ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨਾਂ ਅਤੇ ਰੋਸ ਮਾਰਚ ਕਰਕੇ ਆਪ ਸਰਕਾਰ ਨੂੰ ਘੇਰਨ ਦਾ ਫੈਸਲਾ

ਸ਼ਹਿਰਾਂ ਵਿੱਚ ਆਪ ਸਰਕਾਰ ਖਿਲਾਫ ਕੀਤੇ ਜਾਣਗੇ ਰੋਸ ਮਾਰਚ : ਪੀ.ਪੀ.ਪੀ.ਐੱਫ  ਭਗਵੰਤ ਮਾਨ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਨੂੰ ਸਿਰਫ ਸਾਲ ਬਾਕੀ, ਪਰ ਪੁਰਾਣੀ ਪੈਨਸ਼ਨ ਦੇ ਆਪਣੇ ਹੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਵਿੱਚ ਰਹੀ ਹੈ ਨਾਕਾਮ – ਅਤਿੰਦਰ ਪਾਲ ਸਿੰਘ  ਪਟਿਆਲਾ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੁਰਾਣੀ ਪੈਨਸ਼ਨ ਦਾ ਤਿੰਨ ਸਾਲ ਪਹਿਲਾਂ “ਕਾਗਜ਼ੀ […]

Continue Reading

ਆਪਣੇ ਚਹੇਤੇ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾ ਕੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਓ- CM ਮਾਨ ਵੱਲੋਂ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਅਪੀਲ

ਚੰਡੀਗੜ੍ਹ, 11 ਅਕਤੂਬਰ: ਦੇਸ਼ ਕਲਿੱਕ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਨੂੰ ਬਚਾਉਣ ਦੀ ਬਜਾਏ ਮਰਹੂਮ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਖੁਦਕੁਸ਼ੀ ਨੋਟ ਵਿੱਚ ਦੱਸੇ ਸਾਰੇ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਇਆ ਜਾਣਾ ਚਾਹੀਦਾ […]

Continue Reading

ਭਗਵੰਤ ਮਾਨ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ

ਬਰਨਾਲਾ, 11 ਅਕਤੂਬਰ: ਦੇਸ਼ ਕਲਿੱਕ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਦੇਸ਼ ਅਤੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਬਣਾਇਆ ਜਾ ਸਕੇ। ਐਸ.ਡੀ. ਕਾਲਜ, ਬਰਨਾਲਾ ਵਿਖੇ ਕਰਵਾਏ ਗਏ ਖੇਤਰੀ ਯੁਵਕ […]

Continue Reading

ਪੰਜਾਬ ਦਾ ਏਆਈ-ਅਧਾਰਤ ਸਟ੍ਰੋਕ ਪ੍ਰੋਜੈਕਟ ਕੌਮੀ ਸਿਹਤ ਸੰਭਾਲ ਮਾਡਲ ਬਣ ਕੇ ਉੱਭਰਿਆ; 700 ਤੋਂ ਵੱਧ ਸਟ੍ਰੋਕ ਮਰੀਜ਼ਾਂ ਦੀ ਕੀਤੀ ਜਾਂਚ

ਚੰਡੀਗੜ੍ਹ, 11 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਜਨਤਕ ਸਿਹਤ ਸੰਭਾਲ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਏਆਈ-ਅਧਾਰਤ ਸਟ੍ਰੋਕ ਪ੍ਰੋਜੈਕਟ ਨੇ ਪੰਜਾਬ ਨੂੰ ਜੀਵਨ-ਰੱਖਿਅਕ ਡਾਕਟਰੀ ਦੇਖਭਾਲ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਵਿੱਚ ਪੰਜਾਬ ਨੂੰ ਦੇਸ਼ ਦੇ ਮੋਹਰੀ ਸੂਬੇ ਵਜੋਂ ਸਥਾਪਤ ਕਰਦਿਆਂ ਵੱਡੀ ਸਫ਼ਲਤਾ ਦਰਜ ਕੀਤੀ ਹੈ। […]

Continue Reading

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ

ਚੰਡੀਗੜ੍ਹ, 11 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਕੈਬਨਿਟ ਸਾਥੀਆਂ ਨਾਲ ਪੰਜ ਜ਼ਿਲ੍ਹਿਆਂ – ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਮੀਟਿੰਗਾਂ ਦੀ ਅਗਵਾਈ ਕੀਤੀ। ਇਹਨਾਂ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 224ਵੇਂ ਦਿਨ, ਹੈਰੋਇਨ, ਆਈਸੀਈ, 24 ਕਿਲੋ ਅਫੀਮ ਸਮੇਤ 94 ਨਸ਼ਾ ਤਸਕਰ ਕਾਬੂ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 11 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 224ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 325 […]

Continue Reading

ADGP ਖੁਦਕੁਸ਼ੀ ਮਾਮਲੇ ਵਿਚ ਪੰਜਾਬ SC ਕਮਿਸ਼ਨ ਵੱਲੋਂ DGP ਚੰਡੀਗੜ੍ਹ ਤੋਂ ਰਿਪੋਰਟ ਤਲਬ

ਚੰਡੀਗੜ੍ਹ, 11 ਅਕਤੂਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ […]

Continue Reading

ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਭਗਵੰਤ ਮਾਨ

ਰਾਮਪੁਰਾ ਫੂਲ (ਬਠਿੰਡਾ), 11 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਵਿਰੁੱਧ ਗੁਮਰਾਹਕੁੰਨ ਪ੍ਰਚਾਰ ਲਈ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਅਤੇ ਬਦਲਾਖੋਰੀ ਦੇ ਉਦੇਸ਼ ਨਾਲ ਸੱਤਾ ਵਿੱਚ […]

Continue Reading

ਪੰਜਾਬ ਸਰਕਾਰ ਨੇ ਮੁੱਖ ਸਰਕਾਰੀ ਇਮਾਰਤਾਂ ਦੀ ਉਸਾਰੀ ਦੇ ਕਾਰਜ ਵਿੱਚ ਲਿਆਂਦੀ ਤੇਜ਼ੀ

ਚੰਡੀਗੜ੍ਹ, 11 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜਨਤਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਚ-ਗੁਣਵੱਤਾ ਵਾਲੇ ਮਿਆਰਾਂ ਅਤੇ ਪਾਰਦਰਸ਼ਤਾ ਨਾਲ ਫੰਡਾਂ ਦੀ ਵਰਤੋਂ ਕਰਦਿਆਂ […]

Continue Reading

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 8 ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 11 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਅੱਠ ਆਧੁਨਿਕ […]

Continue Reading