‘ਯੁੱਧ ਨਸ਼ਿਆਂ ਵਿਰੁੱਧ’: 36ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ ਬਰਾਮਦ

ਚੰਡੀਗੜ੍ਹ, 5 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, ਦੇ 36ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 6020 ਡਰੱਗ ਮਨੀ […]

Continue Reading

ਡੀ ਸੀ ਨੇ ਮੋਹਾਲੀ ਸ਼ਹਿਰ ਦੀਆਂ ਸੜਕਾਂ ਤੋਂ ਟ੍ਰੈਫਿਕ ਦਾ ਭੀੜ-ਭੜੱਕਾ ਘਟਾਉਣ ਅਤੇ ਨਿਯਮਿਤ ਕਰਨ ਦੀ ਯੋਜਨਾ ‘ਤੇ ਸਮੇਂ ਸਿਰ ਕੰਮ ਕਰਨ ਲਈ ਜ਼ੋਰ ਦਿੱਤਾ

ਮੋਹਾਲੀ, 5 ਅਪ੍ਰੈਲ, 2025: ਦੇਸ਼ ਕਲਿੱਕ ਬਿਓਰੋ ਮੋਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮੋਹਾਲੀ ਦੀਆਂ ਸੜਕਾਂ, ਖਾਸ ਕਰਕੇ ਏਅਰਪੋਰਟ ਰੋਡ ‘ਤੇ ਟ੍ਰੈਫਿਕ ਦਾ ਭੀੜ-ਭੜੱਕਾ ਘਟਾਉਣ ਅਤੇ ਨਿਯਮਿਤ ਕਰਨ ਦੀ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ, ਰੋਜ਼ਾਨਾ ਇਸ ਰੂਟ ‘ਤੇ ਚੱਲਣ ਵਾਲੇ ਯਾਤਰੀਆਂ ਨੂੰ ਕੁਝ ਰਾਹਤ ਦੇਣ ਲਈ ਯੋਜਨਾ ‘ਤੇ ਸਮੇਂ ਸਿਰ ਕੰਮ ਕਰਨ […]

Continue Reading

‘ਮੋਰਚੇ’ ਵੱਲੋਂ ਆਦਰਸ਼ ਸਕੂਲ ਦੇ ਅਧਿਆਪਕਾਂ, ਮਾਪਿਆਂ ਅਤੇ ਕਿਸਾਨਾਂ ਤੇ ਕੀਤੇ ਅੰਨ੍ਹੇ ਤਸ਼ੱਦਦ ਦੀ ਸਖ਼ਤ ਨਿਖ਼ੇਧੀ

ਬਠਿੰਡਾ: 05 ਅਪ੍ਰੈਲ 2025, ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ, ਪਵਨਦੀਪ ਸਿੰਘ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਗਗਨ,ਸੁਰਿੰਦਰ ਕੁਮਾਰ ਅਤੇ ਜਗਸੀਰ ਸਿੰਘ ਭੰਗੂ ਨੇ ਪੰਜਾਬ ਦੀ ‘ਆਪ ਸਰਕਾਰ’ ਵੱਲੋਂ ਆਦਰਸ਼ ਸਕੂਲ ਚਾਉਕੇ ਦੇ ਅਧਿਆਪਕਾਂ,ਮਾਪਿਆਂ ਅਤੇ ਕਿਸਾਨਾਂ ਤੇ ਕਰਵਾਏ ਅੰਨ੍ਹੇ ਤਸ਼ੱਦਦ ਅਤੇ ਸੰਘਰਸ਼ਸੀਲ […]

Continue Reading

ਪੰਜਾਬ ਦੇ 17 ਕਾਲਜਾਂ ਨੂੰ ਮਿਲੇ ਨਵੇਂ ਪ੍ਰਿੰਸੀਪਲ

ਚੰਡੀਗੜ੍ਹ: 5 ਅਪ੍ਰੈਲ, ਜਸਵੀਰ ਗੋਸਲ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਤਰੱਕੀ ਉਪਰੰਤ 17 ਪ੍ਰਿੰਸੀਪਲਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

Continue Reading

ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਨ ਵਾਲੀ ਪੰਜਾਬ ਪੁਲਿਸ ਦੀ ਫਰਜੀ ਇੰਸਪੈਕਟਰ ਗ੍ਰਿਫ਼ਤਾਰ

ਅੰਮ੍ਰਿਤਸਰ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਜਾਅਲੀ ਪੁਲਿਸ ਇੰਸਪੈਕਟਰ ਬਣ ਕੇ ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਨ ਵਾਲੀ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਫੜੀ ਗਈ ਔਰਤ ਦੀ ਪਛਾਣ ਰਣਜੀਤ ਕੌਰ ਵਜੋਂ ਹੋਈ ਹੈ, ਜੋ ਜਾਅਲੀ ਪੁਲਿਸ ਸ਼ਨਾਖਤੀ ਕਾਰਡ (ਆਈ.ਡੀ.) ਦੀ ਮਦਦ ਨਾਲ ਪੁਲਿਸ ਅਧਿਕਾਰੀ ਵਜੋਂ ਪੇਸ਼ ਹੋ ਰਹੀ ਸੀ।ਇਸ ਔਰਤ ਦੀਆਂ ਸ਼ੱਕੀ ਗਤੀਵਿਧੀਆਂ […]

Continue Reading

ਸ਼੍ਰੋਮਣੀ ਅਕਾਲੀ ਦਲ ਦੀ ਮੋਹਾਲੀ ਹਲਕੇ ਦੀ ਵਿਸ਼ੇਸ਼ ਮੀਟਿੰਗ ‘ਚ ਡੈਲੀਗੇਟ ਚੋਣ ਦਾ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪਿਆ

ਮੋਹਾਲੀ, 4 ਅਪ੍ਰੈਲ : ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੀ ਮੋਹਾਲੀ ਹਲਕੇ ਵਿੱਚ ਵਿਧਾਨ ਸਭਾ ਪੱਧਰੀ ਇੱਕ ਆਮ ਇਜਲਾਸ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਇਆ। ਇਸ ਮੀਟਿੰਗ ਦੀ ਅਗਵਾਈ ਹਲਕਾ ਮੁਖ ਸੇਵਾਦਾਰ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕੀਤੀ, ਜਦਕਿ ਚੋਣ ਇੰਚਾਰਜ ਰਣਜੀਤ ਸਿੰਘ ਗਿੱਲ ਅਤੇ ਸਹਿ ਇੰਚਾਰਜ ਬੀਬੀ ਕੁਲਦੀਪ ਕੌਰ ਕੰਗ ਇਸ ਮੌਕੇ ਪ੍ਰਧਾਨਗੀ ਕਰ ਰਹੇ […]

Continue Reading

ਐਡਵੋਕੇਟ ਧਾਮੀ ਨੇ ਪੰਜਾਬ ਨੈਸ਼ਨਲ ਬੈਂਕ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਨਜ਼ਦੀਕ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਦਾ ਨਵੀਨੀਕਰਨ ਮਗਰੋਂ ਉਦਘਾਟਨ ਕੀਤਾ। ਇਸ ਦੌਰਾਨ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਲਈ ਸੰਗਤਾਂ ਦੀ ਸਹੂਲਤ ਲਈ ਬੱਸ ਖ਼ਰੀਦ ਕਰਨ ਵਾਸਤੇ 30 ਲੱਖ […]

Continue Reading

ਅਮਰੀਕਾ ‘ਚ ਸਖ਼ਤੀ, ਅਚਾਨਕ email ਭੇਜ ਕੇ ਵੱਡੀ ਗਿਣਤੀ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ੇ ਕੀਤੇ ਰੱਦ

ਵਾਸਿੰਗਟਨ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਪੜ੍ਹ ਰਹੇ ਸੈਂਕੜੇ ਵਿਦੇਸ਼ੀ ਵਿਦਿਆਰਥੀਆਂ ਨੂੰ ਅਚਾਨਕ ਇੱਕ ਈਮੇਲ ਮਿਲੀ ਕਿ ਉਨ੍ਹਾਂ ਦਾ ਐਫ-1 ਵੀਜ਼ਾ ਯਾਨੀ ਵਿਦਿਆਰਥੀ ਵੀਜ਼ਾ ਰੱਦ ਕਰ ਦਿੱਤਾ ਗਿਆ ਹੈ। ਇਹ ਮੇਲ ਯੂਐਸ ਸਟੇਟ ਡਿਪਾਰਟਮੈਂਟ (ਡੀਓਐਸ) ਦੁਆਰਾ ਮਾਰਚ ਦੇ ਆਖਰੀ ਹਫ਼ਤੇ ਵਿੱਚ ਭੇਜਿਆ ਗਿਆ ਹੈ।ਇਹ ਈ-ਮੇਲ ਉਨ੍ਹਾਂ ਵਿਦਿਆਰਥੀਆਂ ਨੂੰ ਭੇਜੀ ਗਈ ਹੈ ਜੋ ਕੈਂਪਸ […]

Continue Reading

ਅਪਰਾਧ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ

ਫਿਲੌਰ (ਜਲੰਧਰ), 3 ਅਪ੍ਰੈਲ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਵਧੀਆ ਬੁਨਿਆਦੀ ਢਾਂਚਾਗਤ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ `ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਫੋਰਸ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ […]

Continue Reading

20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦੇ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 3 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ  ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ ਉਸਦੇ […]

Continue Reading