ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਪਿੰਡ ਸਿਆਊ, ਕੁਰੜੀ, ਕੁਰੜਾ, ਸ਼ੇਖਨ ਮਾਜਰਾ ਵਿਖੇ ਲੋਕਾਂ ਨੂੰ ਨਸ਼ਿਆਂ ਤੋ ਦੂਰ ਰਹਿਣ ਲਈ ਸਹੁੰ ਚੁਕਾਈ

ਮੋਹਾਲੀ: 04 ਜੂਨ, 2025, ਦੇਸ਼ ਕਲਿੱਕ ਬਿਓਰੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਨੂੰ ਪੂਰਣ ਤੌਰ ਤੇ ਖ਼ਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਰੈਲੀਆਂ ਕੀਤੀਆਂ ਜਾ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 05 ਜੂਨ ਨੂੰ

ਮੋਹਾਲੀ: 4 ਜੂਨ, ਦੇਸ਼ ਕਲਿੱਕ ਬਿਓਰੋ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 05 ਜੂਨ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ […]

Continue Reading

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰਡੈਂਟ ਕੀਤਾ ਕਾਬੂ

ਚੰਡੀਗੜ੍ਹ, 3 ਜੂਨ : ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਡੇਰਾਬੱਸੀ ਵਿਖੇ ਪੰਜਾਬ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ (ਏ.ਆਰ.) ਦੇ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟ ਗੁਰਆਜ਼ਾਦ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਡੇਰਾਬੱਸੀ ਦੇ […]

Continue Reading

ਪੰਚਾਇਤ ਵਿਭਾਗ ਨੇ ਝੰਜੇੜੀ ਵਿੱਚ 191 ਏਕੜ ਸ਼ਾਮਲਾਤ ਜ਼ਮੀਨ ਦਾ ਲਿਆ ਕਬਜ਼ਾ

ਭਾਰੀ ਪੁਲਿਸ ਬਲਾਂ ਦੀ ਮੌਜੂਦਗੀ ਅਤੇ ਡਿਊਟੀ ਮੈਜਿਸਟ੍ਰੇਟਾਂ ਨੇ ਸ਼ਾਂਤੀਪੂਰਨ ਕਰਵਾਈ ਨੂੰ ਯਕੀਨੀ ਬਣਾਇਆ ਮੋਹਾਲੀ, 3 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੀ ਸ਼ਾਮਲਾਤ (ਪੰਚਾਇਤ) ਜ਼ਮੀਨ ਨੂੰ ਗੈਰ-ਕਾਨੂੰਨੀ ਕਬਜ਼ਿਆਂ ਤੋਂ ਮੁਕਤ ਕਰਨ ਲਈ ਚੱਲ ਰਹੀ ਮੁਹਿੰਮ ਦੇ ਤਹਿਤ ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਨੇ ਅੱਜ ਜ਼ਿਲ੍ਹਾ ਐਸ ਏ ਐਸ ਨਗਰ […]

Continue Reading

ਸਫ਼ਲਤਾ ਦੀ ਉਡਾਰੀ: MRSAFPI ਦੇ ਮੋਹਾਲੀ ਵਾਸੀ ਦੋ ਕੈਡਿਟ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਅਮਨ ਅਰੋੜਾ ਵੱਲੋਂ ਸ਼ਾਨਦਾਰ ਪ੍ਰਾਪਤੀ ਲਈ ਨੌਜਵਾਨ ਅਧਿਕਾਰੀਆਂ ਨੂੰ ਵਧਾਈ •ਹੁਣ ਤੱਕ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਇਸ ਵੱਕਾਰੀ ਸੰਸਥਾ ਦੇ 172 ਕੈਡਿਟਾਂ ਨੇ ਕਮਿਸ਼ਨ ਹਾਸਲ ਕੀਤਾ ਚੰਡੀਗੜ੍ਹ, 31 ਮਈ: ਦੇਸ਼ ਕਲਿੱਕ ਬਿਓਰੋ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (MRSAFP) ਦੇ ਸਿਰ ਸਫ਼ਲਤਾ ਦਾ ਸਿਹਰਾ ਸਜਾਉਂਦਿਆਂ ਇਸ ਸੰਸਥਾ ਦੇ ਦੋ ਕੈਡਿਟਾਂ (Two Mohali cadets) ਨੇ […]

Continue Reading

ਸੰਵਿਧਾਨ ਅਤੇ ਦੇਸ਼ ਦੀ ਰਾਖੀ ਲਈ ਕਾਂਗਰਸ ਦੀ ਜੰਗ ਜਾਰੀ:  ਬਲਬੀਰ ਸਿੱਧੂ

ਮੋਹਾਲੀ, 31 ਮਈ 2025, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਮੋਹਾਲੀ ਵਿਖੇ ਇੱਕ ਵਿਸ਼ਾਲ ‘ਸੰਵਿਧਾਨ ਬਚਾਓ ਰੈਲੀ’ ਦੀ ਅਗਵਾਈ ਕੀਤੀ ਜਿਸ ਵਿੱਚ ਪੰਜਾਬ ਕਾਂਗਰਸ ਦੇ ਕਈ ਪ੍ਰਮੁੱਖ ਲੀਡਰਾਂ ਨੇ ਹਿੱਸਾ ਲਿਆ। ਇਸ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ […]

Continue Reading

20,000 ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਸੀਨੀਅਰ ਕਾਂਸਟੇਬਲ ‘ਤੇ ਸਾਥੀ ਗ੍ਰਿਫਤਾਰ

ਮੋਹਾਲੀ, 29 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਆਪਣੀ ਵਚਨਬੱਧਤਾ ਦੀ ਪ੍ਰਗਟਾਉਂਦੇ ਹੋਏ, ਐਸ ਏ ਐਸ ਨਗਰ ਪੁਲਿਸ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੇ ਤਹਿਤ ਇੱਕ ਸੀਨੀਅਰ ਕਾਂਸਟੇਬਲ (Senior constable) ਅਤੇ ਉਸਦੇ ਸਾਥੀ ‘ਤੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ, […]

Continue Reading

ਪੰਜਾਬ ਦੇ ਨੌਜਵਾਨ ਵਰਗ ਨੂੰ ਸਹੀ ਦਿਸ਼ਾ ਦੇਣੀ ਬੇਹੱਦ ਜਰੂਰੀ : ਕੁਲਵੰਤ ਸਿੰਘ

ਮੋਹਾਲੀ: 28 ਮਈ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਭਰ ਦੇ ਵਿੱਚ ਨਸ਼ਿਆਂ ਨੂੰ ਖਤਮ ਕਰਨ ਦੇ ਲਈ ਨਸ਼ਿਆਂ ਵਿਰੁੱਧ ਮੁਹਿੰਮ ਸਫਲਤਾਪੂਰਵਕ ਚਲਾਈ ਜਾ ਰਹੀ ਹੈ, ਜਿਸ ਦੇ ਬੜੇ ਹੀ ਸਾਕਾਰਤਮਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਗੱਲ ਅੱਜ ਪਿੰਡ ਠਸਕਾ, ਹੁਸੈਨਪੁਰ, ਤੜੌਲੀ […]

Continue Reading

Cricket ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ “ਨੋ ਫਲਾਇੰਗ ਜ਼ੋਨ” ਘੋਸ਼ਿਤ

ਮੋਹਾਲੀ, 28 ਮਈ 2025: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ  ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ ਨੂੰ ਨੋ-ਡਰੋਨ ਅਤੇ ਨੋ ਫਲਾਈ ਜ਼ੋਨ (No Flying Zone) ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ […]

Continue Reading

ਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ

ਮੋਹਾਲੀ, 27 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਨਵੀਂ ਲਾਗੂ ਕੀਤੀ ਗਈ ਈਜ਼ੀ (ਆਸਾਨ) ਰਜਿਸਟ੍ਰੇਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ ਕਮੀਆਂ ਲੱਭਣਾ […]

Continue Reading