ਵੱਡੇ ਸਾਹਿਬਜ਼ਾਦਿਆਂ ਤੇ 40 ਸ਼ਹੀਦ ਸਿੰਘਾਂ ਦੀ ਯਾਦ ਵਿੱਚ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਕੱਲ੍ਹ ਤੋਂ

450 ਪੁਲਿਸ ਮੁਲਾਜ਼ਮ, 50 ਸੀਸੀਟੀਵੀ ਕੈਮਰੇ ਤਿੱਖੀ ਨਜ਼ਰ ਰੱਖਣਗੇ ਐਸ.ਪੀ., ਡੀ.ਐਸ.ਪੀ ਸਮੇਤ ਲੈਡਜ ਪੁਲਿਸ ਤਾਇਨਾਤ ਕੀਤੀ ਜਾਵੇਗੀ  ਮੋਰਿੰਡਾ  19 ਦਸੰਬਰ ਭਟੋਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਅਤੇ 40 ਸ਼ਹੀਦ ਸਿੰਘਾਂ ਦੀ ਯਾਦ ਵਿੱਚ ਅੱਜ ਤੋਂ ਚਮਕੌਰ ਸਾਹਿਬ ਵਿਖੇ 3 ਰੋਜ਼ਾ ਸ਼ਹੀਦੀ ਜੋੜ ਮੇਲ ਸ਼ੁਰੂ ਹੋ ਰਿਹਾ ਹੈ […]

Continue Reading

ਨੈਸ਼ਨਲ ਐਸੋਸੀਏਸ਼ਨ ਸਾਫਟਵੇਅਰ ਕੰਪਨੀਆਂ ਵੱਲੋ ਮੁਫਤ ਸਕਿੱਲ ਕੋਰਸ ਕਰਵਾਏ ਜਾਣਗੇ-ਓਜਸਵੀ

ਫਰੀਦਕੋਟ: 19 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦੇ ਪ੍ਰਾਰਥੀਆਂ ਨੂੰ ਨੌਕਰੀ ਦੇਣ ਅਤੇ ਹੁਨਰ ਵਿੱਚ ਵਾਧਾ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮਕਸਦ ਨੂੰ ਪੂਰਾ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਤਹਿਤ ਨੈਸ਼ਨਲ ਐਸੋਸੀਏਸ਼ਨ ਸਾਫਟਵੇਅਰ ਅਤੇ ਸੇਵਾ ਕੰਪਨੀਆਂ ਦੇ (ਨਾਸਕੌਮ) ਨਾਲ ਸਮਝੌਤਾ ਹੋਇਆ ਹੈ। ਜਿਸ ਦੇ ਤਹਿਤ […]

Continue Reading

ਬਟਾਲਾ: ਕਾਂਗਰਸ ਨੇ ਅਮਿਤ ਸ਼ਾਹ ਦਾ ਪੁਤਲਾ ਫੂਕ ਕੀਤਾ ਰੋਸ ਪ੍ਰਦਰਸ਼ਨ

ਮਾਮਲਾ ਭੀਮ ਰਾਓ ਅੰਬੇਦਕਰ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਦਾ ਬਟਾਲਾ: 19 ਦਸੰਬਰ, ਨਰੇਸ਼ ਕੁਮਾਰ ਬਟਾਲਾ ਦੇ ਗਾਂਧੀ ਚੌਂਕ ਵਿੱਚ ਕਾਂਗਰਸ ਦੇ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਦੀ ਅਗੁਵਾਹੀ ਹੇਠ ਬਟਾਲਾ ਕਾਂਗਰਸ ਵਲੋਂ ਭਾਜਪਾ ਦੇ ਅਮਿਤ ਸ਼ਾਹ ਦੇ ਖਿਲਾਫ ਰੋਸ ਮਾਰਚ ਕਰਦੇ ਹੋਏ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ ਇਸ ਮੌਕੇ ਕੇਂਦਰ ਸਰਕਾਰ ਦੇ ਖਿਲਾਫ […]

Continue Reading

ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ SGPC ਵੱਲੋਂ ਵੱਡਾ ਫੈਸਲਾ, ਚਾਰਜ ਲਿਆ ਵਾਪਸ

ਅੰਮ੍ਰਿਤਸਰ, 19 ਦਸੰਬਰ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ। ਮਿਲੀ ਜਾਣਕਾਰੀ […]

Continue Reading

ਪੰਜਾਬ ਦੀ ਇੱਕ ਪੁਲਿਸ ਚੌਕੀ ‘ਤੇ ਗ੍ਰੇਨੇਡ ਹਮਲਾ, ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਲਈ ਜਿੰਮੇਵਾਰੀ

ਗੁਰਦਾਸਪੁਰ, 19 ਦਸੰਬਰ, ਨਰੇਸ਼ ਕੁਮਾਰ :ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਗੁਰਦਾਸਪੁਰ ‘ਚ ਗ੍ਰੇਨੇਡ ਹਮਲਾ ਹੋਇਆ ਹੈ। ਇਹ ਧਮਾਕਾ ਕਲਾਨੌਰ ਕਸਬੇ ਦੀ ਬਖਸ਼ੀਵਾਲ ਚੌਕੀ ਵਿੱਚ ਹੋਇਆ ਹੈ। ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ […]

Continue Reading

ਆਸਾਰਾਮ ਨੂੰ ਇਲਾਜ ਲਈ ਹਾਈਕੋਰਟ ਵੱਲੋਂ 17 ਦਿਨ ਦੀ ਪੈਰੋਲ

ਜੈਪੁਰ: 19 ਦਸੰਬਰ, ਦੇਸ਼ ਕਲਿੱਕ ਬਿਓਰੋਨਾਬਾਲਗ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਹੇਠ ਜੋਧਪੁਰ ਦੀ ਕੇਂਦਰੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਇਲਾਜ ਲਈ ਰਾਜਸਥਾਨ ਹਾਈ ਕੋਰਟ ਵੱਲੋਂ 17 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਆਸਾਰਾਮ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੁਣੇ ਭੇਜ ਦਿੱਤਾ ਗਿਆ ਹੈ। ਪੁਣੇ ਦੇ ਆਯੁਰਵੈਦਿਕ ਹਸਪਤਾਲ […]

Continue Reading

ਪੰਜਾਬ ਦੇ ਇੱਕ ਜ਼ਿਲੇ ਦੇ ਸਕੂਲਾਂ ‘ਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ

ਰੂਪਨਗਰ: 19 ਦਸੰਬਰ, ਦੇਸ਼ ਕਲਿੱਕ ਬਿਓਰੋਸ਼ਹੀਦੀ ਜੋੜ ਮੇਲ ਦੇ ਚੱਲਦਿਆਂ ਰੂਪਨਗਰ ਜ਼ਿਲ੍ਹੇ ਵਿੱਚ 2 ਦਿਨ ਦੀ ਛੁੱਟੀ ਦਾ ਐਲਾਨ ਹੋ ਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਲਾਨਾ ਸ਼ਹੀਦੀ ਜੋੜ ਮੇਲੇ ਦੌਰਾਨ ਸ਼੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਵਿੱਚ ਸਕੂਲਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ 20 ਅਤੇ 21 ਦਸੰਬਰ ਨੂੰ ਲਾਗੂ ਹੋਵੇਗੀ।ਇਹ […]

Continue Reading

ਭਾਕਿਯੂ ਏਕਤਾ-ਡਕੌਂਦਾ ਨੇ ਖੇਤੀ ਮੰਡੀ ਨੀਤੀ ਖਰੜੇ ਅਤੇ ਕਿਸਾਨਾਂ ਤੇ ਜ਼ਬਰ ਖ਼ਿਲਾਫ਼ ਕੀਤਾ ਰੇਲਾਂ ਦਾ ਚੱਕਾ ਜਾਮ 

ਕੇਂਦਰ ਸਰਕਾਰ ਖੇਤੀ ਮੰਡੀਆਂ ਦੇ ਨਿੱਜੀਕਰਨ ਦੀਆਂ ਸਾਜਿਸ਼ਾਂ ਬੰਦ ਕਰੇ: ਮਨਜੀਤ ਧਨੇਰ, ਗੁਰਦੀਪ ਰਾਮਪੁਰਾ  ਕਿਸਾਨਾਂ ਤੇ ਜਬਰ ਕਰਨਾ ਅਤੇ ਦਿੱਲੀ ਜਾਣ ਤੋਂ ਰੋਕਣਾ ਜਮਹੂਰੀ ਹੱਕਾਂ ਦੀ ਉਲੰਘਣਾ: ਹਰਨੇਕ ਮਹਿਮਾ ਦਲਜੀਤ ਕੌਰ  ਬਰਨਾਲਾ, 18 ਦਸੰਬਰ, 2024: ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਨੇ ਪੰਜਾਬ ਵਿੱਚ ਕਈ ਥਾਵਾਂ ਮਾਨਸਾ ਜ਼ਿਲ੍ਹੇ ਅੰਦਰ […]

Continue Reading

ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਭਰ ‘ਚ ਮੋਟਰਸਾਈਕਲ ਮਾਰਚਾਂ ਰਾਹੀਂ ਕਿਸਾਨਾਂ ਦੇ ਰੇਲ ਜਾਮ ਦੀ ਤਾਲਮੇਲਵੀਂ ਹਮਾਇਤ

ਦਲਜੀਤ ਕੌਰ  ਚੰਡੀਗੜ੍ਹ, 18 ਦਸੰਬਰ, 2024: ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 18 ਜ਼ਿਲ੍ਹਿਆਂ ਦੇ 62 ਬਲਾਕਾਂ ਦੇ 1300 ਤੋਂ ਵੱਧ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ। ਸਾਂਝੇ ਪ੍ਰੈਸ ਰਿਲੀਜ਼ ਰਾਹੀਂ ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਮੋਟਰਸਾਈਕਲ ਮਾਰਚਾਂ ਵਿੱਚ ਕੁੱਲ ਮਿਲਾ […]

Continue Reading

ਠੰਢ ਵਧਣ ਕਾਰਨ ਤਣੇ ਦੀ ਗੁਲਾਬੀ ਸੁੰਡੀ ਦਾ ਕਣਕ ਦੀ ਫ਼ਸਲ ਉੱਪਰ ਪ੍ਰਭਾਵ ਘਟਿਆ: ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ 18 ਦਸੰਬਰ 2024, ਦੇਸ਼ ਕਲਿੱਕ ਬਿਓਰੋ           ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦਸੰਬਰ ਮਹੀਨੇ ਵਿਚ ਤਾਪਮਾਨ ਵੱਧ ਹੋਣ ਕਾਰਨ ਤਣੇ ਦੀ ਗੁਲਾਬੀ ਸੁੰਡੀ ਕਣਕ ਦੀ ਫ਼ਸਲ ਦਾ ਨੁਕਸਾਨ ਕਰ ਰਹੀ ਹੈ,  ਪਰ ਹੁਣ ਮੌਸਮ ਵਿਚ ਆਈ ਤਬਦੀਲੀ ਕਾਰਨ ਸਰਦੀ ਵਧਣ ਦੇ ਨਾਲ ਸੁੰਡੀ ਸੁਸਤ ਹਾਲਤ ਵਿੱਚ ਜਾਣ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ ਘਟ ਜਾਵੇਗਾ।  ਬਲਾਕ ਫ਼ਰੀਦਕੋਟ ਦੇ ਵੱਖ […]

Continue Reading