ਅਕਾਲੀ ਦਲ ਲੰਬੇ-ਲੰਬੇ ਬਿਜਲੀ ਕੱਟਾਂ ਦੇ ਖਿਲਾਫ 16 ਸਤੰਬਰ ਨੂੰ ਹਲਕਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰੇਗਾ

ਚੰਡੀਗੜ੍ਹ, 13 ਸਤੰਬਰ (ਦੇਸ਼ ਕਲਿੱਕ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿਚ ਲੱਗ ਰਹੇ ਲੰਬੇ-ਲੰਬੇ ਬਿਜਲੀ ਕੱਟਾਂ ਵਿਰੁੱਧ 16 ਸਤੰਬਰ ਨੂੰ ਸੂਬੇ ਭਰ ਵਿਚ ਹਲਕਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰੇਗਾ ਕਿਉਂਕਿ ਇਹਨਾਂ ਬਿਜਲੀ ਕੱਟਾਂ ਦਾ ਕਿਸਾਨਾਂ ਤੇ ਨਾਗਰਿਕਾਂ ’ਤੇ ਬਹੁਤ ਮਾੜਾ ਅਸਰ ਪੈ ਰਿਹਾ […]

Continue Reading

ਅਕਾਲੀ ਦਲ ਵੱਲੋਂ 9 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ

ਚੰਡੀਗੜ੍ਹ, 13 ਸਤੰਬਰ (ਦੇਸ਼ ਕਲਿੱਕ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਾਸਤੇ ਪਾਰਟੀ ਦੀ 9 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਦੀ ਅਗਵਾਈ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਚੇਅਰਮੈਨ ਵਜੋਂ ਕਰਨਗੇ ਜਦੋਂ ਕਿ ਡਾ. ਦਲਜੀਤ […]

Continue Reading

ਬਠਿੰਡਾ ‘ਚ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ’: 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ

ਬਠਿੰਡਾ 13 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਨੌਜਵਾਨਾਂ ਨੇ “ਉੱਡਤਾ ਪੰਜਾਬ” ਦੇ ਪ੍ਰਚਾਰ ਦਾ ਕਰਾਰਾ ਜਵਾਬ ਦਿੱਤਾ ਹੈ। ਬਠਿੰਡਾ ਵਿਖੇ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ ਪੰਜਾਬ-2026’ ਵਿੱਚ ਰਿਕਾਰਡ 20,000 ਨੌਜਵਾਨਾਂ ਅਤੇ ਖਿਡਾਰੀਆਂ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਵਿਰੁੱਧ ਤੇ ਖੇਡਾਂ ਦੇ ਹੱਕ ਵਿੱਚ ਇੱਕ ਸਪੱਸ਼ਟ ਸੁਨੇਹਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਦੀ […]

Continue Reading

ਚੇਅਰਮੈਨ ਗੁਰਬਾਜ ਸਿੰਘ ਬਣਵਾਲਾ ਨੇ ਸੰਭਾਲਿਆ ਮਾਰਕੀਟ ਕਮੇਟੀ ਕਿੱਲਿਆਂਵਾਲੀ ਦਾ ਚਾਰਜ

ਲੰਬੀ, 13 ਸਤੰਬਰ (ਦੇਸ਼ ਕਲਿੱਕ ਬਿਊਰੋ): ਮਾਰਕੀਟ ਕਮੇਟੀ ਕਿੱਲਿਆਂਵਾਲੀ ਦੇ ਨਵ-ਨਿਯੁਕਤ ਚੇਅਰਮੈਨ ਗੁਰਬਾਜ ਸਿੰਘ ਬਣਵਾਲਾ ਨੇ ਅੱਜ ਮਾਰਕੀਟ ਕਮੇਟੀ ਕਿੱਲਿਆਂਵਾਲੀ ਦੇ ਚੇਅਰਮੈਨ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਬਾਜ ਸਿੰਘ […]

Continue Reading

ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ: 3 ਨਵੀਆਂ ‘ਡਰੋਨ ਸੈਂਸ ਡੀ200 ਪ੍ਰੋ’ ਯੂਨਿਟਾਂ ਤਾਇਨਾਤ

ਚੰਡੀਗੜ੍ਹ, 13 ਸਤੰਬਰ (ਦੇਸ਼ ਕਲਿੱਕ ਬਿਊਰੋ): ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ ਹੋਣ ਵਾਲੀ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ ਸਖ਼ਤ ਕਾਰਵਾਈਆਂ ਸਦਕਾ ਨਸ਼ਾ ਤਸਕਰੀ ਦੇ ਤਰੀਕਿਆਂ ਵਿੱਚ ਬਦਲਾਅ ਆਇਆ ਹੈ ਅਤੇ ਹੁਣ ਫਾਰਮਾਸਿਊਟੀਕਲ ਡਰੱਗਜ਼ ‘ਤੇ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਵਿੱਚ ਨਸ਼ਾ-ਰੋਕੂ ਕਾਨੂੰਨਾਂ ਨੂੰ ਲਾਗੂ ਕਰਨ […]

Continue Reading

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ – ਐਡਵੋਕੇਟ ਧਾਮੀ

ਅੰਮ੍ਰਿਤਸਰ, 13 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਅਹਿਮ ਪੇਪਰ ਹਟਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਸੰਸਥਾ ਵੱਲੋਂ ਪੰਜਾਬ […]

Continue Reading

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ: 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਖੁੱਡੀਆਂ

ਚੰਡੀਗੜ੍ਹ, 13 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਗੰਨੇ ਦੀ ਕਾਸ਼ਤ ਹੇਠ ਰਕਬਾ ਵਧ ਕੇ 1.16 ਲੱਖ ਹੈਕਟੇਅਰ ਹੋ ਗਿਆ ਹੈ ਅਤੇ 700 ਲੱਖ ਕੁਇੰਟਲ ਉਤਪਾਦਨ ਦਾ ਟੀਚਾ ਹੈ। ਉਨ੍ਹਾਂ ਨੇ ਕਣਕ ਅਤੇ ਝੋਨੇ ਵਾਂਗ ਗੰਨੇ ਦੀ ਫਸਲ ਨੂੰ ਲਾਹੇਵੰਦ […]

Continue Reading

VB-G RAM G ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕਰਕੇ ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ

ਚੰਡੀਗੜ੍ਹ, 13 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਲਗਾਤਾਰ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਵਿਕਸਿਤ […]

Continue Reading

ਪੰਜਾਬ ਪੁਲਿਸ ਨੇ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਚੰਡੀਗੜ੍ਹ/ਗੁਰਦਾਸਪੁਰ, 13 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਗੁਰਦਾਸਪੁਰ ਪੁਲਿਸ ਨੇ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਸਫ਼ਲਤਾਪੂਰਵਕ ਪਿੱਛਾ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ […]

Continue Reading

ਮਾਨ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕਰ ਰਹੀ ਦੂਰ

ਚੰਡੀਗੜ੍ਹ; 13 ਸਤੰਬਰ, 2026 (ਦੇਸ਼ ਕਲਿੱਕ ਬਿਊਰੋ): “ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ, ਇਸਨੂੰ ਛੱਡ ਸਕਦਾ ਹਾਂ।” ਜਾਂ ਇਹ ਸੋਚ ਕਿ ਲੰਬੇ ਸਮੇਂ ਤੱਕ ਨਸ਼ਾ ਕਰਨ ਤੋਂ ਬਾਅਦ ਵੀ “ਮੁੜ ਵਸੇਬਾ ਕੇਂਦਰ ਵਿੱਚ ਇਲਾਜ ਨਾਲ ਸਭ ਠੀਕ ਹੋ ਜਾਵੇਗਾ।” ਨਸ਼ੇ ਦੇ ਸੇਵਨ ਵੱਲ ਵਧ ਰਹੇ ਕਿਸੇ ਨੌਜਵਾਨ ਨੂੰ ਇਹ ਗੱਲਾਂ […]

Continue Reading