ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 16 ਦਸੰਬਰ, 2024, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

* ਫਰਵਰੀ ਵਿੱਚ ਸੂਬੇ ਵਿੱਚ ਕਰਵਾਇਆ ਜਾਵੇਗਾ ਰੰਗਲਾ ਪੰਜਾਬ ਮੇਲਾ* ਸੈਰ-ਸਪਾਟਾ ਵਿਭਾਗ ਨੂੰ ਸੂਬੇ ਵਿੱਚ ਅਤਿ ਆਧੁਨਿਕ ਸੰਮੇਲਨ ਕੇਂਦਰ ਸਥਾਪਤ ਕਰਨ ਲਈ ਕਿਹਾ ਚੰਡੀਗੜ੍ਹ, 16 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਾਮੀ 350ਵੇਂ ਸ਼ਹੀਦੀ ਦਿਹਾੜੇ […]

Continue Reading

ਆਪ ਦੇ ਉਮੀਦਵਾਰਾਂ ਨੂੰ ਮਿਲ ਰਿਹਾ ਲੋਕਾਂ ਦਾ ਪਿਆਰ ਅਤੇ ਸਾਥ: ਬਰਸਟ

ਪਟਿਆਲਾ/ਚੰਡੀਗੜ੍ਹ, 16 ਦਸੰਬਰ 2024, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਨਗਰ ਨਿਗਮ ਚੋਣਾਂ ਤਹਿਤ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਆਪ ਦੇ ਉਮੀਦਵਾਰਾਂ ਤੇ ਵਲੰਟੀਆਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ। ਉਨ੍ਹਾਂ ਸਾਰੇ ਉਮੀਦਵਾਰਾਂ ਅਤੇ ਵਲੰਟੀਅਰਾਂ ਨੂੰ ਕਿਹਾ ਕਿ […]

Continue Reading

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ, ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ

21 ਦਿਨ ਤੋਂ ਭੁੱਖ ਹੜਤਾਲ ਉੱਤੇ ਬੈਠੇ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਸਰਕਾਰ ਨੂੰ ਕੋਈ ਖ਼ਬਰ ਨਹੀਂ ਚੰਡੀਗੜ੍ਹ/ਨਵੀਂ ਦਿੱਲੀ, 16 ਦਸੰਬਰ, ਦੇਸ਼ ਕਲਿੱਕ ਬਿਓਰੋ :ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਜ਼ੋਰ ਸ਼ੋਰ ਨਾਲ ਉਠਾਉਂਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਵਾਅਦਿਆਂ […]

Continue Reading

ਆਪ ਨੇ ਪਟਿਆਲਾ ਨੂੰ ਇੱਕ ਆਧੁਨਿਕ, ਸੁਰੱਖਿਅਤ ਅਤੇ ਸਾਫ਼-ਸੁਥਰੇ ਸ਼ਹਿਰ ਵਿੱਚ ਤਬਦੀਲ ਕਰਨ ਲਈ ਪੰਜ ਗਰੰਟੀਆਂ ਦਾ ਕੀਤਾ ਐਲਾਨ

ਪਟਿਆਲਾ, 16 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਪਣੀ ਚੌਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਹੇਠ ‘ਆਪ’ ਨੇ ਪਟਿਆਲਾ ਦੇ ਸਰਬਪੱਖੀ ਵਿਕਾਸ ਲਈ ਪੰਜ ਮੁੱਖ ਗਰੰਟੀਆਂ ਦਾ ਐਲਾਨ ਕੀਤਾ ਹੈ। ਇਹ […]

Continue Reading

ਸੂਬਾ ਪ੍ਰਧਾਨ ਵਿਰੁੱਧ ਝੂਠੇ ਕੇਸ ਬਣਾਕੇ ਸੰਘਰਸ਼ ਨੂੰ ਕੁਚਲਣ ਦੀ ਬਜਾਏ ਜਲ ਸਪਲਾਈ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰੇ ਸਰਕਾਰ : ਯੂਨੀਅਨ

18 ਦਸੰਬਰ ਨੂੰ ਸਹਾਨੇਵਾਲਾ ਸ਼ਹਿਰ ’ਚ ਕੀਤੇ ਜਾਣ ਵਾਲੇ ਸੂਬਾ ਪੱਧਰੀ ਝੰਡਾ ਮਾਰਚ ਅਤੇ ਧਰਨੇ ਵਿਚ ਪੰਜਾਬ ਭਰ ਤੋਂ ਸ਼ਾਮਲ ਹੋਣਗੇ ਜਲ ਸਪਲਾਈ ਕਾਮੇਬਠਿੰਡਾ 16 ਦਸੰਬਰ, ਦੇਸ਼ ਕਲਿੱਕ ਬਿਓਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਬਠਿੰਡਾ ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅਤੇ ਜਨਰਲ ਸਕੱਤਰ ਸ਼ੇਰੇ ਆਲਮ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ […]

Continue Reading

ਮੋਰਿੰਡਾ ਵਿੱਚ ਤਿੰਨ ਦਿਨ ਸ਼ਹੀਦੀ ਜੋੜ ਮੇਲ ਸਮਾਪਤ 

ਮੋਰਿੰਡਾ: 16 ਦਸੰਬਰ, ਭਟੋਆ  ਮੋਰਿੰਡਾ ਦੇ ਗੁਰਦੁਆਰਿਆਂ ਵਿੱਚ ਸਿੱਖ ਪੰਥ ਦੇ ਮਹਾਨ ਸ਼ਹੀਦਾਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਲਾਸਾਨੀ ਅਤੇ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਅੱਜ ਪੂਰੇ ਜਾਹੋ ਜਲਾਲ ਨਾਲ ਸਮਾਪਤ ਹੋ ਗਿਆ। ਤਿੰਨ ਦਿਨ ਤੱਕ ਚੱਲੇ ਇਸ ਜੋੜ ਮੇਲ ਵਿੱਚ ਵੱਡੀ ਗਿਣਤੀ […]

Continue Reading

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਨਗਰ ਨਿਗਮ ਚੋਣਾਂ ‘ਚ ਮਹਿਲਾ ਉਮੀਦਵਾਰਾਂ ‘ਤੇ ਹੋਏ ਅੱਤਿਆਚਾਰਾਂ ਦੀ ਕੀਤੀ ਨਿੰਦਾ

ਗਲਤੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਠੋਸ ਕਾਰਵਾਈ ਕਰਨ ਲਈ NCW ਨੂੰ ਲਿਖਿਆ ਪੱਤਰ ਚੰਡੀਗੜ੍ਹ, 16 ਦਸੰਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪੰਜਾਬ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੌਰਾਨ ਮਹਿਲਾ ਉਮੀਦਵਾਰਾਂ ‘ਤੇ ਹੋਏ ਅੱਤਿਆਚਾਰ ਦੀ ਸਖ਼ਤ ਨਿਖੇਧੀ ਕਰਦਿਆਂ ਕੌਮੀ ਮਹਿਲਾ ਕਮਿਸ਼ਨ ਤੋਂ ਤੁਰੰਤ […]

Continue Reading

ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆਂ ਅਤੇ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ 20 ਨੂੰ ਚੰਡੀਗੜ੍ਹ ਕੂਚ ਕਰਨ ਦਾ ਐਲਾਨ

ਮੋਹਾਲੀ, 16 ਦਸੰਬਰ, ਦੇਸ਼ ਕਲਿੱਕ ਬਿਓਰੋ : ਆਪਣੀਆਂ ਹੱਕੀ ਮੰਗਾਂ ਪੱਕਾ ਕਰਨ, ਤਨਖਾਹ ਕਟੋਤੀ ਬੰਦ ਕਰਨ ਨੂੰ ਲੈ ਕੇ ਹੜਤਾਲ ਤੇ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਅਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਅੱਜ ਤਿੰਨ ਨਗਰ ਨਿਗਮਾਂ ਵਿਚ ਇਕੱਤਰ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀਆਂ ਵਿਧਾਇਕਾਂ ਅਤੇ ਅਹੁਦੇਦਾਰਾਂ ਨੂੰ […]

Continue Reading

ਪੰਜਾਬ ਸਰਕਾਰ ਨੇ ਡੀਐਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਦਿੱਤੀ ਮਨਜ਼ੂਰੀ

ਚੰਡੀਗੜ੍ਹ, 16 ਦਸੰਬਰ, ਦੇਸ਼ ਕਲਿੱਕ ਬਿਓਰੋ : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੰਜਾਬ ਵਿੱਚ ਵਿੱਚ ਹੋਈ ਇੰਟਰਵਿਊ ਮਾਮਲੇ ਵਿੱਚ ਹੁਣ ਪੰਜਾਬ ਸਰਕਾਰ ਵੱਲੋਂ ਡੀਐਸਪੀ ਗੁਰਸ਼ੇਰ ਸਿੰਘ ਨੂੰ ਬਰਖਾਸਤ ਕਰਨ ਸਬੰਧੀ ਮਨਜ਼ੂਰੀ ਦੇ ਦਿੱਤੀ ਹੈ। ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਸਰਕਾਰ ਨੇ ਉਨ੍ਹਾਂ ਦੀ ਫਾਇਲ […]

Continue Reading