ਪੰਜਾਬ-ਹਿਮਾਚਲ ਦੇ ਡਰਾਈਵਰ-ਕੰਡਕਟਰ ਹੋਏ ਘਸੁੰਨ-ਮੁੱਕੀ, ਲੱਗਿਆ ਜਾਮ, Video ਵਾਇਰਲ

ਨੰਗਲ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੱਜ, ਚੰਡੀਗੜ੍ਹ-ਧਰਮਸ਼ਾਲਾ ਹਾਈਵੇਅ ‘ਤੇ ਨੰਗਲ ਵਿਖੇ, ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਅਤੇ ਪੰਜਾਬ ਰੋਡਵੇਜ਼ ਦੇ ਡਰਾਈਵਰ-ਕੰਡਕਟਰਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ ਦੂਜੇ ਨੂੰ ਬਹੁਤ ਥੱਪੜ ਤੇ ਮੁੱਕੇ ਮਾਰੇ। ਮੌਕੇ ‘ਤੇ ਮੌਜੂਦ ਲੋਕਾਂ ਨੇ ਦਖਲ ਦੇ ਕੇ ਸਥਿਤੀ ਨੂੰ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਮਜ਼ਦੂਰ ਦਿਵਸ ਤੇ ਵਿਧਾਇਕ ਡਾਕਟਰ ਬਲਬੀਰ ਸਿੰਘ ਦੀ ਰਿਹਾਇਸ਼ ਅੱਗੇ ਲਾਇਆ ਜ਼ਿਲਾ ਪੱਧਰੀ ਧਰਨਾ 

ਪਟਿਆਲਾ, 1 ਮਈ: ਦੇਸ਼ ਕਲਿੱਕ ਬਿਓਰੋ ਪੁਰਾਣੀ ਪੈਨਸ਼ਨ ਦੇ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਨੂੰ ਤੇਜ਼ ਕਰਨ ਹਿੱਤ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵੱਲੋਂ ਸੰਯੁਕਤ ਰੂਪ ਵਿੱਚ ਮਜ਼ਦੂਰ ਦਿਵਸ ਤੇ ਆਪ ਸਰਕਾਰ ਦੇ ਵਿਧਾਇਕਾਂ ਖਿਲਾਫ ਜਿਲਾ ਪੱਧਰੀ ਧਰਨੇ ਦੇਣ ਦੇ ਸੂਬਾਈ ਸੱਦੇ ਤਹਿਤ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੀ ਰਹਾਇਸ਼ ਅੱਗੇ […]

Continue Reading

BJP ਦਾ ਪਾਣੀਆਂ ‘ਤੇ ਡਾਕਾ, ਨਹੀਂ ਦੇਵਾਂਗੇ ਇੱਕ ਵੀ ਬੂੰਦ: ਭਗਵੰਤ ਮਾਨ

ਚੰਡੀਗੜ੍ਹ : 1 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ਪਹੁੰਚ ਕੇ ਕਿਹਾ ਕਿ ਪੰਜਾਬ ਦਾ ਪਾਣੀ BBMB ਜ਼ਰੀਏ ਹਰਿਆਣੇ ਨੂੰ ਦੇਣ ਦੇ ਫ਼ੈਸਲੇ ਦਾ ਪੂਰਾ ਪੰਜਾਬ ਸਖ਼ਤ ਵਿਰੋਧ ਕਰਦਾ ਹੈ। ਕੇਂਦਰ ਤੇ ਹਰਿਆਣਾ ਦੀ ਬੀਜੇਪੀ ਸਰਕਾਰ ਪੰਜਾਬ ਖ਼ਿਲਾਫ਼ ਇੱਕਜੁੱਟ ਹੋ ਗਈ ਹੈ। ਬੀਜੇਪੀ ਦਾ ਸਾਡੇ ਹੱਕਾਂ ‘ਤੇ ਇੱਕ […]

Continue Reading

ਨੌਕਰੀ ਤੋਂ ਬਰਖ਼ਾਸਤ ਕੀਤੀ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ

ਬਠਿੰਡਾ, 1 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਵੱਲੋਂ ਬਰਖਾਸਤ ਕੀਤੀ ਗਈ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਚਿੱਟੇ ਸਮੇਤ ਗ੍ਰਿਫਤਾਰ ਕੀਤੀ ਗਈ ਅਮਨਦੀਪ ਕੌਰ ਨੂੰ ਪੰਜਾਬ ਪੁਲਿਸ ਵੱਲੋਂ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਅਮਨਦੀਪ ਕੌਰ ਨੂੰ ਅੱਜ ਬਠਿੰਡਾ ਦੀ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਹੈ। ਜ਼ਿਕਰਯੋਗ […]

Continue Reading

BBMB ਮੁੱਦੇ ‘ਤੇ AAP ਨੇ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦੀ ਮੀਟਿੰਗ ਬੁਲਾਈ

ਚੰਡੀਗੜ੍ਹ: 1 ਮਈ, ਦੇਸ਼ ਕਲਿੱਕ ਬਿਓਰੋਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੋਂ ਹਰਿਆਣਾ ਦਾ ਵਾਧੂ ਪਾਣੀ ਲੈਣ ਮਾਮਲੇ ‘ਚ ਪੰਜਾਬ ਨੇ ਸਖਤ ਰੁਖ ਅਪਣਾਇਆ ਹੋਇਆ ਹੈ। BBMB ਵੱਲੋਂ ਪੰਜਾਬ ਦਾ ਪਾਣੀ ਹਰਿਆਣੇ ਤੇ ਰਾਜਸਥਾਨ ਨੂੰ ਦੇਣ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੀ ਮੀਟਿੰਗ ਬੁਲਾ ਲਈ ਹੈ । ਅੱਜ ਸ਼ਾਮ […]

Continue Reading

ਮਾਨਸਾ ਜ਼ਿਲ੍ਹੇ ਦੀਆਂ ਤਿੰਨੋ ਸਬ ਡਵੀਜ਼ਨਾਂ ‘ਚ AAP ਦੇ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ BJP ਖਿਲਾਫ ਰੋਸ ਪ੍ਰਦਰਸ਼ਨ

ਮਾਨਸਾ: ਮਈ 01, ਦੇਸ਼ ਕਲਿੱਕ ਬਿਓਰੋ                 ਪੰਜਾਬ ਗੁਰੂਆਂ, ਪੀਰਾਂ ਅਤੇ ਫਕੀਰਾਂ ਦੀ ਧਰਤੀ ਹੈ। ਇਸ ਲਈ ਧਰਤੀ, ਵਾਤਾਵਰਨ ਅਤੇ ਪਾਣੀਆਂ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਅਤੇ ਨਿੱਜੀ ਫਰਜ਼ ਹੈ। ਇਹ ਵਿਚਾਰ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ ਅਤੇ ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ ਨੇ ਪ੍ਰਗਟਾਏ।             ਉਹਨਾਂ ਕਿਹਾ ਕਿ ਭਾਜਪਾ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰਾਂ ਰਾਹੀਂ ਸੂਬੇ ਨਾਲ ਧੱਕੇਸ਼ਾਹੀ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਲਈ ਆਏ ਦਿਨ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ ਅਤੇ ਕਿਸੇ ਨੂੰ ਵੀ ਸਾਡੇ ਪਾਣੀਆਂ ਨੂੰ ਖੋਹਣ ਦੀ ਆਗਿਆ ਨਹੀਂ ਦੇਵੇਗੀ।             ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਸਰੋਕਾਰ ਪੰਜਾਬ ਨਾਲ ਹੀ ਹੈ ਅਤੇ ਕਿਸੇ ਨੂੰ ਵੀ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਸ ਦੇ ਕਾਨੂੰਨੀ ਹੱਕ ਤੋਂ ਸੱਖਣਾ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।             ਉਹਨਾਂ ਕਿਹਾ ਕਿ ਜਿੱਥੇ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜੋ ਕਿ ਨਹਿਰੀ ਪਾਣੀ ਉੱਤੇ ਨਿਰਭਰ ਕਰਦਾ ਹੈ ਉੱਥੇ ਹੀ ਕੇਂਦਰ ਸਰਕਾਰ ਆਪਣਾ ਦਬਦਬਾ ਪਾ ਕੇ ਪੰਜਾਬ ਨਾਲ ਨਿਰੰਤਰ ਧੱਕੇਸ਼ਾਹੀ ਕਰਦੀ ਆ ਰਹੀ ਹੈ।             ਉਨ੍ਹਾਂ […]

Continue Reading

ਅੱਤਵਾਦੀ ਸਾਜ਼ਿਸ਼ ਨਾਕਾਮ, BSF ਤੇ ਪੰਜਾਬ ਪੁਲਿਸ ਵੱਲੋਂ ਦੋ ਹੱਥਗੋਲਿਆਂ ਸਮੇਤ ਹਥਿਆਰਾਂ ਦੀ ਖੇਪ ਬਰਾਮਦ

ਅੰਮ੍ਰਿਤਸਰ, 1 ਮਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਿੰਡ ਭਰੋਪਾਲ ਨੇੜੇ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਦੋ ਹੱਥਗੋਲੇ ਵੀ ਜ਼ਬਤ ਕੀਤੇ ਗਏ ਹਨ। ਮੰਨਿਆ ਜਾ ਰਿਹਾ ਹੈ […]

Continue Reading

BBMB ਦੇ ਡਾਇਰੈਕਟਰ ਤੋਂ ਬਾਅਦ ਸਕੱਤਰ ਨੂੰ ਵੀ ਬਦਲਿਆ

ਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :ਭਾਖੜਾ ਨਹਿਰ ਦੇ ਪਾਣੀ ਦੇ ਵਿਵਾਦ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਵਿਚਾਲੇ ਵਿਵਾਦ ਚੱਲ ਰਿਹਾ ਹੈ। ਦੋਵਾਂ ਰਾਜਾਂ ਵਿਚਕਾਰ ਵਿਵਾਦ ਦੇ ਮੱਦੇਨਜ਼ਰ, ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੇ ਸਕੱਤਰ ਅਤੇ ਤਤਕਾਲੀ ਜਲ ਨਿਯਮਨ ਨਿਰਦੇਸ਼ਕ ਨੂੰ ਬਦਲ ਦਿੱਤਾ ਗਿਆ ਹੈ। ਸਕੱਤਰ ਸੁਰਿੰਦਰ ਸਿੰਘ ਮਿੱਤਲ ਨੂੰ ਹਰਿਆਣਾ ਕੋਟੇ ਤੋਂ ਬੋਰਡ […]

Continue Reading

ਪੰਜਾਬ ਸਰਕਾਰ ਨੇ AG ਦਫਤਰ ’ਚ 18 ਐਡੀਸ਼ਨਲ ਐਡਵੋਕੇਟ ਜਨਰਲ ਕੀਤੇ ਨਿਯੁਕਤ

ਚੰਡੀਗੜ੍ਹ: 1 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ (AG) ਦਫਤਰ ਵਿਚ 18 ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤੇ ਗਏ ਹਨ। ਜਿਨ੍ਹਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਪੜ੍ਹਨ ਲਈ ਕਲਿੱਕ ਕਰੋ

Continue Reading

ਕੇਂਦਰ ਨੇ BBMB ‘ਚ ਪੰਜਾਬ ਕੇਡਰ ਦਾ ਡਾਇਰੈਕਟਰ ਬਦਲ ਕੇ ਹਰਿਆਣਾ ਦਾ ਲਾਇਆ, ਮਾਨ ਸਰਕਾਰ ਵੱਲੋਂ ਵਿਰੋਧ

ਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਤੇ ਹਰਿਆਣਾ ਵਿਚਕਾਰ ਭਾਖੜਾ ਨਹਿਰ ਦੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ, ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਭਾਖੜਾ ਡੈਮ ਦੇ ਡਾਇਰੈਕਟਰ (ਜਲ ਨਿਯਮ) ਆਕਾਸ਼ਦੀਪ ਸਿੰਘ ਨੂੰ ਹਟਾ ਦਿੱਤਾ ਹੈ। ਉਹ ਪੰਜਾਬ ਕੋਟੇ ਤੋਂ ਬੀਬੀਐਮਬੀ ਵਿੱਚ ਤਾਇਨਾਤ ਸੀ। ਉਨ੍ਹਾਂ ਦੀ ਥਾਂ ‘ਤੇ, ਸੰਜੀਵ ਕੁਮਾਰ ਨੂੰ […]

Continue Reading