ਸੋਨੂੰ ਸੂਦ ਦੁਬਈ ਵਿੱਚ ਫਸੇ ਲੋਕਾਂ ਦੀ ਮਦਦ ਲਈ ਆਏ ਅੱਗੇ

ਮੁੰਬਈ, 5 ਮਾਰਚ: ਦੇਸ਼ ਕਲਿੱਕ ਬਿਊਰੋ: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਕਾਰਨ ਦੁਬਈ ਵਿੱਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਨੇ ਫਸੇ ਲੋਕਾਂ ਨੂੰ ਮੁਫ਼ਤ ਰਿਹਾਇਸ਼ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਹੈ। ਭਾਵੇਂ ਉਹ ਭਾਰਤੀ ਹੋਣ ਜਾਂ ਕਿਸੇ ਹੋਰ ਦੇਸ਼ ਤੋਂ, ਉਹ ਸਾਰਿਆਂ ਦੀ ਮਦਦ ਕਰਨਗੇ। […]

Continue Reading

ਫਾਜ਼ਿਲਕਾ ਜ਼ਿਲ੍ਹੇ ਦੀ ਇੱਕ ਲੜਕੀ ਪਿਛਲੇ 9 ਸਾਲਾਂ ਤੋਂ ਲਾਪਤਾ, ਅਜੇ ਤੱਕ ਵੀ ਨਹੀਂ ਮਿਲਿਆ ਕੋਈ ਸੁਰਾਗ

ਫਾਜ਼ਿਲਕਾ, 4 ਮਾਰਚ : ਦੇਸ਼ ਕਲਿੱਕ ਬਿਊਰੋ: ਫਾਜ਼ਿਲਕਾ ਜ਼ਿਲ੍ਹੇ ਦੇ ਸਿੰਘਪੁਰਾ ਪਿੰਡ ਦੀ ਇੱਕ ਲੜਕੀ ਲਗਭਗ 9 ਸਾਲਾਂ ਤੋਂ ਲਾਪਤਾ ਹੈ। ਹਾਲਾਂਕਿ ਖੁਈਖੇੜਾ ਪੁਲਿਸ ਸਟੇਸ਼ਨ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕੇਸ ਦਰਜ ਕੀਤਾ ਸੀ, ਪਰ ਇੰਨੇ ਸਾਲਾਂ ਬਾਅਦ ਵੀ ਲੜਕੀ ਦਾ ਕੋਈ ਪਤਾ ਨਹੀਂ ਲੱਗਿਆ। ਪੁਲਿਸ ਅਨੁਸਾਰ, ਜਦੋਂ ਉਹ ਲਾਪਤਾ ਹੋਈ ਸੀ […]

Continue Reading

ਹੋਲੀ ਮੌਕੇ ਪੰਜਾਬ ‘ਚ ਕਈ ਥਾਈਂ ਹੋਇਆ ਹੰਗਾਮਾ, ਕਿਤੇ ਝੜਪ-ਕਿਤੇ ਲਾਠੀਚਾਰਜ

ਚੰਡੀਗੜ੍ਹ, 4 ਮਾਰਚ : ਦੇਸ਼ ਕਲਿੱਕ ਬਿਊਰੋ: *ਮੋਹਾਲੀ ਵਿੱਚ ਹੋਲੀ ਮੌਕੇ ਹੋਇਆ ਹੰਗਾਮਾ*ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਦੇ ਦਾਦਪੁਰ ਮੁਹੱਲੇ ਵਿੱਚ ਹੋਲੀ ‘ਤੇ ਗੁੰਡਾਗਰਦੀ ਅਤੇ ਹਿੰਸਾ ਦਾ ਇੱਕ ਕਥਿਤ ਮਾਮਲਾ ਸਾਹਮਣੇ ਆਇਆ ਹੈ। ਸੁੰਦਰ ਪੇਂਟ ਵਾਲਾ ਦੀ ਦੁਕਾਨ ਨੇੜੇ ਵਾਪਰੀ ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਵੀਡੀਓ ਵਿੱਚ ਕੁਝ ਨੌਜਵਾਨ ਲੜਦੇ […]

Continue Reading

ਭਗਵੰਤ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਚੰਡੀਗੜ੍ਹ, 3 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ। ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ […]

Continue Reading

ਪੰਜਾਬ ਸਰਕਾਰ ਨੇ 5 ਮਾਰਚ ਨੂੰ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ, 3 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਨੇ 5 ਮਾਰਚ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਕੈਬਿਨੇਟ ਦੀ ਮੀਟਿੰਗ ਪੰਜ ਮਾਰਚ ਦਿਨ ਵੀਰਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਦੁਪਹਿਰ 1:30 ਵਜੇ ਹੋਵੇਗੀ। ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਦੱਸ ਦਈਏ ਕਿ ਇਹ ਮੀਟਿੰਗ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਤੋਂ ਇੱਕ ਦਿਨ […]

Continue Reading

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਕੀਤਾ ਜਾਵੇਗਾ ਨਿਵੇਸ਼

ਚੰਡੀਗੜ੍ਹ, 3 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ 460 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ। ਇਹ ਨਿਵੇਸ਼ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਦੇ […]

Continue Reading

ਪੜ੍ਹੋ ਪੰਜਾਬ ‘ਚ ਕਿੰਨੇ ਸੀਨੀਅਰ ਨਾਗਰਿਕਾਂ ਨੂੰ ਮਿਲ ਰਹੀ ਹੈ ਬੁਢਾਪਾ ਪੈਨਸ਼ਨ ?

ਚੰਡੀਗੜ੍ਹ, 3 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਰਾਹੀਂ ਇੱਕ ਪਾਰਦਰਸ਼ੀ ਅਤੇ ਲੋਕ-ਪੱਖੀ ਭਲਾਈ ਮਾਡਲ ਲਾਗੂ ਕੀਤਾ […]

Continue Reading

ਬੇਰੁਜ਼ਗਾਰਾਂ ਵੱਲੋਂ ਮਹਿਲਾ ਦਿਵਸ ਮੌਕੇ 8 ਨੂੰ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

ਸੰਗਰੂਰ, 3 ਮਾਰਚ: ਦਲਜੀਤ ਕੌਰ : ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਵਿੱਚ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀਆਂ ਔਰਤਾਂ ਲਈ ਆਪਣੇ ਚੋਣ ਵਾਅਦੇ ਅਨੁਸਾਰ 1000-1000 ਰੁਪਏ ਦੇਣ ਦੇ ਐਲਾਨ ਨੂੰ ਅਮਲੀ ਰੂਪ ਦੇ ਸਕਦੀ ਹੈ। ਇੱਧਰ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪਿਛਲੇ ਕਰੀਬ ਸਵਾ ਦੋ ਮਹੀਨੇ ਤੋਂ […]

Continue Reading

8 ਮਾਰਚ ਨੂੰ ਪੰਜਾਬ ਵਿਧਾਨ ਸਭਾ ਘੇਰਨਗੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ

ਚੰਡੀਗੜ੍ਹ (3 ਮਾਰਚ) ਦੇਸ਼ ਕਲਿੱਕ ਬਿਊਰੋ: ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਜਾਰੀ ਪ੍ਰੈਸ ਬਿਆਨ ਵਿਚ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ ਅਤੇ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਵਾਲੇ […]

Continue Reading

ਇਰਾਨ ਉੱਤੇ ਅਮਰੀਕੀ ਇਜਰਾਈਲੀ ਹਮਲੇ ਦਾ ਡਟਵਾਂ ਵਿਰੋਧ ਕਰੋ, ਹਮਲਾ ਮਨੁੱਖਤਾ ਦੀ ਹੋਂਦ ਲਈ ਵੱਡਾ ਖਤਰਾ – ਜਮਹੂਰੀ ਅਧਿਕਾਰ ਸਭਾ

ਬਠਿੰਡਾ (3 ਮਾਰਚ) ਦੇਸ਼ ਕਲਿੱਕ ਬਿਊਰੋ: ਜਮਹੂਰੀ ਅਧਿਕਾਰ ਸਭਾ ਪੰਜਾਬ ਅਮਰੀਕਾ ਤੇ ਇਜਰਾਈਲ ਵੱਲੋਂ ਇਰਾਨ ਉਤੇ ਕੀਤੇ ਹਮਲੇ ਦਾ ਸਖਤ ਵਿਰੋਧ ਕਰਦੀ ਹੈ ਅਤੇ ਇਸ ਨੂੰ ਮਨੁੱਖਤਾ ਦੀ ਹੋਂਦ ਲਈ ਇੱਕ ਵੱਡਾ ਖਤਰਾ ਸਮਝਦੀ ਹੈ। ਸਭਾ ਦੇ ਸੂਬਾ ਪ੍ਰਧਾਨ ਪ੍ਰੋ ਜਗਮੋਹਨ ਸਿੰਘ ਅਤੇ ਜਨਰਲ ਸਕੱਤਰ ਪ੍ਰਿਤਪਾਲ ਸਿੰਘ, ਸਕੱਤਰੇਤ ਮੈਂਬਰ ਡਾ ਅਜੀਤਪਾਲ ਸਿੰਘ ਅਤੇ ਪ੍ਰੈਸ ਸਕੱਤਰ […]

Continue Reading