ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ : ਸੌਂਦ

ਚੰਡੀਗੜ੍ਹ, 28 ਦਸੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਕਈ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2022 ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਾਲ 2024 […]

Continue Reading

ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ‘ਚ 4 ਦਿਨਾਂ ਤੋਂ ਹੋ ਰਹੀ ਹੈ ਭਾਰੀ ਬਰਫਬਾਰੀ

ਮਕਾਨ, ਸੜਕਾਂ ਤੇ ਗੱਡੀਆਂ ਬਰਫ਼ ਨਾਲ ਢਕੀਆਂ, ਵੱਡੀ ਗਿਣਤੀ ਸੈਲਾਨੀ ਪਹੁੰਚੇਸ਼ਿਮਲਾ, 28 ਦਸੰਬਰ, ਦੇਸ਼ ਕਲਿਕ ਬਿਊਰੋ :ਸਰਦੀਆਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੀ ਧਰਤੀ ਬਰਫਬਾਰੀ ਕਾਰਨ ਚਿੱਟੀ ਹੋ ਗਈ ਹੈ। ਇੱਥੇ ਕਰੀਬ 4 ਦਿਨਾਂ ਤੋਂ ਬਰਫਬਾਰੀ ਹੋ ਰਹੀ ਹੈ। ਅਟਲ ਸੁਰੰਗ ਰੋਹਤਾਂਗ ਦੇ ਉੱਤਰੀ-ਦੱਖਣੀ ਧਰੁਵ ‘ਤੇ 3 ਫੁੱਟ ਤੋਂ ਜ਼ਿਆਦਾ ਬਰਫ ਜਮ੍ਹਾ ਹੋ […]

Continue Reading

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਰਾਸ਼ਟਰਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ, ਰੱਖਿਆ ਮੰਤਰੀ ਰਾਜਨਾਥ ਵਿਦਾਈ ਦੇਣ ਪਹੁੰਚੇਨਵੀਂ ਦਿੱਲੀ, 28 ਦਸੰਬਰ, ਦੇਸ਼ ਕਲਿਕ ਬਿਊਰੋ :ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਫੌਜ ਦੀ ਤੋਪ ਗੱਡੀ ਰਾਹੀਂ ਦਿੱਲੀ ਦੇ ਨਿਗਮਬੋਧ ਘਾਟ ਲਿਆਂਦਾ ਗਿਆ। ਇੱਥੇ ਤਿੰਨੋਂ ਫ਼ੌਜਾਂ ਨੇ ਉਨ੍ਹਾਂ ਨੂੰ ਸਲਾਮੀ […]

Continue Reading

ਪੰਜਾਬ ‘ਚ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, ਮਾਂ-ਪੁੱਤ ਗੰਭੀਰ ਜ਼ਖ਼ਮੀ

ਫ਼ਰੀਦਕੋਟ, 28 ਦਸੰਬਰ, ਦੇਸ਼ ਕਲਿਕ ਬਿਊਰੋ :ਫਰੀਦਕੋਟ ਜ਼ਿਲ੍ਹੇ ਦੇ ਕਸਬਾ ਜੈਤੋ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਮੀਂਹ ਕਾਰਨ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਜੈਤੋ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਇੱਥੋਂ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਲਈ ਰੈਫਰ […]

Continue Reading

ਪੁਲਿਸ ਸਟੇਸ਼ਨ ਇਸਲਾਮਾਬਾਦ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਬਦਮਾਸ਼ ਗ੍ਰਿਫਤਾਰ, 1.4 ਕਿਲੋ ਹੈਰੋਇਨ, 1 ਹੈਂਡ ਗ੍ਰਨੇਡ ਤੇ 2 ਪਿਸਤੌਲ ਬਰਾਮਦ

ਅੰਮ੍ਰਿਤਸਰ, 28 ਦਸੰਬਰ, ਦੇਸ਼ ਕਲਿਕ ਬਿਊਰੋ :ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਪੁਲਿਸ ਸਟੇਸ਼ਨ ਇਸਲਾਮਾਬਾਦ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ।ਇਹ ਮਾਡਿਊਲ ਵਿਦੇਸ਼ਾਂ ਵਿੱਚ ਬੈਠੇ ਆਪਰੇਟਰਾਂ ਵੱਲੋਂ ਚਲਾਇਆ ਜਾ ਰਿਹਾ ਸੀ। ਮੁਲਜ਼ਮਾਂ ਨੇ 17 ਦਸੰਬਰ 2024 ਨੂੰ ਗ੍ਰਨੇਡ ਹਮਲਾ […]

Continue Reading

ਜਲੰਧਰ ਵਿਖੇ ਟਰਾਲੇ ਨੇ ਮਾਰੀ ਐਂਬੂਲੈਂਸ ਨੂੰ ਟੱਕਰ, ਡਰਾਈਵਰ ਦੀ ਮੌਤ

ਜਲੰਧਰ, 28 ਦਸੰਬਰ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਜਲੰਧਰ ਦੇ ਚੁਗਿੱਟੀ ਪੁਲ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਰਾਮਾ ਮੰਡੀ ਥਾਣੇ ਦੇ ਅਧੀਨ ਆਉਣ ਵਾਲੇ ਇਸ ਇਲਾਕੇ ਵਿਚ ਇੱਕ ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਪਿੱਛੋਂ ਆ ਰਹੇ ਇੱਕ ਟਰਾਲੇ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ।ਹਾਦਸਾ ਏਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਐਂਬੂਲੈਂਸ […]

Continue Reading

PM ਮੋਦੀ ਵਲੋਂ ਬਠਿੰਡਾ ਬੱਸ ਹਾਦਸੇ ਦੇ ਮ੍ਰਿਤਕਾਂ ਤੇ ਜ਼ਖਮੀਆਂ ਲਈ ਆਰਥਿਕ ਸਹਾਇਤਾ ਦਾ ਐਲਾਨ

ਚੰਡੀਗੜ੍ਹ, 28 ਦਸੰਬਰ, ਦੇਸ਼ ਕਲਿਕ ਬਿਊਰੋ :ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਨਾਲੇ ਵਿੱਚ ਜਾ ਡਿੱਗੀ। ਜਿਸ ‘ਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ 2 ਸਾਲਾ ਬੱਚੀ ਅਤੇ ਉਸ ਦੀ ਮਾਂ ਵੀ […]

Continue Reading

ਪੰਜਾਬ ‘ਚ ਪੈ ਰਹੇ ਮੀਂਹ ਕਾਰਨ ਠੰਢ ਵਧੀ, ਅੱਗੇ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ, Alert ਜਾਰੀ

ਚੰਡੀਗੜ੍ਹ, 28 ਦਸੰਬਰ, ਦੇਸ਼ ਕਲਿਕ ਬਿਊਰੋ :ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ-ਚੰਡੀਗੜ੍ਹ ‘ਚ ਹੋ ਰਹੀ ਬਾਰਿਸ਼ ਤੋਂ ਬਾਅਦ ਔਸਤ ਤਾਪਮਾਨ ‘ਚ 7.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਦਿਨ ਦਾ ਤਾਪਮਾਨ ਆਮ ਨਾਲੋਂ 3.9 ਡਿਗਰੀ ਘੱਟ ਗਿਆ।ਹੁਣ ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ […]

Continue Reading

ਅੱਜ ਕੀਤਾ ਜਾਵੇਗਾ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ

ਨਵੀਂ ਦਿੱਲੀ, 28 ਦਸੰਬਰ, ਦੇਸ਼ ਕਲਿਕ ਬਿਊਰੋ :ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦੇਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਸਵੇਰੇ 8 ਵਜੇ ਕਾਂਗਰਸ ਦੇ ਮੁੱਖ ਦਫਤਰ ਲਿਆਂਦੀ ਜਾਵੇਗੀ। ਜਿੱਥੇ ਸਵੇਰੇ 8:30 ਤੋਂ 9:30 ਵਜੇ ਤੱਕ ਲੋਕ ਅਤੇ ਕਾਂਗਰਸੀ ਵਰਕਰ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। […]

Continue Reading

ਸਰਬ-ਉੱਚ ਅਦਾਲਤ ਅੱਜ ਕਰੇਗੀ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਗੱਲਬਾਤ

ਚੰਡੀਗੜ੍ਹ, 28 ਦਸੰਬਰ, ਦੇਸ਼ ਕਲਿਕ ਬਿਊਰੋ :ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਦੇ ਕਾਨੂੰਨ ਨੂੰ ਲੈ ਕੇ 33 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਅੱਜ ਸੁਪਰੀਮ ਕੋਰਟ ਗੱਲ ਕਰੇਗਾ। ਇਸ ਦੇ ਲਈ ਡੱਲੇਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਖਨੌਰੀ ਸਰਹੱਦ ਤੋਂ ਸੁਪਰੀਮ ਕੋਰਟ ਦੀ ਸੁਣਵਾਈ ਵਿੱਚ ਸ਼ਾਮਲ ਹੋਣਗੇ।ਕੱਲ੍ਹ ਸ਼ੁੱਕਰਵਾਰ ਨੂੰ […]

Continue Reading