Punjabi Hindi Saturday, January 22, 2022
-

Punjab

ਕਰੋਨਾ ਵਾਇਰਸ ਦਾ ਪਤਾ ਲਗਾਉਣ ਲਈ ਰਾਜਾ ਸਾਂਸੀ ਹਵਾਈ ਅੱਡਾ ’ਤੇ ਲਗਾਏ ਥਰਮਲ ਸੈਂਸਰ

January 27, 2020 10:11 PM

ਚੰਡੀਗੜ੍ਹ, 27 ਜਨਵਰੀ :

ਕਰੋਨਾ ਵਾਇਰਸ ਦੇ ਵੱਧ ਰਹੇ ਖ਼ਤਰੇ ਦਾ ਪਤਾ ਲਗਾਉਣ ਲਈ ਰਾਜਾ ਸਾਂਸੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਥਰਮਲ ਸੈਂਸਰ ਲਗਾਏ ਗਏ ਹਨ ਜਿੱਥੇ ਅੱਜ ਯਾਤਰੀਆਂ ਦੀ ਸਕਰੀਨਿੰਗ ਸ਼ੁਰੂ ਕਰ ਦਿੱਤੀ ਗਈ ਹੈ। ਸੂਬੇ ਵਿੱਚ ਹੁਣ ਤੱਕ ਇਸ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਅੰਤਰਰਾਸ਼ਟਰੀ ਹਵਾਈ ਅੱਡਾ ਮੁਹਾਲੀ ਵਿਖੇ ਵੀ ਕੱਲ੍ਹ ਤੋਂ ਯਾਤਰੀਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ। ਉਕਤ  ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਕ ਪ੍ਰੈਸ ਬਿਆਨ ਵਿੱਚ ਕੀਤਾ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱÎਸਿਆ ਕਿ ਕੋਰੋਨਾ ਵਾਇਰਸ ਲਈ ਜਾਰੀ ਅਲਰਟ ਦੇ ਮੱਦੇਨਜ਼ਰ ਰਾਜਾ ਸਾਂਸੀ ਹਵਾਈ ਅੱਡੇ ਵਿਖੇ ਥਰਮਲ ਸੈਂਸਰ ਦੀ ਮੱਦਦ ਨਾਲ ਅੱਜ ਯਾਤਰੀਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਥਰਮਲ ਸਕੈਨਿੰਗ ਨਾਲ ਬੁਖਾਰ ਤੋਂ ਪ੍ਰਭਾਵਿਤ ਕਿਸੇ ਵੀ ਵਿਅਕਤੀ ਦਾ ਪਤਾ ਲਗਾਇਆ ਜਾਵੇਗਾ ਅਤੇ ਡਾਕਟਰਾਂ ਦੀ ਟੀਮ ਦੁਆਰਾ ਅਗਲੇਰੀ ਜਾਂਚ ਲਈ ਹੈਲਥ ਕਾਉਂਟਰ 'ਤੇ ਲਿਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੋਹਾਲੀ ਹਵਾਈ ਅੱਡੇ ਵਿਖੇ ਵੀ ਥਰਮਲ ਸਕੈਨਿੰਗ ਜ਼ਰੀਏ ਯਾਤਰੀਆਂ ਦੀ ਜਾਂਚ ਕੱਲ੍ਹ ਤੋਂ ਸ਼ੁਰੂ ਹੋ ਜਾਵੇਗੀ। ਸਿਹਤ ਵਿਭਾਗ, ਪੰਜਾਬ ਨੇ ਸੂਬੇ ਦੇ ਅੰਮ੍ਰਿਤਸਰ ਅਤੇ ਮੁਹਾਲੀ ਦੋਵੇਂ ਹਵਾਈ ਅੱਡਿਆਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਉਹ ਚੀਨ ਅਤੇ ਹੋਰ ਦੇਸ਼ਾਂ ਜਿੱਥੋਂ ਕਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ, ਦੀ ਯਾਤਰਾ ਬਾਰੇ ਸਵੈ-ਘੋਸ਼ਣਾ ਸਬੰਧੀ ਅੰਤਰ-ਰਾਸ਼ਟਰੀ ਹਵਾਈ ਉਡਾਣਾਂ ਦੇ ਯਾਤਰੀਆਂ ਲਈ ਐਡਵਾਇਜ਼ਰੀ ਲਗਾਉਣ।

ਸਿਹਤ ਮੰਤਰੀ ਨੇ ਅੱਜ ਲੌਜਿਸਟਿਕਸ, ਆਈਸੋਲੇਸ਼ਨ ਵਾਰਡਾਂ ਅਤੇ ਵੈਂਟੀਲੇਟਰਾਂ ਸਬੰਧੀ ਸਾਰੇ ਜ਼ਿਲ੍ਹਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਡਰਨ ਦੀ ਲੋੜ ਨਹੀਂ ਹੈ ਕਿਉਂਕਿ ਸੂਬੇ ਵਿਚ ਕੋਰੋਨਾ ਵਾਇਰਸ ਦਾ ਕੋਈ ਪੁਖਤਾ ਮਾਮਲਾ ਸਾਹਮਣੇ ਨਹੀਂ ਆਇਆ। ਉਨਾਂ ਕਿਹਾ ਕਿ ਕੇਵਲ 4 ਵਿਅਕਤੀਆਂ (3 ਅੰਮ੍ਰਿਤਸਰ, 1 ਮੁਹਾਲੀ) ਵੱਲੋਂ ਚੀਨ ਦੀ ਯਾਤਰਾ ਕੀਤੀ ਗਈ ਅਤੇ ਸਿਹਤ ਵਿਭਾਗ ਨੇ ਇਨ੍ਹਾਂ ਯਾਤਰੀਆਂ ਦੀ ਜਾਂਚ ਉੋਪਰੰਤ ਪਾਇਆ ਹੈ ਕਿ ਕਿਸੇ ਵਿੱਚ ਵੀ ਬਿਮਾਰੀ ਦੇ ਲੱਛਣ ਨਹੀਂ ਹਨ ਅਤੇ ਇਨ੍ਹਾਂ 'ਤੇ ਬਾਰੀਕੀ ਨਾਲ ਨਿਗਰਾਨੀ ਵੀ ਰੱਖੀ ਜਾ ਰਹੀ ਹੈ।

ਉਹਨਾਂ ਇਹ ਵੀ ਕਿਹਾ ਕਿ ਜੇ ਕਿਸੇ ਵੀ ਵਿਅਕਤੀ ਨੇ ਪਿਛਲੇ 28 ਦਿਨਾਂ ਦੌਰਾਨ ਚੀਨ ਦੀ ਯਾਤਰਾ ਕੀਤੀ ਹੈ ਤਾਂ ਉਹ ਸਬੰਧਤ ਜ਼ਿਲ੍ਹਾ ਹਸਪਤਾਲ ਵਿੱਚ ਰਿਪੋਰਟ ਕਰੇ ਜਾਂ ਹੋਰ ਸਹਾਇਤਾ ਲੈਣ ਲਈ 104 ਹੈਲਪਲਾਈਨ ਨੰਬਰ ਨੂੰ ਸੂਚਿਤ ਕਰ ਸਕਦਾ ਹੈ।

Have something to say? Post your comment