ਆਪ ਨੇ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਚੰਡੀਗੜ੍ਹ 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਵਿਰੋਧੀ ਸਰਗਰਮੀਆਂ ਅਤੇ ਅਨੁਸ਼ਾਸਨਹੀਣਤਾ ਦੇ ਦੋਸ਼ ਤਹਿਤ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਮਾਇਸਰਖਾਨਾ ਨੇ ਇੱਕ ਸਰਕਾਰੀ ਸਕੂਲ ਦੇ ਕੰਮਕਾਜ ਬਾਰੇ ਝੂਠੇ ਬਿਆਨ ਦੇ ਕੇ ਪਾਰਟੀ ਨੂੰ […]

Continue Reading

ਵੱਡੀ ਖ਼ਬਰ: ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ, 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਸ਼ਨੀਵਾਰ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲੀ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਲਿਜਾਇਆ ਗਿਆ। ਘਟਨਾ ਨਾਲ ਸਬੰਧਤ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਹ ਸੜਕ ’ਤੇ ਖੂਨ ਨਾਲ ਲੱਥਪੱਥ ਪਏ ਦਿਖਾਈ […]

Continue Reading

ਬਹਿਰੀਨ ਵਾਲੀ ਬੀਬੀ ਦੀ ਵਾਇਰਲ ਆਡੀਓ ’ਤੇ ਵਲਟੋਹਾ ਦੀ ਪ੍ਰੈੱਸ ਕਾਨਫਰੰਸ, ਫੋਰੈਂਸਿਕ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ, 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਬਹਿਰੀਨ ਵਿੱਚ ਰਹਿਣ ਵਾਲੀ ਮਹਿਲਾ ਨਾਲ ਸਬੰਧਤ ਵਾਇਰਲ ਆਡੀਓ ਨੂੰ ਲੈ ਕੇ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨਾਲ ਜੋੜ ਕੇ ਵਾਇਰਲ ਕੀਤੀ ਜਾ ਰਹੀ ਆਡੀਓ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਰਾਹੀਂ ਤਿਆਰ ਕਰਕੇ ਤੋੜ-ਮਰੋੜ ਕੇ […]

Continue Reading

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ – ਭਗਵੰਤ ਮਾਨ

ਚੰਡੀਗੜ੍ਹ, 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆ ਭਰਨ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ‘ਯੁੱਧ ਨਸ਼ਿਆਂ ਵਿਰੁੱਧ’ ਦੇ ਅੰਤਿਮ ਅਤੇ ਫ਼ੈਸਲਾਕੁੰਨ ਪੜਾਅ ‘ਤੇ ਜੰਗ ਲੜ ਰਿਹਾ ਹੈ। ਆਪਣੀ ਤਰ੍ਹਾਂ ਦੀ ਪਹਿਲੀ ‘ਐਸ.ਐਚ.ਓਜ਼. ਮਿਲਣੀ’ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ […]

Continue Reading

ਲੁਧਿਆਣਾ ‘ਚ ਵੱਡੀ ਵਾਰਦਾਤ: 35 ਸਾਲਾ ਨੌਜਵਾਨ ਦਾ ਕਿਰਚ ਮਾਰ ਕੇ ਕਤਲ

ਲੁਧਿਆਣਾ: 3 ਅਕਤੂਬਰ: (ਦੇਸ਼ ਕਲਿੱਕ ਬਿਊਰੋ): ਸਾਹਨੇਵਾਲ ਦੇ ਪੁਰਾਣੇ ਬਾਜ਼ਾਰ ਵਿੱਚ ਬਦਮਾਸ਼ਾਂ ਨੇ ਇੱਕ ਨੌਜਵਾਨ ਦਾ ਕਿਰਚ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰਾਮਗੜ੍ਹ ਰੋਡ ਸਥਿਤ ਅਨੰਤ ਵਿਹਾਰ ਕਾਲੋਨੀ ਦੇ ਰਹਿਣ ਵਾਲੇ ਦਿਨੇਸ਼ ਕੁਮਾਰ (35) ਵਜੋਂ ਹੋਈ ਹੈ। ਉਹ ਘਰ ਵਿੱਚ ਗੈਸ ਸਿਲੰਡਰ ਖ਼ਤਮ ਹੋਣ ਤੋਂ ਬਾਅਦ ਖਾਣਾ ਲੈਣ ਲਈ ਬਾਜ਼ਾਰ ਜਾ […]

Continue Reading

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

ਚੰਡੀਗੜ੍ਹ, 3 ਅਕਤੂਬਰ: (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 256ਵੇਂ ਦਿਨ ,ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 592 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ […]

Continue Reading

ਸੱਜਣ ਕੁਮਾਰ ਦੇ ਘਰ ਜਾਣ ਦਾ ਮਾਮਲਾ: ਭਾਜਪਾ ਸੰਸਦ ਮੈਂਬਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕੇ ਮੰਗੀ ਮੁਆਫ਼ੀ

ਅੰਮ੍ਰਿਤਸਰ, 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਜਪਾ ਦੇ ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ ਨੇ ਸ਼ਨੀਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫ਼ੀ ਮੰਗੀ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਾਹਮਣੇ ਪੇਸ਼ ਹੋਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਤੰਬਰ ਵਿੱਚ ਲਿਖਤੀ ਮੁਆਫ਼ੀਨਾਮਾ ਭੇਜਿਆ ਸੀ। ਦਰਅਸਲ, ਅਗਸਤ ਵਿੱਚ […]

Continue Reading

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ ? – ਹਰਪਾਲ ਚੀਮਾ

ਚੰਡੀਗੜ੍ਹ 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਨਵੇਂ ਬਣੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੇ ਸਿਆਸੀ ਰਿਕਾਰਡ, ਖਾਸ ਕਰਕੇ ਅਕਾਲੀ ਦਲ (ਬਾਦਲ)-ਭਾਜਪਾ ਸਰਕਾਰ ਦੌਰਾਨ ਨਸ਼ਿਆਂ ਅਤੇ ‘ਬੇਅਦਬੀ’ ‘ਤੇ ਉਨ੍ਹਾਂ ਦੀ ਚੁੱਪ ਅਤੇ ਪੰਜਾਬ ਦੇ ਸਿੱਖਿਆ ਅਤੇ ਖੇਡ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ‘ਤੇ ਸਵਾਲ ਚੁੱਕੇ ਹਨ। ਪਰਗਟ ਸਿੰਘ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਦਰਪੇਸ਼ ਅਸਲ ਮੁੱਦਿਆਂ ’ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ

ਚੰਡੀਗੜ੍ਹ, 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਪੰਜਾਬ ਨੂੰ ਦਰਪੇਸ਼ ਅਸਲ ਮੁੱਦਿਆਂ ’ਤੇ ਲੜਨ ਅਤੇ ਝੂਠੀ ਤੇ ਆਧਾਰਹੀਣ ਦੂਸ਼ਣਬਾਜ਼ੀ ਤੋਂ ਗੁਰੇਜ਼ ਕਰਨ ਨਹੀਂ ਤਾਂ ਉਹਨਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਅੱਜ ਇਥੇ ਇਕ ਪ੍ਰੈਸ […]

Continue Reading

ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਰਹੇਗਾ ਖੁਸ਼ਕ, ਹੁਣ ਮੀਂਹ ਦੇ ਆਸਾਰ ਘੱਟ

ਚੰਡੀਗੜ੍ਹ, 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਲਗਾਤਾਰ ਖੁਸ਼ਕ ਬਣਿਆ ਹੋਇਆ ਹੈ। ਉੱਤਰ-ਪੱਛਮੀ ਹਵਾਵਾਂ ਕਾਰਨ ਵਾਤਾਵਰਣ ਵਿੱਚ ਨਮੀ ਘਟ ਰਹੀ ਹੈ, ਜਿਸ ਨਾਲ ਮੀਂਹ ਦੀ ਸੰਭਾਵਨਾ ਵੀ ਘੱਟ ਹੋ ਗਈ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਅਜੇ […]

Continue Reading