇੇ ਚੈੱਕ ਵੰਡੇ ਗਏ ।ਇਸ ਮੌਕੇ ਉਹਨਾਂ ਦੇ ਨਾਲ ਬੀਡੀਪੀਓ ਮੋਰਿੰਡਾ ਹਰਕੀਤ ਸਿੰਘ, ਸੀਨੀਅਰ ਆਗੂ ਬੀਰ ਦਵਿੰਦਰ ਸਿੰਘ ਬੱਲਾਂ ਅਤੇ ਸਿਆਸੀ ਸਲਾਹਕਾਰ ਜਗਤਾਰ ਸਿੰਘ ਘੜੂੰਆਂ ਵੀ ਹਾਜ਼ਰ ਸਨ।  […]

Continue Reading