ਪਰਮਿੰਦਰ ਝੋਟਾ ਕਤਲ ਮਾਮਲਾ: 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ

ਮਾਨਸਾ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਕਾਰਕੁਨ ਪਰਮਿੰਦਰ ਸਿੰਘ ਝੋਟਾ (45) ਦਾ ਮੰਗਲਵਾਰ, 13 ਅਕਤੂਬਰ ਦੀ ਸਵੇਰ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ, ਝੋਟਾ ਆਪਣੇ ਸਾਥੀਆਂ ਨਾਲ ਸ਼ਹਿਰ ਦੀ ਇੱਕ ਕੈਮਿਸਟ ਦੁਕਾਨ ’ਤੇ ਨਸ਼ਾ ਵੇਚਣ ਦਾ ਪਰਦਾਫਾਸ਼ ਕਰਨ ਪਹੁੰਚੇ ਸਨ। ਇਸ […]

Continue Reading

50 ਦਿਨਾਂ ਬਾਅਦ ਬਿਜਲੀ ਦੇ ਟਾਵਰ ਤੋਂ ਹੇਠਾਂ ਉਤਰੇ 82 ਅਤੇ 85 ਸਾਲਾ ਬਜ਼ੁਰਗ

ਪਠਾਨਕੋਟ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪਿਛਲੇ 50 ਦਿਨਾਂ ਤੋਂ ਕਰੀਬ 200 ਫੁੱਟ ਉੱਚੇ ਬਿਜਲੀ ਦੇ ਟਾਵਰ ’ਤੇ ਡਟੇ 82 ਸਾਲਾ ਕੁਲਵਿੰਦਰ ਸਿੰਘ ਅਤੇ 85 ਸਾਲਾ ਸ਼ਰਮ ਸਿੰਘ ਆਖ਼ਰਕਾਰ ਮੰਗਲਵਾਰ ਨੂੰ ਹੇਠਾਂ ਉਤਰ ਆਏ। ਜ਼ਿਲ੍ਹਾ ਪ੍ਰਸ਼ਾਸਨ ਨਾਲ ਗੱਲਬਾਤ ਸਫ਼ਲ ਰਹਿਣ ਤੋਂ ਬਾਅਦ ਦੋਵਾਂ ਬਜ਼ੁਰਗਾਂ ਨੇ ਆਪਣਾ ਧਰਨਾ ਖ਼ਤਮ ਕਰਨ […]

Continue Reading

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਚੰਡੀਗੜ੍ਹ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮਿਡ-ਡੇ-ਮੀਲ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ‘ਤੇ ਜ਼ੋਰ ਦਿੰਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਰਸੋਈਆਂ ਦੀ ਸਾਫ਼-ਸਫਾਈ, ਸੈਨੀਟੇਸ਼ਨ ਸਬੰਧੀ ਢੁੱਕਵੀਂਆਂ ਸਹੂਲਤਾਂ ਅਤੇ ਸਾਫ਼-ਸੁਥਰੇ ਪਖਾਨਿਆਂ ‘ਤੇ ਵੀ ਵਿਸ਼ੇਸ਼ ਧਿਆਨ ਦੇਣ ਦੀ ਵਕਾਲਤ ਕੀਤੀ ਹੈ। ਅੱਜ […]

Continue Reading

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: CM ਮਾਨ

ਕਪੂਰਥਲਾ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਜਵਾਬ ਦਿੰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਕੇਂਦਰ ਅਤੇ ਗੁਜਰਾਤ ਦੋਵਾਂ ਥਾਵਾਂ `ਤੇ ਸੱਤਾ ਵਿੱਚ ਹੋਣ ਦੇ ਬਾਵਜੂਦ […]

Continue Reading

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ;ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਚੰਡੀਗੜ੍ਹ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਨੂੰ ਸਾਲ 2022 ਤੋਂ ਲੈ ਕੇ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ 6.5 ਲੱਖ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਪੰਜਾਬ ਸੂਬਾ ਹੁਣ ਸਮਾਂਬੱਧ ਪ੍ਰਵਾਨਗੀਆਂ ਦੇ ਨਾਲ 125 ਫੀਸਦ ਤੱਕ ਵਿੱਤੀ ਪ੍ਰੋਤਸਾਹਨਾਂ ਦੀ ਪੇਸ਼ਕਸ਼ ਕਰ ਰਿਹਾ ਹੈ। ਇਹ ਆਖਦਿਆਂ ਕਿ […]

Continue Reading

ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਚੀਮਾ

ਚੰਡੀਗੜ੍ਹ; 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਦੇ ਮੁਲਾਜ਼ਮਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ […]

Continue Reading

ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ; 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਸਮੂਹ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਿਚਾਲੇ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਹੋਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਿਦਾਇਤਾਂ ‘ਤੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਗੁਰਮੀਤ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਚੰਡੀਗੜ੍ਹ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]

Continue Reading

CM ਮਾਨ ਦੇ OSD ਰਾਜਬੀਰ ਘੁੰਮਣ ਮਾਮਲੇ ’ਚ ED ਦੀ ਐਂਟਰੀ, ਜਲੰਧਰ ’ਚ ਕੇਸ ਦਰਜ

ਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨਾਲ ਜੁੜੇ ਮਾਮਲੇ ਵਿੱਚ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਐਂਟਰੀ ਹੋ ਗਈ ਹੈ। ਕੇਂਦਰੀ ਜਾਂਚ ਏਜੰਸੀ ਨੇ ਬੁੱਧਵਾਰ ਨੂੰ ਜਲੰਧਰ ਸਥਿਤ ਆਪਣੇ ਖੇਤਰੀ ਦਫ਼ਤਰ ਰਾਹੀਂ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ, ਜਦੋਂ […]

Continue Reading

6 ਪਿਸਤੌਲਾਂ, 4.4 ਕਿਲੋ ਹੈਰੋਇਨ, ਅੱਧਾ ਕਿਲੋ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਪੰਜ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ […]

Continue Reading