CM ਭਗਵੰਤ ਮਾਨ ਦੀ ਸਿਹਤ ‘ਚ ਸੁਧਾਰ, ਸੰਦੀਪ ਪਾਠਕ ਨੇ ਕੀਤੀ ਮੁਲਾਕਾਤ

ਮੋਹਾਲੀ, 29 ਸਤੰਬਰ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ 3 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹਨ। ਹਸਪਤਾਲ ਵੱਲੋਂ ਜਾਰੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਹਾਲਾਂਕਿ ਉਹ ਅਜੇ ਵੀ ਡਾਕਟਰਾਂ ਦੀ ਨਿਗਰਾਨੀ ‘ਚ ਹਨ। ਪਾਰਟੀ ਦੇ ਰਾਸ਼ਟਰੀ ਸੰਗਠਨ ਸਕੱਤਰ ਡਾਕਟਰ ਸੰਦੀਪ ਪਾਠਕ […]

Continue Reading

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਔਰਤ ਦੀ ਮੌਤ ਦੋ ਗੰਭੀਰ ਜ਼ਖਮੀ

ਦੀਨਾਨਗਰ, 29 ਸਤੰਬਰ, ਦੇਸ਼ ਕਲਿਕ ਬਿਊਰੋ :ਦੀਨਾਨਗਰ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਬਹਿਰਾਮਪੁਰ ਥਾਣੇ ਦੇ ਪਿੰਡ ਨਵਾਂ ਧਕਾਲਾ ਵਿੱਚ ਇੱਕ ਭਿਆਨਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਦੇਰ ਸ਼ਾਮ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਔਰਤ ਦੀ ਮੌਤ ਹੋ ਗਈ ਅਤੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਜ਼ਖਮੀ ਹੋ […]

Continue Reading

ਪੰਜਾਬ ‘ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਈ, ਮੌਸਮ ਵਿਭਾਗ ਨੇ ਦਿੱਤਾ ਅਪਡੇਟ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ (ਐਤਵਾਰ) ਮੌਸਮ ਸਾਫ਼ ਰਹੇਗਾ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਮੁਤਾਬਕ 4 ਅਕਤੂਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕੋਈ ਅਲਰਟ ਹੈ। ਹਾਲਾਂਕਿ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦਾ ਵੱਧ ਤੋਂ ਵੱਧ […]

Continue Reading

ਅੱਜ ਦਾ ਇਤਿਹਾਸ

29 ਸਤੰਬਰ 1962 ਨੂੰ ਕੋਲਕਾਤਾ ਵਿੱਚ ਬਿਰਲਾ ਤਾਰਾ-ਮੰਡਲ ਕੇਂਦਰ ਖੋਲ੍ਹਿਆ ਗਿਆ ਸੀਚੰਡੀਗੜ੍ਹ, 29 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 29 ਸਤੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 29 ਸਤੰਬਰ ਦੇ ਇਤਿਹਾਸ ਬਾਰੇ:-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,ਐਤਵਾਰ, ੧੪ ਅੱਸੂ (ਸੰਮਤ ੫੫੬ ਨਾਨਕਸ਼ਾਹੀ),29-09-2024 ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ […]

Continue Reading
small51128

ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ ਮੋਹਾਲੀ ਫੋਰਟਿਸ ਹਸਪਤਾਲ ਨੇ ਜਾਰੀ ਕੀਤਾ ਬੁਲੇਟਿਨ

ਮੋਹਾਲੀ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਮੋਹਾਲੀ ਫੋਰਟਿਸ ਹਸਪਤਾਲ ਵੱਲੋਂ ਬੁਲੇਟਿਨ ਜਾਰੀ ਕੀਤਾ ਗਿਆ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ ਆਰ ਕੇ ਜਸਵਾਲ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਂਚ ਕੀਤੀ ਗਈ ਹੈ। […]

Continue Reading

ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

  ਅਧਿਕਾਰੀਆਂ ਨੂੰ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 28 ਸਤੰਬਰ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਅੰਤਰ-ਰਾਜੀ ਸਰਹੱਦਾਂ ‘ਤੇ ਟੀਮਾਂ ਦੀ ਤਾਇਨਾਤੀ ਲਈ ਪੁਲਿਸ ਵਿਭਾਗ ਨਾਲ ਤਾਲਮੇਲ ਕਰਨ ਦੇ […]

Continue Reading

ਸੌਂਧ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ

– ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਨਕਲਾਬੀ ਨਾਇਕਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ‘ਚ ਬੇਹੱਦ ਸਹਾਈ ਸਿੱਧ ਹੋਵੇਗਾ ਇਨਕਲਾਬ ਮੇਲਾ: ਤਰੁਨਪ੍ਰੀਤ ਸਿੰਘ ਸੌਂਧ   ਚੰਡੀਗੜ੍ਹ/ਖਟਕੜ ਕਲਾਂ, (ਬੰਗਾ) 28 ਸਤੰਬਰ:- ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ […]

Continue Reading

ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿਆਂਗੇ: ਧਾਮੀ

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਮਨਾਈ ਜਾਵੇਗੀ- ਐਡਵੋਕੇਟ ਧਾਮੀਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਕਈ ਅਹਿਮ ਫੈਸਲੇ ਅੰਮ੍ਰਿਤਸਰ 28 ਸਤੰਬਰ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ 350 […]

Continue Reading

ਰੰਧਾਵਾ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਣਨ ਨਾਲ ਸਰਹੱਦੀ ਹਲਕੇ ਦੀਆਂ ਮੁਸ਼ਕਲਾਂ ਹੱਲ ਹੋਣਗੀਆਂ : ਕਿਸ਼ਨ ਚੰਦਰ

ਗੁਰਦਾਸਪੁਰ, 28 ਸਤੰਬਰ, ਦੇਸ਼ ਕਲਿੱਕ ਬਿਓਰੋ :ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਜੰਮੂ ਕਸ਼ਮੀਰ ਕਾਂਗਰਸ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਨਣ ਨਾਲ ਲੋਕ ਸਭਾ ਹਲਕਾ ਗੁਰਦਾਸਪੁਰ ਜੋ […]

Continue Reading