ਮੋਹਾਲੀ : 10 ਕਰੋੜ ਰੁਪਏ ਦੀ ਨਕਲੀ ਕਰੰਸੀ ਫੜ੍ਹੀ, 2 ਗ੍ਰਿਫਤਾਰ

ਮੋਹਾਲੀ, 16 ਨਵੰਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ਜ਼ਿਲ੍ਹੇ ਦੀ ਪੁਲਿਸ ਵੱਲੋਂ ਜ਼ਾਅਲੀ ਕਰੰਸੀ ਰੈਕੇਟ ਦਾ ਪਰਦਾਫਾਸ ਕੀਤਾ ਗਿਆ ਹੈ। ਪੁਲਿਸ ਨੇ 10 ਕਰੋੜ ਦੀ ਨਕਲੀ ਕਰੰਸੀ ਵੀ ਬਰਾਮਦ ਕੀਤੀ ਹੈ। ਡੇਰਾਬੱਸੀ ਪੁਲਿਸ ਵੱਲੋਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗੁਪਤ ਸੂਚਨਾ ਉਤੇ ਕਾਰਵਾਈ ਕਰਦੇ ਹੋਏ ਐਸਪੀ (ਪੇਂਡੂ) ਮਨਪ੍ਰੀਤ ਸਿੰਘ ਅਤੇ ਡੀਐਸਪੀ ਡੇਰਾਬੱਸੀ ਬਿਕਰਮਜੀਤ […]

Continue Reading

ਜੁਗਾੜੂ ਰੇਹੜੀਆਂ ਅਤੇ ਮੋਡੀਫਾਈ ਵਹੀਕਲਾਂ ਵਾਲਿਆਂ ’ਤੇ ਸਖਤੀ, ਪੁਲਿਸ ਨੇ ਚਲਾਈ ਵਿਸ਼ੇਸ਼ ਮੁਹਿੰਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਨਵੰਬਰ, ਦੇਸ਼ ਕਲਿੱਕ ਬਿਓਰੋ : ਜੁਗਾੜੂ ਰੇਹੜੀਆਂ ਅਤੇ ਮੋਡੀਫਾਈ ਵਹੀਕਲਾਂ ਵਾਲਿਆਂ ਉਤੇ ਸਖਤੀ ਕਰਨ ਲਈ ਟ੍ਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ (ਟ੍ਰੈਫ਼ਿਕ) ਸ੍ਰੀ ਨਵਨੀਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਨੂੰ ਵਧਾਉਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 16-11-2025 ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ […]

Continue Reading

ਇੱਕ ਹੋਰ ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਮੌਤ

ਤਰਨਤਾਰਨ, 15 ਨਵੰਬਰ: ਦੇਸ਼ ਕਲਿੱਕ ਬਿਊਰੋ: ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦਿਲਪ੍ਰੀਤ ਸਿੰਘ ਵੱਜੋਂ ਹੋਈ ਹੈ। ਉਹ ਤਰਨਤਾਰਨ ਜ਼ਿਲ੍ਹੇ ਦੇ ਝਬਾਲ ਪਿੰਡ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਮਨਜੀਤ ਸਿੰਘ ਢਿੱਲੋਂ ਇੱਕ ਪੁਲਿਸ ਅਧਿਕਾਰੀ ਹਨ। ਦਿਲਪ੍ਰੀਤ ਪਰਿਵਾਰ ਦਾ ਇਕਲੌਤਾ ਪੁੱਤਰ […]

Continue Reading

ਕਤਲ ਕੇਸ ਵਿੱਚ ਅਦਾਲਤ ਨੇ 10 ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ, ਨੌਂ ਸਾਲ ਬਾਅਦ ਆਇਆ ਫੈਸਲਾ

ਮਾਨਸਾ, 15 ਨਵੰਬਰ: ਦੇਸ਼ ਕਲਿੱਕ ਬਿਊਰੋ: ਮਾਨਸਾ ਜ਼ਿਲ੍ਹੇ ਦੀ ਮਾਨਯੋਗ ਸੈਸ਼ਨ ਜੱਜ ਦੀ ਅਦਾਲਤ ਨੇ ਇੱਕ ਕਤਲ ਕੇਸ ਵਿੱਚ ਇੱਕ ਔਰਤ ਸਮੇਤ 10 ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਹਰੇਕ ਦੋਸ਼ੀ ਨੂੰ 55,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਇਹ ਘਟਨਾ 10 ਅਕਤੂਬਰ, 2016 ਨੂੰ ਦੀਵਾਲੀ ਦੀ […]

Continue Reading

ਪੰਜਾਬ ਕੈਬਨਿਟ ਵੱਲੋਂ ਖੇਡ ਵਿਭਾਗ ਅਤੇ CHC ਦੋਰਾਹਾ ਵਿਖੇ ਵੱਖ-ਵੱਖ ਕਾਡਰਾਂ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ

ਚੰਡੀਗੜ੍ਹ 15 ਨਵੰਬਰ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਪੰਜਾਬ ਕੈਬਨਿਟ ਮੀਟਿੰਗ ‘ਚ ਖੇਡ ਵਿਭਾਗ ਅਤੇ ਸੀ.ਐਚ.ਸੀ. ਦੋਰਾਹਾ ਵਿਖੇ ਵੱਖ-ਵੱਖ ਕਾਡਰਾਂ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸੀ.ਐਚ.ਸੀ. ਦੋਰਾਹਾ ਵਿਖੇ ਵੱਖ-ਵੱਖ ਕਾਡਰਾਂ ਦੀਆਂ 51 ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਮੰਤਰੀ ਮੰਡਲ […]

Continue Reading

ਪੰਜਾਬ ਕੈਬਨਿਟ ਵੱਲੋਂ BBMB ‘ਚ ਤਾਇਨਾਤ ਕੀਤੇ ਜਾਣ ਵਾਲੇ 2458 ਕਰਮਚਾਰੀਆਂ ਦਾ ਵੱਖਰਾ ਕਾਡਰ ਸਿਰਜਣ ਲਈ ਹਰੀ ਝੰਡੀ

ਚੰਡੀਗੜ੍ਹ 15 ਨਵੰਬਰ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਮੰਤਰੀ ਮੰਡਲ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਐਮ.ਬੀ.ਬੀ.) ਵਿੱਚ ਤਾਇਨਾਤ ਕੀਤੇ ਜਾਣ ਵਾਲੇ 2458 ਕਰਮਚਾਰੀਆਂ ਦਾ ਵੱਖਰਾ ਕਾਡਰ ਬਣਾਉਣ ਲਈ ਵੀ ਹਰੀ ਝੰਡੀ ਦੇ ਦਿੱਤੀ। ਇਹ ਦੇਖਿਆ ਗਿਆ ਕਿ ਬੀ.ਬੀ.ਐਮ.ਬੀ. ਵਿੱਚ ਵੱਡੀ ਗਿਣਤੀ ਵਿੱਚ ਪੰਜਾਬ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ IT ਵਿੰਗ ਦੇ ਪ੍ਰਧਾਨ ਨੱਛਤਰ ਗਿੱਲ ਗ੍ਰਿਫਤਾਰ

ਅੰਮ੍ਰਿਤਸਰ, 15 ਨਵੰਬਰ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ ਵਿੰਗ ਦੇ ਪ੍ਰਧਾਨ ਨੱਛਤਰ ਗਿੱਲ ਨੂੰ ਅੱਜ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਨੱਛਤਰ ਸਿੰਘ ਗਿੱਲ ਨੂੰ ਅੱਜ ਅੰਮ੍ਰਿਤਸਰ ਵਿਚੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਰਣਜੀਤ ਐਵਨਿਊ ‘ਚ ਇੱਕ ਕੈਫ਼ੇ ‘ਚ ਬੈਠੇ ਸਨ। ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਸਰਬਜੀਤ ਸਿੰਘ ਝਿੰਜਰ […]

Continue Reading

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ – ਈ.ਟੀ.ਓ

ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ 15 ਨਵੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਦੀਆਂ ਤਿਆਰੀਆਂ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਇਸ ਸੰਬੰਧੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜਾਇਜ਼ਾ ਲੈਂਦਿਆਂ ਜਾਣਕਾਰੀ ਦਿੱਤੀ ਕਿ ਇਲਾਕੇ ਵਿੱਚ ਕਦੇ […]

Continue Reading

ਮੰਤਰੀ ਮੰਡਲ ਵੱਲੋਂ ਸੀ. ਡੀ. ਪੀ. ਓਜ਼ ਦੀਆਂ 16 ਖਾਲੀ ਅਸਾਮੀਆਂ ਬਹਾਲ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ, 15 ਨਵੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੀ ਡੀ ਪੀ ਓਜ਼ ਦੀਆਂ ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਮੰਤਰੀ ਮੰਡਲ ਨੇ ਸਮਾਜਿਕ ਸੁਰੱਖਿਆ, ਔਰਤਾਂ ਤੇ ਬੱਚਿਆਂ ਨਾਲ ਸਬੰਧਤ ਸੂਬਾ ਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ […]

Continue Reading