English Hindi Monday, October 25, 2021

ਪੰਜਾਬ

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ਕਾਰਨ ਕੇਜਰੀਵਾਲ ਨੂੰ ਕਰਨਾ ਪਿਆ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ

October 13, 2021 05:15 PM

ਜਲੰਧਰ/13ਅਕਤੂਬਰ/ਦੇਸ਼ ਕਲਿਕ ਬਿਊਰੋ:


ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦੇ ਅੱਜ ਬੁੱਧਵਾਰ ਨੂੰ ਦੂਜੇ ਦਿਨ ਜਲੰਧਰ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਦੋਂ ਅਰਵਿੰਦ ਕੇਜਰੀਵਾਲ ਮੀਟਿੰਗ ਵਾਲੀ ਥਾਂ ‘ਤੇ ਪਹੁੰਚੇ ਤਾਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਉਹ ਲਗਾਤਾਰ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਅ ਰਹੇ ਹਨ ਅਤੇ ਉਨ੍ਹਾਂ ਵੱਲੋਂ ਖੇਤੀਬਾੜੀ ਕਾਨੂੰਨਾਂ ਦਾ ਨੋਟੀਫਿਕੇਸ਼ਨ ਰੱਦ ਨਹੀਂ ਕੀਤਾ ਗਿਆ ਹੈ। ਇਸ ਤੋਂ ਬਾਅਦ ਵਪਾਰੀਆਂ ਨਾਲ ਉਨ੍ਹਾਂ ਦੀ ਮੀਟਿੰਗ ਸ਼ੁਰੂ ਹੋਈ।


ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਦੇ ਵਪਾਰੀਆਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਵਪਾਰੀਆਂ ਦਾ ਇੱਕ ਪੈਨਲ ਬਣਾਇਆ ਜਾਵੇਗਾ ਜੋ 15 ਦਿਨਾਂ ਵਿੱਚ ਇੱਕ ਵਾਰ ਮੁੱਖ ਮੰਤਰੀ ਨਾਲ ਮੀਟਿੰਗ ਕਰੇਗਾ। ਪੈਨਲ ਦੁਆਰਾ ਦਿੱਤੇ ਗਏ ਸੁਝਾਵਾਂ 'ਤੇ ਕਾਰਵਾਈ ਕੀਤੀ ਜਾਵੇਗੀ।ਇਸ ਦੌਰਾਨ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ-ਇੰਚਾਰਜ ਰਾਘਵ ਚੱਢਾ, ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਮੌਜੂਦ ਸਨ।

Have something to say? Post your comment

ਪੰਜਾਬ

ਮੋਦੀ ਸਰਕਾਰ ਹੈਂਕੜਬਾਜ਼ੀ ਛੱਡ ਕੇ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨ ਵਾਪਸ ਲਵੇ: ਲੋਕ ਚੇਤਨਾ ਮੰਚ

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਨੁਕਸਾਨ ਦਾ ਪੂਰਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ: ਉਗਰਾਹਾਂ, ਕੋਕਰੀ

ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਵਿਸ਼ਾਲ ਰੈਲੀ ਤੇ ਮੁਜ਼ਾਹਰੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਲਵਾਈ ਭਰਵੀਂ ਹਾਜ਼ਰੀ

ਨੇਤਰਹੀਣਾਂ ਦੀ ਪੈਨਸ਼ਨ ਨੂੰ ਰੀਵਿਊ ਕੀਤਾ ਜਾਵੇਗਾ: ਮੁੱਖ ਮੰਤਰੀ ਚੰਨੀ

ਭਿਅਨਕ ਸੜਕ ਹਾਦਸੇ ਵਿਚ 3 ਦੀ ਮੌਤ, 3 ਜ਼ਖਮੀ

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ

ਜ਼ਿਲ੍ਹਾ ਜੇਲ੍ਹ ਵਿਚ ਸੰਯੁਕਤ ਰਾਸ਼ਟਰ ਦਿਵਸ ਮਨਾਇਆ

ਮੁੱਖ ਮੰਤਰੀ ਚੰਨੀ ਖੁਦ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮਸਲੇ ਹੱਲ ਕਰਨ

ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਤੇ ਕੋਵਿਡ ਵੈਕਸੀਨ ਕੈਂਪ ਆਯੋਜਿਤ

ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਨਿੰਮਾ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ