SSR 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ – ਅਨਿੰਦਿਤਾ ਮਿੱਤਰਾ, ਸੀ.ਈ.ਓ. ਪੰਜਾਬ

ਚੰਡੀਗੜ੍ਹ, 12 ਨਵੰਬਰ (ਦੇਸ਼ ਕਲਿੱਕ ਬਿਊਰੋ): ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਅੱਜ ਪੰਜਾਬ ਰਾਜ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਵਿਸ਼ੇਸ਼ ਗਹਿਰੀ ਸੁਧਾਈ 2027 ਤਹਿਤ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ। ਡਰਾਫਟ ਵੋਟਰ ਸੂਚੀ ਦੇ ਪ੍ਰਕਾਸ਼ਨ ਨਾਲ ਦਾਅਵੇ ਅਤੇ ਇਤਰਾਜ਼ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜੋ […]

Continue Reading

ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਪਟਿਆਲਾ, ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੇ ਵਾਰਡਾਂ ਦੇ ਮੈਂਬਰਾਂ ਦੀ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ

ਚੰਡੀਗੜ੍ਹ, 12 ਨਵੰਬਰ (ਦੇਸ਼ ਕਲਿੱਕ ਬਿਊਰੋ): ਰਾਜ ਚੋਣ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/176 ਅਤੇ 177 ਮਿਤੀ 23.10.2026, ਅਤੇ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/178 ਮਿਤੀ 02.11.2026 ਦੀ ਪਾਲਣਾ ਕਰਦਿਆਂ, ਅਨੁਲੱਗ-ਏ ਵਿੱਚ ਦਿੱਤੇ ਵੇਰਵਿਆਂ ਅਨੁਸਾਰ ਨਗਰ ਨਿਗਮ, ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ […]

Continue Reading

ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇ: ਮੋਹਿੰਦਰ ਭਗਤ

ਚੰਡੀਗੜ੍ਹ, 12 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ […]

Continue Reading

ਦਿੜਬਾ ’ਚ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ, ਵੱਡੇ ਕਾਰੋਬਾਰੀ ਦੇ ਕਈ ਟਿਕਾਣਿਆਂ ’ਤੇ ਕੀਤੀ ਰੇਡ

ਸੰਗਰੂਰ, 12 ਨਵੰਬਰ (ਦੇਸ਼ ਕਲਿੱਕ ਬਿਊਰੋ): ਸੰਗਰੂਰ ਜ਼ਿਲ੍ਹੇ ਦੇ ਦਿੜਬਾ ਵਿੱਚ ਵੀਰਵਾਰ ਸਵੇਰੇ ਇਨਕਮ ਟੈਕਸ ਵਿਭਾਗ ਨੇ ਕਾਰਵਾਈ ਕਰਦਿਆਂ ਇੱਕ ਵੱਡੇ ਕਾਰੋਬਾਰੀ ਨਾਲ ਜੁੜੇ ਕਈ ਟਿਕਾਣਿਆਂ ’ਤੇ ਇਕੱਠੇ ਛਾਪੇਮਾਰੀ ਕੀਤੀ। ਵਿਭਾਗ ਦੀਆਂ ਵੱਖ-ਵੱਖ ਟੀਮਾਂ ਸਵੇਰ ਤੋਂ ਹੀ ਕਈ ਥਾਵਾਂ ’ਤੇ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ਕਰ ਰਹੀਆਂ ਹਨ। ਜਾਣਕਾਰੀ ਅਨੁਸਾਰ, ਜਾਂਚ ਦਾ ਘੇਰਾ ਸਿਰਫ਼ […]

Continue Reading

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ: ਸ਼੍ਰੋਮਣੀ ਕਮੇਟੀ ਵੱਲੋਂ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਰਵਾਇਆ ਪਹਿਲਾ ਸੈਮੀਨਾਰ

ਅੰਮ੍ਰਿਤਸਰ, 12 ਨਵੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸੈਮੀਨਾਰਾਂ ਦੀ ਲੜੀ ਤਹਿਤ ਅੱਜ ਪਹਿਲਾ ਸੈਮੀਨਾਰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ, ਗੜ੍ਹਸ਼ੰਕਰ ਵਿਖੇ ਕਰਵਾਇਆ ਗਿਆ। ਇਸ ਸੈਮੀਨਾਰ ਦਾ ਵਿਸ਼ਾ ‘ਭਗਤ ਰਵਿਦਾਸ ਜੀ: ਜੀਵਨ, ਬਾਣੀ ਤੇ ਸੰਦੇਸ਼’ ਸੀ। ਸੈਮੀਨਾਰ ਮੌਕੇ […]

Continue Reading

SGPC ਚੋਣਾਂ: ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ’ਤੇ ਕੇਂਦਰ ਨੂੰ ਹਾਈਕੋਰਟ ਦੀ ਆਖਰੀ ਚਿਤਾਵਨੀ

ਚੰਡੀਗੜ੍ਹ, 12 ਨਵੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਕਰਵਾਉਣ ਲਈ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਉੱਠਿਆ। ਕੇਂਦਰ ਸਰਕਾਰ ਵੱਲੋਂ ਜਵਾਬ ਦਾਖ਼ਲ ਕਰਨ ਲਈ ਇੱਕ ਵਾਰ ਫਿਰ ਦੋ ਹਫ਼ਤਿਆਂ ਦਾ ਸਮਾਂ ਮੰਗੇ ਜਾਣ ’ਤੇ ਅਦਾਲਤ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਹਾਈਕੋਰਟ ਨੇ […]

Continue Reading

ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਤੱਥਾਂ ਦੇ ਆਧਾਰ ਤੇ ਗੱਲ ਕਰੇ ਭਾਜਪਾ – ਸਪੀਕਰ ਸੰਧਵਾਂ

ਕੋਟਕਪੂਰਾ, 12 ਨਵੰਬਰ (ਦੇਸ਼ ਕਲਿੱਕ ਬਿਊਰੋ): ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਲਈ ਪੰਜਾਬ ਵਿੱਚ ਪਰਾਲੀ ਸਾੜਨ ਨੂੰ ਜ਼ਿੰਮੇਵਾਰ ਠਹਿਰਾਉਣ ਸਬੰਧੀ ਭਾਜਪਾ ਆਗੂਆਂ ਦੇ ਬਿਆਨਾਂ ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਹਰ ਸਾਲ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣਾ ਅਤੇ ਬਦਨਾਮ ਕਰਨਾ ਬੇਹੱਦ ਮੰਦਭਾਗਾ […]

Continue Reading

ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਚੰਡੀਗੜ੍ਹ/ਨਵੀਂ ਦਿੱਲੀ, 12 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ‘ਸਵੱਛ ਭਾਰਤ ਮਿਸ਼ਨ’ ਤਹਿਤ “ਪੰਜਾਬ ਦਾ ਸਵੱਛ ਸ਼ਹਿਰ” ਐਲਾਨਿਆ ਗਿਆ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨਵੀਂ ਦਿੱਲੀ ਵਿਖੇ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਪਾਸੋਂ […]

Continue Reading

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਜਥੇਬੰਦਕ ਢਾਂਚੇ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ

ਚੰਡੀਗੜ੍ਹ-: 12 ਨਵੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਵਿੱਚ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ‘ਸ. ਰਣਧੀਰ ਸਿੰਘ ਰੱਖੜਾ’ ਨੂੰ ਕੋਰ ਕਮੇਟੀ ਮੈਂਬਰ ਬਣਾਇਆ ਗਿਆ ਬਾਕੀ ਜਿੰਨਾ ਦਾ […]

Continue Reading