ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ  ਵਿਸ਼ਵ ਗੱਤਕਾ ਫੈਡਰੇਸ਼ਨ ਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵਲੋਂ 10 ਤੋਂ 12 ਅਕਤੂਬਰ, 2025 ਤੱਕ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਦੇ ਭਿਲਾਈ ਸ਼ਹਿਰ ਵਿੱਚ ਸਥਿਤ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 13ਵੀਂ ਨੈਸ਼ਨਲ ਗੱਤਕਾ (ਪੁਰਸ਼ ਤੇ ਮਹਿਲਾ) ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਕੌਮੀ ਪੱਧਰ ਦਾ ਇਹ ਟੂਰਨਾਮੈਂਟ ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ ਛੱਤੀਸਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਰਾਜਾਂ ਦੀਆਂ ਗੱਤਕਾ ਟੀਮਾਂ ਤਿੰਨ ਦਿਨਾਂ ਤੱਕ ਗੱਤਕਾ-ਸੋਟੀ ਅਤੇ ਫੱਰੀ-ਸੋਟੀ ਵਿੱਚ ਗਹਿ-ਗੱਚਵੇਂ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਦੀ ਲੜੀ ਵਿੱਚ ਹਿੱਸਾ ਲੈਣਗੀਆਂ।           ਇਸ ਸਮਾਗਮ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਤੇ ਰਾਜ ਪੁਰਸਕਾਰ ਜੇਤੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਅਜਿਹੇ ਸਲਾਨਾ ਮੁਕਾਬਲੇ ਰਵਾਇਤੀ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਸੰਭਾਲਣ, ਉਤਸ਼ਾਹਿਤ ਕਰਨ ਅਤੇ ਪੇਸ਼ੇਵਰ ਖੇਡ ਬਣਾਉਣ ਤੋਂ ਇਲਾਵਾ ਉੱਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਰਾਸ਼ਟਰੀ ਪਲੇਟਫਾਰਮ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਏ ਜਾਂਦੇ ਹਨ।           ਉਨ੍ਹਾਂ ਕਿਹਾ, “ਇਹ ਚੈਂਪੀਅਨਸ਼ਿਪਾਂ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਤਿਆਰ ਕੀਤੇ ਲੰਬੇ ਸਮੇਂ ਦੇ ‘ਵਿਜ਼ਨ ਦਸਤਾਵੇਜ਼-2030’ ਦਾ ਹਿੱਸਾ ਹਨ ਤਾਂ ਜੋ ਗੱਤਕਾ ਖੇਡ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਖੇਡ ਬਣਾਇਆ ਜਾ ਸਕੇ। ਸਾਡਾ ਉਦੇਸ਼ ਬਿਹਤਰ ਤਕਨੀਕੀ ਮਿਆਰਾਂ ਨੂੰ ਲਾਗੂ ਕਰਨ, ਮਿਸ਼ਰਤ ਮੁਕਾਬਲਿਆਂ ਰਾਹੀਂ ਲਿੰਗ ਸਮਾਨਤਾ ਨੂੰ ਯਕੀਨੀ ਬਣਾਉਣਾ ਅਤੇ ਸੂਚਨਾ ਤਕਨੀਕ ਅਧਾਰਤ ਟੂਰਨਾਮੈਂਟ ਪ੍ਰਬੰਧਨ ਪ੍ਰਣਾਲੀਆਂ ਨੂੰ ਅਪਣਾ ਕੇ ਇਸਨੂੰ ਓਲੰਪਿਕ ਪੱਧਰ ਲਈ ਤਿਆਰ ਕਰਨਾ ਹੈ।”           ਐਨ.ਜੀ.ਏ.ਆਈ. ਦੇ ਕਾਰਜਕਾਰੀ ਪ੍ਰਧਾਨ ਸੁਖਚੈਨ ਸਿੰਘ ਕਲਸਾਨੀ, ਜਨਰਲ ਸਕੱਤਰ ਹਰਜਿੰਦਰ ਕੁਮਾਰ ਅਤੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ ਨੇ ਅੱਗੇ ਕਿਹਾ, “ਅਸੀਂ ਆਪਣੇ ਨੌਜਵਾਨਾਂ ਨੂੰ ਆਪਣੀ ਵਿਰਾਸਤੀ ਖੇਡ ਦੇ ਮੁਕਾਬਲੇ ਕਰਵਾਉਣ ਲਈ ਸੁਰੱਖਿਅਤ ਅਤੇ ਪ੍ਰਤੀਯੋਗੀ ਪਲੇਟਫਾਰਮ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਇਹ ਚੈਂਪੀਅਨਸ਼ਿਪ ਗੱਤਕੇ ਦੀ ਦਿਨੋ-ਦਿਨ ਵਧਦੀ ਪ੍ਰਸਿੱਧੀ ਸਮੇਤ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਇਸਨੂੰ ਪ੍ਰਫੁੱਲਿਤ ਕਰਨ ਲਈ ਐਨ.ਜੀ.ਏ.ਆਈ. ਦੇ ਯਤਨਾਂ ਦਾ ਪ੍ਰਮਾਣ ਹੈ।”           ਗੱਤਕਾ ਪ੍ਰਮੋਟਰ ਗਰੇਵਾਲ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦਾ ਉਦਘਾਟਨੀ ਸਮਾਰੋਹ 10 ਅਕਤੂਬਰ ਨੂੰ ਹੋਵੇਗਾ ਜਦੋਂ ਕਿ ਸਮਾਪਤੀ ਸਮਾਰੋਹ ਦੌਰਾਨ 12 ਅਕਤੂਬਰ ਨੂੰ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੇ ਐਥਲੀਟਾਂ ਨੂੰ ਮੈਡਲ, ਟਰਾਫੀਆਂ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਐਨ.ਜੀ.ਏ.ਆਈ. ਨੇ ਖੇਡ ਪ੍ਰੇਮੀਆਂ, ਸਮਾਜਿਕ ਸੰਸਥਾਵਾਂ ਅਤੇ ਆਮ ਜਨਤਾ ਨੂੰ ਇਸ ਇਤਿਹਾਸਕ ਸਮਾਗਮ ਮੌਕੇ ਜੰਗਜੂ ਕਲਾ ਗੱਤਕਾ ਦੇ ਯੋਧਿਆਂ ਦੇ ਫਸਵੇਂ ਮੁਕਾਬਲੇ ਦੇਖਣ ਅਤੇ ਹੌਸਲਾ ਵਧਾਉਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।

Continue Reading

ਲੁਠੇੜੀ ਸਕੂਲ ਵਿਖੇ ਅਥਲੈਟਿਕ ਮੀਟ ਸ਼ੁਰੂ 

ਪਹਿਲੇ ਦਿਨ ਕਰਵਾਏ ਗਏ ਲੜਕੀਆਂ ਦੇ ਮੁਕਾਬਲੇ  ਸ੍ਰੀ ਚਮਕੌਰ ਸਾਹਿਬ / ਮੋਰਿੰਡਾ  30 ਸਤੰਬਰ ਭਟੋਆ  ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜੋਨ ਮਰਿੰਡਾ ਦੀ ਅਥਲੈਟਿਕ ਮੀਟ ਦੀ ਸ਼ੁਰੂਆਤ ਅੱਜ ਹੋਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜੋ ਨਾਲ ਸਕੱਤਰ ਸੁਰਮਖ ਸਿੰਘ ਮੀਡੀਆ ਇੰਚਾਰਜ ਧਰਮਿੰਦਰ ਸਿੰਘ ਭੰਗੂ ਅਤੇ ਕਾਰਜਕਾਰੀ ਜਨਰਲ ਸਕੱਤਰ ਰਵਿੰਦਰ ਸਿੰਘ ਧਨੌਰੀ […]

Continue Reading

ਭਾਰਤ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ ਏਸ਼ੀਆ ਕੱਪ ਜਿੱਤਿਆ, ਟਰਾਫੀ ਤੋਂ ਬਿਨਾ ਜਸ਼ਨ ਮਨਾਇਆ

ਦੁਬਈ, 29 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤ ਨੇ ਐਤਵਾਰ ਰਾਤ ਨੂੰ ਨੌਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ। ਸਾਢੇ ਚਾਰ ਘੰਟੇ ਚੱਲੇ ਫਾਈਨਲ ਵਿੱਚ, ਭਾਰਤ ਨੇ ਆਖਰੀ ਓਵਰ ਵਿੱਚ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾਇਆ।ਪੂਰੇ ਟੂਰਨਾਮੈਂਟ ਦੌਰਾਨ, ਕੁਝ ਪਲ ਅਜਿਹੇ ਆਏ ਜਿਨ੍ਹਾਂ ਨੇ ਏਸ਼ੀਆ ਕੱਪ ਨੂੰ ਹੋਰ ਵੀ ਦਿਲਚਸਪ ਬਣਾ ਦਿੱਤਾ। ਜਸਪ੍ਰੀਤ ਬੁਮਰਾਹ ਨੇ ਫਾਈਨਲ […]

Continue Reading

ਜ਼ਿਲ੍ਹਾ ਸਕੂਲ ਅਥਲੈਟਿਕਸ ਮੀਟ 2025 ਦਾ ਸਨਾਦਾਰ ਆਗਾਜ਼

ਮੋਹਾਲੀ: 26 ਸਤੰਬਰ, ਦੇਸ਼ ਕਲਿੱਕ ਬਿਓਰੋ  ਅੱਜ ਸਪੋਰਟਸ ਸਕੂਲ ਘੁੱਦਾ ਵਿਖ਼ੇ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ ) ਬਠਿੰਡਾ ਮਮਤਾ ਖੁਰਣਾ ਜੀ ਰਹਿਨੁਮਾਈ ਹੇਠ ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕਸ ਮੀਟ 2025 ਦੀ ਸ਼ਾਨਦਾਰ ਸ਼ੁਰੂਆਤ ਹੋਈ । ਇਸ ਮੀਟ ਵਿੱਚ ਵੱਖ-ਵੱਖ ਸਕੂਲਾਂ ਦੇ ਸੈਂਕੜੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਉਦਾਘਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਉੱਪ ਜਿਲ੍ਹਾ […]

Continue Reading

11ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਕਾਰਡਿਫ ਵਿਖੇ ਹੋਈ ਸਮਾਪਤ: ਤਨਮਨਜੀਤ ਸਿੰਘ ਢੇਸੀ ਐਮਪੀ

ਗੱਤਕਾ ਅਖਾੜਿਆਂ ਨੂੰ ਗੱਤਕਾ ਫੈਡਰੇਸ਼ਨ ਯੂਕੇ ਵੱਲੋਂ ਹਜ਼ਾਰ-ਹਜ਼ਾਰ ਪੌਂਡ ਦੀ ਸਹਾਇਤਾ ਰਾਸ਼ੀ ਰੂਪ ਕੌਰ, ਨਵਜੋਤ ਸਿੰਘ ਤੇ ਗੁਰਦੀਪ ਸਿੰਘ ਨੇ ਜਿੱਤਿਆ ਪਹਿਲਾ ਸਥਾਨ ਚੰਡੀਗੜ੍ਹ: 16 ਸਤੰਬਰ, ਦੇਸ਼ ਕਲਿੱਕ ਬਿਊਰੋ ਗੱਤਕਾ ਫੈਡਰੇਸ਼ਨ ਯੂਕੇ ਵਲੋਂ ਕਾਰਡਿਫ, ਵੇਲਜ਼ ਵਿਖੇ ਆਯੋਜਿਤ ਗਿਆਰਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਬੜੇ ਉਤਸ਼ਾਹ ਅਤੇ ਜੋਸ਼ ਨਾਲ ਸਮਾਪਤ ਹੋਈ ਜਿਸ ਵਿੱਚ ਸੱਤ ਪ੍ਰਮੁੱਖ ਗੱਤਕਾ ਅਖਾੜਿਆਂ ਦੇ […]

Continue Reading

ਭਾਰਤ ਨੇ ਏਸ਼ੀਆ ਕ੍ਰਿਕਟ ਕੱਪ ਦੇ ਛੇਵੇਂ ਮੈਚ ‘ਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਦੁਬਈ, 15 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤ ਨੇ ਏਸ਼ੀਆ ਕੱਪ ਦੇ ਛੇਵੇਂ ਮੈਚ ਵਿੱਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ। ਟੀਮ ਨੇ 16ਵੇਂ ਓਵਰ ਵਿੱਚ 3 ਵਿਕਟਾਂ ਗੁਆ ਕੇ 128 ਦੌੜਾਂ ਦਾ ਟੀਚਾ ਪ੍ਰਾਪਤ ਕਰ ਲਿਆ। ਪਾਕਿਸਤਾਨ ਨੇ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 9 ਵਿਕਟਾਂ ਗੁਆ ਕੇ […]

Continue Reading

ਭਾਰਤ-ਆਸਟ੍ਰੇਲੀਆ ਮਹਿਲਾ ਟੀਮਾਂ ਵਿਚਕਾਰ ਮੁੱਲਾਂਪੁਰ ਸਟੇਡੀਅਮ ‘ਚ ਮੈਚ ਅੱਜ, ਟ੍ਰੈਫਿਕ ਐਡਵਾਈਜ਼ਰੀ ਜਾਰੀ

ਮੋਹਾਲੀ, 14 ਸਤੰਬਰ, ਦੇਸ਼ ਕਲਿਕ ਬਿਊਰੋ :India-Australia women’s team match: ਕ੍ਰਿਕਟ ਪ੍ਰੇਮੀਆਂ ਦਾ ਲੰਮਾ ਇੰਤਜ਼ਾਰ ਅੱਜ (ਐਤਵਾਰ) ਖਤਮ ਹੋ ਜਾਵੇਗਾ। ਅੱਜ ਐਤਵਾਰ ਨੂੰ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਪਹਿਲੀ ਵਾਰ ਅੰਤਰਰਾਸ਼ਟਰੀ ਮੈਚ ਦੀ ਮੇਜ਼ਬਾਨੀ ਕਰ ਰਿਹਾ ਹੈ। ਭਾਰਤ ਅਤੇ ਆਸਟ੍ਰੇਲੀਆ ਦੀਆਂ ਮਹਿਲਾ ਟੀਮਾਂ (India-Australia women’s team) ਵਿਚਕਾਰ ਦੁਪਹਿਰ 1:30 ਵਜੇ ਤੋਂ ਇੱਕ ਦਿਲਚਸਪ ਇੱਕ ਰੋਜ਼ਾ ਮੈਚ […]

Continue Reading

ਭਾਰਤ ਆਸਟਰੇਲੀਆ ਮਹਿਲਾ ਕ੍ਰਿਕਟ ਟੀਮਾਂ ਵਿਚਕਾਰ ਮੁਕਾਬਲਾ ਭਲਕੇ

ਹਰਮਨ ਤੇ ਹਰਲੀਨ ਦੀ ਖੇਡ ਦੇਖਣ ਲਈ ਕ੍ਰਿਕਟ ਪ੍ਰੇਮੀਆਂ ਵਿੱਚ ਭਾਰੀ ਜੋਸ਼ ਮੋਹਾਲੀ: 13 ਸਤੰਬਰ, ਦੇਸ਼ ਕਲਿੱਕ ਬਿਓਰੋ ਭਾਰਤ ਆਸਟਰੇਲੀਆ ਮਹਿਲਾ ਕ੍ਰਿਕਟ ਟੀਮਾਂ ਦੀ ਪਹਿਲੀ ਲੜੀ ਦੇ ਮੈਚ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ।ਨਿਊ ਚੰਡੀਗੜ੍ਹ ਮੁੱਲਾਂਪੁਰ ਸਟੇਡੀਅਮ ਵਿੱਚ ਲੜਕੀਆਂ ਦਾ ਮੈਚ ਦੇਖਣ ਲਈ ਦਰਸ਼ਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਤਸ਼ਾਹ ਦਾ ਕਾਰਨ […]

Continue Reading

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸ਼ੂਟਿੰਗ ਖੇਡਾਂ ਸ਼ਾਨੋ ਸ਼ੋਕਤ ਨਾਲ ਹੋਈਆਂ ਸਮਾਪਤ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਬਣਿਆ ਓਵਰ ਆਲ ਚੈਂਪੀਅਨ ਸ੍ਰੀ ਚਮਕੌਰ ਸਾਹਿਬ/ ਮੋਰਿੰਡਾ , 13 ਸਤੰਬਰ ਭਟੋਆ  69ਵੀਆਂ ਅੰਤਰ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ ਰਾਈਫ਼ਲ ਸ਼ੂਟਿੰਗ ਖੇਡਾਂ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਦੀ ਸ਼ੂਟਿੰਗ ਰੇਂਜ਼ ਵਿੱਚ ਦੋ ਦਿਨ ਤੋਂ ਚੱਲ ਰਹੀਆਂ ਸਨ ਅੱਜ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ।  ਇਹ ਖੇਡਾਂ ਜ਼ਿਲ੍ਹਾ […]

Continue Reading

ਸਕੂਲ ਖੇਡਾਂ ਦੇ ਕ੍ਰਿਕਟ ਮੁਕਾਬਲੇ ‘ਚ ਨੰਗਲ ਜੋਨ ਜੇਤੂ ਅਤੇ ਨੂਰਪੁਰ ਬੇਦੀ ਉੱਪ ਜੇਤੂ 

ਚਮਕੌਰ ਸਾਹਿਬ / ਮੋਰਿੰਡਾ, 12 ਸਤੰਬਰ ਭਟੋਆ             ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਕ੍ਰਿਕਟ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਦੇ ਖੇਡ ਮੈਦਾਨ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ ਦੀ ਰਹਿਨੁਮਾਈ, ਪ੍ਰਿੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਅਤੇ ਸ਼ਰਨਜੀਤ ਕੌਰ ਸਪੋਰਟਸ ਕੁਆਰਡੀਨੇਟਰ ਅਤੇ ਕਨਵੀਨਰ ਹਰਮਨਦੀਪ ਸਿੰਘ ਸੰਧੂ ਦੀ ਦੇਖਰੇਖ ਹੇਠ ਜਾਰੀ […]

Continue Reading