ਡਿਜੀਟਲ ਮੀਡੀਆ ਐਸੋਸੀਏਸ਼ਨ ਵੱਲੋਂ ਦਿੱਲੀ ਪੁਲਿਸ ਦੁਆਰਾ ਪੰਜਾਬ ਦੇ ਪੱਤਰਕਾਰਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਨਿਖੇਧੀ

ਡਿਜੀਟਲ ਮੀਡੀਆ ਐਸੋਸੀਏਸ਼ਨ ਵੱਲੋਂ ਦਿੱਲੀ ਪੁਲਿਸ ਦੁਆਰਾ ਪੰਜਾਬ ਦੇ ਪੱਤਰਕਾਰਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਨਿਖੇਧੀ ਚੰਡੀਗੜ੍ਹ: 2 ਫਰਵਰੀ, ਦੇਸ਼ ਕਲਿੱਕ ਬਿਓਰੋਡਿਜੀਟਲ ਮੀਡੀਆ ਐਸੋਸੀਏਸ਼ਨ ਪੰਜਾਬ ਨੇ ਅੱਜ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਮੀਡੀਆ ਕਰਮਚਾਰੀਆਂ ਦੇ ਇੱਕ ਸਮੂਹ ਨੂੰ ਕੱਲ੍ਹ ਗੈਰ-ਕਾਨੂੰਨੀ ਹਿਰਾਸਤ ਵਿੱਚ ਲਏ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ।ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਜੀਤ […]

Continue Reading

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਦੋ ਦੀ ਮੌਤ ਇੱਕ ਗੰਭੀਰ ਜ਼ਖਮੀ

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਦੋ ਦੀ ਮੌਤ ਇੱਕ ਗੰਭੀਰ ਜ਼ਖਮੀ ਬਠਿੰਡਾ: 2 ਫਰਵਰੀ, ਦੇਸ਼ ਕਲਿੱਕ ਬਿਓਰੋ ਸੰਘਣੀ ਧੁੰਦ ਕਾਰਨ ਬਠਿੰਡਾ- ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿਚ ਦੋ ਦੋਸਤਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਬਸੰਤ […]

Continue Reading

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ ਹੁਣ ਤੱਕ ਦੋ ਕੈਂਪਾਂ ਵਿੱਚ 178 ਪ੍ਰਮੋਟਰਾਂ/ਬਿਲਡਰਾਂ ਨੂੰ ਮੌਕੇ ਉੱਤੇ ਹੀ ਸੌਂਪੇ ਜਾ ਚੁੱਕੇ ਹਨ ਕਲੀਅਰੈਂਸ ਸਰਟੀਫਿਕੇਟ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 2 ਫਰਵਰੀ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ […]

Continue Reading

ਵਿੱਤੀ ਸਾਲ 2024-25; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2024-25; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਸਿੰਘ ਚੀਮਾ ਪੰਜਾਬ ਜੀਐਸਟੀ ਕੌਮੀ ਵਿਕਾਸ ਦਰ ਨੂੰ ਪਾਰ ਕਰਨ ਵਾਲੇ ਮੋਹਰੀ 3 ਜੀ.ਸੀ.ਐਸ ਰਾਜਾਂ ਵਿੱਚ ਸ਼ਾਮਲ ਆਬਕਾਰੀ ਵਿੱਚ 15.33 ਪ੍ਰਤੀਸ਼ਤ ਵਾਧਾ, ਜਦੋਂਕਿ ਜੀਐਸਟੀ, ਆਬਕਾਰੀ, ਵੈਟ, ਸੀਐਸਟੀ ਅਤੇ ਪੀਐਸਡੀਟੀ ਟੈਕਸਾਂ ਵਿੱਚ ਕੁੱਲ 11.67 ਪ੍ਰਤੀਸ਼ਤ ਦਾ […]

Continue Reading

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ ਕਮੇਟੀ ਦੇ ਚੇਅਰਮੈਨ ਨੇ ਕਸੂਰਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਅਜਿਹੀਆਂ ਸ਼ਰਮਨਾਕ ਘਟਨਾਵਾਂ ’ਤੇ ਠੱਲ੍ਹ ਪਾਉਣ ਲਈ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ ਚੰਡੀਗੜ੍ਹ, 2 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੀ […]

Continue Reading

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ.ਬਲਜੀਤ ਕੌਰ

ਚੰਡੀਗੜ੍ਹ, 2 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ  ਅਤੇ ਘੱਟ ਗਿਣਤੀ ਮੰਤਰੀ […]

Continue Reading

ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ

ਚੰਡੀਗੜ੍ਹ, 2 ਫਰਵਰੀ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ-ਰੋਜ਼ਾ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੀਡਰਸ਼ਿਪ ਡਿਵੈੱਲਪਮੈਂਟ ਪ੍ਰੋਗਰਾਮ ਤਹਿਤ […]

Continue Reading

ਡੀ.ਆਈ.ਜੀ. ਵੱਲੋਂ ਬਸੰਤ ਪੰਚਮੀ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ,727 ਪੁਲਿਸ ਕਰਮਚਾਰੀਆਂ ਨੂੰ ਦਿੱਤੀ ਤਰੱਕੀ

ਡੀ.ਆਈ.ਜੀ. ਵੱਲੋਂ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਪਟਿਆਲਾ ਰੇਂਜ ਦੇ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀ ਦਿੱਤੀ ਡੀ.ਆਈ.ਜੀ. ਸਿੱਧੂ ਨੇ ਪਾਈਆਂ ਨਵੀਆਂ ਪੈੜਾਂ, ਨਵੇਂ ਸਾਲ ਦੇ ਮੌਕੇ ‘ਤੇ ਵੀ ਦਿੱਤੀਆਂ ਸਨ ਮੁਲਾਜ਼ਮਾਂ ਨੂੰ ਤਰੱਕੀਆਂ ·         ਐਸ.ਐਸ.ਪੀ ਮਾਲੇਰਕੋਟਲਾ ਨੇ ਤਰੱਕੀਯਾਬ ਹੋਏ 58 ਮੁਲਾਜ਼ਮਾਂ ਅਤੇ ਉਨ੍ਹਾਂ ਦੇ ਸਕੇ ਸਬੰਧੀਆਂ ਨੂੰ ਦਿੱਤੀਆਂ ਸੁਭ ਕਾਮਨਾਵਾਂ ਮਾਲੇਰਕੋਟਲਾ, 2 ਫ਼ਰਵਰੀ: ਦੇਸ਼ ਕਲਿੱਕ ਬਿਓਰੋ               ਪਟਿਆਲਾ ਰੇਂਜ, ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ. ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ. ਨੇ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪਟਿਆਲਾ ਰੇਂਜ ਦੇ ਜਿ਼ਲ੍ਹਾ ਮਾਲੇਰਕੋਟਲਾ, ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਖੇ ਤਾਇਨਾਤ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀਯਾਬ ਕੀਤਾ ਹੈ।                     ਇਨ੍ਹਾਂ ਤਰੱਕੀਆਂ ਦੇ ਅੱਜ ਬਸੰਤ ਪੰਚਮੀ ਦੇ ਮੌਕੇ ‘ਤੇ  ਹੁਕਮ ਜਾਰੀ ਕਰਦਿਆਂ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਲਈ ਕੰਮ ਕਰ ਰਹੀ ਹੈ, ਜਿਸ ਦੇ ਮੱਦੇਨਜ਼ਰ ਸਮੇਂ-ਸਮੇਂ ‘ਤੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ ਪਰੰਤੂ ਜਦੋਂ ਕਿਸੇ ਤਿੱਥ ਤਿਉਹਾਰ ਮੌਕੇ ਕਿਸੇ ਵੀ ਮੁਲਾਜ਼ਮ ਨੂੰ ਤਰੱਕੀ ਮਿਲਦੀ ਹੈ ਤਾਂ ਉਸ ਦੀ ਖੁਸ਼ੀ ਵੱਖਰੀ ਹੀ ਹੁੰਦੀ ਹੈ।                   ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਜਿਹੜੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿੱਚ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 23, ਹੌਲਦਾਰ ਤੋਂ ਸਹਾਇਕ ਥਾਣੇਦਾਰ 132, ਸਿਪਾਹੀ ਤੋਂ ਹੌਲਦਾਰ 572 ਸ਼ਾਮਲ ਹਨ।ਜਿਕਰਯੋਗ ਹੈ ਕਿ ਮਾਲੇਰਕੋਟਲਾ ਦੇ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 03, ਹੌਲਦਾਰ ਤੋਂ ਸਹਾਇਕ ਥਾਣੇਦਾਰ 06, ਸਿਪਾਹੀ ਤੋਂ ਸੀਨੀਅਰ ਸਿਪਾਹੀ 49 ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ ।              ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਤਰੱਕੀਯਾਬ ਹੋਏ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੱਤੀ। ਇਨ੍ਹਾਂ ਕਰਮਚਾਰੀਆਂ ਨੂੰ ਸ਼ੁਭ ਇੱਛਾਵਾਂ ਦਿੰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਹ ਤਰੱਕੀਯਾਬ ਕਰਮਚਾਰੀ ਤਨਦੇਹੀ ਨਾਲ ਸਥਾਪਤ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨਗੇ।                     ਜਿਕਰਯੋਗ ਹੈ ਕਿ ਡੀ.ਆਈ.ਜੀ. ਸਿੱਧੂ ਨੇ ਨਵੀਆਂ ਪੈੜਾਂ ਪਾਈਆਂ ਹਨ, ਨਵੇਂ ਸਾਲ ਦੇ ਮੌਕੇ ‘ਤੇ ਵੀ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਸਨ।ਉਨ੍ਹਾਂ ਨੇ ਪਟਿਆਲਾ ਰੇਂਜ ਦੇ ਜ਼ਿਲ੍ਹਾ ਮਾਲੇਰਕੋਟਲਾ ਦੇ 6 , ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਅਤੇ ਜੀ.ਆਰ.ਪੀ. ਦੇ 19 ਕੁੱਲ 126 ਸਿਪਾਹੀਆਂ ਨੂੰ ਹੌਲਦਾਰ ਤਰੱਕੀਯਾਬ ਕੀਤਾ ਸੀ।             ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਤਰੱਕੀਯਾਬ ਹੋਏ 58 ਮੁਲਾਜ਼ਮਾਂ ਅਤੇ ਉਨ੍ਹਾਂ ਦੇ ਸਕੇ ਸਬੰਧੀਆਂ ਨੂੰ ਸੁਭ ਕਾਮਨਾਵਾਂ ਦਿੱਤੀਆਂ ਅਤੇ ਉਮੀਦ ਜਾਹਿਰ ਕੀਤੀ ਕਿ ਉਹ ਆਪਣੀ ਰਹਿੰਦੀ ਸਰਵਿਸ ਦੌਰਾਨ ਆਪਣੀ ਡਿਊਟੀ ਸਪਰਪਣ ਦੀ ਭਾਵਨਾਂ ਨਾਲ ਨਿਭਾਉਣਗੇ ਅਤੇ ਸਮਾਜ ਨੂੰ ਨਵੀ ਸੇਹ ਪ੍ਰਦਾਨ ਕਰਦੇ ਹੋਏ ਜ਼ਿਲ੍ਹੇ ਵਿੱਚ  ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਅਤੇ ਨਸ਼ਾ ਮੁਕਤ ਸਮਾਜ ਦੀ ਰਚਨਾ ਵਿੱਚ ਅਹਿਮ ਰੋਲ ਅਦਾ ਕਰਨਗੇ ।

Continue Reading

ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਡਰਾਇਆ ਜਾ ਰਿਹਾ : ਕੇਜਰੀਵਾਲ

ਨਵੀਂ ਦਿੱਲੀ, 2 ਫਰਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਾਜਪਾ ਉਤੇ ਦੋਸ਼ ਲਗਾਉਂਦਾ ਹੋਏ ਕਿਹਾ ਕਿ ਪਾਰਟੀ ਵਰਕਰਾਂ ਨੂੰ ਡਰਾਇਆ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖਕੇ ਦਿੱਲੀ ਪੁਲਿਸ ਦੀ ਸ਼ਿਕਾਇਤ ਕੀਤੀ ਹੈ। ਕੇਜਰੀਵਾਲ ਨੇ ਚੋਣ ਕਮਿਸ਼ਨ ਤੋਂ ਦੋਸ਼ੀ ਪੁਲਿਸ ਅਧਿਕਾਰੀਆਂ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ’ਚ ਚੋਣ ਪ੍ਰਚਾਰ ਦੌਰਾਨ ਗਾਇਆ ਗੀਤ

ਨਵੀਂ ਦਿੱਲੀ, 2 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਦੇ ਸਮੇਂ ਪੰਜਾਬੀ ਗਾਇਕ ਮਿੱਕਾ ਸਿੰਘ ਨਾਲ ਗੀਤ ਗਾਇਆ। ਮੁੱਖ ਮੰਤਰੀ ਭਗਵੰਤ ਮਾਨ ਤੇ ਮਿੱਕਾ ਸਿੰਘ ਸਟੇਜ ਉਤੇ ਗੀਤ ਗਾ ਰਹੇ ਹਨ। ਭਗਵੰਤ ਮਾਨ ਚਾਂਦਨੀ ਚੌਕ ਵਿਧਾਨ ਸਭਾ ਹਲਕੇ ਵਿਚ ਮਜਨੂੰ ਕਾ […]

Continue Reading