ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ

ਜਲੰਧਰ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜਲੰਧਰ ਛਾਉਣੀ ਵਿੱਚ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕ ਕੇ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਕੀਤੀ। ਜਲੰਧਰ ਛਾਉਣੀ ਦਾ ਇੰਚਾਰਜ ਨਿਯੁਕਤ ਹੋਣ ਤੋਂ ਬਾਅਦ, ਉਨ੍ਹਾਂ ਨੇ ਮਾਡਲ ਟਾਊਨ ਸਥਿਤ ਗੁਰਦੁਆਰਾ ਸ਼੍ਰੀ ਸਿੰਘ ਸਭਾ […]

Continue Reading

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਿਲੌਰ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਗੱਲ `ਤੇ ਜ਼ੋਰ ਦਿੱਤਾ ਕਿ ਨਸ਼ਿਆਂ ਦਾ ਖ਼ਾਤਮਾ ਕਰਨਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਪੁਲਿਸ ਕੋਲ ਬਿਨਾਂ ਕਿਸੇ ਰਾਜਨੀਤਿਕ ਦਖ਼ਲਅੰਦਾਜ਼ੀ ਦੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਪੂਰੀ ਖੁੱਲ੍ਹ ਹੈ। […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

ਅੰਮ੍ਰਿਤਸਰ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ ਲਗਾਉਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਜੀਵਨ ਸਿੰਘ ਬਗੀਚੀ ਵਾਲੇ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਗੁਰਬਾਣੀ, […]

Continue Reading

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਮਾਨਸਾ/ਚੰਡੀਗੜ੍ਹ,16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਸਾਰੇ ਪੰਜਾਬੀ ਜੋ ਨਸ਼ਿਆਂ ਤੋਂ ਪੀੜਤ ਹਨ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਵਿਚ ਇਨਸਾਫ ਨਹੀਂ ਮਿਲ ਰਿਹਾ, ਇਸ ਵਾਸਤੇ ਇਸ ਸਰਕਾਰ ਨੂੰ ਬਰਖ਼ਾਸਤ ਕੀਤਾ ਜਾਵੇ। ਬਠਿੰਡਾ ਦੇ ਐਮ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਅੰਮ੍ਰਿਤਸਰ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਲੁਧਿਆਣਾ ਜ਼ਿਲ੍ਹੇ ਦੀ ਪਾਇਲ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਖ ਸੰਗਤ ਨੂੰ ਉਨ੍ਹਾਂ ਨਾਲ ਮੇਲ-ਜੋਲ ਨਾ ਰੱਖਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਇਹ ਫ਼ੈਸਲਾ 16 […]

Continue Reading

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਚੰਡੀਗੜ੍ਹ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 269ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]

Continue Reading

ਸਰਕਾਰਾਂ ਇਕ ਦੂਜੇ ‘ਤੇ ਇਲਜ਼ਾਮ ਲਾਉਣ ਦੀ ਬਜਾਏ ਨਸ਼ਿਆਂ ਨਾਲ ਮਰ ਰਹੇ ਲੋਕਾਂ ਪ੍ਰਤੀ ਸੰਵੇਦਨਸ਼ੀਲ ਹੋਣ – ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ-: 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੋਸ਼ ਲਗਾਇਆ ਕਿ ਜਿਹੜੀਆਂ ਸਰਕਾਰਾਂ ਦੇ ਸਿਰ ਇਹ ਜਿੰਮੇਵਾਰੀ ਸੀ ਕਿ ਉਹ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਗੀਆਂ, ਉਹ ਆਪਣੇ ਫਰਜ ਤੋਂ ਭਗੌੜੇ ਹੋ ਕੇ ਇਕ ਦੂਜੇ ‘ਤੇ ਇਲਜ਼ਾਮ ਦਰਾਜੀ ਵਿੱਚ ਰੁੱਝੀਆਂ ਹੋਈਆਂ ਹਨ। […]

Continue Reading

ਪੰਜਾਬ ਪੁਲਿਸ ’ਚ ਵੱਡਾ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਸੇਵਾ (PPS) ਦੇ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲਿਆਂ ਸਬੰਧੀ ਵਿਸਥਾਰਤ ਸੂਚੀ ਜਾਰੀ ਕੀਤੀ ਗਈ ਹੈ।

Continue Reading

ਦਿਲਜੀਤ ਦੋਸਾਂਝ ਦੇ ਪਿੰਡ ’ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ’ਚ 3 ਗ੍ਰਿਫ਼ਤਾਰ

ਜਲੰਧਰ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜਲੰਧਰ ਦਿਹਾਤੀ ਪੁਲਿਸ ਨੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਪਿੰਡ ਦੋਸਾਂਝ ਕਲਾਂ ਵਿੱਚ ਕੰਧ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਸ਼ਗਨਦੀਪ ਸਿੰਘ ਵਜੋਂ ਹੋਈ ਹੈ। ਤਿੰਨੇ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ […]

Continue Reading

‘ਆਪ’ ਵਿਧਾਇਕ ਤੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਏ ਪੇਸ਼, ਮੰਗੀ ਮੁਆਫ਼ੀ

ਅੰਮ੍ਰਿਤਸਰ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੁਝ ਵਿਧਾਇਕਾਂ ਅਤੇ ਆਗੂਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋ ਕੇ ਆਪਣੀ ਗਲਤੀ ਲਈ ਮੁਆਫ਼ੀ ਮੰਗੀ। ਉਨ੍ਹਾਂ ਨੇ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਜਾਤੀ ਭੇਦਭਾਵ ਸਬੰਧੀ ਦਿੱਤੇ ਬਿਆਨ ਤੋਂ ਕਿਨਾਰਾ ਕਰਦਿਆਂ ਕਿਹਾ ਕਿ ਉਹ ਉਨ੍ਹਾਂ […]

Continue Reading