30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਮਈ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ […]

Continue Reading

ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ : ਮੁੱਖ ਮੰਤਰੀ

ਚੰਡੀਗੜ੍ਹ, 27 ਮਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ ਰਾਹੀਂ ਦੇਸ਼ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚ ਭੇਜਣ ਦਾ ਐਲਾਨ ਕੀਤਾ ਤਾਂ ਜੋ ਵਿਦਿਆਰਥੀਆਂ ਦੇ ਗਿਆਨ ਦੇ ਘੇਰੇ ਨੂੰ ਵਿਸ਼ਾਲ ਕੀਤਾ ਜਾ ਸਕੇ। ਵਿਲੱਖਣ ਪ੍ਰਾਪਤੀ […]

Continue Reading

10ਵੀਂ ਤੇ 12ਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿਆ ਖੇਤਰ ਦਾ ਮੁਹਾਂਦਰਾ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਭਗਵੰਤ ਸਿੰਘ ਮਾਨ ਨੇ ਹੋਣਹਾਰ ਵਿਦਿਆਰਥੀਆਂ ਨੂੰ ਮਿਲ ਕੇ ਕੀਤੀ ਹੌਸਲਾ ਅਫਜ਼ਾਈ ਚੰਡੀਗੜ੍ਹ, 27 ਮਈ, ਦੇਸ਼ ਕਲਿੱਕ ਬਿਓਰੋ :ਦਸਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸਨਮਾਨ ਵਿੱਚ ਸਮਾਗਮ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭਰਵੀਂ ਸ਼ਲਾਘਾ ਕੀਤੀ।ਸਥਾਨਕ ਮਿਊਂਸਪਲ […]

Continue Reading

ਅਮਰੀਕਾ ਨੇ ਭਾਰਤ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ ਦਿੱਤੀ ਚੇਤਾਵਨੀ

ਨਵੀਂ ਦਿੱਲੀ, 27 ਮਈ, ਦੇਸ਼ ਕਲਿੱਕ ਬਿਓਰੋ : ਅਮਰੀਕਾ ਨ ਭਾਰਤ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ ਸਖਤ ਚੇਤਾਵਨੀ ਜਾਰੀ ਕੀਤੀ ਹੈ। ਅਮਰੀਕਾ ਵੱਲੋਂ ਜਾਰੀ ਕੀਤੀ ਗਈ ਚੇਤਾਵਨੀ ਦੇ ਮੁਤਾਬਕ ਜੇਕਰ ਵਿਦਿਆਰਥੀਆਂ ਨੇ ਇਹ ਅਣਗਹੇਲੀ ਕੀਤੀ ਤਾਂ ਦੇਸ਼ ਵੀਜ਼ਾ ਰੱਦ ਕੀਤਾ ਜਾ ਸਕਦਾ ਹੈ। ਅਮਰੀਕਾ ਵੱਲੋਂ ਜਾਰੀ ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਜੇਕਰ ਉਹ ਆਪਣੀਆਂ ਕਲਾਸਾਂ […]

Continue Reading

ਜਲੰਧਰ ’ਚ ਦਿਨ ਦਿਹਾੜੇ ਵਾਪਰੀ ਗੋਲੀਬਾਰੀ ਘਟਨਾ, ਐਡਵੋਕੇਟ ਦੀ ਮੌਤ

ਜਲੰਧਰ, 27 ਮਈ, ਦੇਸ਼ ਕਲਿੱਕ ਬਿਓਰੋ : ਜਲੰਧਰ ਵਿੱਚ ਦਿਨ ਦਿਹਾੜੇ ਵਾਪਰੀ ਗੋਲੀਬਾਰੀ ਘਟਨਾ ਦੀ ਘਟਨਾ ਵਿੱਚ ਇਕ ਐਡਵੋਕੇਟ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਦਿਲਬਾਗ ਨਗਰ ‘ਚ ਹੋਈ ਗੋਲੀਬਾਰੀ ਵਿੱਚ ਵਕੀਲ ਪਰਵਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਗੁਆਂਢੀਆਂ ਨਾਲ ਝਗੜੇ ਦੌਰਾਨ ਗੋਲ਼ੀ ਚੱਲੀ ਹੈ। […]

Continue Reading

ਨਸ਼ਾ ਮੁਕਤੀ ਯਾਤਰਾ ਸੂਬੇ ਦੇ ਹਰ ਪਿੰਡ, ਗਲੀ ਮੁਹੱਲੇ, ਸ਼ਹਿਰ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ-ਸੰਧਵਾਂ

ਕੋਟਕੂਪਰਾ 27 ਮਈ, ਦੇਸ਼ ਕਲਿੱਕ ਬਿਓਰੋ  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਡੀ ਪੱਧਰ ਤੇ ਜਾਗਰੂਕ ਕਰਕੇ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ […]

Continue Reading

ਡਾ. ਰਵਜੋਤ ਸਿੰਘ ਵੱਲੋਂ ਸਵੇਰੇ-ਸਵੇਰੇ ਅਬੋਹਰ ਦਾ ਅਚਾਨਕ ਦੌਰਾ

ਨਿਗਰਾਨ ਇੰਜਨੀਅਰ ਨੂੰ ਡਿਊਟੀ ‘ਚ ਅਣਗਹਿਲੀ ਕਾਰਨ ਕਾਰਨ ਦੱਸੋ ਨੋਟਿਸ ਜਾਰੀਅਬੋਹਰ, 27 ਮਈ: ਦੇਸ਼ ਕਲਿੱਕ ਬਿਓਰੋਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਵੇਰੇ-ਸਵੇਰੇ ਹੀ ਅਬੋਹਰ ਨਗਰ ਨਿਗਮ ਦਾ ਅਚਾਨਕ ਦੌਰਾ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। […]

Continue Reading

10ਵੀਂ ਤੇ 12ਵੀਂ ’ਚੋਂ ਟੋਪ ਕਰਨ ਵਾਲੇ ਵਿਦਿਆਰਥੀਆਂ ਨੂੰ ਜਹਾਜ਼ ਰਾਹੀਂ ਲਗਵਾਇਆ ਜਾਵੇਗਾ ਟੂਰ : ਭਗਵੰਤ ਮਾਨ

ਚੰਡੀਗੜ੍ਹ, 27 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਐਲਾਨ ਕੀਤਾ ਗਿਆ ਕਿ 10ਵੀਂ ਅਤੇ 12ਵੀਂ ਕਲਾਸ ਵਿਚੋਂ ਟੋਪ ਕਰਨ ਵਾਲੇ ਵਿਦਿਆਰਥੀਆਂ ਨੂੰ ਜਹਾਜ਼ ਰਾਹੀਂ ਟੂਰ ਉਤੇ ਲਜਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ 10ਵੀਂ ਅਤੇ 12ਵੀਂ ਕਲਾਸ ਵਿੱਚੋਂ ਟੋਪ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਸਮਾਰੋਹ ਮੌਕੇ ਬੋਲ […]

Continue Reading

ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਕਿਸਾਨ ਝੋਨੇ ਦੀ ਕਰਨ ਸਿੱਧੀ ਬਿਜਾਈ: ਖੁੱਡੀਆਂ

ਲੰਬੀ/ਸ੍ਰੀ ਮੁਕਤਸਰ ਸਾਹਿਬ, 27 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕਦਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ  ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ […]

Continue Reading

ਬੱਸ ਸਟੈਂਡ ਬਚਾਓ ਸੰਘਰਸ਼ ਕਮੇਟੀ ਵੱਲੋਂ ਡੈਟਾ ਤਿਆਰ ਕਰਨ ਲਈ ਹਸਤਾਖਰ ਮੁਹਿੰਮ ਜਾਰੀ

ਬਠਿੰਡਾ: 27 ਮਈ, ਦੇਸ਼ ਕਲਿੱਕ ਬਿਓਰੋ ਬੱਸ ਸਟੈਂਡ ਨੂੰ ਮੌਜੂਦਾ ਥਾਂ ‘ਤੇ ਰੱਖਣ ਲਈ ਆਮ ਲੋਕਾਂ ਵੱਲੋਂ ਇੱਕ ਮਹੀਨੇ ਤੋਂ ਸੰਘਰਸ਼ ਕਮੇਟੀ ਬਣਾਕੇ ਅੰਬੇਡਕਰ ਪਾਰਕ ‘ਚ ਚੱਲ ਰਹੇ ਪ੍ਰਦਰਸ਼ਨ ਰਾਹੀਂ ਆਮ ਜਨਤਾ ਦੀ ਅਵਾਜ਼ ਸਰਕਾਰ ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਅਤੇ ਸਰਕਾਰ ਦੀ ਧੱਕੇਸ਼ਾਹੀ ਲੋਕਾਂ ਤੱਕ ਲੈ ਜਾਣ ਲਈ ਰੋਜ਼ਾਨਾ ਨਵੀਆਂ ਯੋਜਨਾਵਾਂ ਬਣਾਕੇ ਅਤੇ ਟੀਮਾਂ […]

Continue Reading