‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਚੰਡੀਗੜ੍ਹ, 25 ਸਤੰਬਰ: (ਦੇਸ਼ ਕਲਿੱਕ ਬਿਊਰੋ): ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 578 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ […]

Continue Reading

ਬਾਰਡਰ ਏਰੀਆ ਨਿਯਮ ਲਾਗੂ ਕਰਨ ਨਾਲ਼ ਸਰਕਾਰੀ ਖ਼ਜ਼ਾਨੇ ਤੇ ਪਵੇਗਾ 2 ਹਜ਼ਾਰ ਕਰੋੜ ਦਾ ਵਾਧੂ ਬੋਝ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ/ਜਸਵੀਰ ਗੋਸਲ): ਅੱਜ ਗੌਰਮਿੰਟ ਸਕੂਲ ਲੈਕਚਰਾਰ ਪ੍ਰਮੋਸ਼ਨ ਫਰੰਟ ਦੀ ਆਨ ਲਾਈਨ ਮੀਟਿੰਗ ਸੂਬਾ ਆਗੂਆਂ ਸ੍ਰੀ ਸੰਜੀਵ ਕੁਮਾਰ, ਰਣਬੀਰ ਸਿੰਘ ਤੇ ਚਰਨਜੀਤ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ|ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਨਿਯਮ -2018 ਦੀ ਆੜ ਹੇਠ ਤਕਰੀਬਨ ਕੁੱਲ 36 ਹਜਾਰ ਅਧਿਕਾਰੀਆਂ ਤੇ […]

Continue Reading

ਆਰਬੀਯੂ ਦੇ ਐਨਐੱਸਐੱਸ ਵਲੰਟੀਅਰਾਂ ਨੇ 70 ਯੂਨਿਟ ਖੂਨਦਾਨ ਕੀਤਾ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ (ਆਰਬੀਯੂ) ਦੇ ਐਨਐੱਸਐੱਸ ਵਿਭਾਗ ਵੱਲੋਂ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਅਤੇ ਸ਼੍ਰੀ ਸ਼ਿਵ ਕੰਵਰ ਮਹਾਸੰਘ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲ, ਸੈਕਟਰ-16, ਚੰਡੀਗੜ੍ਹ ਦੀ ਮੈਡੀਕਲ ਟੀਮ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕੁੱਲ 70 ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਹ ਕੈਂਪ ਸੱਤ ਰੋਜ਼ਾ […]

Continue Reading

ਸੀਜੀਸੀ ਲਾਂਡਰਾਂ ’ਚ ਖੂਨਦਾਨ ਕੈਂਪ, ਵਿਦਿਆਰਥੀਆਂ ਤੇ ਕਰਮਚਾਰੀਆਂ ਨੇ ਦਾਨ ਕੀਤੇ 240 ਯੂਨਿਟ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀਜੀਸੀ) ਲਾਂਡਰਾਂ ਵਿੱਚ ਰੋਟਰੀ ਕਲੱਬ ਚੰਡੀਗੜ੍ਹ ਦੇ ਸਹਿਯੋਗ ਨਾਲ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਵਿਦਿਆਰਥੀਆਂ ਅਤੇ ਕਰਮਚਾਰੀਆਂ ਵੱਲੋਂ 240 ਯੂਨਿਟ ਖੂਨ ਦਾਨ ਕੀਤਾ ਗਿਆ। ਕੈਂਪ ਦਾ ਆਯੋਜਨ ਜੀਵਨਸ਼ ਕਮਿਊਨਿਟੀ ਅਤੇ ਵਿਦਿਆਰਥੀ ਭਲਾਈ ਵਿਭਾਗ, ਸੀਜੀਸੀ ਲਾਂਡਰਾਂ ਦੀ ਪਹਿਲਕਦਮੀ ਤਹਿਤ ਕੀਤਾ ਗਿਆ। ਰੋਟਰੀ ਕਲੱਬ ਚੰਡੀਗੜ੍ਹ ਵੱਲੋਂ ਇਹ […]

Continue Reading

ਰਾਜਜੀਤ ਸਿੰਘ ਦੇ ਸਰੈਂਡਰ ’ਤੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ਚੁੱਕੇ ਸਵਾਲ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪੁਲਿਸ ਦੇ ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਬਕਾ ED ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਇਸ ਮਾਮਲੇ ’ਤੇ ਸਵਾਲ ਚੁੱਕੇ ਹਨ। ਰਾਜਜੀਤ ਸਿੰਘ ਨੂੰ 24 ਸਤੰਬਰ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 2023 ਤੋਂ ਜਾਂਚ ਏਜੰਸੀਆਂ ਦੀ ਪਹੁੰਚ ਤੋਂ ਬਾਹਰ ਸੀ। ਇਹ ਕਾਰਵਾਈ […]

Continue Reading

ਪੰਜਾਬ ਫਾਰਮੇਸੀ ਅਫਸਰ ਭਰਤੀ: ਹਾਈਕੋਰਟ ਨੇ 454 ਅਹੁਦਿਆਂ ਦੀ ਚੋਣ ਪ੍ਰਕਿਰਿਆ ’ਤੇ ਲਾਈ ਰੋਕ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 454 ਫਾਰਮਾਸਿਸਟ/ਫਾਰਮੇਸੀ ਅਫਸਰ ਅਹੁਦਿਆਂ ਦੀ ਭਰਤੀ ਪ੍ਰਕਿਰਿਆ ’ਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ 19 ਜੁਲਾਈ ਨੂੰ ਹੋਈ ਪ੍ਰੀਖਿਆ ਦੌਰਾਨ ਪ੍ਰਸ਼ਨ ਪੱਤਰ ਲਾਈਵ ਲੀਕ ਕਰਕੇ ਇਲੈਕਟ੍ਰਾਨਿਕ ਸਾਧਨਾਂ ਰਾਹੀਂ ਉਮੀਦਵਾਰਾਂ ਨੂੰ ਜਵਾਬ ਮੁਹੱਈਆ ਕਰਵਾਏ ਜਾਣ ਦੀ ਗੱਲ ਮੁੱਢਲੀ ਨਜ਼ਰ ਵਿੱਚ ਸਾਹਮਣੇ ਆਉਣ ਦੀ ਗੱਲ ਕਹੀ […]

Continue Reading

PSPCL ਨੇ ਆਪਣੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਅਹਿਮ ਫੈਸਲਾ

ਪਟਿਆਲਾ, 25 ਸਤੰਬਰ (ਦੇਸ਼ ਕਲਿੱਕ ਬਿਊਰੋ)— ਇੰਜ: ਹਰਪਰਵੀਨ ਸਿੰਘ ਬਿੰਦਰਾ, ਵੰਡ ਪੱਛਮ ਜੋਨ ਬਠਿੰਡਾ, ਵਲੋਂ ਦੱਸਿਆ ਗਿਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਬਣਦੇ ਵਿੱਤੀ ਲਾਭ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਪੈਨਸ਼ਨ ਪੈਕੇਜ ਵਿੱਚ ਲੋੜੀਂਦਾ ਰਿਕਾਰਡ ਅਪਡੇਟ ਕਰਨ ਸਬੰਧੀ ਸਮੂਹ ਡੀ.ਡੀ.ਓਜ਼ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੀ.ਐੱਸ.ਪੀ.ਸੀ.ਐੱਲ. […]

Continue Reading

ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਗਊਸ਼ਾਲਾਵਾਂ ਦਾ 100 ਕਰੋੜ ਰੁਪਏ ਤੋਂ ਵੱਧ ਦਾ ਬਿਜਲੀ ਬਿੱਲ ਕੀਤਾ ਮੁਆਫ਼

ਸੰਗਰੂਰ, 25 ਸਤੰਬਰ (ਦੇਸ਼ ਕਲਿਕ ਬਿਊਰੋ): ਪੰਜਾਬ ਗਊ ਸੇਵਾ ਕਮਿਸ਼ਨ ਦੇ ਉੱਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਵਾਰਿਸ ਅਤੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਗਊਸ਼ਾਲਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਘੁੰਮ ਰਹੇ ਲਾਵਾਰਿਸ ਗਊਧਨ ਦੀ ਸਮੱਸਿਆ […]

Continue Reading

ਕਾਰ ਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ

ਮੋਗਾ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਮੋਗਾ-ਫਿਰੋਜ਼ਪੁਰ ਰੋਡ ’ਤੇ ਪਿੰਡ ਘਲਕਲਾਂ ਨੇੜੇ ਬੁੱਧਵਾਰ ਸਵੇਰੇ ਮਿੱਟੀ ਨਾਲ ਭਰੇ ਟਿੱਪਰ ਅਤੇ ਸਵਿਫਟ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਸਵਾਰ 35 ਸਾਲਾ ਸੰਦੀਪ ਸਿੰਘ ਵਾਸੀ ਸ਼ਿਮਲਾਪੁਰੀ, ਲੁਧਿਆਣਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ ’ਤੇ […]

Continue Reading

ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ – ਗਿਆਨੀ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਤੋਂ ਖ਼ਾਲਸਈ ਜਾਹੋਜਲਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਇਆ ਰਵਾਨਾ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ […]

Continue Reading