News

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼: ਕਤਲ ਤੋਂ ਬਾਅਦ ਆਇਆ 9ਵਾਂ ਗੀਤ

ਮਾਨਸਾ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, “ਬੜੋਟਾ” ਰਿਲੀਜ਼ ਹੋ ਗਿਆ ਹੈ। ਪਹਿਲੇ 15 ਮਿੰਟਾਂ ਦੇ ਅੰਦਰ, ਇਸ ਗੀਤ ਨੂੰ ਪਹਿਲਾਂ ਹੀ 6 ਲੱਖ 20 ਹਜ਼ਾਰ ਤੋਂ ਵੱਧ ਵਿਊਜ਼, 2 ਲੱਖ 25 ਹਜ਼ਾਰ ਤੋਂ ਵੱਧ ਲਾਈਕਸ ਅਤੇ 1 ਲੱਖ ਕਮੈਂਟ ਮਿਲ ਚੁੱਕੇ ਹਨ। ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ […]

Continue Reading

ਹਾੜੀ ਮੰਡੀਕਰਨ ਸੀਜ਼ਨ 2026-27 ਲਈ ਤਿਆਰੀਆਂ ਸ਼ੁਰੂ: ਕਟਾਰੂਚੱਕ ਨੇ ਕਣਕ ਦੇ ਅਗਾਮੀ ਖਰੀਦ ਸੀਜ਼ਨ ਦਾ ਲਿਆ ਜਾਇਜ਼ਾ

ਚੰਡੀਗੜ੍ਹ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਣਕ ਦੇ ਖਰੀਦ ਸੀਜ਼ਨ 2026-27 ਦਾ ਜਾਇਜ਼ਾ ਲੈਣ ਲਈ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਹਾੜੀ ਮੰਡੀਕਰਨ ਸੀਜ਼ਨ […]

Continue Reading

ਤਰਨਤਾਰਨ ਜ਼ਿਮਨੀ ਚੋਣ ‘ਚ ਅਕਾਲੀ ਉਮੀਦਵਾਰ ਦੀ ਧੀ ਗ੍ਰਿਫ਼ਤਾਰ

ਤਰਨਤਾਰਨ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਤਰਨਤਾਰਨ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਦੀ ਧੀ ਕੰਚਨਪ੍ਰੀਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਚੋਣਾਂ ਦੌਰਾਨ ਵੱਖ-ਵੱਖ ਥਾਣਿਆਂ ਵਿੱਚ ਕੰਚਨਪ੍ਰੀਤ ਖ਼ਿਲਾਫ਼ ਚਾਰ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਸਨ। ਕੰਚਨਪ੍ਰੀਤ ਅੱਜ ਦੁਪਹਿਰ 12 ਵਜੇ ਦੇ ਕਰੀਬ ਮਜੀਠਾ ਥਾਣੇ ਪਹੁੰਚੀ, ਜਿੱਥੇ ਉਸ ਤੋਂ ਛੇ […]

Continue Reading

ਨੇਪਾਲ ਨੇ ਤਿੰਨ ਭਾਰਤੀ ਇਲਾਕਿਆਂ ਨੂੰ ਆਪਣਾ ਦੱਸਿਆ: 100 ਰੁਪਏ ਦੇ ਨੋਟ ‘ਤੇ ਛਾਪਿਆ ਵਿਵਾਦਿਤ ਨਕਸ਼ਾ

ਨਵੀਂ ਦਿੱਲੀ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਨੇਪਾਲ ਨੇ ਭਾਰਤ ਨਾਲ ਚੱਲ ਰਹੇ ਸਰਹੱਦੀ ਵਿਵਾਦ ਨੂੰ ਹੋਰ ਹਵਾ ਦਿੱਤੀ ਹੈ। ਦਰਅਸਲ ਨੇਪਾਲ ਤਿੰਨ ਭਾਰਤੀ ਇਲਾਕਿਆਂ ਨੂੰ ਆਪਣਾ ਦੱਸਿਆ ਹੈ ਅਤੇ ਨਾਲ ਹੀ 100 ਰੁਪਏ ਦੇ ਨੋਟ ‘ਤੇ ਵਿਵਾਦਿਤ ਨਕਸ਼ਾ ਛਾਪ ਇਹ ਦਾਅਵਾ ਕੀਤਾ ਹੈ। ਨੇਪਾਲ ਨੇ ਆਪਣੇ ਨਵੇਂ 100 ਰੁਪਏ ਦੇ ਨੋਟ ‘ਤੇ ਛਪੇ […]

Continue Reading

ਪੰਜਾਬ ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹਾ ਇੰਚਾਰਜ ਅਤੇ ਵਿਧਾਨ ਸਭਾ ਇੰਚਾਰਜ ਲਾਏ

ਚੰਡੀਗੜ੍ਹ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਪ੍ਰਦੇਸ਼ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤੇ ਹਨ। ਇਸ ਦੇ ਨਾਲ-ਨਾਲ ਵਿਧਾਨ ਸਭਾਵਾਂ ਦੇ ਇੰਚਾਰਜ ਵੀ ਨਿਯੁਕਤ ਕੀਤੇ ਹਨ। ਹੇਠ ਲਿਖੇ ਅਨੁਸਾਰ ਜ਼ਿਲ੍ਹਾ ਇੰਚਾਰਜ ਅਤੇ ਵਿਧਾਨ ਸਭਾ ਇੰਚਾਰਜ ਦੀ ਪੂਰੀ ਸੂਚੀ ਹੈ:

Continue Reading

ਇਜ਼ਰਾਈਲ ਨੇ ਨੌਂ ਮਹੀਨਿਆਂ ਬਾਅਦ 15 ਸਾਲ ਦੇ ਫਲਸਤੀਨੀ ਕੈਦੀ ਨੂੰ ਕੀਤਾ ਰਿਹਾਅ

ਨਵੀਂ ਦਿੱਲੀ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਇਜ਼ਰਾਈਲ ਨੇ 15 ਸਾਲਾ ਫਲਸਤੀਨੀ-ਅਮਰੀਕੀ ਕਿਸ਼ੋਰ ਮੁਹੰਮਦ ਇਬਰਾਹਿਮ ਨੂੰ ਨੌਂ ਮਹੀਨਿਆਂ ਤੋਂ ਵੱਧ ਸਮੇਂ ਤੱਕ ਨਜ਼ਰਬੰਦ ਰੱਖਣ ਤੋਂ ਬਾਅਦ ਵੀਰਵਾਰ ਨੂੰ ਰਿਹਾਅ ਕਰ ਦਿੱਤਾ। ਅਲ ਜਜ਼ੀਰਾ ਦੇ ਅਨੁਸਾਰ, ਇਹ ਰਿਹਾਈ ਅਮਰੀਕੀ ਕਾਨੂੰਨਸਾਜ਼ਾਂ ਅਤੇ ਨਾਗਰਿਕ ਅਧਿਕਾਰ ਸਮੂਹਾਂ ਦੇ ਦਬਾਅ ਤੋਂ ਬਾਅਦ ਹੋਈ। ਫਲੋਰੀਡਾ ਦੇ ਰਹਿਣ ਵਾਲੇ ਮੁਹੰਮਦ ਨੂੰ […]

Continue Reading

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਚੀਮਾ

ਚੰਡੀਗੜ੍ਹ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਭਰਤੀ ਪ੍ਰਣਾਲੀ ਰਾਹੀਂ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਸਿਰਫ਼ ਯੋਗਤਾ ਅਤੇ ਲਗਨ ਨੂੰ ਹੀ ਮਾਪਦੰਡ ਬਣਾ ਕੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਅਸਲ ਹੁਨਰ ਨੂੰ ਮਾਨਤਾ ਤੇ ਬਣਦਾ ਹੱਕ ਮਿਲੇ। […]

Continue Reading

ਚੰਡੀਗੜ੍ਹ ਦੇ ਸੀਰੀਅਲ ਕਿਲਰ ਨੂੰ ਉਮਰ ਕੈਦ ਦੀ ਸਜ਼ਾ

ਚੰਡੀਗੜ੍ਹ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ 15 ਸਾਲ ਪਹਿਲਾਂ ਇੱਕ ਐਮਬੀਏ ਵਿਦਿਆਰਥਣ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਸੀਰੀਅਲ ਕਿਲਰ ਮੋਨੂੰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ‘ਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਵਿਦਿਆਰਥਣ ਦੇ ਮਾਪਿਆਂ ਨੇ ਕਿਹਾ ਕਿ ਅਜਿਹੇ ਅਪਰਾਧੀ […]

Continue Reading

ਵੱਡੀ ਖਬਰ: ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਐਲਾਨ

ਚੰਡੀਗੜ੍ਹ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ (ਬਲਾਕ) ਸੰਮਤੀਆਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵੋਟਾਂ 14 ਦਸੰਬਰ ਨੂੰ ਪੈਣਗੀਆਂ, ਅਤੇ ਨਤੀਜੇ 17 ਦਸੰਬਰ ਨੂੰ ਐਲਾਨ ਕੀਤੇ ਜਾਣਗੇ। ਕਮਿਸ਼ਨ ਨੇ ਕਿਹਾ ਕਿ ਵੋਟਾਂ ਬੈਲਟ ਪੇਪਰ ਨਾਲ ਹੋਣਗੀਆਂ, ਅਤੇ ਕੁੱਲ ਸੀਟਾਂ ਦਾ 50% ਔਰਤਾਂ ਲਈ ਰਾਖਵਾਂ ਰੱਖਿਆ ਜਾਵੇਗਾ। […]

Continue Reading

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ

ਚੰਡੀਗੜ੍ਹ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਲਈ ਸਮਰਪਿਤ ਯਤਨ ਕਰ ਰਹੀ ਹੈ। ਇਹ ਗੱਲ […]

Continue Reading