ਹਰਿਮੰਦਰ ਸਾਹਿਬ ਨੇੜੇ ਰਹਿਣ ਵਾਲੇ ਵਿਅਕਤੀ ਨੇ ਸ੍ਰੀ ਗੁਰੂ ਅਰਜਨ ਨਿਵਾਸ ਸਰਾਏ ਦੇ ਬਾਹਰ ਗੁਟਕਾ ਸਾਹਿਬ ਫਾੜ ਕੇ ਬੇਅਦਬੀ ਕੀਤੀ, ਗ੍ਰਿਫ਼ਤਾਰ

ਅੰਮ੍ਰਿਤਸਰ, 3 ਜੂਨ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਰਹਿਣ ਵਾਲੇ ਇੱਕ ਵਿਅਕਤੀ ਨੇ ਸੋਮਵਾਰ ਦੇਰ ਰਾਤ ਕੰਪਲੈਕਸ ਵਿੱਚ ਬਣੇ ਸ੍ਰੀ ਗੁਰੂ ਅਰਜਨ ਨਿਵਾਸ ਸਰਾਏ ਦੇ ਬਾਹਰ ਗੁਟਕਾ ਸਾਹਿਬ ਫਾੜ ਦਿੱਤਾ ਅਤੇ ਉਸਦੀ ਬੇਅਦਬੀ ਕੀਤੀ।ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਕਾਰਨ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਪਹਿਲਾਂ ਹੀ ਸਖ਼ਤ ਕਰ ਦਿੱਤੀ ਗਈ ਹੈ।ਇਸ ਦੇ ਬਾਵਜੂਦ, […]

Continue Reading

SGPC ਦਾ ਮੁਲਾਜ਼ਮ ਜ਼ਰਦਾ ਲੈਂਦਾ ਫੜਿਆ, ਨੌਕਰੀ ਤੋਂ ਕੱਢਿਆ

ਕੋਟਕਪੂਰਾ, 3 ਜੂਨ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਕਰਮਚਾਰੀ (SGPC employee) ਨੂੰ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਰੋਡ ‘ਤੇ ਇੱਕ ਦੁਕਾਨ ਤੋਂ ਜ਼ਰਦਾ ਲੈਂਦੇ ਫੜਿਆ ਗਿਆ। ਕਰਮਚਾਰੀ ਦੀ ਪਛਾਣ ਹਰਪਿੰਦਰ ਸਿੰਘ ਵਜੋਂ ਹੋਈ ਹੈ ਅਤੇ ਉਹ SGPC ਵਿੱਚ ਇੱਕ ਅਸਥਾਈ ਕਰਮਚਾਰੀ ਹੈ। ਉਸਨੂੰ ਤੁਰੰਤ ਨੌਕਰੀ ਤੋਂ ਕੱਢ ਦਿੱਤਾ ਗਿਆ।ਨੌਜਵਾਨ ਨੂੰ ਸਿੱਖ ਜਥੇਬੰਦੀ […]

Continue Reading

ਪੰਜਾਬ ‘ਚ ਰਾਤੀਂ ਕਈ ਥਾਈਂ ਮੀਂਹ ਪੈਣ ਕਾਰਨ ਮੌਸਮ ਹੋਇਆ ਸੁਹਾਵਣਾ, ਅੱਜ ਵੀ ਮੀਂਹ-ਹਨ੍ਹੇਰੀ ਦਾ Alert ਜਾਰੀ

ਚੰਡੀਗੜ੍ਹ, 3 ਜੂਨ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਪੰਜਾਬ ‘ਚ ਕਈ ਥਾਈਂ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਮੋਹਾਲੀ ਆਦਿ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਈ। ਇਸ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਤੇ ਜੇਠ ਦੇ ਮਹੀਨੇ ਵਿੱਚ ਵੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ।2 ਜੂਨ ਨੂੰ ਬਠਿੰਡਾ ਵਿੱਚ ਸਭ ਤੋਂ ਵੱਧ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 03-06-2025 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ […]

Continue Reading

ਮਲਵਿੰਦਰ ਕੰਗ ਦਾ ਬਿੱਟੂ ਨੂੰ ਸਵਾਲ: ਪੰਜਾਬ ਭਾਜਪਾ ਨੂੰ ਕੌਣ ਚਲਾਉਂਦੀ ਹੈ

ਚੰਡੀਗੜ੍ਹ, 2 ਜੂਨ, ਦੇਸ਼ ਕਲਿੱਕ ਬਿਓਰੋ ਭਾਜਪਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ‘ਤੇ ਤਿੱਖਾ ਹਮਲਾ ਕਰਦੇ ਹੋਏ ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਉਨ੍ਹਾਂ ‘ਤੇ ਪੰਜਾਬ ਦੀ ਭਲਾਈ ਦੀ ਬਜਾਏ ਆਪਣੇ ਨਿੱਜੀ ਲਾਭਾਂ ਨੂੰ ਤਰਜੀਹ ਦੇਣ ਦਾ ਦੋਸ਼ ਲਗਾਇਆ। ਕੰਗ ਨੇ ਬਿੱਟੂ ਨੂੰ ਸਵਾਲ ਕੀਤਾ ਕਿ ਪੰਜਾਬ ਭਾਜਪਾ ਨਿਰਦੇਸ਼ ਕਿੱਥੋਂ ਲੈਂਦੀ ਹੈ, ਕੀ ਉਹ […]

Continue Reading

ਮੰਤਰੀ ਮੰਡਲ ਨੇ ਈ.ਡੀ.ਸੀ., ਸੀ.ਐਲ.ਯੂ. ਦੇ ਰੇਟ ਵਧਾਏ

ਚੰਡੀਗੜ੍ਹ: 2 ਜੂਨ, ਦੇਸ਼ ਕਲਿੱਕ ਬਿਓਰੋ ਮਾਲੀਆ ਪੈਦਾ ਕਰਕੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਮਨੋਰਥ ਨਾਲ ਮੰਤਰੀ ਮੰਡਲ ਨੇ ਰੀਅਲ ਅਸਟੇਟ ਪ੍ਰੋਮੋਟਰਾਂ ’ਤੇ ਲਾਗੂ ਹੁੰਦੀਆਂ ਬਾਹਰੀ ਵਿਕਾਸ ਦਰਾਂ (EDC), ਜ਼ਮੀਨ ਵਰਤੋਂ ਬਾਰੇ ਤਬਦੀਲੀ (CLU) ਦੀਆਂ ਦਰਾਂ, ਲਾਇਸੈਂਸ ਫੀਸ (ਐਲ.ਐਫ.) ਅਤੇ ਹੋਰ ਦਰਾਂ ਨੂੰ ਵਧਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ।ਇਨ੍ਹਾਂ ਪ੍ਰਮੋਟਰਾਂ ਨੂੰ ਪਾਪਰਾ […]

Continue Reading

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 2 ਜੂਨ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਦਾ ਦਰਜਾ ਲੈਣ ਦੇ ਇੱਛੁਕ ਪ੍ਰਾਈਵੇਟ ਕਾਲਜਾਂ ਦੇ ਆਏ ਹੋਏ ਪ੍ਰਸਤਾਵਾਂ ਉੱਤੇ ਕਾਰਵਾਈ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ […]

Continue Reading

ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ

ਕਿਸਾਨਾਂ ਨੂੰ ਵੱਧ ਅਖ਼ਤਿਆਰ: ਜ਼ੋਰ-ਜ਼ਬਰਦਸਤੀ ਤੋਂ ਛੁਟਕਾਰੇ ਦੇ ਨਾਲ-ਨਾਲ ਪੂਰੀ ਆਜ਼ਾਦੀ ਤੇ 400 ਫੀਸਦੀ ਲਾਭ ਚੰਡੀਗੜ੍ਹ, 2 ਜੂਨ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ। […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫਦ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਮਿਲਿਆ

ਮੋਹਾਲੀ, 2 ਜੂਨ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦਾ ਵਫ਼ਦ ਗੁਰਦੀਪ ਕੌਰ ਜੁਆਇੰਟ ਸਕੱਤਰ ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫਸਰ ਮੋਹਾਲੀ ਨੂੰ ਮਿਲਿਆ। ਯੂਨੀਅਨ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਉਤੇ ਫੋਟੋ ਕੈਪਚਰਿੰਗ ਫੋਨ ਵੈਰੀਫਿਕੇਸ਼ਨ ਐਫ ਆਰ ਐਸ ਲਈ ਪਾਇਆ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਗਰਾਉਂ ਵਿਖੇ ਜਬਰ ਵਿਰੋਧੀ ਧਰਨਾ ਅਤੇ ਮੁਜ਼ਾਹਰਾ 

ਦਲਜੀਤ ਕੌਰ  ਲੁਧਿਆਣਾ/ਜਗਰਾਉਂ, 2 ਜੂਨ, 2025: ਅੱਜ ਜਗਰਾਉਂ ਦੀ ਨਵੀਂ ਅਨਾਜ ਮੰਡੀ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਜ਼ਬਰ ਵਿਰੋਧੀ ਧਰਨਾ ਦਿੱਤਾ ਗਿਆ ਅਤੇ ਬਾਅਦ ਵਿੱਚ ਸ਼ਹਿਰ ਵਿੱਚ ਮੁਜ਼ਾਹਰਾ ਵੀ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਕੋਨੇ ਕੋਨੇ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਅਤੇ ਔਰਤਾਂ ਪੂਰੇ ਜੋਸ਼ ਨਾਲ ਸ਼ਾਮਿਲ ਹੋਈਆਂ। ਪ੍ਰੋਗਰਾਮ ਦੇ ਅਖੀਰ […]

Continue Reading