English Hindi Monday, October 25, 2021

ਸਿੱਖਿਆ/ਟਕਨਾਲੋਜੀ

ਈ.ਟੀ.ਟੀ. ਕਾਡਰ ਦੀਆਂ ਅਸਾਮੀਆਂ ਦੀ ਪ੍ਰੀਖਿਆ ਲਈ ਬਣਾਏ ਸਕੂਲ ਤੇ ਕਾਲਜ ਦੇ ਕੇਂਦਰਾਂ 'ਚ ਛੁੱਟੀ ਦਾ ਐਲਾਨ

October 13, 2021 06:55 PM
ਮਾਨਸਾ, 13 ਅਕਤੂਬਰ :
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਨੈਗੋਸੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਈ.ਟੀ.ਟੀ. ਕਾਡਰ ਦੀਆਂ ਪੋਸਟਾਂ ਦੀ ਪ੍ਰੀਖਿਆ ਲਈ ਬਣਾਏ ਗਏ ਕੇਂਦਰਾਂ ਵਿੱਚ ਇੱਕ ਦਿਨ ਦੀ ਛੁੱਟੀ ਸਿਰਫ਼ ਸਕੂਲ-ਕਾਲਜ ਦੇ ਵਿਦਿਆਰਥੀਆਂ ਲਈ ਘੋਸ਼ਿਤ ਕੀਤੀ ਹੈ, ਤਾਂ ਜੋ ਟੈਸਟ ਦੇਣ ਵਾਲੇ ਪ੍ਰੀਖਿਆਰਥੀ ਸਹੀ ਢੰਗ ਨਾਲ ਪੇਪਰ ਜਾਂ ਟੈਸਟ ਦੇ ਸਕਣ। 
ਉਨਾਂ ਕਿਹਾ ਕਿ ਜ਼ਿਲਾ ਸਿੱਖਿਆ ਅਫ਼ਸਰ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਈ.ਟੀ.ਟੀ. ਕਾਡਰ ਦੀਆਂ ਪੋਸਟਾਂ ਭਰਨ ਲਈ 16 ਅਕਤੂਬਰ 2021 ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12.40 ਵਜੇ ਤੱਕ ਐਸ.ਡੀ.ਕੇ.ਐਲ. ਡੀ.ਏ.ਵੀ. ਸੈਨੇਟਰੀ ਸਕੂਲ ਵਾਟਰ ਵਰਕਸ ਰੋਡ ਮਾਨਸਾ (ਬਲਾਕ-1), ਐਸ.ਡੀ.ਕੇ.ਐਲ. ਡੀ.ਏ.ਵੀ. ਸੈਨੇਟਰੀ ਸਕੂਲ ਵਾਟਰ ਵਰਕਸ ਰੋਡ ਮਾਨਸਾ (ਬਲਾਕ-2), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਨਸਾ (ਨੋਡਲ ਸੈਂਟਰ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਨਸਾ, ਨਹਿਰੂ ਮੈਮੋਰੀਅਲ ਕਾਲਜ ਮਾਨਸਾ (ਬਲਾਕ-1), ਨਹਿਰੂ ਮੈਮੋਰੀਅਲ ਕਾਲਜ ਮਾਨਸਾ (ਬਲਾਕ-2), ਸ਼੍ਰੀ ਨਰਾਇਣ ਸਰਵ ਹਿੱਤਕਾਰੀ ਵਿਦਿਆ ਮੰਦਰ ਸਾਹਮਣੇ ਵਣ ਵਿਭਾਗ ਮਾਨਸਾ, ਸ਼੍ਰੀ ਚੇਤਨ ਸਿੰਘ ਸਰਵ ਹਿੱਤਕਾਰੀ ਵਿੱਦਿਆ ਮੰਦਰ ਮਾਨਸਾ, ਐਸ.ਡੀ. ਗਰਲਜ਼ ਕਾਲਜ ਨੇੜੇ ਸਿਵਲ ਹਸਪਤਾਲ ਮਾਨਸਾ ਅਤੇ ਮਾਈ ਨਿੱਕੋ ਦੇਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੇੜੇ ਪੁਲਿਸ ਸਟੇਸ਼ਨ ਸਿਟੀ-1 ਮਾਨਸਾ ਵਿਖੇ ਪ੍ਰੀਖਿਆ ਲਈ ਜਾਵੇਗੀ।
ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਇਸ ਪੇਪਰ ਜਾਂ ਟੈਸਟ ਵਿੱਚ ਕਿਸੇ ਕਿਸਮ ਦਾ ਵਿਘਨ ਨਾ ਪੈਣ ਦੇਣ ਕਾਰਨ ਉਕਤ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਇੱਕ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਉਕਤ ਸਕੂਲਾਂ ਅਤੇ ਕਾਲਜਾਂ ਦਾ ਸਮੂਹ ਸਟਾਫ਼ ਆਮ ਦੀ ਤਰਾਂ ਪ੍ਰੀਖਿਆ ਕੇਂਦਰਾਂ ਵਿੱਚ ਡਿਊਟੀ ਦੇਵੇਗਾ। ਇਹ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਤਹਿਤ ਹੋਵੇਗੀ। ਇਹ ਹੁਕਮ 16 ਅਕਤੂਬਰ 2021 ਨੂੰ ਹੀ ਲਾਗੂ ਰਹੇਗਾ।

Have something to say? Post your comment

ਸਿੱਖਿਆ/ਟਕਨਾਲੋਜੀ

ਸਾਂਝੇ ਅਧਿਆਪਕ ਮੋਰਚੇ ਨੇ ਡੀ.ਪੀ.ਆਈ. (ਐ: ਸਿੱ:) ਨਾਲ ਕੀਤੀ ਅਹਿਮ ਮੀਟਿੰਗ

ਡਾ: ਰਾਜ ਕੁਮਾਰ ਵੇਰਕਾ ਵੱਲੋਂ ਪੋਸਟ-ਮੈਟਿ੍ਰਕ ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼

ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦੀ ਨਜਾਇਜ਼ ਮੁਅੱਤਲੀ ਵਿਰੁੱਧ ਵੱਖ ਵੱਖ ਜਥੇਬੰਦੀਆਂ ਵਿੱਚ ਰੋਸ

ਲ਼ੈਕਚਰਾਰ ਯੂਨੀਅਨ ਪੰਜਾਬ ਦੀ ਫਤਿਹਗੜ੍ਹ ਸਾਹਿਬ ਇਕਾਈ ਵਲੋਂ ਪਦਉਨਤ ਲ਼ੈਕਚਰਾਰ ਅਤੇ ਪ੍ਰਿੰਸੀਪਲਾਂ ਦਾ ਸਨਮਾਨ

ਪੀਪੀਐਸਓ ਵੱਲੋਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਦੀ ਮਰਜੀ ਅਨੂਸਾਰ ਮਾਧਿਅਮ ਜਾਰੀ ਰੱਖਣ ਦੀ ਬੋਰਡ ਨੂੰ ਗੁਹਾਰ

ਸਾਂਝੇ ਅਧਿਆਪਕ ਮੋਰਚੇ ਵੱਲੋਂ 16 ਨੁਕਾਤੀ ਮੰਗਾਂ ਨੂੰ ਲੈ ਕੇ ਡੀ.ਪੀ.ਆਈ ਨਾਲ ਮੀਟਿੰਗ

ਵਿਦਿਆਰਥੀਆਂ ਦੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ

ਸੀ.ਬੀ.ਐੱਸ.ਈ. ਦੇ ਮਾਤ ਭਾਸ਼ਾਵਾਂ ਬਾਰੇ ਫੈਸਲੇ ਦੀ ਲੈਕਚਰਾਰ ਯੂਨੀਅਨ ਵੱਲੋਂ ਨਿਖੇਧੀ

ਸਿੱਖਿਆ ਵਿਭਾਗ ਵੱਲੋਂ ਪ੍ਰਿੰਸੀਪਲ ਮੁਅੱਤਲ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ