ਮਲੇਰਕੋਟਲਾ DC ਖ਼ਿਲਾਫ਼ ਮੁਲਾਜ਼ਮਾਂ ਦਾ ਰੋਸ, ਪੰਜਾਬ ਭਰ ਦੇ DC ਤੇ ਤਹਿਸੀਲ ਦਫ਼ਤਰਾਂ ’ਚ ਕਲਮਛੋੜ ਹੜਤਾਲ

ਸ਼੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਨਾਲ ਗਾਲੀ ਗਲੋਚ ਕਰਨ ਅਤੇ ਮਾਨਸਿਕ ਤੌਰ ਤੇ ਤੰਗ ਪ੍ਰੇਸ਼ਾਂਨ ਕਰਨ ਦੇ ਰੋਸ ਵਜੋਂ ਅੱਜ ਪੰਜਾਬ ਦੇ ਸਮੁੱਚੇ ਡੀ.ਸੀ. ਦਫ਼ਤਰਾਂ, ਐਸ.ਡੀ.ਐਮ. ਦਫ਼ਤਰਾਂ, ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿੱਚ ਕਲਮਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਪੱਤਰਕਾਰਾਂ […]

Continue Reading

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼: ਅਮਨ ਅਰੋੜਾ

ਸੰਗਰੂਰ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੋਮਵਾਰ ਨੂੰ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਅਤੇ ਉਸ ਦੀ ਹਾਈਕਮਾਂਡ ਦੇ ਫ਼ੈਸਲਿਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪਾਰਟੀ ਨੇ ਪੰਜਾਬ ਵਿੱਚ ਆਪਣੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਅਣਡਿੱਠ ਕਰਕੇ ਵੱਖ-ਵੱਖ ਧੜਿਆਂ ਵਿਚਾਲੇ ਸਮਝੌਤਿਆਂ ’ਤੇ ਆਧਾਰਿਤ […]

Continue Reading

ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਕੀਤਾ ਜਾਵੇਗਾ ਜਨਤਕ – ਐਡਵੋਕੇਟ ਧਾਮੀ

ਅੰਮ੍ਰਿਤਸਰ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਿਲਣ ਮਗਰੋਂ ਭਲਕੇ 12 ਵਜੇ ਮੀਡੀਆ ਰਾਹੀਂ ਇਸ ਦੇ ਹਰ ਪੱਖ ਨੂੰ ਜਨਤਕ ਕੀਤਾ ਜਾਵੇਗਾ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ […]

Continue Reading

ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਵੱਲੋਂ ਖੂਨਦਾਨੀਆਂ, ਐਨਜੀਓਜ਼ ਅਤੇ ਬਲੱਡ ਸੈਂਟਰਾਂ ਦਾ ਸਨਮਾਨ

ਚੰਡੀਗੜ੍ਹ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰਿਆਂ ਲਈ ਸੁਰੱਖਿਅਤ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਦੀ ਵਚਨਵਧਤਾ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਮਿਉਂਸਪਲ ਭਵਨ ਵਿਖੇ ‘ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ’ ਮੌਕੇ ਕਰਵਾਏ […]

Continue Reading

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

ਅੰਮ੍ਰਿਤਸਰ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਤੱਥਾਂ ਦੇ ਆਧਾਰ ’ਤੇ ਨਿਰਪੱਖ ਜਾਂਚ ਲਈ ਗਠਿਤ ਕੀਤੀ ਗਈ ਚਾਰ ਮੈਂਬਰੀ ਜਾਂਚ ਕਮੇਟੀ ਆਪਣੀ ਮੁੱਢਲੀ ਰਿਪੋਰਟ ਭਲਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ […]

Continue Reading

ਪੰਜਾਬ ਕੈਬਨਿਟ ਦੇ ਵੱਡੇ ਫੈਸਲੇ: ਮੁੱਖ ਚੋਣ ਦਫ਼ਤਰ ’ਚ 19 ਨਵੇਂ ਅਹੁਦੇ, ਨਰਸਿੰਗ ਨਿਯਮਾਂ ’ਚ ਵੀ ਸੋਧ

ਚੰਡੀਗੜ੍ਹ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਦੀ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਸਰਕਾਰ ਨੇ ਮੁੱਖ ਚੋਣ ਦਫ਼ਤਰ ਵਿੱਚ 19 ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਅਹੁਦਿਆਂ ’ਤੇ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪੰਜਾਬ ਨਰਸਿੰਗ ਸਰਵਿਸ ਰੂਲਜ਼-2016 ਵਿੱਚ ਸੋਧ, ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ […]

Continue Reading

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਜਾਂਚ ਰਿਪੋਰਟ ਤੋਂ ਪਹਿਲਾਂ ਇਕਪਾਸੜ ਬਿਆਨਬਾਜ਼ੀ ਕਰਨਾ ਉੱਚਿਤ ਨਹੀਂ – ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਗਠਿਤ ਜਾਂਚ ਕਮੇਟੀ ਦੀ ਰਿਪੋਰਟ ਆਉਣ ਤੋਂ ਪਹਿਲਾਂ ਹੀ ਕਿਸੇ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਅੰਤਿਮ ਸੱਚ ਮੰਨ ਲੈਣਾ ਅਤੇ ਉਸ ਦੇ ਆਧਾਰ ’ਤੇ ਇਕਪਾਸੜ ਧਾਰਨਾ ਬਣਾਉਣਾ ਨਿਆਂਸੰਗਤ ਨਹੀਂ ਹੈ। ਇਸ ਤਰ੍ਹਾਂ ਦੀ ਇਕਪਾਸੜ ਬਿਆਨਬਾਜ਼ੀ ਨਾ ਸਿਰਫ਼ ਮਾਮਲੇ ਦੀ ਨਿਰਪੱਖਤਾ ਨੂੰ ਪ੍ਰਭਾਵਿਤ […]

Continue Reading

ਪੀ.ਡਬਲਯੂ.ਡੀ. ਇੰਜੀਨੀਅਰਜ਼ ਐਸੋਸੀਏਸ਼ਨ ਦੀ 35 ਮੈਂਬਰੀ ਨਵੀਂ ਕਾਰਜਕਾਰਨੀ ਦੀ ਹੋਈ ਚੋਣ

ਫ਼ਰੀਦਕੋਟ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੀ.ਡਬਲਯੂ.ਡੀ. ਇੰਜੀਨੀਅਰਜ਼ ਐਸੋਸੀਏਸ਼ਨ ਦੀ ਅੱਜ ਜੀ.ਐਨ.ਈ. ਆਡੀਟੋਰੀਅਮ ਵਿਖੇ ਹੋਈ ਮੀਟਿੰਗ ਦੌਰਾਨ 35 ਮੈਂਬਰੀ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਭਰ ਤੋਂ ਨਿਗਰਾਨ ਇੰਜੀਨੀਅਰਾਂ, ਕਾਰਜਕਾਰੀ ਇੰਜੀਨੀਅਰਾਂ, ਉਪ ਮੰਡਲ ਇੰਜੀਨੀਅਰਾਂ ਸਮੇਤ ਵੱਖ-ਵੱਖ ਕਾਡਰਾਂ ਨਾਲ ਸਬੰਧਤ ਇੰਜੀਨੀਅਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਇੰਜ. ਨਿਰਮਲ ਸਿੰਘ ਭੰਗੂ, ਐਕਸੀਅਨ ਨੂੰ […]

Continue Reading

ਜਾਤੀ ਅਪਮਾਨ ਵਿਰੁੱਧ ਲੇਖਕ ਭਾਈਚਾਰਾ ਚੁੱਪ ਨਹੀਂ ਰਹਿ ਸਕਦਾ: ਕੇਂਦਰੀ ਸਭਾ ਵੱਲੋਂ ਨਕੋਦਰ ਧਰਨੇ ਦੀ ਹਮਾਇਤ

ਚੰਡੀਗੜ੍ਹ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪਿੰਡ ਤਲਵੰਡੀ ਸਲੇਮ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਵਿੱਤ ਸਕੱਤਰ ਹਰਮੇਸ਼ ਮਾਲੜੀ ਨਾਲ ਕਥਿਤ ਜਾਤੀ ਸੂਚਕ ਦੁਰਵਿਹਾਰ ਅਤੇ ਪਾਸ਼-ਹੰਸ ਰਾਜ ਸ਼ਹੀਦੀ ਯਾਦਗਾਰੀ ਕੰਪਲੈਕਸ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ 9 ਅਕਤੂਬਰ ਨੂੰ ਡੀ.ਐੱਸ.ਪੀ. ਨਕੋਦਰ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ […]

Continue Reading

ਕਾਲਾ ਧਨ ਐਕਟ ਅਧੀਨ ₹35,104 ਕਰੋੜ ਦੀ ਮੰਗ, ਵਸੂਲੀ ਸਿਰਫ਼ ₹338 ਕਰੋੜ: KBS ਸਿੱਧੂ

ਚੰਡੀਗੜ੍ਹ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਚੀਨ ਵੱਲੋਂ ਆਪਣੇ ਨਾਗਰਿਕਾਂ ਦੀ ਆਫ਼ਸ਼ੋਰ ਟਰੱਸਟਾਂ ਵਿੱਚ, ਬਹੁਤਾ ਕਰਕੇ ਜਾਣੇ-ਪਛਾਣੇ ਟੈਕਸ ਹੈਵਨਾਂ ਵਿੱਚ, ਛੁਪਾਈ ਦੌਲਤ ਅਤੇ ਉਸ ਤੋਂ ਹੋਣ ਵਾਲੀ ਆਮਦਨ ਦਾ ਪਤਾ ਲਾਉਣ ਦੀ ਤਾਜ਼ਾ ਮੁਹਿੰਮ ਤੋਂ ਸੇਧ ਲੈਂਦਿਆਂ, ਪੰਜਾਬ ਦੇ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕਰਨ ਬੀਰ ਸਿੰਘ ਸਿੱਧੂ ਨੇ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨੂੰ […]

Continue Reading